Connect with us

Mohali

ਸੈਕਟਰ 67 ਦੀ ਮਾਰਕੀਟ ਵਿੱਚ ਨਾਜਾਇਜ਼ ਲੱਗਦੀਆਂ ਰੇਹੜੀਆਂ ਫੜੀਆਂ ਕਾਰਨ ਦੁਕਾਨਦਾਰਾਂ ਦਾ ਕੰਮ ਠੱਪ

Published

on

 

ਦੁਕਾਨਾਦਾਰਾਂ ਵੱਲੋਂ ਨਾਜਾਇਜ਼ ਰੇਹੜੀਆਂ ਫੜੀਆਂ ਚੁਕਵਾਉਣ ਅਤੇ ਪਾਰਕਿੰਗ ਦੀ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ

ਐਸ ਏ ਐਸ ਨਗਰ, 7 ਅਕਤੂਬਰ (ਸ. ਬ.) ਨਗਰ ਨਿਗਮ ਮੁਹਾਲੀ ਦੇ ਦਫਤਰ ਦੇ ਬਿਲਕੁੱਲ ਸਾਹਮਣੇ ਪੈਂਦੀ ਸੈਕਟਰ 67 ਦੀ ਮਾਰਕੀਟ ਵਿੱਚ ਨਾਜਾਇਜ਼ ਰੇਹੜੀਆਂ ਫੜੀਆਂ ਦੀ ਭਰਮਾਰ ਹੈ, ਜਿਸ ਕਾਰਨ ਇਸ ਮਾਰਕੀਟ ਦੇ ਦੁਕਾਨਦਾਰਾਂ ਦਾ ਕੰਮ ਠੱਪ ਹੋ ਰਿਹਾ ਹੈ। ਇਸ ਮਾਰਕੀਟ ਦੇ ਦੁਕਾਨਦਾਰਾਂ ਨੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸੈਕਟਰ 67 ਦੀ ਮੁੱਖ ਮਾਰਕੀਟ ਵਿੱਚ ਲੱਗ ਰਹੀਆਂ ਰੇਹੜੀਆਂ ਫੜੀਆਂ ਚੁਕਵਾਈਆਂ ਜਾਣ ਅਤੇ ਪਾਰਕਿੰਗ ਦੀ ਸਮੱਸਿਆ ਹਲ ਕੀਤੀ ਜਾਵੇ।

ਸੈਕਟਰ 67 ਦੀ ਮੁੱਖ ਮਾਰਕੀਟ ਦੇ ਦੁਕਾਨਦਾਰਾਂ ਨੇ ਦਸਿਆ ਕਿ ਮਾਰਕੀਟ ਵਿੱਚ ਰੋਜਾਨਾ ਦੁਪਹਿਰ ਤੋਂ ਬਾਅਦ ਬਹੁਤ ਸਾਰੀਆਂ ਖਾਣ ਪੀਣ ਦੀਆਂ ਰੇਹੜੀਆਂ ਫੜੀਆਂ ਲੱਗ ਜਾਂਦੀਆਂ ਹਨ, ਜਿਸ ਕਰਕੇ ਦੁਕਾਨਾਂ ਤੇ ਸ਼ੋਅਰੂਮਾਂ ਵਾਲਿਆਂ ਦਾ ਕੰਮ ਠੱਪ ਹੋ ਰਿਹਾ ਹੈ। ਇਹ ਰੇਹੜੀਆਂ ਫੜੀਆਂ ਦੁਪਹਿਰ ਤੋਂ ਲੈ ਕੇ ਦੇਰ ਰਾਤ ਤਕ ਖੜੀਆਂ ਰਹਿੰਦੀਆਂ ਹਨ ਅਤੇ ਇਹਨਾਂ ਰੇਹੜੀਆਂ ਫੜੀਆਂ ਦੇ ਗ੍ਰਾਹਕ ਅਕਸਰ ਰੇਹੜੀਆਂ ਤੋਂ ਸਮਾਨ ਖਰੀਦ ਕੇ ਆਪਣੀਆਂ ਗੱਡੀਆਂ ਵਿੱਚ ਬੈਠ ਕੇ ਸ਼ਰਾਬ ਪੀਂਦੇ ਹਨ ਅਤੇ ਅਕਸਰ ਹੁਲੜਬਾਜੀ ਵੀ ਕਰਦੇ ਹਨ, ਜਿਸ ਕਾਰਨ ਸ਼ਹਿਰ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਭੰਗ ਹੋ ਰਹੀ ਹੈ।

ਉਹਨਾਂ ਕਿਹਾ ਕਿ ਨੌਜਵਾਨਾਂ ਵੱਲੋਂ ਕੀਤੀ ਜਾਂਦੀ ਹੁਲੜਬਾਜੀ ਕਾਰਨ ਇਕੱਲੀਆਂ ਮਹਿਲਾਵਾਂ ਮਾਰਕੀਟ ਵਿੱਚ ਆਉਣ ਤੋਂ ਡਰਦੀਆਂ ਹਨ ਅਤੇ ਲੋਕ ਵੀ ਆਪਣੇ ਪਰਿਵਾਰ ਨਾਲ ਆਉਣ ਤੋਂ ਗੁਰੇਜ ਕਰਦੇ ਹਨ, ਜਿਸ ਕਾਰਨ ਦੁਕਾਨਦਾਰਾਂ ਦਾ ਕੰਮ ਠੱਪ ਹੁੰਦਾ ਹੈ। ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਨੇ ਇਸ ਮਾਰਕੀਟ ਵਿੱਚ ਆਪਣੇ ਪੱਕੇ ਅੱਡੇ ਬਣਾ ਲਏ ਹਨ।

ਉਹਨਾਂ ਕਿਹਾ ਕਿ ਮਾਰਕੀਟ ਵਿੱਚ ਜਿਆਦਾਤਰ ਦੁਕਾਨਾਂ ਅਤੇ ਸੋਅਰੂਮ ਕਿਰਾਏ ਤੇ ਹਨ ਪਰ ਰੇਹੜੀਆਂ ਫੜੀਆਂ ਵਾਲਿਆਂ ਕਾਰਨ ਉਹਨਾਂ ਦਾ ਕੰਮ ਠੱਪ ਹੋ ਰਿਹਾ ਹੈ, ਜਿਸ ਕਰਕੇ ਉਹਨਾਂ ਨੂੰ ਆਪਣੇ ਕਿਰਾਏ ਕੱਢਣੇ ਵੀ ਮੁਸ਼ਕਿਲ ਹੋ ਰਹੇ ਹਨ।

ਦੁਕਾਨਦਾਰਾਂ ਨੇ ਕਿਹਾ ਕਿ ਰੇਹੜੀਆਂ ਫੜੀਆਂ ਦੇ ਨਾਲ ਹੀ ਇੱਕ ਹੋਰ ਸਮੱਸਿਆ ਮਾਰਕੀਟ ਦੀ ਪਾਰਕਿੰਗ ਦੀ ਵੀ ਹੈ। ਇਸ ਮਾਰਕੀਟ ਦਾ ਮੂੰਹ ਇੱਕ ਆਈ ਟੀ ਹੱਬ ਵੱਲ ਖੁਲਦਾ ਹੈ, ਜਿਸ ਵਿੱਚ ਹਜ਼ਾਰਾਂ ਲੋਕ ਕੰਮ ਕਰਦੇ ਹਨ ਤੇ ਉਹ ਆਪਣੀਆਂ ਕਾਰਾਂ ਇਸ ਮਾਰਕੀਟ ਦੀ ਪਾਰਕਿੰਗ ਵਿੱਚ ਖੜ੍ਹੀਆਂ ਕਰ ਦਿੰਦੇ ਹਨ। ਉਹਨਾਂ ਦੀਆਂ ਕਾਰਾਂ ਪੂਰਾ ਦਿਨ ਮਾਰਕੀਟ ਦੀ ਪਾਰਕਿੰਗ ਵਿੱਚ ਖੜੀਆਂ ਰਹਿੰਦੀਆਂ ਹਨ। ਜਿਸ ਕਾਰਨ ਮਾਰਕੀਟ ਵਿੱਚ ਆਉਣ ਵਾਲੇ ਗ੍ਰਾਹਕਾਂ ਨੂੰ ਵਾਹਨਾਂ ਦੀ ਪਾਰਿਕੰਗ ਲਈ ਥਾਂ ਨਹੀਂ ਮਿਲਦੀ। ਕਈ ਵਾਰ ਬਜੁਰਗ ਅਤੇ ਅੰਗਹੀਣ ਵਿਅਕਤੀ ਵੀ ਇਸ ਮਾਰਕੀਟ ਵਿੱਚ ਦਵਾਈਆਂ ਅਤੇ ਹੋਰ ਸਮਾਨ ਲੈਣ ਆਉਂਦੇ ਹਨ ਪਰ ਉਹਨਾਂ ਨੂੰ ਆਪਣੇ ਵਾਹਨ ਪਾਰਕਿੰਗ ਵਿੱਚ ਥਾਂ ਨਾ ਮਿਲਣ ਕਾਰਨ ਦੂਰ ਖੜੇ ਕਰਨੇ ਪੈਂਦੇ ਹਨ, ਜਿਸ ਕਾਰਨ ਉਹਨਾਂ ਨੂੰ ਮਾਰਕੀਟ ਵਿੱਚ ਆਉਣ ਲਈ ਕਾਫੀ ਸਮੱਸਿਆ ਆਉਂਦੀ ਹੈ।

ਉਹਨਾਂ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਮਾਰਕੀਟ ਵਿੱਚ ਖੜਦੀਆਂ ਰੇਹੜੀਆਂ ਫੜੀਆਂ ਚੁਕਵਾਈਆਂ ਜਾਣ ਅਤੇ ਆਈ ਟੀ ਹੱਬ ਦੇ ਵਰਕਰਾਂ ਨੂੰ ਇਸ ਮਾਰਕੀਟ ਦੀ ਪਾਰਕਿੰਗ ਵਿੱਚ ਲੰਬਾ ਸਮਾਂ ਆਪਣੇ ਵਾਹਨ ਖੜੇ ਕਰਨ ਤੋਂ ਰੋਕਿਆ ਜਾਵੇ।

ਇਸ ਸੰਬੰਧੀ ਗੱਲ ਕਰਨ ਤੇ ਨਗਰ ਨਿਗਮ ਕਮਿਸ਼ਨਰ ਸ੍ਰੀ ਟੀ ਬੇਨਿਥ ਨੇ ਕਿਹਾ ਕਿ ਨਗਰ ਨਿਗਮ ਵਲੋਂ ਇੱਕ ਦਿਨ ਪਹਿਲਾਂ ਵੀ ਨਾਜ਼ਾਇਜ਼ ਲੱਗਦੀਆਂ ਫੜੀਆਂ ਰੇਹੜੀਆਂ ਤੇ ਕਾਰਵਾਈ ਕੀਤੀ ਗਈ ਹੈ ਅਤੇ ਉਹ ਦੁਬਾਰਾ ਚੈਕ ਕਰਵਾ ਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਯਕੀਨੀ ਬਣਾਉਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending