Connect with us

Chandigarh

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ

Published

on

 

ਚੰਡੀਗੜ੍ਹ, 7 ਅਕਤੂਬਰ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏ ਜਾਣਗੇ। ਇਸਦੇ ਪਹਿਲੇ ਪੜਾਅ ਵਿੱਚ ਇਨ੍ਹਾਂ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੈਪਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਵਿਖੇ ਲਗਾਏ ਗਏ ਕੈਂਪ ਵਿੱਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿੱਚ ਨੌਕਰੀਆਂ ਲਈ ਇੰਟਰਵਿਊ ਦਿੱਤੀ। ਇਸ ਦੌਰਾਨ 88 ਲੜਕੀਆਂ ਦੀ ਆਈ. ਬੀ. ਐਮ, ਮਾਈਕ੍ਰੋਸਾਫਟ ਦੇ ਮੁਫ਼ਤ ਸਿਖਲਾਈ ਪ੍ਰੋਗਰਾਮਾਂ ਲਈ ਰਜਿਸਟ੍ਰੇਸ਼ਨ ਕੀਤੀ ਗਈ। ਇਸ ਕੈਂਪ ਵਿੱਚ ਬੈਂਕਿੰਗ ਅਤੇ ਬੀਮਾ, ਟੈਕਸਟਾਈਲ, ਕੰਪਿਊਟਰ, ਕਾਸਮੈਟਿਕ ਆਦਿ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੇ ਹਿੱਸਾ ਲਿਆ। ਇਸ ਮੌਕੇ 241 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਅਤੇ 8 ਨੂੰ ਮੌਕੇ ਤੇ ਨੌਕਰੀ ਪੱਤਰ ਵੀ ਦਿੱਤੇ ਗਏ। ਇਸ ਦੌਰਾਨ ਇੰਟਰਵਿਊ ਲਈ ਸ਼ਾਰਟਲਿਸਟ ਕੀਤੇ ਉਮੀਦਵਾਰ ਅੱਗੇ ਭਰਤੀ ਪ੍ਰਕਿਰਿਆ ਵਿੱਚੋਂ ਲੰਘਣਗੇ।

ਉਹਨਾਂ ਦੱਸਿਆ ਕਿ ਗੁਰਦਾਸਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ 465 ਮਹਿਲਾਵਾਂ ਨੇ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆ ਵੱਲੋਂ ਮੌਕੇ ਤੇ ਇੰਟਰਵਿਊ ਉਪਰੰਤ ਵੱਖ-ਵੱਖ ਆਸਾਮੀਆਂ ਤੇ 356 ਮਹਿਲਾਵਾਂ ਦੀ ਚੋਣ ਕੀਤੀ ਗਈ। ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਵੇਅਰ ਹਾਊਸ ਕਲਰਕ, ਮਸ਼ੀਨ ਆਪਰੇਟਰ, ਟੈਲੀਕਾਲਰ, ਕੰਪਿਊਟਰ ਆਪਰੇਟਰ ਸਿਕਿਊਰਟੀ ਗਾਰਡ ਵੇਅਰਹਾਉਸ ਪੰਕਰ, ਇੰਸ਼ੋਰੈਂਸ਼ ਐਡਵਾਈਜ਼ਰ, ਲੋਨ ਐਡਵਾਈਜ਼ਰ ਅਤੇ ਵੈਲਨੇਸ ਐਡਵਾਈਜ਼ਰ ਦੀ ਆਸਾਮੀਆਂ ਲਈ ਮਹਿਲਾਵਾਂ ਦੀ ਇੰਟਰਵਿਊ ਕੀਤੀ ਗਈ।

ਉਹਨਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਕੰਪਨੀਆਂ ਵੱਲੋਂ 400 ਖਾਲੀ ਅਸਾਮੀਆਂ ਨੂੰ ਭਰਨ ਲਈ ਭਾਗ ਲਿਆ ਗਿਆ। ਇਸ ਕੈਂਪ ਵਿੱਚ 1500 ਤੋਂ ਵੱਧ ਉਮੀਦਵਾਰਾਂ ਨੇ ਭਾਗ ਲਿਆ। 204 ਉਮੀਦਵਾਰਾਂ ਨੂੰ ਮੌਕੇ ਤੇ ਰੱਖਿਆ ਗਿਆ ਅਤੇ 412 ਉਮੀਦਵਾਰਾਂ ਨੂੰ ਇੰਟਰਵਿਊ ਦੇ ਅੰਤਮ ਦੌਰ ਲਈ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 54 ਉਮੀਦਵਾਰਾਂ ਨੇ ਆਈ. ਬੀ. ਐਮ ਅਤੇ ਮਾਈਕਰੋਸੋਫਟ ਲਈ ਅਤੇ 57 ਉਮੀਦਵਾਰਾਂ ਨੇ ਰੈਡ ਕਰਾਸ ਲਈ ਰਜਿਸਟਰ ਕੀਤਾ। ਇਸ ਮੌਕੇ ਪੀ. ਐਨ. ਬੀ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ ਵੱਲੋ ਸਵੈ-ਰੁਜ਼ਗਾਰ ਲਈ ਕਰਜ਼ੇ ਦੀ ਸਹੂਲਤ ਬਾਰੇ ਜਾਗਰੂਤ ਕੀਤਾ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਲਗਭਗ 14 ਕੰਪਨੀਆਂ ਨੇ ਭਾਗ ਲਿਆ ਜਿਨ੍ਹਾਂ ਨੇ ਲਗਭੱਗ 1134 ਔਰਤ ਉਮੀਦਵਾਰਾਂ ਦੀ ਇੰਟਰਵਿਊ ਲਈ ਅਤੇ ਇੰਨਾ ਵਿੱਚੋ 578 ਔਰਤ ਉਮੀਦਵਾਰਾਂ ਦੀ ਵੱਖ-ਵੱਖ ਤਰ੍ਹਾਂ ਦੀਆਂ ਨੌਕਰੀਆਂ ਲਈ ਚੋਣ ਕੀਤੀ।

ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮੁਫਤ ਕੋਰਸਾਂ ਲਈ ਉਮੀਦਵਾਰਾਂ ਨੂੰ ਰਜਿਸਟਰ ਕੀਤਾ ਗਿਆ, ਜਿਸ ਵਿੱਚ ਮੁਫਤ ਡਿਜੀਟਲ ਮਾਰਕੀਟਿੰਗ, ਸਾਈਬਰ ਸੁਰੱਖਿਆ, ਅੰਗਰੇਜ਼ੀ ਬੋਲਣ, ਏ.ਆਈ ਤਕਨੀਕਾਂ ਆਦਿ ਦੇ ਕੋਰਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਵੈ-ਰੁਜ਼ਗਾਰ ਨਾਲ ਸਬੰਧਤ 11 ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਲਈ ਉਪਲਬਧ ਆਸਾਨ ਕਰਜ਼ਿਆਂ ਬਾਰੇ ਜਾਗਰੂਕ ਕਰਨ ਲਈ ਸਟਾਲ ਲਗਾਏ ਗਏ। ਇਸ ਮੌਕੇ ਮੱਛੀ ਪਾਲਣ, ਬਾਗਬਾਨੀ, ਪਸ਼ੂ ਪਾਲਣ, ਉਦਯੋਗ ਵਿਭਾਗ, ਆਰ. ਸੇਟੀ ਤੇ ਹੋਰ ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੋਜ਼ਗਾਰ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਤੇ 10 ਮਹਿਲਾਵਾਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਕੈਸ਼ ਕ੍ਰੈਡਿਟ ਲਿੰਕੇਜ ਤਹਿਤ ਕਵਰ ਕੀਤੇ ਗਏ ਲਾਭਪਾਤਰੀ ਵੀ ਸ਼ਾਮਲ ਹਨ ਜਿਸ ਤਹਿਤ ਔਰਤਾਂ ਦੇ 10 ਸਵੈ-ਸਹਾਇਤਾ ਸਮੂਹਾਂ ਨੂੰ 1.5-1.5 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਵੱਲੋਂ 30 ਵਿਦਿਆਰਥੀਆਂ ਦੇ ਬੈਚ ਨੂੰ ਜੀ.ਐਸ.ਟੀ ਪ੍ਰੈਕਟੀਸ਼ਨਰ ਵਜੋਂ ਸਿਖਲਾਈ ਅਤੇ ਸਰਟੀਫਿਕੇਟ ਦਿੱਤੇ ਗਏ ਹਨ, ਜਿਸ ਨਾਲ ਮਹਿਲਾਵਾਂ ਨੂੰ ਜੀ.ਐਸ.ਟੀ ਫਾਈਲਿੰਗ ਆਦਿ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।

Continue Reading

Chandigarh

ਝੋਨੇ ਦੀ ਖਰੀਦ ਦੇ ਮੁੱਦੇ ਤੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਕਾਲੀ ਦਲ : ਬਿਕਰਮ ਸਿੰਘ ਮਜੀਠੀਆ

Published

on

By

 

 

ਝੋਨੇ ਦੀ ਖਰੀਦ ਠੀਕ ਢੰਗ ਨਾਲ ਨਾ ਹੋਣ ਕਾਰਨ 1900 ਤੋਂ 2100 ਰੁਪਏ ਤੱਕ ਵਿਕ ਰਿਹਾ ਹੈ ਝੋਨਾ

ਚੰਡੀਗੜ੍ਹ, 22 ਅਕਤੂਬਰ (ਸ.ਬ.) ਸਾਬਕਾ ਮੰਤਰੀ ਸz. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਝੇਨੇ ਦੀ ਖਰੀਦ ਠੀਕ ਢੰਗ ਨਾਲ ਨਾ ਕੀਤੇ ਜਾਣ ਕਾਰਨ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਤੋਂ ਵੀ ਘੱਟ ਕੀਮਤ ਤੇ ਝੋਨਾ ਵੇਚਣ ਲਈ ਮਜਬੂਰ ਹੋ ਰਹੇ ਹਨ। ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਮੀਟਿੰਗ ਵਿੱਚ ਮੁੱਖ ਤੌਰ ਤੇ ਪੰਜਾਬ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦਾ ਮੁੱਦਾ ਵਿਚਾਰਿਆ ਗਿਆ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਉਹ ਜਲਦੀ ਹੀ ਰਾਜਪਾਲ ਨੂੰ ਮਿਲਣਗੇ। ਇਸ ਲਈ ਸਮਾਂ ਮੰਗਿਆ ਗਿਆ ਹੈ। ਕਿਉਂਕਿ ਕਿਸਾਨ ਚਿੰਤਤ ਹਨ, ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਕਿਹਾ ਕਿ ਭਾਜਪਾ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਸੁਧਾਰ ਵਿਚਾਲੇ ਨਵਾਂ ਗਠਜੋੜ ਬਣ ਗਿਆ ਹੈ। ਉਨ੍ਹਾਂ ਇਲਜਾਮ ਲਗਾਇਆ ਕਿ ਪੰਜਾਬ ਸਰਕਾਰ ਦੇ ਅਧਿਕਾਰੀ ਅਤੇ ਭਾਜਪਾ ਵਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਕਿਹਾ ਜਾ ਰਿਹਾ ਹੈ। ਵਿਧਾਨ ਸਭਾ ਦੀਆਂ 4 ਸਹੀਟਾ ਦੀ ਜ਼ਿਮਨੀ ਚੋਣ ਦੇ ਉਮੀਦਵਾਰਾਂ ਬਾਰੇ ਪੁੱਛਣ ਤੇ ਉਹਨਾਂ ਕਿਹਾ ਕਿ ਇਸ ਸੰਬੰਧੀ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਝੋਨਾ 1900 ਤੋਂ 2100 ਰੁਪਏ ਤੱਕ ਵਿਕ ਰਿਹਾ ਹੈ, ਜਦਕਿ ਘੱਟੋ-ਘੱਟ ਸਮਰਥਨ ਮੁੱਲ 2350 ਰੁਪਏ ਤੈਅ ਕੀਤਾ ਗਿਆ ਹੈ ਅਤੇ ਇਸ ਕਾਰਨ ਹਜ਼ਾਰਾਂ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਜ਼ਿੰਮੇਵਾਰ ਹੈ। ਕਿਉਂਕਿ ਇਸ ਵਾਰ ਕਿਸਾਨਾਂ ਵੱਲੋਂ ਬੀਜੀ ਗਈ ਝੋਨੇ ਦੀ ਕਿਸਮ ਸੀ. ਐਮ ਦੇ ਕਹਿਣ ਤੇ ਉਗਾਈ ਗਈ ਸੀ। ਅਜਿਹੇ ਵਿੱਚ ਮੁੱਖ ਮੰਤਰੀ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

Continue Reading

Chandigarh

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Published

on

By

 

ਚੰਡੀਗੜ੍ਹ, 21 ਅਕਤੂਬਰ (ਸ.ਬ.) ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਬਾਗ ਸ਼ਹੀਦਾਂ, ਸੈਕਟਰ 44 ਏ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਭਾਈ ਸਤਬੀਰ ਸਿੰਘ ਗੁ: ਸਾਹਿਬ ਸੈਕਟਰ 22, ਚੰਡੀਗੜ੍ਹ ਵੱਲੋਂ ਕਥਾ ਅਤੇ ਭਾਈ ਲਖਵਿੰਦਰ ਸਿੰਘ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਹਰਜਿੰਦਰ ਕੌਰ ਮੈਂਬਰ ਐੱਸ ਜੀ ਪੀ ਸੀ ਅਤੇ ਸਾਬਕਾ ਮੇਅਰ ਚੰਡੀਗੜ੍ਹ, ਸ. ਸੁਖਵਿੰਦਰ ਸਿੰਘ ਮੈਨੇਜਰ, ਭਾਈ ਗੁਰਬਦਲ ਸਿੰਘ ਹੈੱਡ ਗ੍ਰੰਥੀ, ਸ. ਜਗਦੀਸ ਸਿੰਘ, ਸ. ਗੁਰਚਰਨ ਸਿੰਘ (ਦਸਮੇਸ਼ ਸੇਵਾ ਸੋਸਾਇਟੀ), ਬੀਬੀ ਇੰਦਰਪਾਲ ਕੌਰ (ਇਸਤਰੀ ਸਤਸੰਗ ਪ੍ਰਧਾਨ), ਸ. ਬਾਰਾ ਸਿੰਘ, ਸ: ਧੰਨਾ ਸਿੰਘ, ਸੁਖਵਿੰਦਰ ਸਿੰਘ ਨੇ ਵੀ ਹਾਜਰੀ ਲਗਵਾਈ।

 

Continue Reading

Chandigarh

ਬੱਸ ਖੱਡ ਵਿੱਚ ਡਿੱਗਣ ਕਾਰਨ ਡ੍ਰਾਈਵਰ ਸਮੇਤ 15 ਬੱਚੇ ਜ਼ਖਮੀ

Published

on

By

 

ਪੰਚਕੂਲਾ, 19 ਅਕਤੂਬਰ (ਸ.ਬ.) ਪੰਚਕੂਲਾ ਵਿੱਚ ਅੱਜ ਦੁਪਹਿਰ ਵੇਲੇ ਪੰਜਾਬ ਤੋਂ ਮੋਰਨੀ ਹਿਲਸ ਜਾ ਰਹੀ ਬੱਚਿਆਂ ਨਾਲ ਭਰੀ ਸਕੂਲੀ ਬੱਸ ਦੇ ਇੱਕ ਖਾਈ ਵਿੱਚ ਡਿੱਗ ਜਾਣ ਕਾਰਨ ਬੱਸ ਡਰਾਈਵਰ ਤੋਂ ਇਲਾਵਾ 15 ਬੱਚੇ ਜਖ਼ਮੀ ਹੋ ਗਏ। ਸਾਰੇ ਬੱਚਿਆਂ ਨੂੰ ਇਲਾਜ ਲਈ ਮੋਰਨੀ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਗੰਭੀਰ ਜ਼ਖਮੀ ਬੱਚਿਆਂ ਨੂੰ ਪੰਚਕੂਲਾ ਦੇ ਸੈਕਟਰ-6 ਸਥਿਤ ਹਸਪਤਾਲ ਲਈ ਰੈਫਰ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਚੇ ਮਲੇਰਕੋਟਲਾ ਦੇ ਨਨਕਾਣਾ ਸਾਹਿਬ ਸਕੂਲ ਦੇ ਹਨ। ਮੋਰਨੀ ਹਿਲਸ ਨੇੜੇ ਸਥਿਤ ਟਿੱਕਰ ਤਾਲ ਰੋਡ ਤੇ ਪਿੰਡ ਥੱਲ ਨੇੜੇ ਬੱਸ ਦੀ ਰਫ਼ਤਾਰ ਜ਼ਿਆਦਾ ਹੋਣ ਕਾਰਨ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ ਅਤੇ ਅਚਾਨਕ ਖੱਡ ਵਿੱਚ ਡਿੱਗ ਗਈ।

ਘਟਨਾ ਤੋਂ ਬਾਅਦ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਬੱਚਿਆਂ ਦੇ ਚੀਕਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ ਤੇ ਪਹੁੰਚ ਗਏ। ਸਾਰੇ ਜ਼ਖਮੀਆਂ ਨੂੰ ਪਹਿਲਾਂ ਸੜਕ ਤੇ ਲਿਆਂਦਾ ਗਿਆ। ਪੁਲੀਸ ਦੀਆਂ ਟੀਮਾਂ ਵੀ ਮੌਕੇ ਤੇ ਪਹੁੰਚ ਗਈਆਂ। ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀ ਬੱਚਿਆਂ ਅਤੇ ਹੋਰ ਸਟਾਫ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਡਰਾਈਵਰ ਵਿਨੋਦ ਛਾਬੜਾ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ।

Continue Reading

Latest News

Trending