Connect with us

National

ਦਿੱਲੀ ਪੁਲੀਸ ਨੇ ਬਾਲ ਮਜ਼ਦੂਰੀ ਵਿੱਚ ਫਸੇ 21 ਬੱਚਿਆਂ ਨੂੰ ਛੁਡਵਾਇਆ

Published

on

 

ਨਵੀਂ ਦਿੱਲੀ, 9 ਅਕਤੂਬਰ (ਸ.ਬ.) ਦਿੱਲੀ ਪੁਲੀਸ ਨੇ ਅੱਜ ਦਿੱਲੀ ਛਾਉਣੀ ਦੇ ਸਦਰ ਬਾਜ਼ਾਰ ਵਿਚ ਵੱਖ-ਵੱਖ ਦੁਕਾਨਾਂ ਤੇ ਕੰਮ ਕਰਨ ਵਾਲੀਆਂ ਦੋ ਲੜਕੀਆਂ ਸਮੇਤ 21 ਬੱਚਿਆਂ ਨੂੰ ਸਫਲਤਾਪੂਰਵਕ ਛੁਡਵਾਇਆ। ਜ਼ਿਕਰਯੋਗ ਹੈ ਕਿ 8 ਅਕਤੂਬਰ ਨੂੰ ਦਿੱਲੀ ਛਾਉਣੀ ਦੇ ਤਹਿਸੀਲਦਾਰ ਵੱਲੋਂ ਸਦਰ ਬਾਜ਼ਾਰ ਵਿੱਚ ਗੈਰ-ਸਰਕਾਰੀ ਸੰਗਠਨ ਲੇਬਰ ਵਿਭਾਗ ਅਤੇ ਸਥਾਨਕ ਪੁਲੀਸ ਦੀ ਮਦਦ ਨਾਲ ਬਾਲ ਮਜ਼ਦੂਰੀ ਲਈ ਇੱਕ ਬਚਾਅ ਮੁਹਿੰਮ ਚਲਾਈ ਗਈ ਸੀ।

19 ਬੱਚਿਆਂ ਨੂੰ ਮੁਕਤੀ ਆਸ਼ਰਮ ਬੁਰਾੜੀ ਅਤੇ ਦੋ ਬੱਚੀਆਂ ਨੂੰ ਕਸ਼ਮੀਰੀ ਗੇਟ ਸਥਿਤ ਰੇਨਬੋ ਗਰਲਜ਼ ਹੋਮ ਭੇਜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਦਿੱਲੀ ਛਾਉਣੀ ਪੁਲੀਸ ਸਟੇਸ਼ਨ ਵਿੱਚ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 74 ਅਤੇ 79 ਅਤੇ ਬਾਲ ਮਜ਼ਦੂਰੀ ਐਕਟ ਦੀ ਧਾਰਾ 3 ਅਤੇ 14 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Continue Reading

National

ਰੈਸਟੋਰੈਂਟ ਦੀ ਪਾਰਕਿੰਗ ਵਿੱਚ ਗੋਲੀਬਾਰੀ ਦੌਰਾਨ 1 ਲੜਕੀ ਸਮੇਤ 3 ਵਿਅਕਤੀਾਂ ਦੀ ਮੌਤ

Published

on

By

 

ਪੰਚਕੂਲਾ, 23 ਦਸੰਬਰ (ਸ.ਬ.) ਪੰਚਕੂਲਾ ਦੇ ਬੁਰਜ ਕੋਟੀਆ ਸਥਿਤ ਇਕ ਰੈਸਟੋਰੈਂਟ ਦੀ ਪਾਰਕਿੰਗ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਵਿਚ ਦਿੱਲੀ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿੱਕੀ, ਵਿਨੀਤ (ਵਿੱਕੀ ਦਾ ਭਤੀਜਾ) ਅਤੇ ਨਿਆ (ਮਹਿਲਾ ਦੋਸਤ) ਵਜੋਂ ਹੋਈ ਹੈ। ਪੁਲੀਸ ਅਨੁਸਾਰ ਕਾਲੇ ਰੰਗ ਦੀ ਕਾਰ ਵਿਚ ਆਏ ਤਿੰਨ ਨੌਜਵਾਨਾਂ ਤੇ ਦੂਜੀ ਕਾਰ ਵਿਚ ਦੇ ਦੋ ਨੌਜਵਾਨਾਂ ਨੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਵਿੱਕੀ ਤੇ 7-8 ਗੋਲੀਆਂ ਚਲਾਈਆਂ ਗਈਆਂ, ਜਦਕਿ ਵਿਨੀਤ ਦੇ ਸਿਰ ਵਿੱਚ ਅਤੇ ਨੀਆ ਨੂੰ ਛਾਤੀ ਵਿੱਚ ਗੋਲੀ ਲੱਗੀ।

ਘਟਨਾ ਦੇ ਤੁਰੰਤ ਬਾਅਦ ਤਿੰਨਾਂ ਨੂੰ ਸੈਕਟਰ-6 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਚਸ਼ਮਦੀਦਾਂ ਅਨੁਸਾਰ ਹਮਲਾਵਰ ਚਿੱਟੇ ਰੰਗ ਦੀ ਕਾਰ ਵਿਚ ਆਏ ਸਨ। ਗੋਲੀ ਚਲਾਉਣ ਵਾਲੇ ਦੋ ਨੌਜਵਾਨਾਂ ਕੋਲ ਪਿਸਤੌਲ ਸਨ। ਘਟਨਾ ਤੋਂ ਬਾਅਦ ਦੋਵੇਂ ਹਮਲਾਵਰ ਕਾਰ ਵਿਚ ਫਰਾਰ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਤਲ ਪਿੱਛੇ ਰੰਜਿਸ਼ ਦਾ ਸ਼ੱਕ ਹੈ ਪਰ ਫਿਲਹਾਲ ਸਥਿਤੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਪੁਲੀਸ ਨੇ ਰੈਸਟੋਰੈਂਟ ਅਤੇ ਆਸਪਾਸ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Continue Reading

National

ਟਰੱਕ ਨੇ ਫੁੱਟਪਾਥ ਤੇ ਸੁੱਤੇ 9 ਵਿਅਕਤੀਆਂ ਨੂੰ ਕੁਚਲਿਆ, 2 ਬੱਚਿਆਂ ਸਮੇਤ 3 ਵਿਅਕਤੀਆਂ ਦੀ ਮੌਤ

Published

on

By

 

ਪੁਣੇ, 23 ਦਸੰਬਰ (ਸ.ਬ.) ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਅੱਜ ਤੜਕੇ ਇੱਕ ਟਰੱਕ ਨੇ ਫੁੱਟਪਾਥ ਤੇ ਸੁੱਤੇ ਲੋਕਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋ ਛੋਟੇ ਬੱਚਿਆਂ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਵਾਘੋਲੀ ਖੇਤਰ ਵਿੱਚ ਫੁੱਟਪਾਥ ਤੇ ਰਾਤ 12.55 ਵਜੇ ਵਾਪਰੀ ਜਿੱਥੇ ਕਈ ਵਿਅਕਤੀ ਸੁੱਤੇ ਪਏ ਸਨ।

ਪੀੜਤਾਂ ਵਿੱਚ ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ ਜੋ ਮਹਾਰਾਸ਼ਟਰ ਦੇ ਹੀ ਅਮਰਾਵਤੀ ਤੋਂ ਸਨ। ਪੁਲੀਸ ਨੇ ਦੱਸਿਆ ਕਿ ਮਜ਼ਦੂਰ ਕੁਝ ਦਿਨ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਪੁਣੇ ਆਏ ਸਨ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਕੇਸਨੰਦ ਫਾਟਾ ਇਲਾਕੇ ਦੇ ਨੇੜੇ ਫੁੱਟਪਾਥ ਤੇ ਬਹੁਤ ਸਾਰੇ ਲੋਕ ਸੁੱਤੇ ਪਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਜ਼ਦੂਰ ਸਨ। ਉਨ੍ਹਾਂ ਨੂੰ ਇੱਕ ਟਰੱਕ ਨੇ ਦਰੜ ਦਿੱਤਾ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਵੈਭਵੀ ਪਵਾਰ (1), ਵੈਭਵ ਪਵਾਰ (2) ਅਤੇ ਵਿਸ਼ਾਲ ਪਵਾਰ (22) ਵਜੋਂ ਹੋਈ ਹੈ।

ਇਹ ਪੁਲੀਸ ਅਫ਼ਸਰ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਗਜਾਨਨ ਟੋਟਰੇ ਵਜੋਂ ਹੋਈ ਹੈ, ਜਿਸ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਛੇ ਜ਼ਖ਼ਮੀਆਂ ਨੂੰ ਸਾਸੂਨ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

 

Continue Reading

National

ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਕਾਰਨ 2 ਵਿਅਕਤੀ ਬੇਹੋਸ਼, ਇਕ ਦੀ ਹਾਲਤ ਨਾਜ਼ੁਕ

Published

on

By

 

ਅਨਾਕਾਪੱਲੇ, 23 ਦਸੰਬਰ (ਸ.ਬ.) ਅਨਾਕਾਪੱਲੇ ਜ਼ਿਲ੍ਹੇ ਦੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਵਿੱਚ ਸਥਿਤ ਇੱਕ ਨਿੱਜੀ ਫਾਰਮਾ ਕੰਪਨੀ ਵਿੱਚ ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਦੇ ਸ਼ੱਕ ਤੋਂ ਬਾਅਦ ਦੋ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਇਕ ਪੁਲੀਸ ਅਧਿਕਾਰੀ ਨੇ ਅੱਜ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਨਾਕਾਪੱਲੇ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਤੁਹਿਨ ਸਿਨਹਾ ਨੇ ਦੱਸਿਆ ਕਿ ਇਹ ਘਟਨਾ ਪਰਵਾਦਾ ਸਥਿਤ ਕੰਪਨੀ ਦੇ ਉਤਪਾਦਨ ਬਲਾਕ ਵਿੱਚ ਸੋਮਵਾਰ ਸਵੇਰੇ ਕੁਝ ਕੈਮੀਕਲ ਰਿਐਕਸ਼ਨ ਦੌਰਾਨ ਵਾਪਰੀ ਹੈ।

ਸਿਨਹਾ ਨੇ ਕਿਹਾ ਕਿ ਗੈਸ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਦੋ ਸਹਾਇਕ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਇਕ ਵਿਅਕਤੀ ਦੀ ਹਾਲਤ ਨਾਜ਼ੁਕ ਹੈ, ਜਦਕਿ ਦੂਜੇ ਵਿਅਕਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਗੈਸ ਚੜ੍ਹਨ ਕਰਕੇ ਬੇਹੋਸ਼ ਹੋਏ ਦੋਵੇਂ ਵਿਅਕਤੀ ਵਿਸ਼ਾਖਾਪਟਨਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਐਸਪੀ ਨੇ ਕਿਹਾ ਕਿ ਹਾਨੀਕਾਰਕ ਗੈਸਾਂ ਨੂੰ ਹਟਾਉਣ ਲਈ ਵਰਤੇ ਜਾਂਦੇ ਸਕ੍ਰਬਰ ਉਪਕਰਣਾਂ ਵਿੱਚ ਰਸਾਇਣਾਂ ਨੂੰ ਟ੍ਰਾਂਸਫਰ ਕਰਦੇ ਸਮੇਂ ਗੈਸ ਲੀਕ ਹੋਈ ਹੈ। ਸਿਨਹਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

Continue Reading

Latest News

Trending