National
ਹਰਿਆਣਾ ਵਿੱਚ ਵੋਟਿੰਗ ਤੋਂ 3 ਦਿਨ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
ਨਵੀਂ ਦਿੱਲੀ, 2 ਅਕਤੂਬਰ (ਸ.ਬ.) ਹਰਿਆਣਾ ਵਿਧਾਨਸਭਾ ਚੋਣਾਂ ਦੀ ਵੋਟਿੰਗ ਤੋਂ ਠੀਕ 3 ਦਿਨ ਪਹਿਲਾਂ ਸੌਦਾ ਸਾਧ ਪੈਰੋਲ ਤੇ ਬਾਹਰ ਆ ਗਿਆ ਹੈ। ਅੱਜ ਸਵੇਰ ਸੁਰੱਖਿਆ ਪ੍ਰਬੰਧਾਂ ਦੇ ਵਿਚਾਲੇ ਉਸ ਨੂੰ ਸੁਨਾਰੀਆ ਜੇਲ੍ਹ ਤੋਂ ਬਾਹਰ ਕੱਢਿਆ ਗਿਆ ਹੈ। ਚੋਣ ਕਮਿਸ਼ਨ ਨੇ 3 ਸ਼ਰਤਾਂ ਦੇ ਨਾਲ ਉਸ ਨੂੰ ਪੈਰੋਲ ਦਿੱਤੀ ਹੈ। ਉਧਰ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਕੇ ਸੌਦਾ ਸਾਧ ਨੂੰ ਮਿਲੀ ਪੈਰੋਲ ਤੇ ਇਤਰਾਜ਼ ਜਤਾਇਆ ਸੀ ਪਰ ਕਮਿਸ਼ਨ ਨੇ ਇਸ ਨੂੰ ਦਰਕਿਨਾਰ ਕਰ ਦਿੱਤਾ। 30 ਸਤੰਬਰ ਨੂੰ ਹਰਿਆਣਾ ਚੋਣ ਕਮਿਸ਼ਨ ਨੇ ਸੌਦਾ ਸਾਧ ਦੀ ਪੈਰੋਲ ਨੂੰ ਮਨਜ਼ੂਰੀ ਦਿੱਤੀ ਸੀ।
ਕਾਂਗਰਸ ਨੇ ਇਤਰਾਜ਼ ਜਤਾਉਂਦੇ ਹੋਏ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਸੌਦ ਸਾਧ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਅਸਰ ਚੋਣਾਂ ਤੇ ਪਏਗਾ। ਇਸ ਲਈ ਚੋਣ ਜ਼ਾਬਤੇ ਦੇ ਦੌਰਾਨ ਉਸ ਨੂੰ ਪੈਰੋਲ ਨਾ ਦਿੱਤੀ ਜਾਵੇ। ਆਲ ਇੰਡੀਆ ਕਾਂਗਰਸ ਕਮੇਟੀ ਦੇ ਲੀਗਲ ਸੈਲ ਦੇ ਕੇਸੀ ਭਾਟਿਆ ਵੱਲੋਂ ਇਹ ਚਿੱਠੀ ਲਿਖੀ ਗਈ ਸੀ। ਚਿੱਠੀ ਵਿੱਚ ਲਿਖਿਆ ਗਿਆ ਸੀ ਕਿ ਹਰਿਆਣਾ ਸੌਦਾ ਸਾਧ ਦਾ ਗੜ੍ਹ ਹੈ ਇਸ ਦੇ ਚੱਲ ਦੇ ਹਰਿਆਣਾ ਦੀਆਂ ਚੋਣਾਂ ਵਿੱਚ ਡੇਰੇ ਦਾ ਪ੍ਰਭਾਵ ਹੈ। ਚੋਣ ਕਮਿਸ਼ਨ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਸੀ ਕਿ ਇਸ ਤੋਂ ਪਹਿਲਾਂ ਵੀ ਸੌਦਾ ਸਾਧ ਪੈਰੋਲ ਅਤੇ ਫਰਲੋ ਤੇ ਬਾਹਰ ਆਕੇ ਚੋਣਾਂ ਨੂੰ ਪ੍ਰਭਾਵਿਤ ਕਰ ਚੁੱਕਿਆ ਹੈ।
ਪਹਿਲੀ ਸ਼ਰਤ ਮੁਤਾਬਿਕ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੌਦਾ ਸਾਦ ਹਰਿਆਣਾ ਵਿੱਚ ਨਹੀਂ ਰਹੇਗਾ, ਕਿਸੇ ਵੀ ਸਿਆਸੀ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਵੇਗਾ, ਤੀਜੀ ਸ਼ਰਤ ਮੁਤਾਬਿਕ ਉਹ ਸੋਸ਼ਲ ਮੀਡੀਆ ਤੋਂ ਦੂਰ ਰਹੇਗਾ।
ਚੋਣ ਕਮਿਸ਼ਨ ਦੇ ਸੂਤਰਾਂ ਦੇ ਮੁਤਾਬਿਕ ਹਰਿਆਣਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਸੌਦਾ ਸਾਧ ਚੋਣ ਜ਼ਾਬਤੇ ਦਾ ਉਲੰਘਣ ਕਰਦਾ ਹੈ ਤਾਂ ਉਸ ਨੂੰ ਪੈਰੋਲ ਕੈਂਸਲ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸੌਦਾ ਸਾਧ ਦਾ ਅਸਰ ਹਰਿਆਣਾ ਦੀਆਂ 36 ਸੀਟਾਂ ਤੇ ਹੈ। ਪੰਚਾਇਤੀ ਚੋਣਾਂ ਦੌਰਾਨ ਵੀ ਸੌਦਾ ਸਾਧ ਨੂੰ ਛੱਡਿਆ ਗਿਆ ਸੀ। ਤਤਕਾਲੀ ਖੱਟਰ ਸਰਕਾਰ ਨੇ ਸੌਦਾ ਸਾਧ ਨੂੰ ਛੱਡਣ ਦੇ ਲਈ ਪੈਰੋਲ ਅਤੇ ਫਰਲੋ ਦੇ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਸੀ।
National
ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਫ਼ੌਜ ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ, ਸਰਚ ਆਪ੍ਰੇਸ਼ਨ ਜਾਰੀ
ਕਠੂਆ, 25 ਜਨਵਰੀ (ਸ.ਬ.) ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਉੱਪਰੀ ਇਲਾਕਿਆਂ ਵਿੱਚ ਬੀਤੀ ਅੱਧੀ ਰਾਤ ਤੋਂ ਬਾਅਦ ਫੌਜ ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਹੋਈ ਅਤੇ ਇਸ ਤੋਂ ਬਾਅਦ ਫਰਾਰ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦਸਿਆ ਕਿ ਭਟੋਡੀ ਪੰਚਾਇਤ ਵਿੱਚ ਇੱਕ ਅਸਥਾਈ ਫ਼ੌਜੀ ਕੈਂਪ ਚੌਕੀ ਤੇ ਤਾਇਨਾਤ ਜਵਾਨਾਂ ਨੇ ਸਵੇਰੇ 1.30 ਵਜੇ ਦੇ ਕਰੀਬ ਸ਼ੱਕੀ ਅੱਤਵਾਦੀ ਗਤੀਵਿਧੀਆਂ ਦੇਖੀਆਂ, ਜਿਸ ਤੋਂ ਬਾਅਦ ਫ਼ੌਜ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਵੀ ਗੋਲੀਬਾਰੀ ਕੀਤੀ ਅਤੇ ਦੋਵੇਂ ਪਾਸਿਆਂ ਤੋਂ ਲਗਭਗ ਅੱਧੇ ਘੰਟੇ ਤਕ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ।
ਅਧਿਕਾਰੀਆਂ ਨੇ ਕਿਹਾ ਕਿ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ, ਜੋ ਨੇੜਲੇ ਜੰਗਲ ਵੱਲ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਫ਼ੌਜ ਦੇ ਜਵਾਨਾਂ ਨੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਹੈ।
National
ਬਸਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ
ਨਾਰਾਇਣਗੜ੍ਹ, 25 ਜਨਵਰੀ (ਸ.ਬ.) ਹਰਿਆਣਾ ਦੇ ਨਾਰਾਇਣਗੜ੍ਹ ਹਲਕੇ ਤੋਂ ਬਸਪਾ ਉਮੀਦਵਾਰ ਹਰਬਿਲਾਸ ਰੱਜੂਮਾਜਰਾ ਤੇ ਬਦਮਾਸ਼ਾਂ ਨੇ ਤਾਬੜਤੋੜ ਫਾਇਰਿੰਗ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਉਹ ਆਪਣੀ ਜਾਨ ਬਚਾਉਣ ਲਈ ਗੱਡੀ ਤੋਂ ਉਤਰ ਕੇ ਭੱਜੇ ਸਨ ਪਰ ਬਦਮਾਸ਼ ਉਸ ਦਾ ਪਿੱਛਾ ਕਰਦੇ ਰਹੇ। ਇਸ ਦੌਰਾਨ ਹਰਬਿਲਾਸ ਨੇੜੇ ਹੀ ਜੁੱਤਿਆਂ ਦੀ ਦੁਕਾਨ ਵਿਚ ਜਾ ਵੜੇ ਜਿਥੇ ਬਦਮਾਸ਼ਾਂ ਨੇ ਦੁਕਾਨ ਵਿਚ ਜਾ ਕੇ ਉੁਸ ਨੂੰ ਗੋਲੀਆਂ ਮਾਰ ਦਿੱਤੀਆਂ।
ਹਰਬਿਲਾਸ ਨੂੰ ਗੋਲੀਆਂ ਮਾਰ ਕੇ ਬਦਮਾਸ਼ ਫਰਾਰ ਹੋਏ ਤਾ ਦੁਕਾਨਦਾਰ ਨੇ ਹਰਬਿਲਾਸ ਨੂੰ ਹਸਪਤਾਲ ਪਹੁੰਚਾਇਆ ਦੂਜੇ ਪਾਸੇ ਹਰਬਿਲਾਸ ਦੇ ਨਾਲ ਗੱਡੀ ਵਿਚ ਸਵਾਰ ਵਿਜੇ ਮੌਦਗਿਲ ਤੇ ਪੁਨੀਤ ਵੀ ਆਪਣੀ ਜਾਨ ਬਚਾਉਣ ਲਈ ਭੱਜੇ ਪਰ ਬਦਮਾਸ਼ਾਂ ਨੇ ਉਨ੍ਹਾਂ ਤੇ ਵੀ ਫਾਇਰਿੰਗ ਕਰ ਦਿੱਤੀ।
ਇਸ ਦੌਰਾਨ ਵਿਜੇ ਮੌਦੂਗਿਲ ਨੂੰ ਗੋਲੀਆਂ ਲੱਗੀਆਂ ਪਰ ਪੁਨੀਤ ਕੋਲੋਂ ਗੋਲੀ ਨਾਲ ਲੱਗ ਕੇ ਨਿਕਲ ਗਈ ਪਰ ਉਹ ਡਰ ਕਾਰਨ ਬੇਹੋਸ਼ ਹੋ ਗਿਆ। ਜ਼ਖਮੀਆਂ ਨੂੰ ਲੋਕਾਂ ਨੇ ਹਸਪਤਾਲ ਪਹੁੰਚਾਇਆ। ਹਰਬਿਲਾਸ ਤੇ ਵਿਜੇ ਨੂੰ ਗੰਭੀਰ ਹਾਲਤ ਵਿਚ ਜਦੋਂ ਕਿ ਪੁਨੀਤ ਨੂੰ ਵੀ ਉੁਨ੍ਹਾਂ ਨਾਲ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਜਿਥੇ ਰਾਤ ਲਗਭਗ ਸਾਢੇ 10 ਵਜੇ ਡਾਕਟਰਾਂ ਨੇ ਹਰਬਿਲਾਸ ਨੂੰ ਮ੍ਰਿਤਕ ਐਲਾਨ ਦਿੱਤਾ।
ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕਰਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲੀਸ ਨਾਲ ਲੱਗਦੇ ਹਿਮਾਚਲ ਵੱਲ ਵੀ ਰਵਾਨਾ ਹੋ ਚੁੱਕੀ ਹੈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਬਦਮਾਸ਼ ਗੱਡੀ ਵਿਚ ਹਿਮਾਚਲ ਵੱਲ ਵੀ ਭੱਜ ਸਕਦੇ ਹਨ।
National
50 ਹਜ਼ਾਰ ਦਾ ਇਨਾਮੀ ਤਾਂਤਰਿਕ ਨਈਮ ਪੁਲੀਸ ਮੁਕਾਬਲੇ ਵਿੱਚ ਢੇਰ
ਮੇਰਠ, 25 ਜਨਵਰੀ (ਸ.ਬ.) ਮੇਰਠ ਪੁਲੀਸ ਨੇ ਅੱਜ ਤੜਕੇ ਇੱਕ ਮੁਕਾਬਲੇ ਵਿੱਚ 50,000 ਰੁਪਏ ਦੇ ਇਨਾਮੀ ਅਪਰਾਧੀ ਜਮੀਲ ਹੁਸੈਨ ਉਰਫ ਨਈਮ ਨੂੰ ਮਾਰ ਦਿੱਤਾ। ਪੁਲੀਸ ਨੇ ਇਹ ਜਾਣਕਾਰੀ ਦਿੱਤੀ।
ਉੱਤਰ ਪ੍ਰਦੇਸ਼ ਦੇ ਪੁਲੀਸ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਵੱਲੋਂ ਜਾਰੀ ਬਿਆਨ ਅਨੁਸਾਰ, ਜਮੀਲ ਹੁਸੈਨ ਉਰਫ਼ ਨਈਮ 9 ਜਨਵਰੀ, 2025 ਨੂੰ ਲਿਸਾਡੀ ਗੇਟ ਸਥਿਤ ਆਪਣੇ ਘਰ ਵਿੱਚ ਆਪਣੇ ਸੌਤੇਲੇ ਭਰਾ ਮੋਇਨ, ਉਸਦੀ ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ।
ਪੁਲੀਸ ਅਨੁਸਾਰ, ਪੰਜਾਂ ਦੇ ਸਿਰਾਂ ਤੇ ਸੱਟਾਂ ਦੇ ਨਿਸ਼ਾਨ ਸਨ। ਇਨ੍ਹਾਂ ਕਤਲਾਂ ਤੋਂ ਬਾਅਦ, ਪੁਲੀਸ ਨੇ ਜਮੀਲ ਹੁਸੈਨ ਉਰਫ਼ ਨਈਮ ਅਤੇ ਉਸਦੇ ਸਾਥੀ ਸਲਮਾਨ ਤੇ ਇਨਾਮ ਦਾ ਐਲਾਨ ਕੀਤਾ ਸੀ।
ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਇੱਕ ਬਿਆਨ ਵਿੱਚ ਕਿਹਾ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਨਈਮ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣਾ ਨਾਮ ਅਤੇ ਸਥਾਨ ਬਦਲ ਰਿਹਾ ਸੀ। ਇਸ ਘਿਨਾਉਣੇ ਅਪਰਾਧ ਦਾ ਕਾਰਨ ਪੈਸੇ ਅਤੇ ਜਾਇਦਾਦ ਦਾ ਝਗੜਾ ਸੀ। ਨਈਮ ਦਾ ਦਿੱਲੀ ਅਤੇ ਠਾਣੇ ਵਿੱਚ ਅਪਰਾਧਿਕ ਗਤੀਵਿਧੀਆਂ ਦਾ ਇਤਿਹਾਸ ਹੈ।
ਬਿਆਨ ਅਨੁਸਾਰ, ਪੁਲੀਸ ਟੀਮ ਜਮੀਲ ਹੁਸੈਨ ਉਰਫ਼ ਨਈਮ ਅਤੇ ਸਲਮਾਨ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।
ਪੁਲੀਸ ਨੇ ਬਿਆਨ ਵਿੱਚ ਕਿਹਾ ਕਿ ਅੱਜ ਸਵੇਰੇ, ਇੱਕ ਪੁਲੀਸ ਟੀਮ ਨਈਮ ਨੂੰ ਗ੍ਰਿਫ਼ਤਾਰ ਕਰਨ ਗਈ ਅਤੇ ਇੱਕ ਮੁਕਾਬਲਾ ਸ਼ੁਰੂ ਹੋ ਗਿਆ। ਨਈਮ ਨੂੰ ਗੋਲੀ ਲੱਗੀ ਅਤੇ ਜ਼ਖਮੀ ਹਾਲਤ ਵਿੱਚ ਉਸਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਜੇ ਵੀ ਇੱਕ ਹੋਰ ਦੋਸ਼ੀ ਸਲਮਾਨ ਦੀ ਭਾਲ ਕਰ ਰਹੀ ਹੈ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Mohali2 months ago
ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
-
Mohali2 months ago
ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ 300 ਗ੍ਰਾਮ ਹੈਰੋਇਨ ਸਮੇਤ 2 ਮੁਲਜਮ ਗ੍ਰਿਫਤਾਰ