Connect with us

Mohali

ਸੈਕਟਰ 78-79, 86-87 ਦੇ ਚੌਂਕ ਦੀ ਪੁਟਾਈ ਕਰਕੇ ਉਸੇ ਤਰ੍ਹਾਂ ਛੱਡ ਦੇਣ ਕਰਕੇ ਕਦੇ ਵੀ ਵਾਪਰ ਸਕਦਾ ਹੈ ਵੱਡਾ ਹਾਦਸਾ: ਕੁਲਜੀਤ ਸਿੰਘ ਬੇਦੀ

Published

on

 

ਚੌਂਕ ਨੂੰ ਫੌਰੀ ਤੌਰ ਤੇ ਮੁਕੰਮਲ ਕਰਨ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਪੱਤਰ ਲਿਖਿਆ

ਐਸ ਏ ਐਸ ਨਗਰ, 4 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਮੁਹਾਲੀ ਦੇ ਸੈਕਟਰ 78-79, 86-87 ਵਾਲੇ ਚੌਂਕ ਦੀ ਫੌਰੀ ਤੌਰ ਤੇ ਉਸਾਰੀ ਕਰਵਾਉਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਇਸ ਚੌਂਕ ਦੀ ਬਹੁਤ ਬੁਰੀ ਹਾਲਤ ਹੈ ਅਤੇ ਛੇ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਗਮਾਡਾ ਦੇ ਚੇਅਰਮੈਨ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਕੰਮ ਆਰੰਭ ਕਰਨ ਦਾ ਉਦਘਾਟਨ ਕੀਤਾ ਗਿਆ ਸੀ ਪਰੰਤੂ ਠੇਕੇਦਾਰ ਦੀ ਢਿੱਲੀ ਮੱਠੀ ਕਾਰਗੁਜ਼ਾਰੀ ਕਰਨ ਇਹ ਚੌਂਕ ਦੀ ਥਾਂ ਪੁੱਟ ਕੇ ਉਸੇ ਤਰ੍ਹਾਂ ਖਾਲੀ ਛੱਡ ਦਿੱਤੀ ਗਈ ਹੈ ਜੋ ਹੁਣ ਹਾਦਸਿਆਂ ਦਾ ਕਾਰਨ ਬਣ ਰਹੀ ਹੈ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪਿਛਲੇ ਦਿਨੀ ਵੀ ਇੱਥੇ ਤਿੰਨ ਕਾਰਾਂ ਰਾਤ ਵੇਲੇ ਕੁਝ ਦਿਖਾਈ ਨਾ ਦੇਣ ਕਰਕੇ ਅਤੇ ਕਿਸੇ ਤਰ੍ਹਾਂ ਦੀਆਂ ਲਾਈਟਾਂ ਨਾ ਲੱਗੀਆਂ ਹੋਣ ਕਰਕੇ ਚੌਂਕ ਦੀ ਪੁੱਟੀ ਹੋਈ ਥਾਂ ਦੇ ਅੰਦਰ ਵੜ ਗਈਆਂ ਤੇ ਉਹਨਾਂ ਦਾ ਕਾਫੀ ਨੁਕਸਾਨ ਵੀ ਹੋਇਆ। ਉਹਨਾਂ ਕਿਹਾ ਕਿ ਰੋਜ਼ਾਨਾ ਹੀ ਇੱਥੇ ਅਜਿਹੇ ਹਾਦਸੇ ਵਾਪਰਦੇ ਹਨ ਕਿਉਂਕਿ ਰਾਤ ਵੇਲੇ ਲੋਕਾਂ ਨੂੰ ਇਸ ਸੜਕ ਤੋਂ ਲੰਘਦੇ ਵੇਲੇ ਇਹ ਪੁੱਟਿਆ ਹੋਇਆ ਚੌਂਕ ਦਿਖਾਈ ਹੀ ਨਹੀਂ ਦਿੰਦਾ। ਉਹਨਾਂ ਕਿਹਾ ਕਿ ਇਸ ਸੜਕ ਉੱਤੇ ਆਵਾਜਾਈ ਬਹੁਤ ਜ਼ਿਆਦਾ ਹੈ ਕਿਉਂਕਿ ਇੱਥੇ ਕਈ ਨਵੇਂ ਸੈਕਟਰ ਵਸ ਚੁੱਕੇ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਰਹਿੰਦੇ ਹਨ।

ਉਹਨਾਂ ਕਿਹਾ ਕਿ ਇੱਥੋਂ ਅਗਲੇ ਪਿੰਡਾਂ ਦਾ ਰਾਹ ਵੀ ਇਸੇ ਸੜਕ ਤੋਂ ਮੁਹਾਲੀ ਨੂੰ ਜੋੜਦਾ ਹੈ ਇਸ ਕਰਕੇ ਇੱਥੇ ਆਵਾਜਾਈ ਜਿਆਦਾ ਹੈ ਅਤੇ ਇਹੀ ਸੜਕ ਅੱਗੇ ਏਅਰਪੋਰਟ ਰੋਡ ਨੂੰ ਵੀ ਜੁੜਦੀ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਸਰਦੀ ਵਧਣ ਨਾਲ ਧੁੰਦ ਵੀ ਪੈਣੀ ਹੈ ਅਤੇ ਅੱਗੇ ਵਿਆਹਾਂ ਅਤੇ ਤਿਉਹਾਰਾਂ ਦਾ ਸੀਜ਼ਨ ਵੀ ਹੈ ਜਿਸ ਕਾਰਨ ਇਹ ਸੜਕ ਉੱਤੇ ਵਾਹਨਾਂ ਦੀ ਆਵਾਜਾਈ ਹੋਰ ਵੀ ਵਧੇਗੀ ਜਿਸ ਨਾਲ ਇੱਥੇ ਹਾਦਸਿਆਂ ਦੀ ਗਿਣਤੀ ਵੱਧ ਸਕਦੀ ਹੈ ਅਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਸਕਦਾ ਹੈ।

ਉਹਨਾਂ ਮੰਗ ਕੀਤੀ ਕਿ ਠੇਕੇਦਾਰ ਨੂੰ ਸਖਤ ਹਦਾਇਤਾਂ ਦੇ ਕੇ ਇੱਥੇ ਫੌਰੀ ਤੌਰ ਤੇ ਕੰਮ ਆਰੰਭ ਕਰਵਾਇਆ ਜਾਵੇ ਅਤੇ ਰਾਤ ਵੇਲੇ ਇੱਥੇ ਲਾਈਟਾਂ ਦਾ ਬੰਦੋਬਸਤ ਕਰਕੇ ਰਾਤ ਨੂੰ ਚਮਕਣ ਵਾਲੇ ਨਿਉਨ ਸਾਈਨ ਲਗਵਾਏ ਜਾਣ ਤਾਂ ਜੋ ਲੋਕਾਂ ਨੂੰ ਇਸ ਚੌਂਕ ਦਾ ਪਹਿਲਾਂ ਹੀ ਪਤਾ ਲੱਗ ਸਕੇ ਅਤੇ ਉਹ ਹਾਦਸੇ ਦਾ ਸ਼ਿਕਾਰ ਨਾ ਹੋਣ। ਉਹਨਾਂ ਕਿਹਾ ਕਿ ਇਸ ਚੌਂਕ ਨੂੰ ਮੁਕੰਮਲ ਕਰਨ ਦੀ ਸਮਾਂ ਸੀਮਾ ਵੀ ਫਿਕਸ ਕੀਤੀ ਜਾਵੇ ਅਤੇ ਠੇਕੇਦਾਰ ਦੀ ਢਿੱਲੀ ਮੱਠੀ ਕਾਰਵਾਈ ਦੇ ਚਲਦੇ ਉਸ ਨੂੰ ਜੁਰਮਾਨਾ ਕੀਤਾ ਜਾਵੇ ਅਤੇ ਕੰਮ ਨਾ ਕਰਨ ਦੀ ਸੂਰਤ ਵਿੱਚ ਬਲੈਕ ਲਿਸਟ ਕੀਤਾ ਜਾਵੇ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending