Connect with us

Chandigarh

ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਵੱਲੋਂ ਅਸਤੀਫ਼ਾ

Published

on

 

ਚੰਡੀਗੜ੍ਹ, 9 ਅਕਤੂਬਰ ( ਸ.ਬ.) ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਤੈਨਾਤ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਅਤੇ ਡਾਇਰੈਕਟਰ ਸੰਚਾਰ ਮਨਪ੍ਰੀਤ ਕੌਰ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਨੂ ਅਤੇ ਮਨਪ੍ਰੀਤ ਕੌਰ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਬਲਤੇਜ ਪੰਨੂ ਨੂੱ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਉਹਨਾਂ ਨੂੰਜੁਲਾਈ 2022 ਵਿੱਚ ਮੁੱਖ ਮੰਤਰੀ ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ। ਮਨਪ੍ਰੀਤ ਕੌਰ ਡੇਢ ਮਹੀਨੇ ਪਹਿਲਾਂ ਮਾਨ ਦੀ ਟੀਮ ਵਿੱਚ ਸੰਚਾਰ ਨਿਰਦੇਸ਼ਕ ਵਜੋਂ ਸ਼ਾਮਲ ਹੋਏ ਸਨ ਅਤੇ ਮੁੱਖ ਮੰਤਰੀ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਸੰਭਾਲ ਰਹੇ ਸਨ। ਉਹਨਾਂ ਵਲੋਂ ਪਿਛਲੇ ਹਫਤੇ ਆਪਣਾ ਅਸਤੀਫਾ ਦੇ ਦਿੱਤਾ ਸੀ।

ਇੱਥੇ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਦੋ ਹੋਰ ਸਹਿਯੋਗੀਆਂ ਵਿਸ਼ੇਸ਼ ਡਿਊਟੀ ਅਧਿਕਾਰੀ ਓਂਕਾਰ ਸਿੰਘ ਅਤੇ ਸੰਚਾਰ ਨਿਰਦੇਸ਼ਕ ਨਵਨੀਤ ਵਧਵਾ ਨੂੰ ਪਿਛਲੇ ਦੋ ਹਫ਼ਤਿਆਂ ਵਿੱਚ ਮੁੱਖ ਮੰਤਰੀ ਦਫਤਰ ਤੋਂ ਹਟਾ ਦਿੱਤਾ ਗਿਆ ਸੀ। ਇਹ ਦੋਵੇ ਵੀ ਸz. ਮਾਨ ਦੇ ਨਜ਼ਦੀਕੀ ਸਨ ਅਤੇ 2022 ਵਿੱਚ ਉਨ੍ਹਾਂ ਦੀ ਟੀਮ ਵਿੱਚ ਸ਼ਾਮਲ ਹੋਏ ਸਨ।

Continue Reading

Chandigarh

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Published

on

By

 

ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਮਨੋਜ ਉਰਫ ਮੋਜੀ ਵਸਨੀਕ ਡੀ ਐਮ ਸੀ, ਚੰਡੀਗੜ੍ਹ ਨੂੰ ਵਿਸ਼ਵਕਰਮਾ ਮੰਦਿਰ ਨੇੜਲੇ ਪਾਰਕ ਤੋਂ ਕਾਬੂ ਕਰਕੇ ਗ੍ਰਿਫਤਾਰ ਕਰਕੇ ਉਸ ਪਾਸੋਂ 48 ਕੁਆਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ।

ਇਸ ਸਬੰਧੀ ਥਾਣਾ ਮਲੋਆ ਵਿਖੇ ਐਕਸਾਈਜ ਐਕਟ ਦੀ ਧਾਰਾ 61-1-14 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਬਾਅਦ ਵਿਚ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Continue Reading

Chandigarh

ਜਨਤਕ ਥਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਤਿੰਨ ਵਿਅਕਤੀ ਕਾਬੂ

Published

on

By

 

ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਜਨਤਕ ਥਾਵਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ। ਇਸ ਸਬੰਧੀ ਪੁਲੀਸ ਨੇ ਪੰਜਾਬ ਪੁਲੀਸ ਐਕਟ 2007 ਦੀ ਧਾਰਾ 68-1(ਬੀ) ਅਤੇ ਆਈ ਪੀ ਸੀ ਦੀ ਧਾਰਾ 510 ਅਧੀਨ ਮਾਮਲੇ ਦਰਜ ਕੀਤੇ ਹਨ। ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Continue Reading

Chandigarh

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ ਭਲਕੇ

Published

on

By

 

ਚੰਡੀਗੜ੍ਹ, 2 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ 3 ਜਨਵਰੀਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ ਰਾਹੀਂ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸਤੋਂ ਇਲਾਵਾ ਐਨ. ਆਰ. ਆਈ. ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ ਤੇ ਵੀ ਭੇਜ ਸਕਦੇ ਹਨ।

Continue Reading

Latest News

Trending