Punjab
ਬਾਬੇ ਵੱਲੋਂ ਬੱਚੇ ਨਾਲ ਅਸ਼ਲੀਲ ਹਰਕਤਾਂ ਦਾ ਮਾਮਲਾ, ਪੁਲੀਸ ਵੱਲੋਂ ਕੇਸ ਦਰਜ
ਲੁਧਿਆਣਾ, 9 ਅਕਤੂਬਰ (ਸ.ਬ.) ਲੁਧਿਆਣਾ ਦੇ ਗੁਰਦੁਆਰਾ ਨਾਨਕਸਰ ਠੱਠ ਸਾਹਿਬ ਵਿਖੇ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲੀਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲੀਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਬਾਬੇ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਸਨੇ ਹੁਣ ਤੱਕ ਕਿੰਨੇ ਲੋਕਾਂ ਨਾਲ ਗੰਦੇ ਕੰਮ ਕੀਤੇ ਹਨ।
ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਜੱਸੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜੱਸੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਪੁਲੀਸ ਨੂੰ ਜਾਣਕਾਰੀ ਦਿੰਦੇ ਹੋਏ ਪੀੜਤਾ ਨੇ ਦੱਸਿਆ ਕਿ ਉਸ ਨੇ ਛੇਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। 3 ਸਾਲ ਪਹਿਲਾਂ ਪਿੰਡ ਕਾਉਂਕੇ ਕਲਾਂ ਦਾ ਜੱਸੀ ਬਾਬਾ ਮੈਨੂੰ ਪ੍ਰਸ਼ਾਦ ਦੇਣ ਦੇ ਬਹਾਨੇ ਆਪਣੇ ਕਮਰੇ ਵਿੱਚ ਲੈ ਗਿਆ। ਉੱਥੇ ਉਸ ਨੇ ਮੇਰੇ ਕੱਪੜੇ ਲਾਹ ਦਿੱਤੇ ਅਤੇ ਮਾੜੇ ਕੰਮ ਕਰਨ ਲੱਗੇ। ਪੀੜਤਾ ਨੇ ਦੱਸਿਆ ਕਿ ਜੱਸੀ ਉਸ ਦੇ ਪ੍ਰਾਈਵੇਟ ਪਾਰਟਸ ਨਾਲ ਛੇੜਛਾੜ ਕਰਨ ਲੱਗਾ।
ਉਸ ਨੇ ਵੀਡੀਓ ਵੀ ਬਣਾਈ। ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਵੀਡੀਓ ਵਾਈਰਲ ਕਰ ਦੇਵੇਗਾ। ਇਸੇ ਡਰ ਕਾਰਨ ਉਸ ਨੇ ਇਹ ਗੱਲ ਕਿਸੇ ਨੂੰ ਨਹੀਂ ਦੱਸੀ। ਅੱਜ ਉਸਨੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਪੁਲੀਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਮਹਿਰੋ ਨੇ ਐਸਐਸਪੀ ਜਗਰਾਉਂ ਅਤੇ ਗੁਰਦੁਆਰਾ ਨਾਨਕਸਰ ਠੱਠ ਦੇ ਥਾਣਾ ਇੰਚਾਰਜ ਤੋਂ ਮੰਗ ਕੀਤੀ ਹੈ ਕਿ ਜੱਸੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਜੱਸੀ ਤੇ ਪੋਸਕੋ ਐਕਟ ਲਗਾਇਆ ਜਾਵੇ। ਕੈਂਪ ਵਿੱਚ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾਵੇ।
ਅੰਮ੍ਰਿਤਪਾਲ ਮਹਿਰੋ ਨੇ ਦੱਸਿਆ ਕਿ ਅਜੇ ਦੋ ਦਿਨ ਪਹਿਲਾਂ ਗੁਰਦੁਆਰਾ ਨਾਨਕਸਰ ਵਿਖੇ ਜੱਸੀ ਬਾਬਾ ਦੇ ਕੀਰਤਨ ਕਰਨ ਦੀ ਵੀਡੀਓ ਸਾਹਮਣੇ ਆਈ ਸੀ। ਗੁਰਦੁਆਰਾ ਸਾਹਿਬ ਨਾਨਕਸਰ ਠੱਠ ਦੇ ਕਮਰੇ ਵਿੱਚ ਇੱਕ ਬੱਚੇ ਨਾਲ ਅਜਿਹੀ ਗੰਦੀ ਹਰਕਤ ਦਾ ਸ਼ਿਕਾਰ ਹੋਣਾ ਸ਼ਰਮਨਾਕ ਹੈ। ਗੁਰਦੁਆਰਾ ਪ੍ਰਬੰਧਕ ਜੱਸੀ ਨੂੰ ਨਹੀਂ ਬਚਾ ਸਕਦਾ। ਅੰਮ੍ਰਿਤਪਾਲ ਨੇ ਦੱਸਿਆ ਕਿ ਬਾਬੇ ਵੱਲੋਂ ਕਮਰੇ ਵਿੱਚ ਕੀਤੇ ਗੰਦੇ ਕੰਮ ਦੀ ਵੀਡੀਓ ਵੀ ਸਾਹਮਣੇ ਆ ਚੁੱਕੀ ਹੈ। ਬਾਬਾ ਲੱਖਾ ਅਤੇ ਬਾਬਾ ਘਾਲਾ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਕਾਰਵਾਈ ਢਿੱਲੀ ਹੋਈ ਤਾਂ ਸਿੱਖ ਸੰਗਤ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕੀਤੀ ਜਾਵੇਗੀ।
Mohali
ਡਿਪਟੀ ਕਮਿਸ਼ਨਰ ਨੇ ਐਚ ਪੀ ਐਮ ਵੀ ਵਾਇਰਸ ਅਤੇ ਫਲੂ ਤੇ ਨਿਗਰਾਨੀ ਗਤੀਵਿਧੀਆਂ ਦੀ ਸਮੀਖਿਆ ਕੀਤੀ
ਜ਼ਿਲ੍ਹੇ ਦੇ ਵਸਨੀਕਾਂ ਨੂੰ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਜ਼ਿਲ੍ਹੇ ਵਿੱਚ ਟੈਸਟਿੰਗ ਸੁਵਿਧਾ ਉਪਲਬਧ
ਐਸ.ਏ.ਐਸ.ਨਗਰ, 8 ਜਨਵਰੀ (ਸ.ਬ.) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਹੈ ਕਿ ਜ਼ਿਲ੍ਹੇ ਦੇ ਵਸਨੀਕਾਂ ਨੂੰ ਦੂਜੇ ਰਾਜਾਂ ਜਾਂ ਵਿਦੇਸ਼ਾਂ ਤੋਂ ਹਿਊਮਨ ਮੈਟਾਪਨੀਓਮੋਵਾਇਰਸ (ਐਚਐਮਪੀਵੀ) ਦੇ ਅੱਪਡੇਟ ਦੇ ਮੱਦੇਨਜ਼ਰ ਘਬਰਾਉਣ ਦੀ ਲੋੜ ਨਹੀਂ ਹੈ। ਅੱਜ ਬਾਅਦ ਦੁਪਹਿਰ ਆਪਣੇ ਦਫ਼ਤਰ ਵਿਖੇ ਏ. ਡੀ. ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨ ਬਰਾੜ ਨਾਲ ਸਮੀਖਿਆ ਮੀਟਿੰਗ ਕਰਨ ਉਪਰੰਤ ਉਨ੍ਹਾਂ ਦੱਸਿਆ ਕਿ ਫਲੂ ਦੇ ਕੇਸਾਂ ਦੀ ਨਿਗਰਾਨੀ ਨਿਯਮਿਤ ਤੌਰ ਤੇ ਜਾਰੀ ਹੈ ਅਤੇ ਹੁਣ ਤੱਕ ਐਚ ਪੀ ਐਮ ਵੀ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ਤੇ, ਜ਼ਿਲ੍ਹੇ ਵਿੱਚ ਡਾਕਟਰ ਬੀ ਆਰ ਅੰਬੇਦਕਰ ਕਾਲਜ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਵਿਖੇ ਟੈਸਟਿੰਗ ਸਹੂਲਤ ਉਪਲੱਬਧ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ਵਿੱਚ ਇਨਫਲੂਐਂਜ਼ਾ ਵਰਗੀ ਬਿਮਾਰੀ ਜਾਂ ਗੰਭੀਰ ਗੰਭੀਰ ਸਾਹ ਦੀ ਬਿਮਾਰੀ (ਐਸ ਏ ਆਰ ਆਈ) ਦੇ ਕੇਸਾਂ ਵਿੱਚ ਵੀ ਹਾਲੇ ਤੱਕ ਕੋਈ ਅਸਾਧਾਰਨ ਵਾਧਾ ਨਹੀਂ ਦੇਖਿਆ ਗਿਆ। ਡਿਪਟੀ ਕਮਿਸ਼ਨਰ ਨੇ ਆਮ ਲੱਛਣਾਂ ਜਿਵੇਂ ਕਿ ਖੰਘ, ਬੁਖਾਰ, ਨੱਕ ਦਾ ਬੰਦ ਹੋਣਾ ਅਤੇ ਸਾਹ ਲੈਣ ਵਿੱਚ ਤਕਲੀਫ਼ ਅਤੇ ਬ੍ਰੌਨਕਾਈਟਿਸ ਅਤੇ ਨਿਮੋਨੀਆ ਵਰਗੇ ਗੰਭੀਰ ਮਾਮਲਿਆਂ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਲਈ ਆਖਦਿਆਂ ਕਿਹਾ ਕਿ ਸਾਧਾਰਨ ਫਲੂ ਦੀ ਸਥਿਤੀ ਵਿੱਚ ਸਾਨੂੰ ਹੱਥ ਮਿਲਾਉਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ। ਮੂੰਹ ਨੂੰ ਮਾਸਕ ਨਾਲ ਢੱਕਣ ਤੋਂ ਇਲਾਵਾ ਸਹੀ ਤਰ੍ਹਾਂ ਹੱਥ ਧੋਣੇ ਚਾਹੀਦੇ ਹਨ।
Chandigarh
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 8 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ।
ਮੀਟਿੰਗ ਦੌਰਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਵਿੱਚ ਮੈਰੀਟੋਰੀਅਸ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਸਬ-ਕਮੇਟੀ ਵਲੋਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਬਾਰੇ ਇਸ ਮਕਸਦ ਲਈ ਗਠਿਤ ਅਫਸਰ ਕਮੇਟੀ ਰਾਹੀਂ ਵਿਚਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਯੂਨੀਅਨ ਦੀਆਂ ਵਿੱਤੀ ਮੰਗਾਂ ਸਬੰਧੀ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾਵੇ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨੂੰ ਫਰੰਟ ਵੱਲੋਂ ਉਠਾਏ ਗਏ ਉਨ੍ਹਾਂ ਮੁੱਦਿਆਂ, ਜੋ ਇਸ ਸਮੇਂ ਅਦਾਲਤ ਵਿੱਚ ਹਨ ਜਾਂ ਕਾਨੂੰਨੀ ਅੜਚਣਾਂ ਦਾ ਸਾਹਮਣਾ ਕਰ ਸਕਦੇ ਹਨ, ਬਾਰੇ ਐਡਵੋਕੇਟ ਜਨਰਲ ਦਫਤਰ ਤੋਂ ਕਾਨੂੰਨੀ ਰਾਏ ਲੈਣ ਦੇ ਨਿਰਦੇਸ਼ ਦਿੱਤੇ। ਫਰੰਟ ਵੱਲੋਂ ਉਠਾਏ ਵਿੱਤੀ ਮੁੱਦਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੱਤਾ ਕਿ ਵਿੱਤ ਵਿਭਾਗ ਵੱਲੋਂ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ‘3704 ਅਧਿਆਪਿਕ ਯੂਨੀਅਨ’ ਵੱਲੋਂ ਉਠਾਏ ਮੁੱਦਿਆਂ ਲਈ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨੂੰ ਯੂਨੀਅਨ ਨਾਲ ਮੀਟਿੰਗ ਕਰਕੇ ਰਿਪੋਰਟ ਸੌਂਪਣ ਲਈ ਕਿਹਾ।
ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਸਕੂਲਾਂ ਵਿੱਚ ਖੇਤੀਬਾੜੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਜਾਵੇ। ਕੈਬਨਿਟ ਸਬ- ਕਮੇਟੀ ਨੇ ਸਿੱਖਿਆ ਵਿਭਾਗ ਨਾਲ ਗੱਲਬਾਤ ਦੌਰਾਨ ਵਿਭਾਗ ਨੂੰ ਇਹ ਮਾਮਲਾ ਵਿਸ਼ਾ ਮਾਹਿਰ ਕਮੇਟੀ ਕੋਲ ਭੇਜਣ ਲਈ ਕਿਹਾ। ਇਸ ਤੋਂ ਇਲਾਵਾ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨੂੰ ਖੇਤੀਬਾੜੀ ਨੂੰ ਕਿੱਤਾ ਮੁਖੀ ਕੋਰਸਾਂ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਸ਼ੁਰੂ ਕਰਨ ਦਾ ਮੁੱਦਾ ਉਠਾਇਆ। ਕਮੇਟੀ ਨੇ ਮੋਰਚੇ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਅਧਿਕਾਰੀਆਂ ਦੀ ਕਮੇਟੀ ਇਸ ਸਬੰਧੀ ਢੁੱਕਵਾਂ ਫੈਸਲਾ ਲੈਣ ਲਈ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂ ਕਰਵਾਇਆ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਨਵੀਂ ਪੈਨਸ਼ਨ ਸਕੀਮ, ‘ਯੂਨੀਫਾਈਡ ਪੈਨਸ਼ਨ ਸਕੀਮ’, ਬਾਰੇ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਪ੍ਰਾਪਤ ਹੋਣ ਤੋਂ ਬਾਅਦ ਕੋਈ ਵੀ ਅਗਲਾ ਫੈਸਲਾ ਲਿਆ ਜਾਵੇਗਾ।
ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਉਠਾਏ ਗਏ ਗਰੈਚੁਟੀ ਦੇ ਮੁੱਦੇ ਦੇ ਸਬੰਧ ਵਿੱਚ ਕੈਬਨਿਟ ਸਬ-ਕਮੇਟੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਕਾਨੂੰਨੀ ਸਲਾਹ ਲੈਣ ਉਪਰੰਤ ਮਾਮਲਾ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਲਈ ਕੈਬਨਿਟ ਸਬ-ਕਮੇਟੀ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇ। ਕੁਝ ਆਂਗਣਵਾੜੀ ਕੇਂਦਰਾਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਸ਼ਾਮਲ ਕਰਨ ਕਾਰਨ ਪੈਦਾ ਹੋ ਰਹੀਆਂ ਮੁਸ਼ਕਿਲਾਂ ਸਬੰਧੀ ਕੈਬਨਿਟ ਸਬ- ਕਮੇਟੀ ਨੇ ਵਿਭਾਗਾਂ ਨੂੰ ਸਿੱਖਿਆ ਵਿਭਾਗ ਨਾਲ ਮੀਟਿੰਗ ਕਰਕੇ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਲਈ ਕਿਹਾ ਹੈ।
ਮੀਟਿੰਗ ਵਿੱਚ ਮੈਰੀਟੋਰੀਅਸ ਟੀਚਰਜ਼ ਯੂਨੀਅਨ ਤੋਂ ਡਾ: ਟੀਨਾ, ਡਾ: ਅਜੇ, ਬੂਟਾ ਸਿੰਘ ਅਤੇ ਅਸ਼ਪ੍ਰੀਤ ਕੌਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੌੜਿਆਂਵਾਲੀ, ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ ਅਤੇ ਸੁਖਦੇਵ ਸਿੰਘ ਡਾਨਸੀਵਾਲ, 3704 ਅਧਿਅਪਕ ਯੂਨੀਅਨ ਤੋਂ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ ਅਤੇ ਚਰਨਜੀਤ ਸਿੰਘ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ ਤੋਂ ਅੰਗਰੇਜ ਸਿੰਘ ਅਤੇ ਅਕਾਸ਼ਦੀਪ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਤੋਂ ਗੁਰਜੰਟ ਸਿੰਘ ਕੋਕਰੀ, ਟਹਿਲ ਸਿੰਘ ਸਰਾਭਾ ਅਤੇ ਰਣਦੀਪ ਸਿੰਘ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਤੋਂ ਊਸ਼ਾ ਰਾਣੀ ਅਤੇ ਗੁਰਮੀਤ ਕੌਰ ਹਾਜਰ ਸਨ।
Chandigarh
ਪੰਜਾਬ ਵਿੱਚ ਸ਼ੀਤ ਲਹਿਰ ਦੀ ਚਿਤਾਵਨੀ
ਮੌਸਮ ਵਿਭਾਗ ਵਲੋਂ ਬਰਸਾਤ ਦੀ ਭਵਿੱਖਬਾਣੀ
ਚੰਡੀਗੜ੍ਹ, 8 ਜਨਵਰੀ (ਸ.ਬ.) ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਡ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿਚ ਮੀਂਹ ਪੈਣ ਦੀ ਸੰਭਾਵਨਾ ਵੀ ਦੱਸੀ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਇਹ ਆਮ ਤਾਪਮਾਨ ਤੋਂ 3.1 ਡਿਗਰੀ ਹੇਠਾਂ ਆ ਗਿਆ ਹੈ।
ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13.5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਵਿਖਾਈ ਗਈ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੁਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਡ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਠੰਡ ਦੇ ਦਿਨਾਂ ਅਤੇ ਸੰਘਣੀ ਧੁੰਦ ਦੀ ਆਰੇਂਜ ਅਲਰਟ ਚਿਤਾਵਨੀ ਹੈ। ਵਿਭਾਗ ਨੇ ਇਸ ਮੌਸਮ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਹ ਵੀ ਸਪੱਸ਼ਟ ਤੌਰ ਤੇ ਕਿਹਾ ਗਿਆ ਹੈ ਕਿ ਜਦੋਂ ਤੱਕ ਕੋਈ ਐਮਰਜੈਂਸੀ ਨਾ ਹੋਵੇ ਘਰਾਂ ਵਿਚੋਂ ਬਾਹਰ ਨਾ ਨਿਕਲੋ ਅਤੇ ਆਪਣਾ ਚਿਹਰਾ ਢੱਕ ਕੇ ਰੱਖੋ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
-
International2 months ago
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ