Connect with us

Mohali

ਮੁਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ ਵੱਲੋਂ ਭਲਕੇ ਸੈਕਟਰ 79 ਵਿਖੇ ਮਨਾਇਆ ਜਾਵੇਗਾ ਦੁਸ਼ਹਿਰਾ ਮੇਲਾ

Published

on

 

ਐਸ ਏ ਐਸ ਨਗਰ, 11 ਅਕਤੂਬਰ (ਸ.ਬ.) ਮੁਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ (ਰਜਿ:) ਵੱਲੋਂ ਭਲਕੇ 12 ਅਕਤੂਬਰ 2024 ਸ਼ਨੀਵਾਰ ਨੂੰ ਦੁਸ਼ਹਿਰਾ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸੈਕਟਰ 79 ਮੁਹਾਲੀ ਵਿਖੇ ਐਮਟੀ ਇੰਟਰਨੈਸ਼ਨਲ ਸਕੂਲ ਦੇ ਸਾਹਮਣੇ ਪਾਰਕ ਵਿੱਚ ਮਨਾਏ ਜਾ ਰਹੇ ਦੁਸ਼ਹਿਰਾ ਮੇਲੇ ਸੰਬੰਧੀ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਲੱਬ ਵਲੋਂ ਬਦੀ ਉੱਤੇ ਨੇਕੀ ਦੇ ਪ੍ਰਤੀਕ ਦੁਸ਼ਹਿਰਾ ਮੇਲੇ ਦੇ ਆਯੋਜਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਕਿਹਾ ਕਿ ਤਿਉਹਾਰ ਦੀ ਧਾਰਮਿਕ ਆਸਥਾ ਅਤੇ ਮਿਲਵਰਤਨ ਦੀ ਭਾਵਨਾ ਨੂੰ ਵੇਖਦੇ ਹੋਏ ਮੇਲੇ ਵਾਲੀ ਜਗ੍ਹਾ ਦੇ ਉੱਪਰ ਜਲੇਬੀਆਂ, ਪਕੌੜੇ ਅਤੇ ਹੋਰ ਦੁਕਾਨਦਾਰਾਂ ਵੱਲੋਂ ਦੁਕਾਨਾਂ ਸਜਾ ਲਈਆਂ ਗਈਆਂ ਹਨ।

ਕਲੱਬ ਦੇ ਜਰਨਲ ਸਕੱਤਰ ਫੂਲਰਾਜ ਸਿੰਘ (ਸਟੇਟ ਐਵਾਰਡੀ) ਨੇ ਦੱਸਿਆ ਕਿ ਰਾਵਣ ਦਾ ਪੁਤਲਾ 100 ਫੁੱਟ ਅਤੇ ਦੂਸਰੇ ਪੁਤਲੇ 80 ਅਤੇ 70 ਫੁੱਟ ਦੇ ਹਨ। ਇਸ ਮੌਕੇ ਬਣਾਇਆ ਗਿਆ ਚੌਥਾ ਪੁਤਲਾ ਸਮਾਜਿਕ ਬੁਰਾਈਆਂ, ਭਰਿਸ਼ਟਾਚਾਰ ਅਤੇ ਨਸ਼ਿਆਂ ਨਾਲ ਸੰਬੰਧਿਤ ਹੈ। ਉਹਨਾਂ ਕਿਹਾ ਕਿ ਇਹ ਪੁਤਲੇ ਉੱਚੇ ਬਣਾਉਣ ਦਾ ਮਕਸਦ ਸਮਾਜ ਨੂੰ ਇਹ ਸੁਨੇਹਾ ਦੇਣਾ ਹੈ ਕਿ ਬਦੀ ਨੂੰ ਇਸੇ ਤਰ੍ਹਾਂ ਜਲਾਇਆ ਜਾਂਦਾ ਹੈ।

ਉਹਨਾਂ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਦੀ ਪ੍ਰੇਰਨਾ ਅਤੇ ਮੁੱਖ ਕੋਆਰਡੀਨੇਟਰ ਪਰਮਜੀਤ ਸਿੰਘ ਚੌਹਾਨ, ਕੌਂਸਲਰ ਸਰਬਜੀਤ ਸਿੰਘ ਸਮਾਣਾ ਅਤੇ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਇਸ ਦਸ਼ਹਿਰੇ ਮੇਲੇ ਲਈ ਕਲੱਬ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਮੇਲਾ ਵੇਖਣ ਦੇ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ ਇਸ ਦੇ ਲਈ

ਇਸ ਮੌਕੇ ਤੇ ਡਾਕਟਰ ਸਤਿੰਦਰ ਸਿੰਘ ਭਵਰਾ, ਆਰ.ਪੀ ਸ਼ਰਮਾ, ਡਾਕਟਰ ਕੁਲਦੀਪ ਸਿੰਘ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਸੁਰਿੰਦਰ ਸਿੰਘ ਰੋਡਾ ਸੋਹਾਣਾ, ਹਰਮੇਸ਼ ਸਿੰਘ ਕੁੰਭੜਾ, ਗੁਰਮੁਖ ਸਿੰਘ ਸੋਹਲ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਹਰਪਾਲ ਸਿੰਘ ਚੰਨਾ, ਅਮਿਤ ਜੈਨ, ਡਾਕਟਰ ਰਾਮ, ਗੋਬਿੰਦਰ ਮਿੱਤਲ, ਰਾਜੀਵ ਵਸਿਸਟ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਓਮ ਪ੍ਰਕਾਸ਼ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending