Punjab
ਕੁਲੈਕਟਰ ਰੇਟਾਂ ਵਿੱਚ ਵਾਧੇ ਖ਼ਿਲਾਫ਼ ਪ੍ਰਾਪਰਟੀ ਡੀਲਰਾਂ ਵੱੱਲੋਂ ਨੰਗੇ ਧੜ ਪ੍ਰਦਰਸ਼ਨ
ਮੁਕਤਸਰ, 14 ਅਕਤੂਬਰ (ਸ.ਬ.) ਮੁਕਤਸਰ ਵਿੱਚ ਜਾਰੀ ਅਣਮਿੱਥੇ ਸਮੇਂ ਦੇ ਧਰਨੇ ਦੇ ਅੱਠਵੇਂ ਦਿਨ ਅੱਜ ਪ੍ਰਾਪਰਟੀ ਡੀਲਰਾਂ, ਕਲੋਨਾਈਜ਼ਰਾਂ ਅਤੇ ਦਸਤਾਵੇਜ਼ ਲੇਖਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਵਿਰੋਧ ਜਤਾਉਂਦਿਆਂ ਨੰਗੇ ਧੜ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਇਕ ਘੰਟੇ ਤੱਕ ਆਵਾਜਾਈ ਜਾਮ ਕਰਦਿਆਂ ਨਾਅਰੇਬਾਜ਼ੀ ਕੀਤੀ।
ਜ਼ਿਕਰਯੋਗ ਹੈ ਕਿ ਪ੍ਰਾਪਰਟੀ ਕਾਰੋਬਾਰ ਨਾਲ ਸਬੰਧਤ ਵਿਅਕਤੀ ਕੁਲੈਕਟਰ ਰੇਟਾਂ ਦੇ ਵਾਧੇ ਨੂੰ ਲੈ ਕੇ ਸੂਬਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਡੀਏਸੀ ਦੇ ਬਾਹਰ ਮੱਝ ਅੱਗੇ ਬੰਸਰੀ ਵਜਾ ਕੇ ਪ੍ਰਰਦਸ਼ਨ ਕਰਦਿਆਂ ਰੋਸ ਦਰਜ ਕਰਾਇਆ ਸੀ।
ਪ੍ਰਾਪਰਟੀ ਡੀਲਰ ਕਰਮਜੀਤ ਕਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਪਰ ਕਿਸੇ ਨੂੰ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ, ਕਿ ਸੂਬਾ ਪ੍ਰਾਪਰਟੀ ਡੀਲਰਾਂ, ਕਲੋਨਾਈਜ਼ਰਾਂ ਅਤੇ ਦਸਤਾਵੇਜ਼ ਲਿਖਣ ਵਾਲਿਆਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ ਹੈ। ਅਸੀਂ ਅਣਮਿੱਥੇ ਸਮੇਂ ਲਈ ਧਰਨਾ ਦੇ ਰਹੇ ਹਾਂ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਦਾ ਸਮਰਥਨ ਵੀ ਪ੍ਰਾਪਤ ਕਰ ਰਹੇ ਹਾਂ ਅਤੇ ਮੰਗ ਪੂਰੀ ਹੋਣ ਤੱਕ ਧਰਨਾ ਜਾਰੀ ਰਹੇਗਾ।
ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਅਤੇ ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਗਰਗ ਧਰਨਾਕਾਰੀਆਂ ਨੂੰ ਮਿਲਣ ਪਹੁੰਚੇ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੰਗ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਣਮਿੱਥੇ ਸਮੇਂ ਲਈ ਧਰਨੇ ਵਾਲੀ ਥਾਂ ਦਾ ਦੌਰਾ ਕਰਦਿਆਂ ਪ੍ਰਦਰਸ਼ਨਕਾਰੀਆਂ ਦਾ ਸਮਰਥਨ ਕੀਤਾ।
Chandigarh
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
ਵੜਿੰਗ ਅਤੇ ਰੰਧਾਵਾ ਦੀ ਪਤਨੀਆਂ ਹਾਰੀਆਂ, ਮਨਪ੍ਰੀਤ ਬਾਦਲ ਅਤੇ ਕੇਵਲ ਢਿੱਲੋਂ ਵੀ ਹਾਰੇ
ਚੰਡੀਗੜ੍ਹ, 23 ਨਵੰਬਰ (ਸ.ਬ.) ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 3 ਸੀਟਾਂ (ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ) ਵਿੱਚ ਜਿੱਤ ਹਾਸਲ ਕੀਤੀ ਹੈ ਜਦੋਂਕਿ ਬਰਨਾਲਾ ਸੀਟ ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ।
ਅੱਜ ਆਏ ਨਤੀਜਿਆਂ ਵਿੱਚ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ।
ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ, ਉਥੇ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ਤੇ ਰਹੇ। ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5,699 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ। ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ਤੇ ਰਹੇ। ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ਤੇ ਰਹੇ। ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਦੂਜੇ ਨੰਬਰ ਤੇ ਰਹੇ ਹਨ।
Mohali
ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ
ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।
ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।
Mohali
ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ