Chandigarh
ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ : ਕੁਲਤਾਰ ਸਿੰਘ ਸੰਧਵਾਂ
ਪੰਥ ਦੀ ਮਹਾਨ ਵਿਰਾਸਤੀ ਇਮਾਰਤ ਨੂੰ ਸੰਭਾਲ ਕੇ ਕੌਮ ਨੂੰ ਸਮਰਪਿਤ ਕਰਨ ਦਾ ਟੀਚਾ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਵਿਧਾਨਸਭਾ ਦੇ ਸਪੀਕਰ ਸz. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਦੀਵਾਨ ਟੋਡਰ ਮੱਲ ਹਵੇਲੀ ਸ੍ਰੀ ਫਤਿਹਗੜ੍ਹ ਸਾਹਿਬ, ਜਿਸ ਨੂੰ ਜਹਾਜ਼ ਹਵੇਲੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਸੰਭਾਲਣ ਅਤੇ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ ਹੈ।
ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸਾਡਾ ਉਦੇਸ਼ ਸਿੱਖ ਪੰਥ ਦੀ ਮਹਾਨ ਵਿਰਾਸਤੀ ਇਮਾਰਤ ਨੂੰ ਸੰਭਾਲ ਕੇ ਕੌਮ ਨੂੰ ਸਮਰਪਿਤ ਕਰਨਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਜਾਣੂ ਹੋ ਸਕਣ ਅਤੇ ਆਪਣੇ ਇਤਿਹਾਸ ਤੇ ਮਾਣ ਕਰ ਸਕਣ। ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵਲੋਂ ਇਸ ਸੱਚੇ ਸੁੱਚੇ ਕਾਰਜ ਨੂੰ ਮੁਕੰਮਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਇਹ ਸ਼ੁੱਭ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਪੰਜਾਬ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਦੇ ਆਪਸੀ ਸਹਿਯੋਗ ਨਾਲ ਮੁਕੰਮਲ ਹੋਵੇਗਾ।
ਇਸ ਮੌਕੇ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਸ. ਲਖਵਿੰਦਰ ਸਿੰਘ ਨੇ ਕਿਹਾ ਕਿ ਫਾਊਂਡੇਸ਼ਨ ਨੂੰ ਬ੍ਰਿਟਿਸ਼ ਲਾਇਬ੍ਰੇਰੀ ਲੰਡਨ ਤੋੱ ਹਵੇਲੀ ਦੀ 1911 ਦੀ ਤਸਵੀਰ ਪ੍ਰਾਪਤ ਹੋਈ ਹੈ ਅਤੇ ਜਹਾਜ਼ ਹਵੇਲੀ ਨੂੰ 18ਵੀਂ ਸਦੀ ਦਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਇਸ ਮਕਸਦ ਲਈ ਡੇਢ ਏਕੜ ਜ਼ਮੀਨ ਦੀ ਖਰੀਦ ਕੀਤੀ ਗਈ ਹੈ।
ਇਸ ਮੌਕੇ ਫਾਊਂਡੇਸ਼ਨ ਪੰਜਾਬ ਵੱਲੋਂ ਵਿਰਾਸਤੀ ਸਥਾਨਾਂ ਅਤੇ ਇਮਾਰਤਾਂ ਦੀ ਸਾਂਭ-ਸੰਭਾਲ ਦੇ ਮਾਹਿਰ ਇੰਜੀਨੀਅਰਾਂ ਦੀ ਟੀਮ ਵੱਲੋਂ ਹੁਣ ਤੱਕ ਕੀਤੀ ਗਈ ਖੋਜ ਸਬੰਧੀ ਇੱਕ ਪੇਸ਼ਕਾਰੀ ਵੀ ਵਿਖਾਈ ਗਈ। ਇਸ ਟੀਮ ਨੇ ਹਵੇਲੀ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਸਬੰਧੀ ਆਪਣੇ ਕਾਰਜ ਦੀ ਸਮੁੱਚੀ ਰੂਪ-ਰੇਖਾ ਵੀ ਸਾਂਝੀ ਕੀਤੀ ਅਤੇ ਐਸ.ਜੀ.ਪੀ.ਸੀ. ਅਤੇ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਪੰਜਾਬ ਦੇ ਨੁਮਾਇੰਦਿਆਂ ਵੱਲੋਂ ਪੁੱਛੇ ਸਵਾਲਾਂ ਅਤੇ ਵਿਰਾਸਤੀ ਇਮਾਰਤ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਸ. ਲਖਬੀਰ ਸਿੰਘ ਰਾਏ, ਪੰਜਾਬ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅੰਮਿਤ ਸਿੰਘ, ਸ੍ਰੀ ਫਹਿਤਗੜ੍ਹ ਸਾਹਿਬ ਦੇ ਐਸ. ਐਸ. ਪੀ ਡਾ. ਰਵਜੋਤ ਕੌਰ ਗਰੇਵਾਲ, ਮਹਾਰਾਣੀ ਪ੍ਰੀਤੀ ਸਿੰਘ ਰਿਆਸਤ ਨਾਭਾ, ਐਸ.ਜੀ.ਪੀ.ਸੀ. ਦੇ ਨੁਮਾਇੰਦੇ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਉੱਘੇ ਵਕੀਲ ਸ੍ਰੀ ਐਚ.ਸੀ. ਅਰੋੜਾ ਤੋਂ ਇਲਾਵਾ ਐਸ. ਜੀ. ਪੀ. ਸੀ., ਪੰਜਾਬ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਅਤੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੇ ਨੁਮਾਇੰਦੇ ਹਾਜ਼ਰ ਸਨ।
Chandigarh
ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਮਨੋਜ ਉਰਫ ਮੋਜੀ ਵਸਨੀਕ ਡੀ ਐਮ ਸੀ, ਚੰਡੀਗੜ੍ਹ ਨੂੰ ਵਿਸ਼ਵਕਰਮਾ ਮੰਦਿਰ ਨੇੜਲੇ ਪਾਰਕ ਤੋਂ ਕਾਬੂ ਕਰਕੇ ਗ੍ਰਿਫਤਾਰ ਕਰਕੇ ਉਸ ਪਾਸੋਂ 48 ਕੁਆਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ।
ਇਸ ਸਬੰਧੀ ਥਾਣਾ ਮਲੋਆ ਵਿਖੇ ਐਕਸਾਈਜ ਐਕਟ ਦੀ ਧਾਰਾ 61-1-14 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਬਾਅਦ ਵਿਚ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Chandigarh
ਜਨਤਕ ਥਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਜਨਤਕ ਥਾਵਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ। ਇਸ ਸਬੰਧੀ ਪੁਲੀਸ ਨੇ ਪੰਜਾਬ ਪੁਲੀਸ ਐਕਟ 2007 ਦੀ ਧਾਰਾ 68-1(ਬੀ) ਅਤੇ ਆਈ ਪੀ ਸੀ ਦੀ ਧਾਰਾ 510 ਅਧੀਨ ਮਾਮਲੇ ਦਰਜ ਕੀਤੇ ਹਨ। ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।
Chandigarh
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ ਭਲਕੇ
ਚੰਡੀਗੜ੍ਹ, 2 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ 3 ਜਨਵਰੀਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ ਰਾਹੀਂ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸਤੋਂ ਇਲਾਵਾ ਐਨ. ਆਰ. ਆਈ. ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ ਤੇ ਵੀ ਭੇਜ ਸਕਦੇ ਹਨ।
-
Mohali2 months ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
International2 months ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
Editorial2 months ago
ਇੱਕ ਵਾਰ ਮੁੜ ਭੜਕ ਗਿਆ ਹੈ ਚੰਡੀਗੜ੍ਹ ਦਾ ਮੁੱਦਾ
-
International1 month ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
National1 month ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
Chandigarh1 month ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
National2 months ago
ਪੰਜਾਬ ਭਵਨ ਵਿਖੇ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਲੱਗਣੀਆਂ ਆਰੰਭ
-
Editorial2 months ago
ਮਨੁੱਖ ਹੀ ਹੈ ਕੁਦਰਤੀ ਆਫ਼ਤਾਂ ਲਈ ਜ਼ਿੰਮੇਵਾਰ