National
ਪੁਣੇ ਵਿੱਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 3 ਵਿਅਕਤੀਆਂ ਦੀ ਮੌਤ
ਪੁਣੇ, 2 ਅਕਤੂਬਰ (ਸ.ਬ.) ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਅੱਜ ਸਵੇਰੇ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਬਾਵਧਨ ਇਲਾਕੇ ਵਿੱਚ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਵਧਾਨ ਇਲਾਕੇ ਵਿੱਚ ਧੁੰਦ ਕਾਰਨ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਹੈਲੀਕਾਪਟਰ ਦੇ ਧੂੰਏਂ ਵਿੱਚ ਸੜਨ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਹੈਲੀਕਾਪਟਰ ਝਾੜੀਆਂ ਵਿੱਚ ਡਿੱਗ ਗਿਆ ਅਤੇ ਅੱਗ ਲੱਗ ਗਈ।
ਪੁਲੀਸ ਨੇ ਦੱਸਿਆ ਕਿ ਇੱਕ ਮੰਦਭਾਗੀ ਘਟਨਾ ਵਿੱਚ, ਅੱਜ ਸਵੇਰੇ ਪੁਣੇ ਵਿੱਚ ਇੱਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਪੁਣੇ ਜ਼ਿਲੇ ਦੇ ਬਾਵਧਨ ਇਲਾਕੇ ਵਿੱਚ ਹੋਇਆ। ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਤੁਰੰਤ ਬਾਅਦ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਤਬਾਹ ਹੋ ਗਿਆ। ਘਟਨਾ ਤੋਂ ਤੁਰੰਤ ਬਾਅਦ ਦੋ ਐਂਬੂਲੈਂਸਾਂ ਅਤੇ ਚਾਰ ਫਾਇਰ ਇੰਜਣਾਂ ਨੂੰ ਮੌਕੇ ਤੇ ਭੇਜਿਆ ਗਿਆ।
ਇਹ ਘਟਨਾ ਸਵੇਰੇ ਕਰੀਬ 6:45 ਵਜੇ ਬਾਵਧਨ ਇਲਾਕੇ ਦੇ ਪਹਾੜੀ ਇਲਾਕੇ ਵਿੱਚ ਵਾਪਰੀ, ਜਦੋਂ ਹੈਲੀਕਾਪਟਰ ਨੇੜਲੇ ਹੈਲੀਪੈਡ ਤੋਂ ਉਡਾਣ ਭਰ ਰਿਹਾ ਸੀ। ਰਿਪੋਰਟਾਂ ਮੁਤਾਬਕ ਹੈਲੀਕਾਪਟਰ ਵਿੱਚ ਦੋ ਪਾਇਲਟ ਅਤੇ ਇਕ ਇੰਜੀਨੀਅਰ ਸਮੇਤ ਤਿੰਨ ਲੋਕ ਸਵਾਰ ਸਨ। ਹਾਦਸੇ ਵਿੱਚ ਤਿੰਨਾਂ ਦੀ ਜਾਨ ਚਲੀ ਗਈ। ਘਟਨਾ ਦੀ ਜਾਣਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ।
National
ਚੋਣ ਜ਼ਾਬਤੇ ਦੀ ਉਲੰਘਣਾ ਲਈ ਹੁਣ ਤੱਕ 504 ਮਾਮਲੇ ਦਰਜ, ਹਥਿਆਰ, ਸੋਨਾ-ਚਾਂਦੀ ਅਤੇ 4.5 ਕਰੋੜ ਰੁਪਏ ਵੀ ਜ਼ਬਤ
ਨਵੀਂ ਦਿੱਲੀ, 23 ਜਨਵਰੀ (ਸ.ਬ.) ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਜੋਰਾਂ ਤੇ ਹੈ ਅਤੇ ਹਰ ਪਾਰਟੀ ਵਲੋਂ ਪ੍ਰਚਾਰ ਭਖਾ ਦਿੱਤਾ ਗਿਆ ਹੈ। ਇਸ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵੀ ਵੱਧ ਗਏ ਹਨ ਅਤੇ ਦਿੱਲੀ ਪੁਲੀਸ ਨੇ ਇਸ ਮਾਮਲੇ ਵਿੱਚ ਕੁੱਲ 504 ਮਾਮਲੇ ਦਰਜ ਕੀਤੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਇਹ ਸ਼ਿਕਾਇਤਾਂ 7 ਜਨਵਰੀ ਤੋਂ 22 ਜਨਵਰੀ ਦੇ ਵਿਚਕਾਰ ਕੀਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਚੋਣ ਮੁਹਿੰਮ ਦੌਰਾਨ ਦਿੱਲੀ ਪੁਲੀਸ ਨੇ 270 ਗੈਰ ਲਾਇਸੈਂਸੀ ਹਥਿਆਰ ਅਤੇ 372 ਕਾਰਤੂਸ ਜ਼ਬਤ ਕੀਤੇ ਹਨ। ਇਸ ਦੌਰਾਨ 1.3 ਕਰੋੜ ਰੁਪਏ ਦੀ 44,256 ਲੀਟਰ ਸ਼ਰਾਬ ਵੀ ਜ਼ਬਤ ਕੀਤੀ ਗਈ ਹੈ। ਇਸ ਤੋਂ ਇਲਾਵਾ, 110.53 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ 1200 ਤੋਂ ਵੱਧ ਟੀਕੇ ਜ਼ਬਤ ਕੀਤੇ ਗਏ ਹਨ। ਇਨ੍ਹਾਂ ਦੀ ਕੀਮਤ 20 ਕਰੋੜ ਰੁਪਏ ਤੋਂ ਵੱਧ ਦੱਸੀ ਗਈ ਹੈ। 4.5 ਕਰੋੜ ਰੁਪਏ ਦੀ ਕਰੰਸੀ ਵੀ ਜ਼ਬਤ ਕੀਤੀ ਗਈ ਹੈ।
ਇੰਨਾ ਹੀ ਨਹੀਂ, ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਦਿੱਲੀ ਪੁਲੀਸ ਨੇ ਰਾਜ ਵਿੱਚ 850 ਗ੍ਰਾਮ ਸੋਨਾ ਅਤੇ 37.39 ਕਿਲੋਗ੍ਰਾਮ ਚਾਂਦੀ ਵੀ ਜ਼ਬਤ ਕੀਤੀ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 17,879 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 70 ਸੀਟਾਂ ਵਾਲੀ ਦਿੱਲੀ ਵਿਧਾਨ ਸਭਾ ਲਈ ਵੋਟਿੰਗ 5 ਫਰਵਰੀ ਨੂੰ ਹੋਣੀ ਹੈ। ਇਸ ਤੋਂ ਬਾਅਦ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
National
ਸੁਰੱਖਿਆ ਬਲਾਂ ਵੱਲੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਬਰਾਮਦ
ਸੁਕਮਾ, 23 ਜਨਵਰੀ (ਸ.ਬ.) ਇਕ ਵੱਡੇ ਮਾਓਵਾਦੀ ਵਿਰੋਧੀ ਅਭਿਆਨ ਵਿਚ, 203 ਕੋਬਰਾ ਬਟਾਲੀਅਨ ਅਤੇ 131 ਬਟਾਲੀਅਨ ਸੀ.ਆਰ.ਪੀ.ਐਫ਼. ਦੀ ਇਕ ਸਾਂਝੀ ਟੀਮ ਨੇ ਮੈਟਾਗੁਡੇਮ ਅਤੇ ਦੁਲੇਰ ਪਿੰਡਾਂ ਦੇ ਵਿਖੇ ਜੰਗਲੀ ਖੇਤਰ ਵਿਚ ਵਿਸਫੋਟਕ ਸਮੱਗਰੀ ਅਤੇ ਹਥਿਆਰ ਬਣਾਉਣ ਦੇ ਉਪਕਰਣਾਂ ਦਾ ਇਕ ਵੱਡਾ ਭੰਡਾਰ ਸਫ਼ਲਤਾਪੂਰਵਕ ਬਰਾਮਦ ਕੀਤਾ ਹੈ। ਬਰਾਮਦ ਕੀਤੇ ਗਏ ਅਸਲੇਖਾਨੇ ਵਿਚ ਸਾਬਣ ਦੇ ਡੱਬਿਆਂ ਵਿਚ ਪੈਕ ਕੀਤੇ 21 ਇੰਪ੍ਰੋਵਾਈਜ਼ਡ ਵਿਸਫੋਟਕ ਯੰਤਰ (ਆਈ.ਈ.ਡੀ.), ਮਲਟੀਪਲ ਬੈਰਲ ਗ੍ਰਨੇਡ ਲਾਂਚਰ (ਬੀ.ਜੀ.ਐਲ.) ਬੰਬ, ਇਕ ਜਨਰੇਟਰ ਸੈਟ, ਲੇਥ ਮਸ਼ੀਨ ਉਪਕਰਣ, ਵੱਡੀ ਮਾਤਰਾ ਵਿਚ ਵਿਸਫੋਟਕ ਬਣਾਉਣ ਵਾਲੀ ਸਮੱਗਰੀ, ਬੰਦੂਕ ਬਣਾਉਣ ਦੇ ਉਪਕਰਣ ਅਤੇ ਜ਼ਰੂਰੀ ਡਾਕਟਰੀ ਸਪਲਾਈ ਸ਼ਾਮਿਲ ਸੀ। ਹਰੇਕ ਬਰਾਮਦ ਕੀਤੇ ਗਏ ਆਈ.ਈ.ਡੀ. ਦਾ ਭਾਰ ਲਗਭਗ 250 ਗ੍ਰਾਮ ਸੀ।
National
ਬਿਹਾਰ ਦੇ ਸਿੱਖਿਆ ਅਫ਼ਸਰ ਦੇ ਘਰ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ
ਬੇਤੀਆ, 23 ਜਨਵਰੀ (ਸ.ਬ.) ਬਿਹਾਰ ਦੇ ਬੇਤੀਆ ਜ਼ਿਲ੍ਹੇ ਵਿੱਚ ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਦੇ ਘਰੋਂ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਬੇਤੀਆ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਘਰ ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਜ਼ਬਤ ਕੀਤੀ ਗਈ। ਵਿਜੀਲੈਂਸ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਨੀਕਾਂਤ ਪ੍ਰਵੀਨ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਟਨਾ ਦੀ ਵਿਜੀਲੈਂਸ ਟੀਮ ਸਵੇਰ ਤੋਂ ਹੀ ਡੀਈਓ ਤੋਂ ਪੁੱਛਗਿੱਛ ਕਰ ਰਹੀ ਹੈ। ਜਾਂਚ ਵਿੱਚ ਹੁਣ ਤੱਕ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਨੋਟਾਂ ਦੀ ਗਿਣਤੀ ਲਈ ਮਸ਼ੀਨ ਮੰਗਵਾਈ ਗਈ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਪਟਨਾ ਤੋਂ ਆਈ ਵਿਜੀਲੈਂਸ ਟੀਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਰਿਹਾਇਸ਼ ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਿਸੇ ਨੂੰ ਵੀ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਫ਼ਿਲਹਾਲ ਸਥਾਨਕ ਪ੍ਰਸ਼ਾਸਨ ਅਤੇ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਇਸ ਮਾਮਲੇ ਤੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।
ਇਹ ਕਾਰਵਾਈ ਬੇਤੀਆ ਦੇ ਮੁਫਾਸਿਲ ਥਾਣਾ ਖੇਤਰ ਵਿੱਚ ਸਥਿਤ ਬਸੰਤ ਬਿਹਾਰ ਕਾਲੋਨੀ ਵਿੱਚ ਜ਼ਿਲਾ ਸਿੱਖਿਆ ਅਧਿਕਾਰੀ ਦੇ ਘਰ ਤੇ ਕੀਤੀ ਜਾ ਰਹੀ ਹੈ। ਡੀਈਓ ਰਜਨੀਕਾਂਤ ਪ੍ਰਵੀਨ ਪਿਛਲੇ ਤਿੰਨ ਸਾਲਾਂ ਤੋਂ ਬੇਤੀਆ ਵਿੱਚ ਤਾਇਨਾਤ ਹਨ। ਵਿਜੀਲੈਂਸ ਦੀ ਟੀਮ ਕਈ ਘੰਟੇ ਉਸ ਦੇ ਘਰ ਮੌਜੂਦ ਰਹੀ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਹੁਣ ਤੱਕ ਘਰ ਵਿੱਚੋਂ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਹਾਲਾਤ ਇਹ ਹਨ ਕਿ ਨੋਟ ਗਿਣਨ ਵਾਲੀ ਮਸ਼ੀਨ ਮੰਗਵਾਉਣੀ ਪਈ। ਮੌਕੇ ਤੇ ਪੁਲੀਸ ਬਲ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਵਿਜੀਲੈਂਸ ਟੀਮ ਨੇ ਡੀਈਓ ਦੇ ਹੋਰ ਟਿਕਾਣਿਆਂ ਤੇ ਵੀ ਛਾਪੇਮਾਰੀ ਕੀਤੀ ਹੈ। ਸੂਤਰਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਹਨ। ਇਸ ਸਬੰਧ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡੀਈਓ ਖ਼ਿਲਾਫ਼ ਵਿੱਤੀ ਬੇਨਿਯਮੀਆਂ ਅਤੇ ਨਾਜਾਇਜ਼ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ