Connect with us

Punjab

ਰੇਲਿੰਗ ਕ੍ਰਾਸ ਕਰ ਰਹੇ 3 ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, 1 ਦੀ ਮੌਤ

Published

on

 

 

ਜਲੰਧਰ, 3 ਅਕਤੂਬਰ (ਸ.ਬ.) ਜਲੰਧਰ-ਅੰਮ੍ਰਿਤਸਰ ਹਾਈਵੇਅ ਤੇ ਸੀ. ਜੀ. ਐਸ. ਸਕੂਲ ਦੇ ਨੇੜੇ ਪੈਦਲ ਸੜਕ ਕ੍ਰਾਸ ਕਰ ਰਹੇ 3 ਮਜ਼ਦੂਰ ਇੱਕ ਗੱਡੀ ਦੀ ਲਪੇਟ ਵਿੱਚ ਆ ਗਏ। ਥਾਣਾ ਨੰਬਰ 1 ਦੇ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ 3 ਮਜ਼ਦੂਰ ਪੈਦਲ ਹੀ ਹਾਈਵੇਅ ਤੋਂ ਰੇਲਿੰਗ ਕ੍ਰਾਸ ਕਰਕੇ ਜਾ ਰਹੇ ਸਨ। ਇਸੇ ਦੌਰਾਨ ਜਲੰਧਰ ਵੱਲੋਂ ਅੰਮ੍ਰਿਤਸਰ ਵੱਲ ਜਾ ਰਹੀ ਗੱਡੀ ਨਾਲ ਇਕ ਮਜ਼ਦੂਰ ਦੀ ਟੱਕਰ ਹੋ ਗਈ, ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ 2 ਸਾਥੀ ਉਥੋਂ ਭੱਜ ਗਏ।

ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੇ ਏ. ਐਸ. ਆਈ. ਪਲਵਿੰਦਰ ਸਿੰਘ ਗਏ ਸਨ, ਜਿਨ੍ਹਾਂ ਨੇ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾ ਦਿੱਤੀ ਹੈ। ਏ. ਐਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਸ ਤੋਂ ਪਤਾ ਲੱਗਦਾ ਹੈ ਕਿ ਗੱਡੀ ਵੀ ਕਾਫ਼ੀ ਸਪੀਡ ਤੇ ਸੀ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਓਧਰ ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਐਨ. ਐਚ. ਏ. ਆਈ. ਨੇ ਲੋਕਾਂ ਦੀ ਸਹੂਲਤ ਲਈ ਸ਼ਾਰਟਕੱਟ ਬੰਦ ਕੀਤੇ ਹਨ ਪਰ ਲੋਕ ਸ਼ਾਰਟਕੱਟ ਲੈਣਾ ਬੰਦ ਕਰਨ। ਉਨ੍ਹਾਂ ਕਿਹਾ ਕਿ ਇਸ ਹਾਦਸੇ ਤੋਂ ਬਾਅਦ ਉਹ ਮੌਕੇ ਤੇ ਗਏ ਸਨ ਪਰ ਅੱਜ ਦੁਬਾਰਾ ਉਹ ਲੋਕਾਂ ਨੂੰ ਜਾਗਰੂਕ ਕਰਨ ਲਈ ਘਟਨਾ ਸਥਾਨ ਤੇ ਜਾਣਗੇ।

Continue Reading

Mohali

ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

Published

on

By

 

ਐਸ ਏ ਐਸ ਨਗਰ, 6 ਜਨਵਰੀ (ਸ.ਬ.) ਦਸ਼ਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਐਸ ਏ ਐਸ ਨਗਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਣਾਇਆ ਗਿਆ। ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵੱਖ ਵੱਖ ਗਰੂਘਰਾਂ ਵਿੱਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਦੌਰਾਨ ਰਾਗੀ ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਅੱਜ ਸਵੇਰ ਤੋਂ ਹੀ ਗੁਰੂ ਘਰਾਂ ਵਿੱਚ ਸੰਗਤ ਜੁੜਣੀ ਆਰੰਭ ਹੋ ਗਈ ਸੀ ਅਤੇ ਸਾਰਾ ਦਿਨ ਗੁਰੂਘਰਾਂ ਵਿੱਚ ਪੂਰੀ ਰੌਣਕ ਰਹੀ। ਇਸ ਦੌਰਾਨ ਇਤਿਹਾਸਕ ਗੁਰੂਦੁਆਰਾ ਸ੍ਰੀ ਅੰਬ ਸਾਹਿਬ, ਇਤਿਹਾਸਕ ਗੁਰੂਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਗੁਰੂਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼ 1, ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਗੁਰੂਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2, ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4, ਗੁਰੂਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰੂਦੁਆਰਾ ਸਾਚਾ ਧੰਨ ਸਾਹਿਬ, ਗੁਰੂਦੁਆਰਾ ਸ੍ਰੀ ਰਾਮਗੜ੍ਹੀਆ ਸਭਾ ਫੇਜ਼ 3 ਬੀ 1, ਗੁਰੂਦੁਆਰਾ ਬੀਬੀ ਭਾਨੀ ਫੇਜ਼ 7, ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼ 9, ਗਰੂਦੁਆਰਾ ਸਾਹਿਬ ਫੇਜ਼ 10, ਸ੍ਰੀ ਗੁਰੂ ਸਿੰਘ ਸਭਾ ਫੇਜ਼ 11, ਗੁਰੂਦੁਆਰਾ ਸ੍ਰੀ ਗੁਰੂਨਾਨਕ ਦਰਬਾਰ ਸੈਕਟਰ 66, ਗੁਰੂਦੁਆਰਾ ਸਾਹਿਬ ਸੈਕਟਰ 70, ਗੁਰੂਦੁਆਰਾ ਸਾਹਿਬ ਸੈਕਟਰ 71, ਗੁਰੂਦੁਆਰਾ ਸਾਹਿਬ ਸੈਕਟਰ 69 ਸਮੇਤ ਵੱਖ ਵੱਖ ਗੁਰੂਘਰਾਂ ਵਿੱਚ ਸੰਗਤ ਵਲੋਂ ਹਾਜਰੀਆਂ ਲਗਵਾ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ।

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਬੀਬੀ ਮੁਖਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਲਖਵਿੰਦਰ ਸਿੰਘ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਧਰਮਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਨੇ ਭਾਗ ਲਿਆ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਦੇ ਫੇਜ਼-2 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੀ ਸਮਾਪਤੀ ਦੌਰਾਨ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਹਾਜਰੀ ਲਗਵਾਈ ਗਈ। ਇਸ ਮੌਕੇ ਸਮਪ੍ਰਸਤ ਜੋਗਿੰਦਰ ਸਿੰਘ ਸੌਂਧੀ, ਪ੍ਰਧਾਨ ਜਗਤਾਰ ਸਿੰਘ, ਵਾਈਸ ਪ੍ਰਧਾਨ ਸਰਬਜੀਤ ਸਿੰਘ ਬਾਜਵਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਸਰੂਪ ਸਿੰਘ ਖਜਾਨਚੀ, ਅਵਤਾਰ ਸਿੰਘ ਵਾਲੀਆ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਸਮੁੱਚੇ ਕਮੇਟੀ ਮੈਂਬਰ ਹਾਜ਼ਰ ਸਨ।

ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਫੇਜ਼ 7 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕਾ ਲੰਗਰ ਲਗਾਇਆ ਗਿਆ। ਐਮ ਪੀ ਸੀ ਏ ਦੇ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਦੀ ਅਗਵਾਈ ਹੇਠ ਲਗਾਏ ਗਏ ਲੰਗਰ ਦੌਰਾਨ ਸੰਸਥਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸੇਵਾ ਕੀਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬਾਬਾ ਪ੍ਰਿਤਪਾਲ ਸਿੰਘ ਜੀ ਮੁੱਖ ਸੇਵਾਦਾਰ, ਹਰਪ੍ਰੀਤ ਸਿੰਘ ਗੁਰੂਦੁਆਰਾ ਕਮੇਟੀ ਪ੍ਰਧਾਨ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਸਥਾ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿਲ, ਬਾਬਾ ਦੀਪ ਸਿੰਘ ਨਗਰ ਸੋਹਾਣਾ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਲਾ, ਜਗਦੀਸ਼ ਸਿੰਘ ਟਿੰਕਾ ਮੈਂਬਰ, ਦੀਪਇੰਦਰ ਸਿੰਘ, ਗੋਲਡੀ ਸੋਹਾਣਾ ਤੇ ਹੋਰ ਸੇਵਾਦਾਰ ਹਾਜ਼ਰ ਸਨ।

Continue Reading

Mohali

ਫੇਜ਼ 7 ਦੇ ਮਕਾਨ ਵਿੱਚੋਂ ਇਨਵਰਟਰ ਦੀਆਂ ਦੋ ਬੈਟਰੀਆਂ ਚੋਰੀ

Published

on

By

 

ਐਸ ਏ ਐਸ ਨਗਰ, 6 ਜਨਵਰੀ (ਸ.ਬ.) ਸਥਾਨਕ ਫੇਜ਼ 7 ਦੇ ਇੱਕ ਘਰ ਵਿੱਚੋਂ ਦਿਨ ਦਿਹਾੜੇ ਇਨਵਰਟਰ ਦੀਆਂ ਬੈਟਰੀਆਂ ਚੋਰੀ ਹੋ ਗਈਆਂ। ਚੋਰੀ ਦੀ ਇਹ ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਗਈ ਜਿਸ ਵਿੱਚ ਦਿਖਦਾ ਹੈ ਕਿ ਇੱਕ ਸਕੂਟਰ ਤੇ ਆਏ ਦੋ ਨੌਜਵਾਨ ਕੋਠੀ ਵਿੱਚੋਂ ਬੈਟਰੀਆਂ ਚੋਰੀ ਕਰਕੇ ਲੈ ਗਏ।

ਇਸ ਸਬੰਧੀ ਫੇਜ਼ 7 ਦੇ ਵਸਨੀਕ ਪ੍ਰੇਮ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹਨਾਂ ਦੇ ਘਰ ਵਿੱਚੋਂ ਇਨਵਰਟਰ ਦੀਆਂ ਬੈਟਰੀਆਂ ਚੋਰੀ ਹੋ ਗਈਆਂ ਹਨ। ਸ਼ਿਕਾਇਤ ਵਿੱਚ ਉਹਨਾਂ ਲਿਖਿਆ ਹੈ ਕਿ ਉਹ ਘਰੋਂ ਮਾਰਕੀਟ ਗਏ ਸਨ ਤਾਂ ਅਤੇ ਉਹ ਘਰ ਆਏ ਤਾਂ ਉਨ੍ਹਾਂ ਦੇਖਿਆ ਕਿ ਗੈਰੇਜ ਵਿੱਚ ਲੱਗੇ ਇਨਵਰਟਰ ਦੇ ਬਕਸੇ ਵਿੱਚ ਰੱਖੀਆਂ ਦੋਵੇਂ ਬੈਟਰੀਆਂ ਗਾਇਬ ਹਨ। ਜਦੋਂ ਉਹਨਾਂ ਨੇ ਘਰ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਨੂੰ ਚੈਕ ਕੀਤਾ ਤਾਂ ਪਤਾ ਲੱਗਿਆ ਕਿ ਇੱਕ ਸਕੂਟਰ ਤੇ ਸਵਾਰ ਦੋ ਨੌਜਵਾਨ ਉਹਨਾਂ ਦੇ ਘਰ ਦੇ ਸਾਮਣੇ ਪਹੁੰਚੇ ਜਿਹਨਾਂ ਵਿੱਚੋਂ ਇੱਕ ਸਕੂਟਰ ਤੇ ਹੀ ਖੜ੍ਹਾ ਰਿਹਾ ਜਦੋਂਕਿ ਦੂਜਾ ਉਹਨਾਂ ਦੇ ਘਰ ਦੇ ਅੰਦਰ ਦਾਖਿਲ ਹੋਇਆ ਅਤੇ ਇੱਕ-ਇੱਕ ਕਰਕੇ ਦੋਵੇਂ ਬੈਟਰੀਆਂ ਸਕੂਟਰ ਤੇ ਰੱਖ ਕੇ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਚੋਰੀ ਦੀ ਇਹ ਵਾਰਦਾਤ ਕਰੀਬ ਚਾਰ ਮਿੰਟ ਦੇ ਅੰਦਰ ਅੰਦਰ ਅੰਜਾਮ ਦੇ ਦਿੱਤੀ ਗਈ। ਉਹਨਾਂ ਲਿਖਿਆ ਹੈ ਕਿ ਉਹਨਾਂ ਦਾ ਕਰੀਬ 22 ਤੋਂ 23 ਹਜਾਰ ਰੁਪਏ ਦਾ ਨੁਕਸਾਨ ਹੋਇਆ ਹੈ।

ਇਸ ਸੰਬੰਧੀ ਵਾਰਡ ਦੀ ਕੌਂਸਲਰ ਸ੍ਰੀਮਤੀ ਅਨੁਰਾਧਾ ਅਨੰਦ ਨੇ ਕਿਹਾ ਕਿ ਇਸਤੋਂ ਪਹਿਲਾਂ ਵੀ ਚੋਰਾਂ ਵਲੋਂ ਘਰਾਂ ਵਿੱਚ ਵੜ ਕੇ ਸਾਈਕਲ, ਬੈਟਰੀਆਂ ਅਤੇ ਹੋਰ ਸਾਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਿਆ ਹੈ। ਉਹਨਾਂ ਐਸ ਐਸ ਪੀ ਮੁਹਾਲੀ ਤੋਂ ਮੰਗ ਕੀਤੀ ਹੈ ਕਿ ਇਹਨਾਂ ਚੋਰਾਂ ਨੂੰ ਕਾਬੂ ਕੀਤਾ ਜਾਵੇ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਲੋੜੀਂਦੇ ਕਦਮ ਚੁੱਕੇ ਜਾਣ।

Continue Reading

Chandigarh

ਖੰਨਾ ਤੋਂ ਸ਼ੁਰੂ ਕੀਤਾ ਪੰਜਾਬ ਨੂੰ ਕੂੜਾ ਮੁਕਤ ਕਰਨ ਦਾ ਪਾਇਲਟ ਪ੍ਰੋਜੈਕਟ

Published

on

By

 

ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ : ਕੈਬਨਿਟ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 6 ਜਨਵਰੀ (ਸ.ਬ.) ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕਰਦਿਆਂ ਖੰਨਾ ਸ਼ਹਿਰ ਤੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ।

ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ਤੇ ਭੇਜਿਆ ਜਾਵੇਗਾ ਜਿਸਨੂੰ ਸ਼ਹਿਰ ਵਾਸੀ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ।

ਉਹਨਾਂ ਕਿਹਾ ਕਿ ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਗਿਆ ਹੈ। ਇਸਦੇ ਟੋਲ ਫਰੀ ਨੰਬਰ ਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਵਿਚ ਕੂੜਾ ਚੁੱਕਣ ਵਾਲੇ ਸਾਰੇ ਵਾਹਨਾਂ ਦੀ ਜੀ.ਪੀ.ਐਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਤ ਕੀਤੇ ਕੰਟਰੋਲ ਰੂਮ ਦੀ ਸਕਰੀਨ ਤੇ ਲਾਈਵ ਦਿਖੇਗਾ ਕਿ ਕਿਹੜਾ ਵਾਹਨ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿੱਚੋਂ ਕੂੜਾ ਚੁੱਕ ਰਿਹਾ ਹੈ।

ਉਹਨਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਖੰਨਾ ਸ਼ਹਿਰ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਉਣਾ ਹੈ, ਇਸ ਲਈ ਡੋਰ ਟੂ ਡੋਰ ਕੂੜਾ ਚੁੱਕਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਪ੍ਰੋਜੈਕਟ ਰਾਹੀਂ ਕੂੜੇ ਨੂੰ ਅਲੱਗ ਅਲੱਗ (ਸੇਗਰੀਗੇਸ਼ਨ) ਕਰਨ ਤੋਂ ਬਾਅਦ ਗਿੱਲੇ ਕੂੜੇ ਤੋਂ ਖਾਦ ਬਣਾਈ ਜਾਵੇਗੀ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ।

Continue Reading

Latest News

Trending