Chandigarh
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਕਾਬੂ
ਚੰਡੀਗੜ੍ਹ, 14 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਹਲਕਾ ਗਿੱਲ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿਨ੍ਹਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਅਨੁਸਾਰ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15000 ਰੁਪਏ, 35000 ਰੁਪਏ ਅਤੇ 15000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕੁੱਲ 65000 ਰੁਪਏ ਰਿਸ਼ਵਤ ਵਜੋਂ ਲਏ। ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ।
ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ 65000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ ਹਨ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Chandigarh
2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਤਰਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 28 ਦਸੰਬਰ (ਸ.ਬ.) ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਵਿਭਾਗ ਵਲੋਂ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਪੰਚਾਇਤਾਂ ਦੇ ਹਵਾਲੇ ਕੀਤਾ ਜਾ ਚੁੱਕਾ ਹੈ। ਇਸ ਰਕਬੇ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਵਿਭਾਗ ਦੀਆਂ ਸਾਲ 2024 ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਸ ਵਿੱਚੋਂ ਕਰੀਬ 6000 ਏਕੜ ਰਕਬੇ ਨੂੰ ਚਕੌਤੇ ਤੇ ਦੇਣ ਉਪਰੰਤ ਸਾਲ 2024-25 ਦੌਰਾਨ 10.76 ਕਰੋੜ ਰੁਪਏ ਸਾਲਾਨਾ ਆਮਦਨ ਪ੍ਰਾਪਤ ਹੋਈ ਹੈ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਸ਼ਾਮਲਾਤ ਜ਼ਮੀਨਾਂ ਦੀ ਸਾਲ 2024-25 ਦੌਰਾਨ 1.36 ਲੱਖ ਏਕੜ ਰਕਬੇ ਦੀ ਨਿਲਾਮੀ 469 ਕਰੋੜ ਰੁਪਏ ਵਿੱਚ ਕਰਵਾਈ ਗਈ। ਇਸੇ ਤਰ੍ਹਾਂ 2024-25 ਦੌਰਾਨ ਵਿਭਾਗ ਵੱਲੋਂ ਪਸ਼ੂ ਮੇਲਿਆਂ ਨੂੰ ਈ-ਆਕਸ਼ਨ ਰਾਹੀਂ ਠੇਕੇ ਤੇ ਦੇਣ ਉਪਰੰਤ 93.90 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡਾਂ ਵਿੱਚ ਲਾਇਬਰੇਰੀਆਂ ਸ਼ੁਰੂ ਕਰਨ ਦੇ ਐਲਾਨ ਨੂੰ ਅਮਲੀ ਜਾਮ ਪਵਾਉਂਦਿਆਂ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬਰੇਰੀ ਸਕੀਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਵੇਲੇ ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ ਹਨ ਅਤੇ 179 ਕਾਰਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬਣੇ ਸੈਲਫ ਹੈਲਪ ਗਰੁੱਪਾਂ ਦੀ ਵਿੱਤੀ ਸਹਾਇਤਾ ਲਈ ਵਿਭਾਗ ਨੇ ਬੈਂਕਾਂ ਤੋਂ 94.35 ਕਰੋੜ ਰੁਪਏ ਦਾ ਕਰਜ਼ਾ ਅਜਿਹੇ ਗਰੁੱਪਾਂ ਨੂੰ ਮੁਹੱਈਆਂ ਕਰਵਾਇਆ ਹੈ। ਇਸੇ ਤਰ੍ਹਾਂ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 983.98 ਕਰੋੜ ਰੁਪਏ ਖਰਚ ਕਰਦੇ ਹੋਏ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ। ਵਿੱਤੀ ਸਾਲ 2024-25 ਦੌਰਾਨ ਔਸਤਨ 7.02 ਲੱਖ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਵਿਭਾਗ ਵੱਲੋਂ ਇਸ ਸਾਲ ਕੁੱਲ 95.03 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕੁੱਲ 2461 ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ ਅਤੇ 1623 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ।
ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ, ਮੌਜੂਦਾ ਵਿੱਤੀ ਸਾਲ ਦੌਰਾਨ ਕੁੱਲ 5166 ਘਰ ਬਣਾਏ ਗਏ ਹਨ, ਜਿਨ੍ਹਾਂ ਦਾ ਕੁੱਲ ਖਰਚ 62 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕੁੱਲ 18,000 ਘਰ ਬਣਾਏ ਜਾਣਗੇ ਜਿਨ੍ਹਾਂ ਦਾ ਕੁੱਲ ਖਰਚ 220 ਕਰੋੜ ਰੁਪਏ ਹੋਵੇਗਾ।
ਉਹਨਾਂ ਕਿਹਾ ਕਿ ਸਾਲ 2024 ਦੌਰਾਨ ਕਰਵਾਇਈਆਂ ਗਈਆਂ ਪੰਚਾਇਤੀ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਭਲਾਈ ਕੰਮਾਂ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
Chandigarh
ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਅਪਮਾਨ ਖਿਲਾਫ਼ ਰੋਸ ਪ੍ਰਦਰਸ਼ਨ ਅਤੇ ਰੈਲੀ 30 ਨੂੰ
ਚੰਡੀਗੜ੍ਹ, 28 ਦਸੰਬਰ (ਸ.ਬ.) ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ ਦੋਵੇਂ ਸਾਂਝੇ ਤੌਰ ਤੇ ਆਪਣੀਆਂ ਅਵਾਮੀ ਜਥੇਬੰਦੀਆਂ ਦੇ ਸਹਿਯੋਗ ਨਾਲ 30 ਦਸੰਬਰ 2024 ਨੂੰ ਬਾਅਦ ਦੁਪਿਹਰ 4 ਵਜੇ, ਪਲਾਜ਼ਾ, ਸੈਕਟਰ 17, ਚੰਡੀਗੜ੍ਹ ਵਿਖੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਰੈਲੀ ਕਰ ਰਹੀਆਂ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸz. ਕਰਮ ਸਿੰਘ ਵਕੀਲ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਅਤੇ ਰੈਲੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਅਪਮਾਨ ਖਿਲਾਫ਼ ਰੋਸ ਵਜੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਰੋਸ ਧਰਨੇ ਵਿੱਚ ਰਾਜ ਕੁਮਾਰ (ਸਕੱਤਰ ਸੀਪੀਆਈ) ਅਤੇ ਮੁਹੰਮਦ ਸ਼ਹਿਨਾਜ਼ ਗੋਰਸੀ (ਸਕੱਤਰ ਸੀਪੀਆਈ (ਐਮ) ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਕੌਂਸਲ ਮੈਂਬਰ, ਬ੍ਰਾਂਚ ਸਕੱਤਰ ਅਤੇ ਹੋਰ ਅਵਾਮੀ ਜਥੇਬੰਦੀਆਂ / ਸੰਸਥਾਵਾਂ ਦੇ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਣਗੇ।
Chandigarh
ਪੰਜਾਬ ਵਿੱਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ
ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰ ਵਿੱਚ ਪਏ ਗੜ੍ਹੇ, ਮੌਸਮ ਵਿੱਚ ਠੰਡਕ ਵਧੀ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਚੰਡੀਗੜ੍ਹ ਅਤੇ ਆਸਪਾਸੇ ਦ ਖੇਤਰ ਵਿੱਚ ਅੱਜ ਗੜ੍ਹੇ ਪਏ ਜਿਸਤੋਂ ਬਾਅਦ ਮੌਸਮ ਵਿੱਚ ਠੰਡਕ ਵੱਧ ਗਈ ਹੈ ਅਤੇ ਠੰਡੀਆਂ ਹਵਾਵਾਂ ਚਲਣ ਕਾਰਨ ਲੋਕ ਘਰਾਂ ਦੇ ਅੰਦਰ ਹੀ ਦੁਬਕੇ ਰਹੇ।
ਇਸ ਦੌਰਾਨ ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ ਬਦਲੇਗਾ। ਇੱਥੇ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial2 months ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ