National
ਭਾਰਤੀਆਂ ਨੇ ਸਵੱਛਤਾ ਨੂੰ ਆਪਣਾ ਨਿੱਜੀ ਟੀਚਾ ਬਣਾਇਆ, ਸਵੱਛ ਭਾਰਤ ਮਿਸ਼ਨ ਦੇ 10 ਸਾਲ ਪੂਰੇ ਹੋਣ ਤੇ ਬੋਲੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 2 ਅਕਤੂਬਰ (ਸ.ਬ.) ਦਿੱਲੀ ਦੇ ਵਿਗਿਆਨ ਭਵਨ ਵਿੱਚ ਸਵੱਛ ਭਾਰਤ ਮਿਸ਼ਨ ਦੇ 10 ਸਾਲ ਪੂਰੇ ਹੋਣ ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਕਰੋੜਾਂ ਭਾਰਤੀਆਂ ਨੇ ਇਸ ਮਿਸ਼ਨ ਨੂੰ ਆਪਣਾ ਨਿੱਜੀ ਟੀਚਾ ਬਣਾਇਆ ਹੈ। ਇਸ ਯਾਤਰਾ ਦੇ ਦਹਾਕੇ ਬਾਅਦ ਮੈਂ ਸਾਰੇ ਦੇਸ਼ਵਾਸੀਆਂ, ਸਫਾਈ ਕਰਮਚਾਰੀਆਂ, ਧਾਰਮਿਕ ਨੇਤਾਵਾਂ, ਖਿਡਾਰੀਆਂ, ਮਸ਼ਹੂਰ ਹਸਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਮੀਡੀਆ ਕਰਮਚਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹਾਂ।
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਸਾਬਕਾ ਰਾਸ਼ਟਰਪਤੀ ਤੇ ਸਾਬਕਾ ਉਪ ਰਾਸ਼ਟਰਪਤੀ, ਤੁਸੀਂ ਸਾਰਿਆਂ ਨੇ ਸਵੱਛ ਭਾਰਤ ਮਿਸ਼ਨ ਨੂੰ ਲੋਕ ਕ੍ਰਾਂਤੀ ਬਣਾ ਦਿੱਤਾ ਹੈ ਅਤੇ ਸਵੱਛਤਾ ਹੀ ਸੇਵਾ ਵਿਚ ਯੋਗਦਾਨ ਪਾਇਆ ਹੈ। ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਜਨ ਪ੍ਰਤੀਨਿਧੀਆਂ ਨੇ ਵੀ ਸਫਾਈ ਮੁਹਿੰਮ ਵਿੱਚ ਯੋਗਦਾਨ ਪਾਇਆ। ਸੇਵਾ ਪਖਵਾੜਾ ਦੇ 15 ਦਿਨਾਂ ਵਿਚ 27 ਲੱਖ ਤੋਂ ਵੱਧ ਪ੍ਰੋਗਰਾਮ ਆਯੋਜਿਤ ਕੀਤੇ ਗਏ, ਜਿਸ ਵਿਚ 28 ਕਰੋੜ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਆਪਣੇ ਐਕਸ ਤੇ ਪੋਸਟ ਕਰਦਿਆਂ ਲਿਖਿਆ ਕਿ ਅੱਜ ਗਾਂਧੀ ਜਯੰਤੀ ਤੇ ਆਪਣੇ ਨੌਜਵਾਨ ਦੋਸਤਾਂ ਨਾਲ ਸਵੱਛਤਾ ਮੁਹਿੰਮ ਦਾ ਹਿੱਸਾ ਬਣਿਆ। ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਅੱਜ ਆਪਣੇ ਆਲੇ-ਦੁਆਲੇ ਸਫਾਈ ਮੁਹਿੰਮ ਦਾ ਹਿੱਸਾ ਜ਼ਰੂਰ ਬਣੋ। ਇਹ ਪਹਿਲਕਦਮੀ ਸਵੱਛ ਭਾਰਤ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ।
National
ਕੇਜਰੀਵਾਲ ਨੂੰ ਦਿੱਤੀ ਪੰਜਾਬ ਪੁਲੀਸ ਸੁਰੱਖਿਆ ਹਟਾਉਣ ਤੇ ਮੁੱਖ ਮੰਤਰੀ ਮਾਨ ਅਤੇ ਆਤਿਸ਼ੀ ਨੇ ਭਾਜਪਾ ਤੇ ਲਗਾਏ ਇਲਜ਼ਾਮ
ਨਵੀਂ ਦਿੱਲੀ, 24 ਜਨਵਰੀ (ਸ.ਬ.) ਕੇਜਰੀਵਾਲ ਨੂੰ ਦਿੱਤੀ ਪੰਜਾਬ ਪੁਲੀਸ ਸੁਰੱਖਿਆ ਹਟਾਉਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇਲਜਾਮ ਲਗਾਇਆ ਹੈ ਕਿ ਭਾਜਪਾ ਦਿੱਲੀ ਪੁਲੀਸ ਦੀ ਮਦਦ ਨਾਲ ਅਰਵਿੰਦ ਕੇਜਰੀਵਾਲ ਦੀ ਜਾਨ ਲੈਣਾ ਚਾਹੁੰਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਜਾਰੀ ਬਿਆਨ ਵਿੱਚ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕੇਜਰੀਵਾਲ ਤੇ ਹਮਲੇ ਹੋ ਰਹੇ ਹਨ ਅਤੇ ਪੰਜਾਬ ਪੁਲੀਸ ਕੋਲ ਪੁਖ਼ਤਾ ਸਬੂਤ ਸੀ, ਪਰ ਦਿੱਲੀ ਪੁਲੀਸ ਨੇ ਐਕਸ਼ਨ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਨਪੁੱਟ ਦੇ ਆਧਾਰ ਤੇ ਹੀ ਪੰਜਾਬ ਪੁਲੀਸ ਦੀ ਉਨ੍ਹਾਂ ਨੂੰ ਜੈੱਡ ਸੁਰੱਖਿਆ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਤੇ ਦਿੱਲੀ ਪੁਲੀਸ ਵਲੋਂ ਕੇਜਰੀਵਾਲ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਨਿੱਜੀ ਸੁਰੱਖਿਆ ਰਾਜਨੀਤੀ ਦੇ ਹਵਾਲੇ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਕਹਿ ਰਹੇ ਨੇ ਕਿ ਦਿੱਲੀ ਵਿੱਚ ਪੰਜਾਬ ਨੰਬਰ ਵਾਲੀਆਂ ਗੱਡੀਆਂ ਕਿਉਂ ਆ ਗਈਆਂ, ਇਹਨਾਂ ਨੂੰ ਪੰਜਾਬੀ ਖ਼ਤਰਾ ਲੱਗਦੇ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬੀ ਕੁਰਬਾਨੀਆਂ ਨਾ ਦਿੰਦੇ ਤਾਂ ਅਸੀਂ ਅੱਜ ਗਣਤੰਤਤਰ ਦਿਵਸ ਕਿਵੇਂ ਮਨਾਉਂਦੇ।
ਕੇਜਰੀਵਾਲ ਨੂੰ ਮਿਲੀ ਪੰਜਾਬ ਪੁਲੀਸ ਸੁਰੱਖਿਆ ਹਟਾਉਣ ਤੇ ਦਿੱਲੀ ਦੀ ਸੀ ਐੱਮ ਆਤਿਸ਼ੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੁਕਮਾਂ ਤੇ ਇਹ ਸੁਰੱਖਿਆ ਹਟਾਈ ਗਈ ਹੈ। ਆਤਿਸ਼ੀ ਨੇ ਕਿਹਾ ਭਾਜਪਾ ਦੇ ਵਰਕਰ ਕੇਜਰੀਵਾਲ ਤੇ ਹਮਲੇ ਕਰਦੇ ਹਨ। ਉਨ੍ਹਾਂ ਕਿਹਾ ਕਿ ਹਮਲੇ ਪਿੱਛੇ ਦਿੱਲੀ ਪੁਲੀਸ ਮੁੱਖ ਸਾਜ਼ਿਸ਼ਕਰਤਾ ਹੈ। ਬੀਜੇਪੀ ਤੇ ਦਿੱਲੀ ਪੁਲੀਸ ਵੱਲੋਂ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਪ ਨੇ ਚੋਣ ਕਮਿਸ਼ਨ ਨੂੰ ਚਿੱਠੀ ਵੀ ਲਿਖੀ ਸੀ।
National
ਅਸਲਾ ਫੈਕਟਰੀ ਵਿੱਚ ਧਮਾਕੇ ਕਾਰਨ 8 ਵਿਅਕਤੀਆਂ ਦੀ ਮੌਤ
ਮੁੰਬਈ, 24 ਜਨਵਰੀ (ਸ.ਬ.) ਮਹਾਰਾਸ਼ਟਰ ਦੇ ਭੰਡਾਰਾ ਵਿਚ ਅੱਜ ਸਵੇਰੇ ਅਸਲਾ ਫੈਕਟਰੀ (ਔਰਡਨੈਂਸ ਕੰਪਨੀ) ਵਿਚ ਕਈ ਧਮਾਕੇ ਹੋਏ। ਇਹ ਹਾਦਸਾ ਸਵੇਰੇ 10 :30 ਵਜੇ ਵਾਪਰਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਫੈਕਟਰੀ ਵਿਚ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਇਹਨਾਂ ਧਮਾਕਿਆਂ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਬਾਕੀ ਕਰਮਚਾਰੀਆਂ ਲਈ ਖੋਜ ਤੇ ਬਚਾਅ ਕਾਰਜ ਜਾਰੀ ਹਨ। ਪੀ ਆਰ ਓ ਡਿਫੈਂਸ ਨਾਗਪੁਰ ਦੇ ਅਨੁਸਾਰ ਬਚੇ ਲੋਕਾਂ ਦੀ ਭਾਲ ਲਈ ਬਚਾਅ ਅਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਬਚਾਅ ਕਾਰਜ ਜਾਰੀ ਹਨ।
ਭੰਡਾਰਾ ਦੇ ਕੁਲੈਕਟਰ ਸੰਜੇ ਕੋਲਟੇ ਨੇ ਕਿਹਾ ਕਿ ਅਸਲਾ ਫੈਕਟਰੀ (ਔਰਡਨੈਂਸ ਕੰਪਨੀ) ਜਵਾਹਰ ਨਗਰ ਭੰਡਾਰਾ ਵਿਚ ਹੋਏ ਧਮਾਕੇ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਵਲੋਂ ਬਚਾਅ ਕਾਰਜ ਜਾਰੀ ਹੈ। ਹਾਦਸੇ ਵਿਚ ਫੈਕਟਰੀ ਦੀ ਛੱਤ ਡਿੱਗ ਗਈ ਹੈ, ਜਿਸ ਨੂੰ ਜੇਸੀਬੀ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਧਮਾਕਾ ਜਵਾਹਰ ਨਗਰ ਇਲਾਕੇ ਵਿਚ ਸਥਿਤ ਫੈਕਟਰੀ ਦੇ ਐਲਟੀਪੀ ਸੈਕਸ਼ਨ ਵਿਚ ਹੋਇਆ। ਧਮਾਕੇ ਸਮੇਂ ਸੈਕਸ਼ਨ ਵਿਚ 14 ਕਰਮਚਾਰੀ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਜ਼ਿੰਦਾ ਬਚਾ ਲਿਆ ਗਿਆ ਤੇ 8 ਦੀ ਮੌਤ ਹੋ ਗਈ।
National
ਉੱਤਰਕਾਸ਼ੀ ਵਿੱਚ ਤੜਕਸਾਰ ਦੋ ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਲੋਕਾਂ ਵਿੱਚ ਸਹਿਮ ਦਾ ਮਾਹੌਲ
ਨਵੀ ਦਿੱਲੀ, 24 ਜਨਵਰੀ (ਸ.ਬ.) ਉੱਤਰਕਾਸ਼ੀ ਅਤੇ ਆਸਪਾਸ ਦੇ ਕਈ ਇਲਾਕਿਆਂ ਵਿੱਚ ਅੱਜ ਤੜਕੇ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲਗਣ ਤੇ ਡਰ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਉੱਤਰਕਾਸ਼ੀ ਵਿੱਚ ਸੀ।
ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 7.42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਵਰੁਣਾਵਤ ਪਹਾੜ ਦੇ ਲੈਂਡਸਲਾਈਡ ਜ਼ੋਨ ਤੋਂ ਮਲਬਾ ਅਤੇ ਪੱਥਰ ਡਿੱਗ ਪਏ। ਇਸ ਤੋਂ ਬਾਅਦ 8.19 ਵਜੇ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 3.5 ਦੱਸੀ ਗਈ ਹੈ।
ਭੂਚਾਲ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਫਿਲਹਾਲ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੋਂ ਜਾਨੀ ਮਾਲੀ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਆਪਦਾ ਪ੍ਰਬੰਧਨ ਵਿਭਾਗ ਵੱਲੋਂ ਸਾਰੀਆਂ ਤਹਿਸੀਲਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ