Mohali
ਮੁਹਾਲੀ ਪੁਲੀਸ ਵੱਲੋਂ ਬੀਤੀ 7 ਅਕਤੂਬਰ ਨੂੰ ਪਿਸਤੌਲ ਦੀ ਨੋਕ ਤੇ ਕਾਰ ਖੋਹਣ ਵਾਲੇ ਕਾਬੂ
ਚੋਰੀ ਦੇ ਮੋਬਾਈਲ ਫੋਨ ਨਾਲ ਐਪ ਤੇ ਕਾਰ ਬੁਕ ਕਰਵਾ ਕੇ ਦਿੱਤਾ ਸੀ ਖੋਹ ਦੀ ਵਾਰਦਾਤ ਨੂੰ ਅੰਜਾਮ
ਐਸ ਏ ਐਸ ਨਗਰ, 10 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ ਬੀਤੀ 7 ਅਕਤੂਬਰ ਨੂੰ ਥਾਣਾ ਸੋਹਾਣਾ ਦੇ ਖੇਤਰ ਵਿੱਚ ਪਿਸਤੌਲ ਦੀ ਨੋਕ ਤੇ ਕਾਰ ਖੋਹਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜਮਾਂ ਦੀ ਪਛਾਣ ਰਣਜੀਤ ਸਿੰਘ ਪਿੰਡ ਦਿਓਣ ਥਾਣਾ ਸਦਰ ਬਠਿੰਡਾ, ਜਿਲ੍ਹਾ ਬਠਿੰਡਾ(28) ਅਤੇ ਸਤਿੰਦਰਵੀਰ ਸਿੰਘ ਵਾਸੀ ਪਿੰਡ ਘੜੂੰਆ, ਥਾਣਾ ਘੜੂੰਆਂ, ਜਿਲ੍ਹਾ ਐਸ.ਏ.ਐਸ. ਨਗਰ(27) ਵਜੋਂ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਮੁਹਾਲੀ ਸ੍ਰੀ ਦੀਪਕ ਪਾਰਿਕ ਨੇ ਦੱਸਿਆ ਕਿ ਪੁਲੀਸ ਵਲੋਂ ਬੀਤੀ 7 ਅਕਤੂਬਰ ਨੂੰ ਵਿਸ਼ਾਲ ਵਾਸੀ ਸੈਕਟਰ 49ਸੀ, ਚੰਡੀਗੜ੍ਹ ਨੇ ਸ਼ਿਕਾਇਤ ਦਿੱਤੀ ਸੀ ਕਿ ਉਸਨੇ 4 ਅਕਤੂੂਬਰ ਨੂੰ ਉਕਤ ਕਾਰ ਦੀ ਖਰੀਦ ਕੀਤੀ ਸੀ, ਜਿਸਨੂੰ ਉਹ ਟੈਕਸੀ ਵਜੋਂ ਚਲਾ ਰਿਹਾ ਸੀ। ਘਟਨਾ ਵਾਲੇ ਦਿਨ (7 ਅਕਤੂਬਰ ਨੂੰ) ਸਵੇਰ ਵੇਲੇ ਉਹ ਆਪਣੀ ਟੈਕਸੀ ਨਾਲ ਸੈਕਟਰ-43 ਬੱਸ ਸਟੈਂਡ ਦੇ ਨੇੜੇ ਖੜ੍ਹਾ ਸੀ। ਜਿੱਥੇ ਉਸਨੂੰ ਇੰਨਡਰਾਈਵ ਐਪ ਰਾਹੀਂ ਸੈਕਟਰ-43 ਚੰਡੀਗੜ੍ਹ ਤੋਂ ਸੈਕਟਰ-109 ਮੁਹਾਲੀ ਦੀ ਰਾਈਡ ਬੁੱਕ ਹੋਈ ਸੀ ਅਤੇ ਉਸਨੇ ਸੈਕਟਰ-43 ਨੇੜੇ ਬੱਸ ਸਟੈਂਡ ਤੋਂ 2 ਵਿਅਕਤੀਆਂ ਨੂੰ ਗੱਡੀ ਵਿੱਚ ਪਿਕ ਕੀਤਾ ਸੀ ਅਤੇ ਉਹਨਾਂ ਨੂੰ ਗੱਡੀ ਵਿੱਚ ਬਿਠਾਕੇ ਉਹ ਸੈਕਟਰ-109 ਮੁਹਾਲੀ ਵੱਲ ਚੱਲ ਪਿਆ ਸੀ।
ਸ਼ਿਕਾਇਤਕਰਤਾ ਅਨੁਸਾਰ ਜਦੋਂ ਉਹ ਸੈਕਟਰ 85-86 ਦੇ ਚੌਂਕ ਨੇੜੇ ਪੁੱਜਾ ਤਾਂ ਸੁੰਨਸਾਨ ਸੜਕ ਤੇ ਉਹਨਾਂ ਵਿੱਚੋਂ ਇੱਕ ਵਿਅਕਤੀ ਨੇ ਪੇਸ਼ਾਬ ਕਰਨ ਦੇ ਬਹਾਨੇ ਨਾਲ ਗੱਡੀ ਰੁਕਵਾ ਲਈ ਅਤੇ ਉਸ ਤੋਂ ਬਾਅਦ ਉਸਨੇ ਵਾਪਸ ਆ ਕੇ ਉਸਦਾ ਸ਼ੀਸ਼ਾ ਖੁਲਵਾਕੇ ਉਸਦੀ ਕੰਨ ਤੇ ਪਿਸਤੌਲ ਰੱਖ ਦਿੱਤਾ ਅਤੇ ਉਸਨੂੰ ਗੱਡੀ ਦੀ ਚਾਬੀ ਅਤੇ ਮੋਬਾਇਲ ਫੋਨ ਦੇਣ ਲਈ ਕਿਹਾ। ਵਿਸ਼ਾਲ ਨੇ ਡਰਦੇ ਮਾਰੇ ਗੱਡੀ ਦੀ ਚਾਬੀ ਅਤੇ ਮੋਬਾਇਲ ਫੋਨ ਉਹਨਾਂ ਦੇ ਹਵਾਲੇ ਕਰ ਦਿੱਤਾ ਅਤੇ ਉਹ ਵਿਅਕਤੀ ਗੱਡੀ ਅਤੇ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਏ ਸਨ। ਇਸ ਸੰਬੰਧੀ ਪੁਲੀਸ ਨੇ ਵਿਸ਼ਾਲ ਦੇ ਬਿਆਨਾਂ ਦੇ ਆਧਾਰ ਤੇ 2 ਅਣਪਛਾਤੇ ਵਿਅਕਤੀਆਂ ਵਿਰੁੱਧ ਬੀ ਐਨ ਐਸ ਦੀ ਧਾਰਾ 304 ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕੀਤਾ ਸੀ।
ਉਹਨਾਂ ਦੱਸਿਆ ਕਿ ਇਸ ਸਬੰਧੀ ਡੀ ਆਈ ਜੀ ਸ੍ਰੀਮਤੀ ਨਿਲੰਬਰੀ ਵਿਜੈ ਜਗਦਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ ਪੀ ਮੁਹਾਲੀ ਸz ਹਰਵੀਰ ਸਿੰਘ ਅਟਵਾਲ, ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬਲ ਅਤੇ ਡੀ ਐਸ ਪੀ (ਇਨਵੈਸਟੀਗੇਸਨ) ਸz ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਨੂੰ ਟਾਸਕ ਦੇ ਕੇ ਹਦਾਇਤ ਕੀਤੀ ਗਈ ਸੀ ਕਿ ਖੋਹ ਕੀਤੀ ਕਾਰ ਦੀ ਵਾਰਦਾਤ ਨੂੰ ਹਰ ਸੰਭਵ ਕੋਸ਼ਿਸ਼ ਕਰਕੇ ਟਰੇਸ ਕੀਤਾ ਜਾਵੇ।
ਉਹਨਾਂ ਦੱਸਿਆ ਕਿ ਸੀ ਆਈ ਏ ਸਟਾਫ ਦੇ ਇੰਚਾਰਜ ਇਸ: ਹਰਮਿੰਦਰ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਹਿਊਮਨ ਇੰਨਟੈਲੀਜੈਸ ਅਤੇ ਟੈਕਨੀਕਲ ਢੰਗ ਨਾਲ ਤਫਤੀਸ਼ ਕਰਦੇ ਹੋਏ ਵਾਰਦਾਤ ਲਈ ਜਿੰਮੇਵਾਰ ਦੋ ਵਿਅਕਤੀਆਂ ਨੂੰ ਖੋਹ ਕੀਤੀ ਕਾਰ, ਮੋਬਾਇਲ ਫੋਨ ਅਤੇ ਡੰਮੀ ਪਿਸਟਲ ਸਮੇਤ ਐਮ ਜੀ ਰੋਡ ਨੇੜੇ ਮੈਟਰੋ ਸਟੇਸ਼ਨ, ਗੁੜਗਾਓਂ ਤੋਂ 9 ਅਕਤੂਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਉਹਨਾਂ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ ਕੀਤੀ ਪੁੱਛਗਿੱਛ ਇਹਨਾਂ ਵਿਅਕਤੀਆਂ ਨੇ ਮੰਨਿਆ ਕਿ ਉਹ ਕਰੀਬ 1 ਸਾਲ ਤੋਂ ਵੇਹਲੇ ਹਨ ਅਤੇ ਇੱਕ ਦੂਸਰੇ ਨੂੰ ਕਾਫੀ ਸਮੇਂ ਤੋਂ ਜਾਣਦੇ ਸਨ। ਦੋਵਾਂ ਨੇ ਆਪਸ ਵਿੱਚ ਰਲ ਕੇ ਟੈਕਸੀ ਗੱਡੀ ਖੋਹਣ ਦਾ ਪਲਾਨ ਬਣਾਇਆ ਸੀ ਅਤੇ ਆਪਣੇ ਪਲਾਨ ਮੁਤਾਬਕ ਸਭ ਤੋਂ ਪਹਿਲਾ ਇਹਨਾਂ ਨੇ 6 ਅਕਤੂਬਰ ਨੂੰ ਸੈਕਟਰ-44 ਪੈਟਰੋਲ ਪੰਪ ਦੇ ਸਾਹਮਣੇ ਆਪਣੀ ਗੱਡੀ ਵਿੱਚ ਸ਼ੀਸ਼ੇ ਖੋਲ੍ਹਕੇ ਸੁੱਤੇ ਪਏ ਇੱਕ ਵਿਅਕਤੀ ਦਾ ਮੋਬਾਇਲ ਫੋਨ ਚੋਰੀ ਕੀਤਾ ਅਤੇ ਫਿਰ ਚੋਰੀ ਕੀਤੇ ਮੋਬਾਇਲ ਫੋਨ ਵਿੱਚ ਫਰਜੀ ਨਾਮ ਤੇ ਇੰਨਡਰਾਈਵ ਐਪ ਡਾਊਨਲੋਡ ਕੀਤੀ ਸੀ। ਬਾਅਦ ਵਿੱਚ ਇਹਨਾਂ ਨੇ ਉਕਤ ਕਾਰ ਬੁੱਕ ਕਰਵਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਪੁਲੀਸ ਨੇ ਦਵਾਂ ਵਲੋਂ ਵਾਰਦਾਤ ਵਿੱਚ ਇੰਨਡਰਾਈਵ ਐਪ ਚਲਾਉਣ ਲਈ ਵਰਤਿਆ, ਚੋਰੀ ਕੀਤਾ ਮੋਬਾਇਲ ਫੋਨ ਵੀ ਬ੍ਰਾਮਦ ਕਰ ਲਿਆ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
