Chandigarh
ਕਿਸਾਨਾਂ ਵਲੋਂ ਪੰਜਾਬ ਅਤੇ ਹਰਿਆਣਾ ਵਿੱਚ ਕਰੀਬ 36 ਥਾਵਾਂ ਤੇ ਦੋ ਘੰਟੇ ਰੇਲ ਪਟੜੀਆਂ ਜਾਮ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ, 3 ਅਕਤੂਬਰ (ਸ.ਬ.) ਕਿਸਾਨਾਂ ਵਲੋਂ ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਕਰੀਬ 36 ਥਾਵਾਂ ਤੇ ਦੋ ਘੰਟੇ ਤਕ ਰੇਲ ਪਟੜੀਆਂ ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਦੁਪਹਿਰ 12:30 ਤੋਂ 2:30 ਵਜੇ ਤੱਕ ਚੱਲਿਆ। ਇਸ ਦੌਰਾਨ ਕਈ ਟਰੇਨਾਂ ਪ੍ਰਭਾਵਿਤ ਹੋਈਆਂ। ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਹ ਪ੍ਰਦਰਸ਼ਨ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਗਠਨ ਦੇ ਬੈਨਰ ਹੇਠ ਹੋਇਆ। ਹੜਤਾਲ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਜੰਮੂ ਮਾਰਗ ਪੂਰੀ ਤਰ੍ਹਾਂ ਪ੍ਰਭਾਵਿਤ ਰਹੇ।
ਅੰਮ੍ਰਿਤਸਰ ਵਿੱਚ ਰੇਲ ਰੋਕੋ ਅੰਦੋਲਨ ਵਿੱਚ ਪਹੁੰਚੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੇਕਰ ਲਖੀਮਪੁਰ ਕਾਂਡ ਵਿੱਚ ਬਿੱਟੂ ਦੇ ਸਾਥੀਆਂ ਦੀ ਮੌਤ ਹੋ ਜਾਂਦੀ ਤਾਂ ਉਨ੍ਹਾਂ ਦੀ ਕੀ ਹਾਲਤ ਹੋਣੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਭਾਜਪਾ ਨੇਤਾਵਾਂ ਦੇ ਇਸ਼ਾਰੇ ਤੇ ਕੰਗਣਾ ਅਤੇ ਬਿੱਟੂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਸ਼ੰਭੂ ਸਰਹੱਦ ਤੇ ਵੀ ਕਿਸਾਨ ਰੇਲ ਪਟੜੀ ਤੇ ਬੈਠੇ ਸਨ। ਇਸ ਤੋਂ ਇਲਾਵਾ ਪਟਿਆਲਾ, ਲੁਧਿਆਣਾ, ਬਠਿੰਡਾ, ਫ਼ਿਰੋਜ਼ਪੁਰ ਵਿੱਚ ਕਿਸਾਨ ਪਟੜੀਆਂ ਤੇ ਬੈਠੇ ਰਹੇ। ਕਿਸਾਨਾਂ ਨੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹਨ। ਮਜਬੂਰੀ ਵਿੱਚ ਉਨ੍ਹਾਂ ਨੇ ਇਹ ਰਾਹ ਚੁਣਿਆ ਹੈ।
ਭਾਰਤੀ ਕਿਸਾਨ ਯੂਨੀਅਨ ਬੀਕੇਯੂ ਦੇ ਆਗੂ ਹਰਜਿੰਦਰ ਸਿੰਘ ਨੇ ਦੱਸਿਆ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਤਿੰਨ ਸਾਲਾਂ ਤੋਂ ਇਨਸਾਫ਼ ਨਹੀਂ ਮਿਲਿਆ। ਭਾਜਪਾ ਆਗੂ ਦੇ ਪੁੱਤਰ ਨੇ ਕਈ ਕਿਸਾਨਾਂ ਨੂੰ ਕੁਚਲਿਆ ਸੀ। ਜਿਸ ਕਾਰਨ ਅੱਜ ਸਾਨੂੰ ਟਰੇਨ ਰੋਕਣੀ ਪਈ।
ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਮਾਰੇ ਗਏ 4 ਕਿਸਾਨਾਂ ਅਤੇ ਪੱਤਰਕਾਰ ਨੂੰ ਇਨਸਾਫ਼ ਦਿਵਾਉਣ ਲਈ ਅੰਦੋਲਨ ਚੱਲ ਰਿਹਾ ਹੈ।
Chandigarh
ਡਾ. ਬਲਜੀਤ ਕੌਰ ੯ ਨਾਬਾਲਿਗ ਲੜਕੇ ਦਾ ਵਿਆਹ ਕਰਵਾਉਣ ਦੀ ਸੂਚਨਾ ਮਿਲਣ ਤੇ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਰੁਕਵਾਇਆ ਬਾਲ ਵਿਆਹ
ਚੰਡੀਗੜ੍ਹ, 21 ਨਵੰਬਰ (ਸ਼ਬy) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ੯ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਏ ਜਾਣ ਸੰਬੰਧੀ ਸੂਚਨਾ ਮਿਲਣ ਤੇ ਮੰਤਰੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਦੇ ਅਧਿਕਾਰੀਆਂ ੯ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇ੪ ਦਿੱਤੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਵਿਰੋਧੀ ਕਾ੯ਨ ਦੀ ਉਲੰਘਣਾ ਸਬੰਧੀ ਚਾਈਲਡ ਲਾਈਨ ਰਾਹੀਂ ਜਾਣਕਾਰੀ ਮਿਲੀ ਸੀ ਕਿ ਪਿੰਡ ਆਸਪੁਰ ਕੋਟਾਂ ੭ਿਲ੍ਹਾ ਰੂਪਨਗਰ ਦੇ 17 ਸਾਲਾਂ ਦੇ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ ਜੋ ਕਿ ਨਾਬਾਲਿਗ ਹੈ। ਕੈਬਨਿਟ ਮੰਤਰੀ ਦੇ ਆਦੇ੪ਾਂ ਤੇ ੭ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਲ ਵਿਆਹ ਰੋਕੂ ਅਧਿਕਾਰੀ ੯ ਨਾਲ ਲੈ ਕੇ ਕਾਰਵਾਈ ਕੀਤੀ।
ਡੀ ਸੀ ਪੀ ਯੂ ਅਤੇ ਡੀ ਐਮ ਪੀ ਓ ਦੀ ਟੀਮ ਨੇ ਪਿੰਡ ਆਸਪੁਰ ਕੋਟਾਂ ਦੇ ਪੰਚਾਇਤ ਮੈਂਬਰਾਂ, ਵਿਆਹ ਵਾਲਾ ਲੜਕਾ ਅਤੇ ਲੜਕੀ ਦੇ ਪਰਿਵਾਰਾਂ ਅਤੇ ਪੈਲਸ ਦੇ ਮਾਲਕ ੯ ੪ਾਮਲ ਕਰਦੇ ਹੋਏ ਵਿਆਹ ਦੀਆਂ ਤਿਆਰੀਆਂ ਰੋਕ ਦਿੱਤੀਆਂ। ਇਸ ਮੌਕੇ ਤੇ ਦੋਨਾਂ ਪਾਰਟੀਆਂ ਦੇ ਬਿਆਨ ਦਰਜ ਕੀਤੇ ਗਏ। ਟੀਮ ਵੱਲੋਂ ਲੜਕੇ ਅਤੇ ਲੜਕੀ ੯ ਸਮਝਾਇਆ ਗਿਆ। ਪਰਿਵਾਰ ਨੇ ਟੀਮ ੯ ਭਰੋਸਾ ਦਿੱਤਾ ਕਿ ਬੱਚਾ ਅਗਲੇ ਦਿਨ ਤੋਂ ਸਕੂਲ ਜਾਵੇਗਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਨੰ ਚਾਹੀਦਾ ਹੈ ਕਿ ਜੇਕਰ ਉਹਨਾਂ ਨੂੰ ਬਾਲ ਵਿਆਹ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਘਟਨਾ ਬਾਰੇ ੭ਿਲ੍ਹਾ ਅਧਿਕਾਰੀਆਂ ੯ ਦੱਸਣ ਤਾਂ ਜੋ ਅਜਿਹੀ ਕਿਸੇ ਕਾਰਵਾਈ ਨੂੰ ਰੋਕਿਆ ਜਾ ਸਕੇ।
Chandigarh
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
ਜ਼ਿਮਨੀ ਚੋਣਾਂ ਲਈ ਤਿੰਨ ਔਰਤਾਂ ਸਮੇਤ 45 ਉਮੀਦਵਾਰ ਮੈਦਾਨ ਵਿੱਚ
ਚੰਡੀਗੜ੍ਹ, 20 ਨਵੰਬਰ (ਸ.ਬ.) ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਅਮਲ ਸ਼ੁਰੂ ਹੋ ਚੁੱਕਿਆ ਹੈ। ਜਿਆਦਾਤਰ ਥਾਵਾਂ ਤੇ ਵੋਟਰਾਂ ਵਿੱਚ ਉਤਸ਼ਾਹ ਦਿਖਾਈ ਦੇ ਰਿਹਾ ਹੈ। ਜ਼ਿਮਨੀ ਚੋਣਾਂ ਲਈ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚਕਾਰ ਪੋਲਿੰਗ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਸ਼ਾਮ 6 ਵਜੇ ਬੰਦ ਹੋਵੇਗੀ।
ਜ਼ਿਮਨੀ ਚੋਣਾਂ ਲਈ ਤਿੰਨ ਔਰਤਾਂ ਸਮੇਤ 45 ਉਮੀਦਵਾਰ ਮੈਦਾਨ ਵਿੱਚ ਹਨ। 831 ਪੋਲਿੰਗ ਸਟੇਸ਼ਨਾਂ ਤੇ 3.31 ਲੱਖ ਔਰਤਾਂ ਸਮੇਤ ਕੁੱਲ 6.96 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ 6,400 ਤੋਂ ਵੱਧ ਜਵਾਨ ਅਤੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 17 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਵੋਟਿੰਗ ਦੌਰਾਨ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਹੋ ਰਹੀ ਹੈ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਵਲੋਂ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫ਼ੀਸਦੀ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਗਈ ਹੈ। ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਅਤੇ ਵੱਧ ਰਹੀ ਠੰਡ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖ਼ਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਦੌਰਾਨ 3 ਵਜੇ ਤੱਕ ਗਿੱਦੜਬਾਹਾ ਵਿੱਚ 65.08 ਫੀਸਦ, ਡੇਰਾ ਬਾਬਾ ਨਾਨਕ ਵਿੱਚ 52.3 ਫੀਸਦ, ਬਰਨਾਲਾ ਵਿੱਚ 40 ਫੀਸਦ ਅਤੇ ਚੱਬੇਵਾਲ ਵਿੱਚ 40.25 ਫੀਸਦ ਵੋਟਿੰਗ ਹੋਈ ਹੈ। ਇਸ ਦੌਰਾਨ ਅੱਜ ਸਵੇਰੇ ਤਕਨੀਕੀ ਖ਼ਰਾਬੀ ਕਾਰਨ ਗਿੱਦੜਬਾਹਾ ਦੇ ਪੋਲਿੰਗ ਬੂਥ ਨੰਬਰ 152 ਤੇ ਇੱਕ ਘੰਟੇ ਤੱਕ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਚਾਲੂ ਨਹੀਂ ਹੋ ਸਕੀ। ਮਸ਼ੀਨ ਨੂੰ ਸਵੇਰੇ 8 ਵਜੇ ਦੇ ਕਰੀਬ ਠੀਕ ਕੀਤਾ ਗਿਆ।
ਜਿਕਰਯੋਗ ਹੈ ਕਿ ਮੌਜੂਦਾ ਸੰਸਦ ਮੈਂਬਰਾਂ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੇਵਲ ਸਿੰਘ ਢਿੱਲੋਂ, ਸੋਹਣ ਸਿੰਘ ਠੰਡਲ ਅਤੇ ਰਵੀਕਰਨ ਸਿੰਘ ਕਾਹਲੋਂ (ਭਾਜਪਾ), ਅੰਮ੍ਰਿਤਾ ਵੜਿੰਗ ਅਤੇ ਜਤਿੰਦਰ ਕੌਰ (ਕਾਂਗਰਸ), ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਇਸ਼ਾਂਕ ਕੁਮਾਰ ਚੱਬੇਵਾਲ (ਆਪ) ਚੋਣ ਮੈਦਾਨ ਵਿੱਚ ਹਨ। ਵੜਿੰਗ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਹੈ। ਜਤਿੰਦਰ ਕੌਰ ਗੁਰਦਾਸਪੁਰ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਹਨ, ਜਿਸ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।
ਹਲਕਾ ਡੇਰਾ ਬਾਬਾ ਨਾਨਕ ਤੋਂ ਝੜਪ ਦਾ ਮਾਮਲਾ ਸਾਹਮਣੇੇ ਆਇਆ
ਇਸ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਡੇਰਾ ਪਠਾਣਾ ਵਿਚ ਕਥਿਤ ਝੜਪ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਮੌਕੇ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਆਏ ਕੁਝ ਵਿਅਕਤੀਆਂ ਨੇ ਕਾਂਗਰਸ ਸਮਰਥਕਾਂ ਤੇ ਹਮਲਾ ਕਰ ਦਿੱਤਾ। ਮੌਕੇ ਤੇ ਪੁੱਜੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਗੈਂਗਸਟਰਾਂ ਨੇ ਆ ਕੇ ਕਾਂਗਰਸੀ ਸਮਰਥਕਾਂ ਤੇ ਹਮਲਾ ਕੀਤਾ ਹੈ।
ਵੋਟ ਪਾਉਣ ਤੋਂ ਬਾਅਦ ਤੁਰੀ ਵਿਦੇਸ਼ ਤੋਂ ਆਏ ਲਾੜੇ ਦੀ ਬਾਰਾਤ
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਨਾਨੋਹਾਰਨੀ ਵਿਖੇ ਵਿਦੇਸ਼ ਤੋਂ ਪਰਤੇ ਜਰਮਨਜੀਤ ਸਿੰਘ ਦਾ ਅੱਜ ਵਿਆਹ ਸੀ ਅਤੇ ਉਹ ਅੱਜ ਪਿੰਡ ਦੇ ਬੂਥ ਤੇ ਪਰਿਵਾਰਕ ਜੀਆਂ ਸਮੇਤ ਵੋਟਾਂ ਪਾ ਕੇ ਜੰਝ ਚੜੇ। ਜਰਮਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪਹਿਲਾਂ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ ਅਤੇ ਇਸਤੋਂ ਬਾਅਦ ਬਰਾਤ ਤੋਰੀ ਜਾ ਰਹੀ ਹੈ।
Chandigarh
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ
ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ
ਚੰਡੀਗੜ੍ਹ, 20 ਨਵੰਬਰ (ਸ.ਬ.) ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਦੀ ਮੌਜੂਦਗੀ ਵਿੱਚ ਇਸ ਸਮਝੌਤੇ ਤੇ ਪੀ. ਐਸ. ਡੀ. ਐਮ. ਦੀ ਮਿਸ਼ਨ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਬੀ. ਐਫ. ਯੂ. ਐਚ. ਐਸ. ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਹਸਤਾਖ਼ਰ ਕੀਤੇ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੋਮ ਹੈਲਥ ਏਡ, ਓਪਰੇਟਿੰਗ ਥੀਏਟਰ ਟੈਕਨੀਸ਼ੀਅਨ, ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ-ਬੇਸਿਕ, ਜਨਰਲ ਡਿਊਟੀ ਅਸਿਸਟੈਂਟ, ਡੈਂਟਲ ਅਸਿਸਟੈਂਟ, ਪਲਾਸਟਰ ਤਕਨੀਕਾਂ, ਆਰਥੋਪੈਡਿਕ ਟੈਕਨੀਸ਼ੀਅਨ, ਸੀ. ਟੀ. ਅਤੇ ਐਮ. ਆਰ. ਆਈ. ਵਿੱਚ ਹੁਨਰ ਵਿਕਾਸ ਸਿਖਲਾਈ ਸਰਟੀਫਿਕੇਟ ਕੋਰਸ ਕਰਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਨੌਜਵਾਨਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕਰਨ ਲਈ ਕਾਫੀ ਅਹਿਮ ਹੈ।
ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਕਿਹਾ ਕਿ ਪੀ. ਐਸ. ਡੀ. ਐਮ. ਵੱਲੋਂ ਫੰਡਿੰਗ, ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀ ਲਾਮਬੰਦੀ ਵਿੱਚ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali2 months ago
ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
-
National2 months ago
ਸੁਪਰੀਮ ਕੋਰਟ ਵੱਲੋਂ ਖਾਲਸਾ ਯੂਨੀਵਰਸਿਟੀ ਦਾ ਦਰਜਾ ਬਹਾਲ
-
National2 months ago
ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿਖਾਈ ਸਖਤੀ