Mohali
ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਮੈਂਬਰ ਕਾਬੂ
1.5 ਕਿਲੋ ਹੈਰੋਇਨ ਬਰਾਮਦ, ਦਿੱਲੀ ਸਥਿਤ ਅਫਗਾਨ ਨਾਗਰਿਕ ਤੋਂ ਖਰੀਦੀ ਗਈ ਸੀ ਨਸ਼ੀਲੇ ਪਦਾਰਥਾਂ ਦੀ ਖੇਪ
ਐਸ ਏ ਐਸ ਨਗਰ, 4 ਅਕਤੂਬਰ (ਜਸਬੀਰ ਸਿੰਘ ਜੱਸੀ) ਐਸ. ਏ. ਐਸ. ਨਗਰ ਪੁਲੀਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ।
ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਦਿੱਲੀ ਸਥਿਤ ਅਫਗਾਨ ਨਾਗਰਿਕ ਤੋਂ ਖਰੀਦੀ ਗਈ ਸੀ, ਜਿਸ ਨਾਲ ਇਸ ਨੈਟਵਰਕ ਦੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਨਾਲ ਸਬੰਧਾਂ ਦਾ ਪਰਦਾਫਾਸ਼ ਹੋਣ ਦੇ ਨਾਲ-ਨਾਲ ਇਹ ਸਾਹਮਣੇ ਆਇਆ ਹੈ ਕਿ ਉਹ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਇਸ ਦੀ ਤਸਕਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਕੋਟਕਪੂਰਾ ਦੇ ਨਸ਼ਾ ਤਸਕਰ ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਤਸਕਰੀ ਕੀਤੀ ਸੀ ਅਤੇ ਹਾਲ ਹੀ ਵਿੱਚ ਸਤੰਬਰ ਦੇ ਅੱਧ ਵਿੱਚ 10 ਕਿਲੋ ਹੈਰੋਇਨ ਖਰੀਦੀ ਸੀ, ਜੋ ਮੋਗਾ ਵਿੱਚ ਸਪਲਾਈ ਕੀਤੀ ਗਈ ਸੀ।
ਲਖਵਿੰਦਰ ਸਿੰਘ (ਜੋ ਇਸ ਮਾਡਿਊਲ ਦਾ ਮੁੱਖ ਸਰਗਨਾ ਦੱਸਿਆ ਜਾ ਰਿਹਾ ਹੈ ਅਤੇ ਨਸ਼ੇ ਦੇ ਪੂਰੇ ਨੈਟਵਰਕ ਨੂੰ ਚਲਾ ਰਿਹਾ ਸੀ) ਦੇ ਖਿਲਾਫ ਐਨ ਡੀ ਪੀ ਐਸ ਐਕਟ ਦੇ ਘੱਟੋ-ਘੱਟ 10 ਮਾਮਲੇ ਦਰਜ ਹਨ। ਐਸ ਐਸ ਪੀ ਨੇ ਦੱਸਿਆ ਕਿ ਪੁਲੀਸ ਟੀਮਾਂ ਫਰਾਰ ਲਖਵਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਐਸ. ਐਸ. ਪੀ ਨੇ ਦੱਸਿਆ ਕਿ ਪੁਲੀਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਹੈਰੋਇਨ ਸਮੇਤ ਡਰੱਗ ਸਿੰਡੀਕੇਟ ਦੇ ਦੋ ਮੈਂਬਰ ਚਿੱਟੇ ਰੰਗ ਦੀ ਹੁੰਡਈ ਔਰਾ ਵਿੱਚ ਦਿੱਲੀ ਤੋਂ ਮੁਹਾਲੀ ਵੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਡੀ ਐਸ ਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਪੁਲੀਸ ਟੀਮਾਂ ਨੇ ਲਾਲੜੂ ਦੇ ਦੱਪਰ ਟੋਲ ਪਲਾਜ਼ਾ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਵਾਹਨ ਨੂੰ ਸਫਲਤਾਪੂਰਵਕ ਘੇਰਾ ਪਾ ਕੇ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰ ਲਿਆ। ਉਹਨਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ ਜਿਸ ਖਿਲਾਫ 2020 ਵਿੱਚ ਅਗਵਾ ਦਾ ਕੇਸ ਦਰਜ ਹੋਇਆ ਸੀ। ਉਹਨਾਂ ਦੱਸਿਆ ਕਿ ਮਈ 2024 ਵਿੱਚ ਫਰੀਦਕੋਟ ਜੇਲ ਤੋਂ ਜ਼ਮਾਨਤ ਤੇ ਬਾਹਰ ਆਉਣ ਤੋਂ ਬਾਅਦ ਉਹ ਜੁਲਾਈ 2024 ਵਿੱਚ ਹੈਰੋਇਨ ਦੀ ਤਸਕਰੀ ਦੇ ਇਸ ਨੈਟਵਰਕ ਵਿੱਚ ਸ਼ਾਮਲ ਹੋਇਆ ਸੀ।
ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੋਹਾਣਾਵਿੱਚ ਕਿਰਾਏ ਤੇ ਰਿਹਾਇਸ਼ ਵੀ ਲਈ ਹੋਈ ਸੀ। ਇਸ ਸਬੰਧੀ ਥਾਣਾ ਲਾਲੜੂ ਵਿਖੇ ਐਨ. ਡੀ. ਪੀ. ਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
