Connect with us

National

ਕੋਲਕਾਤਾ ਵਿੱਚ ਭੁੱਖ ਹੜਤਾਲ ਤੇ ਬੈਠੇ ਇੱਕ ਹੋਰ ਡਾਕਟਰ ਦੀ ਹਾਲਤ ਵਿਗੜੀ

Published

on

 

ਕੋਲਕਾਤਾ, 14 ਅਕਤੂਬਰ (ਸ.ਬ.) ਕੋਲਕਾਤਾ ਵਿੱਚ ਇਕ ਸਿਖਿਆਰਥੀ ਡਾਕਟਰ ਦੀ ਬਲਾਤਕਾਰ-ਕਤਲ ਦੇ ਵਿਰੋਧ ਵਿੱਚ 5 ਅਕਤੂਬਰ ਤੋਂ ਭੁੱਖ ਹੜਤਾਲ ਤੇ ਬੈਠੇ ਇਕ ਹੋਰ ਡਾਕਟਰ ਦੀ ਹਾਲਤ ਬੀਤੀ ਰਾਤ ਨਾਜ਼ੁਕ ਹੋ ਗਈ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਦੱਸਿਆ ਕਿ ਸਿਖਿਆਰਥੀ ਡਾਕਟਰ ਪਲਸਥ ਅਚਾਰੀਆ ਨੂੰ ਗੰਭੀਰ ਹਾਲਤ ਵਿੱਚ ਐਨਆਰਐਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਨੂੰ ਪੇਟ ਵਿਚ ਤੇਜ਼ ਦਰਦ ਦੀ ਸ਼ਿਕਾਇਤ ਸੀ। ਉਸ ਦੇ ਇਲਾਜ ਲਈ ਹਸਪਤਾਲ ਵਿੱਚ ਵੱਖਰਾ ਮੈਡੀਕਲ ਵਾਰਡ ਬਣਾਇਆ ਗਿਆ ਹੈ।

ਭੁੱਖ ਹੜਤਾਲ ਤੇ ਬੈਠੇ 10 ਡਾਕਟਰਾਂ ਵਿੱਚੋਂ 4 ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਲਸਥ ਤੋਂ ਪਹਿਲਾਂ 12 ਅਕਤੂਬਰ ਨੂੰ ਡਾਕਟਰ ਅਨੁਸਤਪ ਮੁਖਰਜੀ ਅਤੇ ਡਾਕਟਰ ਆਲੋਕ ਵਰਮਾ ਦੀ ਤਬੀਅਤ ਵਿਗੜ ਗਈ ਸੀ। ਇਸ ਦੇ ਨਾਲ ਹੀ 10 ਅਕਤੂਬਰ ਨੂੰ ਡਾਕਟਰ ਅਨਿਕੇਤ ਮਹਤੋ ਨੂੰ ਆਰਜੀ ਤੋਂ ਬਾਅਦ ਹਸਪਤਾਲ ਦੇ ਸੀ.ਸੀ.ਯੂ. ਵਿਚ ਭਰਤੀ ਕਰਵਾਇਆ ਗਿਆ ਸੀ। ਬੰਗਾਲ ਦੇ ਮੁੱਖ ਸਕੱਤਰ ਮਨੋਜ ਪੰਤ ਨੇ ਅੱਜ ਜੂਨੀਅਰ ਡਾਕਟਰਾਂ ਦੇ ਵਫ਼ਦ ਨੂੰ ਮਿਲਣ ਲਈ ਬੁਲਾਇਆ ਹੈ। ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਇਹ ਫੈਸਲਾ ਨਹੀਂ ਕੀਤਾ ਹੈ ਕਿ ਡਾਕਟਰ ਜਾਣਗੇ ਜਾਂ ਨਹੀਂ।

ਦੂਜੇ ਪਾਸੇ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਅੱਜ ਤੋਂ ਦੇਸ਼ ਭਰ ਵਿੱਚ ਦੋ ਦਿਨਾਂ ਲਈ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਸਮੇਂ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਚਾਲੂ ਰਹਿਣਗੀਆਂ। ਇਸ ਦੇ ਨਾਲ ਹੀ ਆਈਐਮਏ ਨੇ ਕਿਹਾ ਕਿ ਭਲਕੇ ਦੇਸ਼ ਭਰ ਦੇ ਡਾਕਟਰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਵਰਤ ਰੱਖਣਗੇ।

ਦਰਅਸਲ, 8 ਅਗਸਤ ਦੀ ਰਾਤ ਨੂੰ ਆਰਜੀ ਕਰ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਪੀੜਤਾ ਦੀ ਲਾਸ਼ 9 ਅਗਸਤ ਨੂੰ ਮਿਲੀ ਸੀ। ਇਸ ਸਬੰਧੀ ਡਾਕਟਰਾਂ ਨੇ 42 ਦਿਨਾਂ ਤੱਕ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਤੇ ਡਾਕਟਰਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ, ਜਿਸ ਦਾ ਅੱਜ 9ਵਾਂ ਦਿਨ ਹੈ।

Continue Reading

National

ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਦੇ ਡੀ ਏ ਵਿੱਚ 3 ਫੀਸਦੀ ਦਾ ਵਾਧਾ

Published

on

By

 

 

ਨਵੀਂ ਦਿੱਲੀ, 16 ਅਕਤੂਬਰ (ਸ.ਬ.) ਕੇਂਦਰੀ ਮੰਤਰੀ ਮੰਡਲ ਨੇ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਡੀ ਏ ਵਾਧੇ ਤੇ ਮੋਹਰ ਲਗਾ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਤਰੀ ਮੰਡਲ ਦੀ ਬੈਠਕ ਵਿੱਚ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਹੁਣ ਮੁਲਾਜ਼ਮਾਂ ਨੂੰ ਡੀਏ ਦੀ ਬੇਸਿਕ ਤਨਖਾਹ ਦਾ 53 ਫੀਸਦੀ ਮਿਲੇਗਾ। ਮੌਜੂਦਾ ਸਮੇਂ ਵਿੱਚ ਮੁਲਾਜ਼ਮਾਂ ਨੂੰ ਬੇਸਿਕ ਤਨਖਾਹ ਦਾ 50 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ। ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਜੁਲਾਈ ਤੋਂ ਦਸੰਬਰ ਮਹੀਨੇ ਤਕ ਲਈ ਹੈ।

ਜਿਕਰਯੋਗ ਹੈ ਕਿ ਕੇਂਦਰ ਸਰਕਾਰ ਹਰ ਸਾਲ ਦੋ ਵਾਰ (ਜਨਵਰੀ ਤੇ ਜੁਲਾਈ) ਮਹਿੰਗਾਈ ਭੱਤੇ ਸਬੰਧੀ ਫੈਸਲਾ ਲੈਂਦੀ ਹੈ। ਜਨਵਰੀ ਲਈ ਮਹਿੰਗਾਈ ਭੱਤੇ ਦੇ ਵਾਧੇ ਦਾ ਐਲਾਨ ਮਾਰਚ ਤੇ ਅਪ੍ਰੈਲ ਦੇ ਵਿਚਕਾਰ ਕੀਤਾ ਜਾਂਦਾ ਹੈ, ਜਦਕਿ ਜੁਲਾਈ ਲਈ ਮਹਿੰਗਾਈ ਭੱਤੇ ਦਾ ਫੈਸਲਾ ਸਤੰਬਰ-ਅਕਤੂਬਰ ਵਿੱਚ ਐਲਾਨਿਆ ਜਾਂਦਾ ਹੈ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਐਲਾਨ ਦੇ ਨਾਲ-ਨਾਲ ਸਰਕਾਰ ਮੁਲਾਜ਼ਮਾਂ ਨੂੰ ਬਕਾਏ ਵੀ ਦਿੰਦੀ ਹੈ।

ਤਿੰਨ ਫੀਸਦੀ ਡੀਏ ਦੇ ਵਾਧੇ ਦਾ ਮਤਲਬ ਹੈ ਕਿ ਜੇਕਰ ਕਿਸੇ ਮੁਲਾਜ਼ਮ ਦੀ ਮੁੱਢਲੀ ਤਨਖਾਹ 18000 ਰੁਪਏ ਹੈ ਤਾਂ ਉਸ ਦੀ ਤਨਖਾਹ 540 ਰੁਪਏ ਪ੍ਰਤੀ ਮਹੀਨਾ ਵਧ ਜਾਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਲਗਪਗ ਇੱਕ ਕਰੋੜ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।

 

Continue Reading

National

ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 3 ਵਿਅਕਤੀਆਂ ਦੀ ਮੌਤ

Published

on

By

 

ਲੋਖੰਡਵਾਲਾ, 16 ਅਕਤੂਬਰ (ਸ.ਬ.) ਅੰਧੇਰੀ ਦੇ ਲੋਖੰਡਵਾਲਾ ਇਲਾਕੇ ਵਿੱਚ ਅੱਜ ਸਵੇਰੇ 8 ਵਜੇ ਇਕ 14 ਮੰਜ਼ਿਲਾ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਫਾਇਰ ਕਰਮੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਹੁਮੰਜ਼ਿਲਾ ਇਮਾਰਤ ਦੀ ਦਸਵੀਂ ਮੰਜ਼ਿਲ ਤੇ ਸਥਿਤ ਫਲੈਟ ਵਿੱਚ ਅੱਗ ਲੱਗ ਗਈ। ਇਸ ਦੀ ਸੂਚਨਾ ਤੁਰੰਤ ਪੁਲੀਸ ਅਤੇ ਫਾਇਰ ਫਾਈਟਰਜ਼ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲੀਸ ਮੌਕੇ ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇਕ ਘੰਟੇ ਵਿੱਚ ਅੱਗ ਤੇ ਕਾਬੂ ਪਾਇਆ ਗਿਆ।

ਇਸ ਦੌਰਾਨ ਅੱਗ ਲੱਗਣ ਕਾਰਨ ਦਸਵੀਂ ਮੰਜ਼ਿਲ ਤੇ ਰਹਿੰਦੇ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ। ਲੋਕਾਂ ਦਾ ਕਹਿਣਾ ਹੈ ਕਿ ਫਾਇਰ ਕਰਮੀਆਂ ਨੇ ਸਮੇਂ ਸਿਰ ਅੱਗ ਤੇ ਕਾਬੂ ਪਾ ਲਿਆ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।

ਉਸ ਨੂੰ ਤੁਰੰਤ ਕੋਪਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਵਿੱਚ ਦੋ ਬਜ਼ੁਰਗ ਦੱਸੇ ਜਾ ਰਹੇ ਹਨ। ਇਨ੍ਹਾਂ ਦੀ ਪਛਾਣ ਚੰਦਰਪ੍ਰਕਾਸ਼ ਸੋਨੀ, ਕਾਂਤਾ ਸੋਨੀ ਅਤੇ ਪੇਲੂਬੇਟਾ ਵਜੋਂ ਹੋਈ ਹੈ। ਮ੍ਰਿਤਕਾਂ ਵਿੱਚੋਂ ਇੱਕ ਘਰ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ।

Continue Reading

National

ਮਾਮੂਲੀ ਬਹਿਸ ਤੋਂ ਬਾਅਦ ਨੌਜਵਾਨ ਦਾ ਚਾਕੂ ਮਾਰ ਕੇ ਕਤਲ

Published

on

By

 

 

ਨਵੀਂ ਦਿੱਲੀ, 16 ਅਕਤੂਬਰ (ਸ.ਬ.) ਪੱਛਮੀ ਦਿੱਲੀ ਦੇ ਵਿਕਾਸਪੁਰੀ ਇਲਾਕੇ ਵਿੱਚ ਇਕ ਵਿਅਕਤੀ ਦਾ ਕਥਿਤ ਤੌਰ ਤੇ ਛੇ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਸੂਚਨਾ ਪੁਲੀਸ ਨੇ ਅੱਜ ਦਿੱਤੀ। ਮਾਮਲੇ ਦੀ ਜਾਂਚ ਕਰ ਰਹੀ ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਜੇ ਵਾਸੀ ਇੰਦਰਾ ਕੈਂਪ, ਵਿਕਾਸਪੁਰੀ ਵਜੋਂ ਹੋਈ ਹੈ ਅਤੇ ਉਹ ਪੇਸ਼ੇ ਤੋਂ ਡਰਾਈਵਰ ਸੀ। ਡਿਪਟੀ ਕਮਿਸ਼ਨਰ ਆਫ਼ ਪੁਲੀਸ ਵਿਚਿਤਰ ਵੀਰ ਨੇ ਦੱਸਿਆ ਕਿ ਵਿਕਾਸ ਪੁਰੀ ਵਿੱਚ ਵਾਪਰੀ ਇਸ ਘਟਨਾ ਦੀ ਸੂਚਨਾ ਬੀਤੀ ਰਾਤ ਕਰੀਬ 11 ਵਜੇ ਪੁਲੀਸ ਕੰਟਰੋਲ ਰੂਮ ਵਿੱਚ ਮਿਲੀ।

ਅਧਿਕਾਰੀ ਨੇ ਦੱਸਿਆ ਕਿ ਸੰਜੇ ਆਪਣੇ ਦੋਸਤ ਮਨੀਸ਼ ਦੇ ਨਾਲ ਇਲਾਕੇ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਉਸ ਦੀ ਕੁਝ ਸਥਾਨਕ ਲੋਕਾਂ ਨਾਲ ਬਹਿਸ ਹੋ ਗਈ, ਜਿਸ ਤੋਂ ਬਾਅਦ ਸੰਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਚਾਕੂ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮਨੀਸ਼ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਡੀਸੀਪੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਜ਼ਖ਼ਮੀ ਸੰਜੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵੀਰ ਨੇ ਦੱਸਿਆ ਕਿ ਇਸ ਘਟਨਾ ਵਿਚ ਕਥਿਤ ਤੌਰ ਤੇ ਸ਼ਾਮਲ ਛੇ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਵਿਚੋਂ ਕੁਝ ਇਸੇ ਇਲਾਕੇ ਦੇ ਵਸਨੀਕ ਹਨ। ਪੁਲੀਸ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

 

Continue Reading

Latest News

Trending