Connect with us

Punjab

ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

Published

on

 

ਮਾਛੀਵਾੜਾ, 11 ਅਕਤੂਬਰ (ਸ.ਬ.) ਮਾਛੀਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਜੱਸ ਵਾਸੀ ਰਾਣਵਾਂ ਨੇ ਹਸਪਤਾਲ ਵਿੱਚ ਹੀ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਮਾਛੀਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦਾ ਸੀ ਅਤੇ ਅੱਜ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿਚ ਆਇਆ ਤਾਂ ਉਸ ਨੇ ਦੇਖਿਆ ਕਿ ਜਸਪ੍ਰੀਤ ਸਿੰਘ ਨੇ ਪੱਖੇ ਨਾਲ ਗਲ ਫਾਹਾ ਲੈ ਕੇ ਆਤਮ-ਹੱਤਿਆ ਕੀਤੀ ਹੋਈ ਸੀ।

ਡਾਕਟਰ ਨੇ ਜਾਂਚ ਕੀਤੀ ਤਾਂ ਉਸ ਦੇ ਕੁਝ ਸਾਹ ਚੱਲ ਰਹੇ ਜਿਸ ਨੂੰ ਤੁਰੰਤ ਲਾਹ ਕੇ ਇਲਾਜ ਲਈ ਹੋਰ ਹਸਪਤਾਲ ਲਿਆਇਆ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ਤੇ ਪਹੁੰਚ ਗਏ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਆਤਮ ਹੱਤਿਆ ਕਰਨ ਤੋਂ ਪਹਿਲਾਂ ਨੌਜਵਾਨ ਜਸਪ੍ਰੀਤ ਸਿੰਘ ਨੇ ਸੁਸਾਇਡ ਨੋਟ ਲਿਖਿਆ ਜਿਸ ਵਿਚ ਉਸ ਨੇ ਕਿਹਾ ਕਿ ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਹੈ ਜਿਸ ਕਾਰਨ ਉਹ ਗਲ ਫਾਹਾ ਲੈ ਕੇ ਆਤਮ ਹੱਤਿਆ ਕਰ ਰਿਹਾ ਹੈ। ਉਸ ਨੇ ਲਿਖਿਆ ਕਿ ਕਿਸੇ ਦਾ ਕੋਈ ਦੋਸ਼ ਨਹੀਂ ਹੈ ਅਤੇ ਨਾ ਹੀ ਕਿਸੇ ਤੇ ਕੋਈ ਇਲਜ਼ਾਮ ਲਗਾਇਆ ਜਾਵੇ। ਸੁਸਾਇਡ ਨੋਟ ਦੇ ਅਖ਼ੀਰ ਵਿਚ ਉਸ ਨੇ ਕਿਹਾ ਕਿ ਡੈਡੀ ਸੌਰੀ ਮੈਂ ਕਾਬਿਲ ਨਹੀਂ ਬਣ ਸਕਿਆ।

 

Continue Reading

Punjab

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ

Published

on

By

 

 

ਅੰਮ੍ਰਿਤਸਰ, 6 ਜਨਵਰੀ (ਸ.ਬ.) ਅੱਜ ਸਾਹਿਬੇ ਕਮਾਲ, ਸਰਬੰਸ ਦਾਨੀ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੇਸ਼ ਅਤੇ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ ਤੇ ਗੁਰੂ ਘਰਾਂ ਨੂੰ ਪ੍ਰਕਾਸ਼ ਪੁਰਬ ਮੌਕੇ ਸੁੰਦਰ ਰੰਗ ਬਿਰੰਗੇ ਫੁੱਲਾਂ ਨਾਲ ਤੇ ਲਾਈਟਾਂ ਨਾਲ ਸਜਾਇਆ ਗਿਆ ਹੈ।

ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸੰਘਣੀ ਧੁੰਦ ਅਤੇ ਸਰਦੀ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼ਾਮ ਨੂੰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜੀ ਵੀ ਚਲਾਈ ਜਾਵੇਗੀ। ਪਟਨਾ ਸਾਹਿਬ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਅਸਥਾਨ ਹੈ ਅਤੇ ਇੱਥੇ ਹਰ ਸਾਲ ਗੁਰੂ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।

Continue Reading

Mohali

ਰਾਜਪੁਰਾ ਵਿੱਚ ਪੀ ਆਰ ਟੀ ਸੀ ਅਤੇ ਪਨ ਬੱਸ ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਦੇ ਪਹਿਲੇ ਦਿਨ ਦਿਖਿਆ ਅਸਰ

Published

on

By

 

 

ਰਾਜਪੁਰਾ, 6 ਜਨਵਰੀ (ਜਤਿੰਦਰ ਲੱਕੀ) ਪੀ ਆਰ ਟੀ ਸੀ ਅਤੇ ਪਨ ਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ 6 ਤੋਂ 8 ਜਨਵਰੀ ਤਕ ਕੀਤੀ ਜਾਣ ਵਾਲੀ ਹੜਤਾਲ ਅਸਰ ਅੱਜ ਰਾਜਪੁਰਾ ਦੇ ਬੱਸ ਸਟੈਂਡ ਤੇ ਵੇਖਣ ਨੂੰ ਮਿਲਿਆ ਜਿੱਥੇ ਸਵਾਰੀਆਂ ਪਰੇਸ਼ਾਨ ਹੋਈਆਂ ਨਜ਼ਰ ਆਈਆਂ। ਜਿਹਨਾਂ ਸਵਾਰੀਆਂ ਨੇ ਦੂਰ ਦੁਰਾਡੇ ਜਾਣਾ ਹੈ ਜਿਸ ਕਰਕੇ ਉਹ ਘੰਟਿਆਂ ਬੱਧੀ ਬੱਸਾਂ ਦੀ ਉਡੀਕ ਕਰਦੀਆਂ ਰਹੀਆਂ। ਸਵਾਰੀਆਂ ਦਾ ਕਹਿਣਾ ਸੀ ਕਿ ਉਹ ਪਿਛਲੇ ਤਿੰਨ ਘੰਟੇ ਤੋਂ ਬਸ ਦੀ ਉਡੀਕ ਕਰ ਰਹੀਆਂ ਹਨ। ਇਹਨਾਂ ਵਿੱਚੋਂ ਕੁੱਝ ਲੋਕਾਂ ਨੇ ਆਪਣੀ ਡਿਊਟੀ ਤੇ ਜਾਣਾ ਸੀ ਜਦੋਂਕਿ ਹੋਰਨਾਂ ਨੇ ਕਿਸੇ ਰਿਸ਼ਤੇਦਾਰੀ ਜਾਂ ਜਰੂਰੀ ਕੰਮ ਤੇ ਜਾਣਾ ਸੀ ਪਰੰਤੂ ਬੱਸਾਂ ਦੀ ਹੜਤਾਲ ਕਾਰਨ ਉਹ ਪਰੇਸ਼ਾਨ ਹੁੰਦੇ ਰਹੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹੜਤਾਲ ਕਾਰਨ ਪੰਜਾਬ ਦੇ ਵਿੱਚ 2500 ਦੇ ਕਰੀਬ ਬੱਸਾਂ ਦੀ ਅਵਾਜਾਈ ਪ੍ਰਭਾਵਿਤ ਹੋਈ ਹੈ ਅਤੇਕਰੀਬ 29 ਡਿੱਪੂ ਬੰਦ ਕੀਤੇ ਗਏ ਹਨ, ਜਿਸ ਕਾਰਨ ਸਵਾਰੀਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ।

ਇਸ ਦੌਰਾਨ ਪ੍ਰਾਈਵੇਟ ਬੱਸਾਂ ਆਪਣੇ ਹਿਸਾਬ ਨਾਲ ਚੱਲ ਰਹੀਆਂ ਹਨ ਅਤੇ ਕੁੱਝ ਸਰਕਾਰੀ ਬੱਸਾਂ ਚਲਦੀਆਂ ਮਿਲੀਆਂ। ਇਹਨਾਂ ਬਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦਾ ਕਹਿਣਾ ਸੀ ਕਿ ਉਹ ਵੀ ਕੱਚੇ ਹਨ ਪਰੰਤੂ ਉਹਨਾਂ ਦੀਆਂ ਮੰਗਾਂ ਹੜਤਾਲੀ ਕਰਮਚਾਰੀਆਂ ਨਾਲੋਂ ਵੱਖ ਹਨ ਅਤੇ ਉਹ ਇਸ ਹੜਤਾਲ ਵਿੱਚ ਸ਼ਾਮਿਲ ਨਹੀਂ ਹਨ।

Continue Reading

Mohali

ਐਨ ਐਸ ਐਸ ਕੈਂਪ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੇ ਗੁਰ ਸਿਖਾਏ

Published

on

By

 

ਐਸ ਏ ਐਸ ਨਗਰ, 6 ਜਨਵਰੀ (ਸ.ਬ.) ਚੰਡੀਗੜ੍ਹ ਦੇ ਐਨ ਐਸ ਐਸ ਓਪਨ ਯੂਨਿਟ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਧਨਾਸ 2 ਵਿਖੇ ਮਨਿਸਟਰੀ ਆਫ ਯੂਥ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ਸੱਤ ਦਿਨਾਂ ਦਾ ਕੈਂਪ ਸਪੈਸ਼ਲ ਐਨ ਐਸ ਐਸ ਕੈਂਪ ਲਗਾਇਆ ਗਿਆ ਜਿਸ ਦੌਰਾਨ ਪੰਜਾਬ ਸਟੇਟ ਰੈਡ ਕਰਾਸ ਚੰਡੀਗੜ੍ਹ ਦੇ ਸਾਬਕਾ ਡਿਪਟੀ ਸੈਕਟਰੀ ਸ਼੍ਰੀ ਕੇ ਕੇ ਸੈਨੀ ਵੱਲੋਂ ਵਿਦਿਆਰਥੀਆਂ ਨੂੰ ਮੁਢਲੀ ਸਿਹਤ ਸਹਾਇਤਾ ਜੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਉਹਨਾਂ ਬੇਹੋਸ਼ ਵਿਅਕਤੀ ਨੂੰ ਠੀਕ ਕਰਨਾ, ਫੱਟੜ ਰੋਗੀ ਨੂੰ ਟਰਾਂਸਪੋਰਟ ਕਰਨਾ, ਖੂਨ ਨੂੰ ਬੰਦ ਕਰਨਾ ਅਤੇ ਰੋਗੀ ਨੂੰ ਹਸਪਤਾਲ ਵਿੱਚ ਲਿਜਾਣ ਦੀ ਵਿਧੀ (ਜਿਵੇਂ ਕਿ ਐਂਬੂਲੈਂਸ ਨੰਬਰਾਂ ਤੇ ਫੋਨ ਕਰਨਾ, ਉਸਦੇ ਮਾਪਿਆਂ ਨੂੰ ਜਾਣਕਾਰੀ ਦੇਣਾ) ਆਦਿ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ।

ਇਸ ਮੌਕੇ ਸ੍ਰੀ ਸੈਣੀ ਨੇ ਕਿਹਾ ਕਿ ਬੱਚਿਆਂ ਲਈ ਪੜ੍ਹਾਈ ਦੇ ਨਾਲ ਨਾਲ ਤਕਨੀਕੀ ਸਿਖਿਆ ਲੈਣੀ ਬਹੁਤ ਜਰੂਰੀ ਹੈ ਜਿਸ ਦੇ ਨਾਲ ਪੜ੍ਹਾਈ ਪੂਰੀ ਹੋਣ ਤੇ ਰੁਜ਼ਗਾਰ ਲੈ ਕੇ ਆਪਣੇ ਪਰਿਵਾਰ ਦੇ ਵਿੱਚ ਮਦਦ ਵੀ ਕੀਤੀ ਜਾ ਸਕਦੀ ਹੈ। ਉਹਨਾਂ ਬੱਚਿਆਂ ਨੂੰ ਮੋਬਾਇਲ ਦੀ ਵਰਤੋਂ ਅਤੇ ਦੁਰਵਰਤੋਂ, ਬੱਚਿਆਂ ਨੂੰ ਆਪਣੇ ਜੀਵਨ ਵਿੱਚ ਰੋਜ਼ਾਨਾ ਸਿਹਤ ਨੂੰ ਠੀਕ ਰੱਖਣ ਵਾਸਤੇ ਯੋਗਾ ਦੀਆਂ ਕਸਰਤਾਂ, ਖਾਣ ਪੀਣ, ਪਾਣੀ ਦੀ ਜਿਆਦਾ ਵਰਤੋਂ ਕਰਨ ਅਤੇ ਲੜਕੀਆਂ ਨੂੰ ਘੱਟੋ ਘੱਟ ਦਿਨ ਵਿੱਚ ਇੱਕ ਵਾਰ ਦੁੱਧ ਪੀਣ ਬਾਰੇ ਕਿਹਾ।

ਇਸ ਮੌਕੇ ਪ੍ਰੋਗਰਾਮ ਅਫਸਰ ਵਿਨੇਸ਼ ਭਾਟੀਆ, ਯੂਨਿਟ ਕੋਆਰਡੀਨੇਟਰ ਕੁਮਾਰੀ ਰਿਤਿਕਾ ਬਰਮਾ, ਡਾਕਟਰ ਅਰੁਣ ਬੰਸਲ, ਆਰਟਿਸਟ ਪੁਨੀਤ ਮਦਾਨ ਅਤੇ ਐਨ ਐਸ ਐਸ ਦੇ ਯੂਨਿਟ ਕੋਆਰਡੀਨੇਟਰ ਵੀ ਮੌਜੂਦ ਸਨ।

Continue Reading

Trending