Connect with us

National

ਸੁਪਰੀਮ ਕੋਰਟ ਵੱਲੋਂ ਖਾਲਸਾ ਯੂਨੀਵਰਸਿਟੀ ਦਾ ਦਰਜਾ ਬਹਾਲ

Published

on

 

ਨਵੀਂ ਦਿੱਲੀ, 4 ਅਕਤੂਬਰ (ਸ.ਬ.) ਸੁਪਰੀਮ ਕੋਰਟ ਨੇ ਖਾਲਸਾ ਯੂਨੀਵਰਸਿਟੀ ਐਕਟ-2017 ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਖਾਲਸਾ ਯੂਨੀਵਰਸਿਟੀ ਐਕਟ-2016 ਨੂੰ ਲਾਗੂ ਕਰਦਿਆਂ ਉਸ ਦਾ ਦਰਜਾ ਬਹਾਲ ਕਰ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਣ ਤੇ ਆਧਾਰਿਤ ਬੈਂਚ ਨੇ 65 ਪੰਨਿਆਂ ਦੇ ਫ਼ੈਸਲੇ ਵਿੱਚ ਯੂਨੀਵਰਸਿਟੀ ਨੂੰ ਸੁਰਜੀਤ ਕਰਦਿਆਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਯੂਨੀਵਰਸਿਟੀ ਦੀ ਬਹਾਲੀ ਦੇ ਲਏ ਪੱਖ ਨੂੰ ਸਹੀ ਕਰਾਰ ਦਿੱਤਾ।

ਕੌਂਸਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਪਹਿਲੀ ਨਵੰਬਰ, 2017 ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਵਿਧਾਨ ਸਭਾ ਵੱਲੋਂ 2016 ਵਿੱਚ ਬਣਾਏ ਗਏ ਐਕਟ ਨੂੰ ਸਹੀ ਠਹਿਰਾਇਆ।

ਜ਼ਿਕਰਯੋਗ ਹੈ ਕਿ ਖ਼ਾਲਸਾ ਯੂਨੀਵਰਸਿਟੀ ਦੀ ਸਥਾਪਨਾ ਉਸ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਨੇ 2016 ਵਿੱਚ ਕੀਤੀ ਸੀ ਪਰ ਜਦੋਂ ਅਗਲੇ ਸਾਲ-2017 ਵਿੱਚ ਸਰਕਾਰ ਬਦਲੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਚੁਕਦਿਆਂ ਹੀ ਆਰਡੀਨੈਂਸ ਜਾਰੀ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਨੂੰ ਖ਼ਤਮ ਕਰ ਦਿਤਾ।

ਸੁਪਰੀਮ ਕੋਰਟ ਨੇ 10 ਸਤੰਬਰ 2024 ਨੂੰ ਸੁਣਵਾਈ ਦੌਰਾਨ ਵੇਖਿਆ ਕਿ ਜੇਕਰ ਇਕ ਸਿਆਸੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਅਤੇ ਯੂਨੀਵਰਸਿਟੀ ਲਈ ਕਾਨੂੰਨ ਲਿਆਉਂਦੀ ਹੈ ਤੇ ਕੋਈ ਹੋਰ ਸਿਆਸੀ ਪਾਰਟੀ ਸੱਤਾ ਵਿੱਚ ਆਉਣ ਤੇ ਉਸ ਨੂੰ ਰੱਦ ਕਰ ਦਿੰਦੀ ਹੈ ਤਾਂ ਕੀ ਇਹ ਸਮਾਜ ਵਿਚ ਬੇਯਕੀਨੀ ਦਾ ਮਾਹੌਲ ਨਹੀਂ ਸਿਰਜੇਗੀ।

ਖ਼ਾਲਸਾ ਯੂਨੀਵਰਸਿਟੀ ਮੈਨੇਜਮੈਂਟ ਵਲੋਂ ਪੇਸ਼ ਹੋਏ ਸੀਨੀਅਰ ਵਕੀਲਾਂ ਨੇ ਪੱਖ ਪੇਸ਼ ਕਰਦਿਆਂ ਕਿਹਾ ਕਿ ਰੀਪੀਲਸ ਐਕਟ ਸਰਕਾਰ ਦਾ ਇਕ ਤਰ੍ਹਾਂ ਦਾ ਮਨਮਾਨੀ ਵਾਲਾ ਫੈਸਲਾ ਸੀ ਅਤੇ ਇਸ ਵਿਚ ਸੰਵਿਧਾਨ ਦੀ ਧਾਰਾ 14 ਦੀ ਘੋਰ ਉਲੰਘਣਾ ਹੋਈ ਹੈ, ਕਿਉਂਕਿ ਕਾਨੂੰਨ ਸਾਹਮਣੇ ਸਭ ਬਰਾਬਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖ਼ਾਲਸਾ ਯੂਨੀਵਰਸਿਟੀ ਕਿਸੇ ਵੀ ਤਰ੍ਹਾਂ ਨਾਲ 1892 ਦੀ ਬਣੀ ਖ਼ਾਲਸਾ ਕਾਲਜ ਦੀ ਵਿਰਾਸਤੀ ਇਮਾਰਤ ਨੂੰ ਪ੍ਰਭਾਵਤ ਨਹੀਂ ਕਰੇਗੀ, ਕਿਉਂਕਿ ਯੂਨੀਵਰਸਿਟੀ ਦੀ ਹੋਂਦ ਖ਼ਾਲਸਾ ਕਾਲਜ ਤੋਂ ਅਲੱਗ ਹੈ।

ਇਸ ਸਬੰਧੀ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਉਸ ਸਮੇਂ ਦੀ ਪੰਜਾਬ ਸਰਕਾਰ ਦੇ ਮਨਮਾਨੇ ਫ਼ੈਸਲੇ ਨੂੰ ਮੈਨੇਜਮੈਂਟ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿਤੀ ਗਈ ਪਰ ਇਸ ਪਟੀਸ਼ਨ ਨੂੰ ਖ਼ਾਰਜ ਕਰ ਦਿਤਾ ਗਿਆ ਤੇ ਇਸ ਤਰ੍ਹਾਂ ਖਾਲਸਾ ਯੂਨੀਵਰਸਿਟੀ ਦੀ ਮੈਨੇਜਮੈਂਟ ਨੇ ਸਰਕਾਰ ਦੇ ਫ਼ੈਸਲਿਆਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿਤੀ ਅਤੇ ਹੁਣ 7 ਸਾਲ ਤੋਂ ਵੱਧ ਦੀ ਲੰਮੀ ਲੜਾਈ ਤੋਂ ਬਾਅਦ ਮੈਨੇਜਮੈਂਟ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਖ਼ਾਲਸਾ ਕਾਲਜ ਮੈਨੇਜਮੈਂਟ ਵਲੋਂ 2025-26 ਅਕਾਦਮਿਕ ਸੈਸ਼ਨ ਲਈ ਕਲਾਸਾਂ ਸ਼ੁਰੂ ਕਰਨ ਦਾ ਐਲਾਨ ਵੀ ਕਰ ਦਿਤਾ ਗਿਆ ਹੈ।

ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਉਪਰੰਤ ਛੀਨਾ ਨੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ, ਅਜਮੇਰ ਸਿੰਘ ਹੇਰ, ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਅਤੇ ਹੋਰਾਂ ਨਾਲ ਮਿਲ ਕੇ ਕੈਂਪਸ ਸਥਿਤ ਗੁਰਦੁਆਰੇ ਵਿੱਚ ਜਪੁਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕਰਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਖਾਲਸਾ ਕਾਲਜ ਮੈਨੇਜਮੈਂਟ ਵੱਲੋਂ 2025-26 ਅਕਾਦਮਿਕ ਸੈਸ਼ਨ ਲਈ ਕਲਾਸਾਂ ਸ਼ੁਰੂ ਕਰਨ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।

Continue Reading

National

ਜੈਪੁਰ-ਦਿੱਲੀ ਹਾਈਵੇਅ ਤੇ ਬੱਸ ਅਤੇ ਟਰਾਲੇ ਦੀ ਟੱਕਰ ਦੌਰਾਨ 3 ਵਿਅਕਤੀਆਂ ਦੀ ਮੌਤ

Published

on

By

 

ਜੈਪੁਰ, 23 ਅਕਤੂਬਰ (ਸ.ਬ.) ਜੈਪੁਰ-ਦਿੱਲੀ ਰਾਸ਼ਟਰੀ ਰਾਜਮਾਰਗ ਤੇ ਬੱਸ ਦੀ ਟਰਾਲੇ ਨਾਲ ਟੱਕਰ ਹੋ ਗਈ। ਬੱਸ ਡਰਾਈਵਰ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਬੱਸ ਦੀਆਂ 46 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। 17 ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿੱਚ ਜੈਪੁਰ ਰੈਫਰ ਕੀਤਾ ਗਿਆ ਹੈ।

ਕਲੈਕਟਰ ਕਲਪਨਾ ਅਗਰਵਾਲ ਨੇ ਦੱਸਿਆ ਕਿ ਬੱਸ ਦੇ ਯਾਤਰੀ ਰਾਧਾਸੁਆਮੀ ਦੇ ਸਤਿਸੰਗ ਵਿਚ ਸ਼ਾਮਲ ਹੋਣ ਲਈ ਅਜਮੇਰ ਤੋਂ ਦਿੱਲੀ ਜਾ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਕਰੀਬ 5 ਵਜੇ ਕੋਟਪੁਤਲੀ ਦੇ ਕੰਵਰਪੁਰਾ ਸਟੈਂਡ ਤੇ ਵਾਪਰਿਆ। ਕੋਟਪੁਤਲੀ ਥਾਣੇ ਦੇ ਅਧਿਕਾਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਲੀਪਰ ਬੱਸ ਅਜਮੇਰ ਤੋਂ ਨੈਸ਼ਨਲ ਹਾਈਵੇ ਤੇ ਰਵਾਨਾ ਹੋ ਕੇ ਦਿੱਲੀ ਵੱਲ ਜਾ ਰਹੀ ਸੀ। ਇਸ ਦੌਰਾਨ ਕੰਵਰਪੁਰਾ ਸਟੈਂਡ ਨੇੜੇ ਅੱਗੇ ਜਾ ਰਹੇ ਟਰਾਲੇ ਨਾਲ ਟਕਰਾ ਗਈ।

ਸਾਰੇ ਜ਼ਖ਼ਮੀਆਂ ਨੂੰ ਸਰਕਾਰੀ ਬੀਡੀਐਮ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ, ਜਿੱਥੋਂ ਗੰਭੀਰ ਜ਼ਖ਼ਮੀ ਸ਼ਰਧਾਲੂਆਂ ਨੂੰ ਜੈਪੁਰ ਰੈਫ਼ਰ ਕਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਕਲੈਕਟਰ, ਏਡੀਐਮ, ਐਸਪੀ ਸਮੇਤ ਪੁਲੀਸ-ਪ੍ਰਸ਼ਾਸਨ ਦੇ ਅਧਿਕਾਰੀ ਹਸਪਤਾਲ ਪੁੱਜੇ।

ਥਾਣਾ ਮੁਖੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਡਰਾਈਵਰ ਟਰਾਲੇ ਸਮੇਤ ਫਰਾਰ ਹੋ ਗਿਆ। ਪੁਲੀਸ ਨੇ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕਰ ਦਿੱਤੀ ਹੈ। ਕਲੈਕਟਰ ਕਲਪਨਾ ਅਗਰਵਾਲ ਨੇ ਦੱਸਿਆ ਕਿ ਬੱਸ ਵਿੱਚ ਕੁੱਲ 49 ਲੋਕ ਸਵਾਰ ਸਨ। ਸਾਰੇ ਯਾਤਰੀ ਅਜਮੇਰ ਅਤੇ ਆਸਪਾਸ ਦੇ ਇਲਾਕਿਆਂ ਤੋਂ ਹਨ।

ਅਜਮੇਰ ਤੋਂ ਸਤਿਸੰਗ ਲਈ ਇੱਕੋ ਸਮੇਂ ਚਾਰ ਬੱਸਾਂ ਰਵਾਨਾ ਹੋਈਆਂ ਸਨ। ਇਨ੍ਹਾਂ ਵਿੱਚੋਂ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਮ੍ਰਿਤਕਾਂ ਵਿੱਚ ਮਾਇਆ ਵਾਸੀ ਅਲਵਰ, ਸੁਨੀਤਾ ਸਾਹੂ ਵਾਸੀ ਬੇਵਰ ਅਤੇ ਬੱਸ ਡਰਾਈਵਰ ਵਿਸ਼ਾਲ ਸ਼ਰਮਾ ਵਾਸੀ ਜੈਪੁਰ ਸ਼ਾਮਲ ਹਨ।

 

Continue Reading

National

ਕਾਰ ਅਤੇ ਟਰੱਕ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ

Published

on

By

 

ਪਲੱਕੜ, 23 ਅਕਤੂਬਰ (ਸ.ਬ.) ਕੇਰਲ ਵਿੱਚ ਪਲੱਕੜ-ਕੋਝੀਕੋਡ ਨੈਸ਼ਨਲ ਹਾਈਵੇਅ ਤੇ ਅਯੱਪੰਕਾਵੂ ਨੇੜੇ ਇਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ 11 ਵਜੇ ਵਾਪਰਿਆ। ਦਰਅਸਲ ਪਲੱਕੜ ਵੱਲੋਂ ਆ ਰਹੀ ਕਾਰ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਕਾਰ ਟਰੱਕ ਵਿਚ ਫਸ ਗਈ। ਪੁਲੀਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਕੇ. ਕੇ. ਵਿਜੇਸ਼, ਰਮੇਸ਼, ਵਿਸ਼ਨੂੰ ਅਤੇ ਮੁਹੰਮਦ ਅਫਸਲ ਵਜੋਂ ਹੋਈ ਹੈ। ਇਕ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਪੁਲੀਸ ਮੁਤਾਬਕ ਵਿਜੇਸ਼ ਇਕ ਆਟੋ-ਰਿਕਸ਼ਾ ਚਾਲਕ ਹੈ। ਪੁਲੀਸ ਨੇ ਦੱਸਿਆ ਕਿ ਕਾਰ ਵਿੱਚ ਸਵਾਰ 5 ਲੋਕਾਂ ਵਿੱਚੋਂ 3 ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰਾਂ ਨੂੰ ਪਲੱਕੜ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਨੇ ਐਮਰਜੈਂਸੀ ਵਾਰਡ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਲਾਸ਼ਾਂ ਨੂੰ ਪਲੱਕੜ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਪੁਲੀਸ ਨੂੰ ਸ਼ੱਕ ਹੈ ਕਿ ਤੇਜ਼ ਮੀਂਹ ਕਾਰਨ ਕਾਰ ਚਾਲਕ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਕਾਰ ਕੋਇੰਬਟੂਰ ਵੱਲ ਆ ਰਹੇ ਇਕ ਟਰੱਕ ਨਾਲ ਟਕਰਾ ਗਈ।

ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਗੱਡੀ ਨੂੰ ਕੱਟ ਕੇ ਲੋਕਾਂ ਨੂੰ ਬਾਹਰ ਕੱਢ ਲਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਟਰੱਕ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਹ ਤਾਮਿਲਨਾਡੂ ਦਾ ਰਹਿਣ ਵਾਲਾ ਹੈ। ਇਸ ਹਾਦਸੇ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਪਲੱਕੜ ਵਿਧਾਨ ਸਭਾ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਅੱਜ ਦੁਪਹਿਰ ਤੱਕ ਮੁਲਤਵੀ ਕਰ ਦਿੱਤਾ ਹੈ।

 

Continue Reading

National

ਬੰਬੇ ਹਾਈ ਕੋਰਟ ਵੱਲੋਂ ਛੋਟਾ ਰਾਜਨ ਨੂੰ ਜ਼ਮਾਨਤ

Published

on

By

 

 

ਮੁੰਬਈ, 23 ਅਕਤੂਬਰ (ਸ.ਬ.) ਬੰਬੇ ਹਾਈ ਕੋਰਟ ਨੇ ਅੱਜ ਇੱਥੇ 2001 ਵਿੱਚ ਹੋਟਲ ਮਾਲਕ ਜੈ ਸ਼ੈਟੀ ਦੇ ਕਤਲ ਦੇ ਮਾਮਲੇ ਵਿਚ ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਅਤੇ ਇਸ ਮਾਮਲੇ ਵਿਚ ਉਸ ਨੂੰ ਜ਼ਮਾਨਤ ਦੇ ਦਿੱਤੀ। ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨ ਬੈਂਚ ਨੇ ਰਾਜਨ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਤੇ ਜ਼ਮਾਨਤ ਦੇ ਦਿੱਤੀ। ਹਾਲਾਂਕਿ, ਰਾਜਨ ਇਕ ਹੋਰ ਅਪਰਾਧਿਕ ਮਾਮਲੇ ਵਿਚ ਜੇਲ੍ਹ ਵਿੱਚ ਹੀ ਰਹੇਗਾ। ਇਸ ਸਾਲ ਮਈ ਵਿੱਚ ਵਿਸ਼ੇਸ਼ ਅਦਾਲਤ ਨੇ ਰਾਜਨ ਨੂੰ ਹੋਟਲ ਮਾਲਕ ਦੇ ਕਤਲ ਦਾ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਰਾਜਨ ਨੇ ਸਜ਼ਾ ਖ਼ਿਲਾਫ਼ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਉਸ ਨੇ ਸਜ਼ਾ ਮੁਅੱਤਲ ਕਰਨ ਅਤੇ ਅੰਤਰਿਮ ਜ਼ਮਾਨਤ ਦੇਣ ਦੀ ਬੇਨਤੀ ਕੀਤੀ ਸੀ। ਮੱਧ ਮੁੰਬਈ ਦੇ ਗਾਮਦੇਵੀ ਸਥਿਤ ਗੋਲਡਨ ਕਰਾਊਨ ਹੋਟਲ ਦੇ ਮਾਲਕ ਜੈ ਸ਼ੈਟੀ ਦਾ 4 ਮਈ 2001 ਨੂੰ ਹੋਟਲ ਦੀ ਪਹਿਲੀ ਮੰਜ਼ਿਲ ਤੇ ਰਾਜਨ ਗੈਂਗ ਦੇ ਕਥਿਤ ਮੈਂਬਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੈਟੀ ਨੂੰ ਛੋਟਾ ਰਾਜਨ ਗੈਂਗ ਦੇ ਮੈਂਬਰ ਹੇਮੰਤ ਪੁਜਾਰੀ ਤੋਂ ਫਿਰੌਤੀ ਦੀ ਕਾਲ ਆਈ ਸੀ ਅਤੇ ਪੈਸੇ ਨਾ ਦੇਣ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਸੀਨੀਅਰ ਕ੍ਰਾਈਮ ਰਿਪੋਰਟਰ ਜੇ ਡੇ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਰਾਜਨ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਹੈ।

Continue Reading

Latest News

Trending