Chandigarh
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਦੌਰਾਨ ਵਾਤਾਵਰਣ ਨਾਲ ਖਿਲਵਾੜ ਅਤੇ ਅਣਅਧਿਕਾਰਤ ਕਲੋਨੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਹਰਦੀਪ ਸਿੰਘ ਮੁੰਡੀਆ

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ
ਚੰਡੀਗੜ੍ਹ, 14 ਅਕਤੂਬਰ (ਸ.ਬ.) ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਦੌਰਾਨ ਵਾਤਾਵਰਣ ਨਾਲ ਖਿਲਵਾੜ ਅਤੇ ਅਣਅਧਿਕਾਰਤ ਕਲੋਨੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਲੋਨਾਈਨਜ਼ਰਾਂ ਦੀ ਕਨਫੈਡਰੇਸ਼ਨ ਨਾਲ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਜਿਸ ਲਈ ਰੀਅਲ ਅਸਟੇਟ ਨਾਲ ਜੁੜੇ ਵਿਅਕਤੀਆਂ ਦਾ ਵੱਡਾ ਯੋਗਦਾਨ ਹੋਵੇਗਾ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਅਤੇ ਅਣ-ਅਧਿਕਾਰਤ ਕਲੋਨੀਆਂ ਉੱਪਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ 18 ਤੋਂ 29 ਅਕਤੂਬਰ ਤੱਕ ਸਰਕਾਰੀ ਜਾਇਦਾਦਾਂ ਦੀ ਦੂਜੀ ਆਕਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੀਅਲ ਅਸਟੇਟ ਦੇ ਕੰਮ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਵਾਤਾਵਰਣ ਨਾਲ ਕੋਈ ਖਿਲਵਾੜ ਨਾ ਹੋਵੇ।
ਸz. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕਲੋਨਾਈਜ਼ਰਾਂ ਦੇ ਘੱਟੋ-ਘੱਟ 50 ਕੇਸਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਨਿਰਵਿਘਨ ਤੇ ਸਮਾਂਬੱਧ ਸੇਵਾਵਾਂ ਦੇਣ ਲਈ ਕਲੋਨਾਈਜ਼ਰਾਂ ਤੇ ਸ਼ਹਿਰ ਵਾਸੀਆਂ ਦੇ ਕੰਮਾਂ ਦੀ ਪੈਂਡੇਸੀ ਬਿਲਕੁਲ ਖਤਮ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 16 ਅਕਤੂਬਰ ਦੇ ਪਹਿਲੇ ਕੈਂਪ ਤੋਂ ਬਾਅਦ ਨਵੰਬਰ ਦੇ ਅਖੀਰ ਵਿੱਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਵੱਧ ਤੋਂ ਵੱਧ ਪੈਂਡਿੰਗ ਕੇਸਾਂ ਨੂੰ ਨਿਪਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਜੇਕਰ ਵਿਭਾਗ ਦੇ ਕਿਸੇ ਅਧਿਕਾਰੀ ਵਲੋਂ ਕਾਲੋਨਾਈਜ਼ਰਾਂ ਦੇ ਕੇਸਾਂ ਸਬੰਧੀ ਕਿਸੇ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਸ ਸਬੰਧੀ ਆਪਣੀ ਸ਼ਿਕਾਇਤ ਵਿਭਾਗ ਦੀ ਈਮੇਲ ਉੱਤੇ ਤੁਰੰਤ ਭੇਜੀ ਜਾਵੇ ਜੋ ਕਿ ਸਿੱਧੀ ਉਨ੍ਹਾਂ ਅਤੇ ਸਕੱਤਰ ਵੱਲੋਂ ਦੇਖੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੋ ਵੀ ਸ਼ਹਿਰ ਵਾਸੀ ਜਾਂ ਕਲੋਨਾਈਜ਼ਰ ਕਿਸੇ ਵੀ ਦਫਤਰ ਵਿੱਚ ਕੰਮ ਲਈ ਆਉਣ ਤਾਂ ਉਨ੍ਹਾਂ ਦੀ ਗੱਲ ਸੁਣ ਕੇ ਪਹਿਲ ਦੇ ਅਧਾਰ ਉਤੇ ਕੰਮ ਕੀਤਾ ਜਾਵੇ।
ਇਸ ਮੌਕੇ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਵਿਭਾਗ ਦੇ ਜਨਤਕ ਕੰਮਾਂ ਲਈ ਹਰ ਮਹੀਨੇ ਕੰਮਾਂ ਦੀ ਕਲੀਅਰੈਂਸ ਲਈ ਕੈਂਪ ਲਗਾਏ ਜਾਣਗੇ। ਵਿਭਾਗ ਵਿੱਚ ਜੋ ਹੁਣ ਤੱਕ ਵੱਖ-ਵੱਖ ਤਰ੍ਹਾਂ ਦੇ 1000 ਕੇਸ ਪੈਂਡਿੰਗ ਸਨ, ਉਹ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਘਟ ਕੇ ਹੁਣ 100 ਰਹਿ ਗਏ ਹਨ ਅਤੇ ਭਵਿੱਖ ਵਿੱਚ ਇਹ ਬਿਲਕੁਲ ਖਤਮ ਕਰਨ ਦਾ ਟੀਚਾ ਹੈ।
ਮੀਟਿੰਗ ਦੌਰਾਨ ਗਮਾਡਾ ਦੇ ਸੀ. ਏ. ਮੋਨੀਸ਼ ਕੁਮਾਰ, ਪੁੱਡਾ ਦੇ ਸੀ. ਏ. ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ, ਪੁੱਡਾ ਦੇ ਏ. ਸੀ. ਏ. ਇਨਾਇਤ ਵੀ ਹਾਜ਼ਰ ਸਨ।
Chandigarh
ਪੰਜਾਬ ਵਿੱਚ ਫਿਰ ਬਦਲਿਆ ਮੌਸਮ
16 ਮਾਰਚ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ, 15 ਮਾਰਚ (ਸ.ਬ.) ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਇੱਕ ਵਾਰ ਫੇਰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸ. ਏ. ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ 16 ਮਾਰਚ ਤੱਕ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਸੀ। ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ, ਜਿਸ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲਿਆ। ਹਾਲਾਂਕਿ, ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ 16 ਮਾਰਚ ਤੋਂ ਬਾਅਦ ਇਕ ਵਾਰ ਫਿਰ ਪਾਰਾ ਵਧੇਗਾ, ਜਿਸ ਤੋਂ ਬਾਅਦ ਗਰਮੀ ਵਧੇਗੀ।
Chandigarh
ਪੰਜਾਬ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ, 13 ਮਾਰਚ (ਸ.ਬ.) ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ (ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ) ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ।
ਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਵਿੱਚ ਸੁਧਾਰ ਕਰ ਕੇ ਉਨ੍ਹਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੇ ਵਧੇਰੇ ਯੋਗ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਬ੍ਰਿਟਿਸ਼ ਕਾਊਂਸਿਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ ਨਾਲ ਕੀਤੇ ਸਮਝੌਤੇ ਨੂੰ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ 2019 ਦੀ ਧਾਰਾ 63(1) ਤੋਂ ਛੋਟ ਦੇਣ ਦੀ ਮਨਜ਼ੂਰੀ ਦੇ ਦਿੱਤੀ। ਇਸ ਐਮ.ਓ.ਯੂ. ਦੇ ਨਿਯਮ ਤੇ ਸ਼ਰਤਾਂ ਦੀ ਰੌਸ਼ਨੀ ਵਿੱਚ ਅਗਲੇ ਦੋ ਵਿੱਤੀ ਵਰ੍ਹਿਆਂ 2025-26 ਅਤੇ 2026-27 ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਜਾਰੀ ਰੱਖਣ ਲਈ ਇਸ ਛੋਟ ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਰੱਖਿਆ ਜਾਵੇਗਾ। ਇਸ ਪਹਿਲਕਦਮੀ ਨਾਲ ਹਰੇਕ ਸਾਲ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਤਕਰੀਬਨ ਪੰਜ ਹਜ਼ਾਰ ਵਿਦਿਆਰਥੀਆਂ ਨੂੰ ਲਾਭ ਹੋ ਰਿਹਾ ਹੈ। ਇਹ ਛੋਟ ਇਸ ਸਕੀਮ ਨੂੰ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਚੱਲਣ ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਣਾ ਯਕੀਨੀ ਬਣਾਏਗੀ।
ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਕੈਬਨਿਟ ਨੇ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਇਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹਣਗੇ। ਇਸ ਫੈਸਲੇ ਮੁਤਾਬਕ ਸੂਬੇ ਵਿੱਚ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿੱਚ ਬੈਂਕਿੰਗ, ਵਿੱਤੀ ਸੇਵਾਵਾਂ ਤੇ ਬੀਮਾ, ਡਿਜੀਟਲ ਡਿਜ਼ਾਇਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈਲਨੈੱਸ ਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਜ਼ ਖ਼ੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ (ਪ੍ਰੋਫੈਸ਼ਨਲਿਜ਼ਮ, ਸੀ.ਵੀ. ਕ੍ਰਇਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ਵਿੱਚ ਤਕਨਾਲੋਜੀ (ਈ- ਮੇਲ ਰਾਈਟਿੰਗ, ਕ੍ਰਇਏਟਿੰਗ ਵਰਕ ਪਲਾਨ ਅਤੇ ਡਿਜੀਟਲ ਟੂਲਜ਼ ਦੀ ਵਰਤੋਂ) ਬਾਰੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲ 2022-23 ਅਤੇ 2023-24 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
Chandigarh
ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਨੂੰ ਸੁਖਾਲਾ ਕਰੇਗੀ ਪੰਜਾਬ ਸਰਕਾਰ : ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 13 ਮਾਰਚ (ਸ.ਬ.) ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ ਜਾ ਸਕੇ। ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਤੁਰੰਤ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿੱਚੋਂ ਮਿੱਟੀ ਚੁਕਾਉਣ ਲਈ ਤਿੰਨਾਂ ਵਿਭਾਗਾਂ ਤੋਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲੈਣੀਆਂ ਪੈਂਦੀਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਖੱਜਲ-ਖੁਆਰੀ ਝੱਲਣੀ ਪੈਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਆਪਣੇ ਖੇਤ ਪੱਧਰੇ ਕਰਨ ਜਾਂ ਖੇਤਾਂ ਵਿੱਚੋਂ ਮਿੱਟੀ ਚੁਕਾਉਣ ਲਈ ਫ਼ਸਲ ਦੀ ਕਟਾਈ ਤੋਂ ਪਹਿਲਾਂ-ਪਹਿਲਾਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਫ਼ਸਲ ਕਟਾਈ ਤੋਂ ਬਾਅਦ ਮਿੱਟੀ ਚੁਕਾ ਸਕਣ ਜਾਂ ਖੇਤ ਨੂੰ ਪੱਧਰਾ ਕਰ ਸਕਣ ਅਤੇ ਸਮੇਂ ਸਿਰ ਅਗਲੀ ਫ਼ਸਲ ਬੀਜ ਸਕਣ।
ਸ੍ਰੀ ਗੋਇਲ ਨੇ ਕਿਹਾ ਕਿ ਇਸ ਤਰ੍ਹਾਂ ਨੇੜੇ-ਤੇੜੇ ਮਿੱਟੀ ਦੀ ਉਪਲਬਧਤਾ ਨਾਲ ਸੂਬੇ ਦੇ ਭੱਠਾ ਉਦਯੋਗ ਨੂੰ ਵੀ ਪ੍ਰਫੁਲਿਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਢਾਂਚਾਗਤ ਵਿਕਾਸ ਵਿੱਚ ਭੱਠਾ ਉਦਯੋਗ ਦੀ ਵੱਡੀ ਭੂਮਿਕਾ ਹੈ। ਹਰ ਤਰ੍ਹਾਂ ਦੀ ਇਮਾਰਤਸਾਜ਼ੀ ਵਿੱਚ ਇੱਟਾਂ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ਤੇ ਇੱਟਾਂ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਸਕੇਗਾ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਅਤੇ ਭੱਠਾ ਮਾਲਕਾਂ ਦਾ ਸਮਾਂ ਬਰਬਾਦ ਕਰਨ ਵਾਲੀਆਂ ਸਾਰੀਆਂ ਬੇਲੋੜੀਆਂ ਸ਼ਰਤਾਂ ਖ਼ਤਮ ਕਰਕੇ ਆਨਲਾਈਨ ਪ੍ਰਣਾਲੀ ਲਾਗੂ ਕਰਨ ਦੀ ਵਿਉਂਤਬੰਦੀ ਕੀਤੀ ਜਾਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 104 ਨਵੀਆਂ ਮਾਈਨਿੰਗ ਸਾਈਟਾਂ ਨੂੰ ਨਿਯਮਤ ਕਰਨ ਅਤੇ ਕਰੱਸ਼ਰ ਉਦਯੋਗ ਲਈ ਪਾਰਦਰਸ਼ੀ ਨੀਤੀਆਂ ਲਾਗੂ ਕਰਨ ਦੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਭੱਠਾ ਮਾਲਕਾਂ ਨੂੰ ਮਿੱਟੀ ਲਈ ਦੂਜੇ ਰਾਜਾਂ ਤੇ ਨਿਰਭਰ ਨਾ ਹੋਣਾ ਪਵੇ। ਇਸ ਨਾਲ ਜਿੱਥੇ ਸਸਤੇ ਭਾਅ ਤੇ ਭੱਠਾ ਮਾਲਕਾਂ ਨੂੰ ਮਿੱਟੀ ਮਿਲ ਸਕੇਗੀ, ਉੱਥੇ ਹੀ ਸੂਬੇ ਦੇ ਲੋਕਾਂ ਨੂੰ ਵੀ ਸਸਤੇ ਭਾਅ ਤੇ ਇੱਟਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਮੀਟਿੰਗ ਦੌਰਾਨ ਮਾਈਨਿੰਗ ਵਿਭਾਗ ਦੇ ਸਕੱਤਰ ਸ. ਗੁਰਕਿਰਤ ਕਿਰਪਾਲ ਸਿੰਘ, ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ.) ਦੇ ਚੇਅਰਮੈਨ ਸ੍ਰੀ ਜਤਿੰਦਰ ਕੁਮਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
-
International2 months ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
Editorial2 months ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
Mohali1 month ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ