Connect with us

Chandigarh

ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨੇ ਦਾ ਐਲਾਨ

Published

on

 

ਚੰਡੀਗੜ੍ਹ, 14 ਅਕਤੂਬਰ (ਸ.ਬ.) ਸੰਯੁਕਤ ਕਿਸਾਨ ਮੋਰਚੇ ਵਲੋਂ 18 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦੇਣ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਮੰਡੀਆਂ ਵਿੱਚ ਝੋਨੇ ਦੇ ਰੁਲਣ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਲੈ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਪਾਲ ਸਿੰਘ ਢਿੱਲੋਂ ਅਤੇ ਰਾਜੇਸ਼ ਤੁਲੀ ਦੀ ਪ੍ਰਧਾਨਗੀ ਹੇਠ ਹੋਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ, ਆੜਤੀ ਐਸੋਸੀਏਸ਼ਨਾਂ, ਸੈਲਰ ਮਾਲਕ ਐਸੋਸੀਏਸ਼ਨ, ਮਜ਼ਦੂਰਾਂ ਦੀਆਂ ਜਥੇਬੰਦੀਆਂ ਅਤੇ ਵਪਾਰ ਮੰਡਲ ਦੀ ਸਾਂਝੀ ਮੀਟਿੰਗ ਦੌਰਾਨ ਇਕੱਤਰ ਹੋਈਆਂ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਕਿ 18 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਘੱਟੋਂ ਘੱਟ ਇੱਕ ਹਜ਼ਾਰ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਧਰਨੇ ਵਿੱਚ ਆੜਤੀਏ, ਵਪਾਰ ਮੰਡਲ, ਸੈਲਰ ਮਾਲਕ ਅਤੇ ਮਜ਼ਦੂਰਾਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਹ ਧਰਨਾ ਝੋਨੇ ਦੀ ਮੁਕੰਮਲ ਖਰੀਦ ਤੱਕ ਜਾਰੀ ਰਹੇਗਾ।

ਇਹ ਵੀ ਐਲਾਨ ਕੀਤਾ ਗਿਆ ਕਿ ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਵਿੱਚ ਹਰ ਥਾਂ ਕਾਲੇ ਝੰਡੇ ਦਿਖਾਏ ਜਾਣਗੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਮੰਡੀਆਂ ਵਿੱਚ ਕਾਲੇ ਝੰਡਿਆਂ ਨਾਲ ਵਿਰੋਧ ਅਤੇ ਘਿਰਾਓ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਆੜਤੀਏ ਆਪਣੀਆਂ ਦੁਕਾਨਾਂ ਤੇ ਕਾਲੇ ਝੰਡੇ ਲਾਉਣਗੇ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਪੰਜਾਬ ਦਾ 45 ਹਜ਼ਾਰ ਕਰੋੜ ਦਾ ਝੋਨਾ ਮੰਡੀਆਂ ਅਤੇ ਖੇਤਾਂ ਵਿੱਚ ਰੁਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਮਿਲੀ ਭੁਗਤ ਨਾਲ ਪੰਜਾਬ ਦੇ ਖੇਤੀ ਖੇਤਰ ਨੂੰ ਤਬਾਹ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਸਾਜਿਸ਼ ਨੂੰ ਅੰਜਾਮ ਦੇਣਾ ਚਾਹੁੰਦੀਆਂ ਹਨ। ਇਕੱਤਰ ਹੋਈਆਂ ਸਾਰੀਆਂ ਜਥੇਬੰਦੀਆਂ ਨੇ ਅਹਿਦ ਕੀਤਾ ਕਿ ਸਰਕਾਰਾਂ ਦੇ ਇਹਨਾਂ ਮਨਸੂਬਿਆਂ ਨੂੰ ਕਿਸੇ ਵੀ ਹਾਲਤ ਵਿੱਚ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।

ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਹਰਿੰਦਰ ਸਿੰਘ ਲੱਖੋਵਾਲ, ਜੰਗਵੀਰ ਸਿੰਘ ਚੌਹਾਨ, ਰਵਿੰਦਰ ਸਿੰਘ ਚੀਮਾ ਪ੍ਰਧਾਨ ਅਹਿਰਤੀ ਯੂਨੀਅਨ ਪੰਜਾਬ, ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ, ਡਾਕਟਰ ਸਤਨਾਮ ਸਿੰਘ ਅਜਨਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਹਰਿੰਦਰ ਸਿੰਘ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ, ਕੁਲਦੀਪ ਸਿੰਘ ਵਜੀਦਪੁਰ, ਬਲਦੇਵ ਸਿੰਘ ਨਿਹਾਲਗੜ੍ਹ, ਵੀਰ ਸਿੰਘ ਬੜਵਾ, ਗੁਰਵਿੰਦਰ ਸਿੰਘ ਢਿੱਲੋਂ, ਬੂਟਾ ਸਿੰਘ ਸ਼ਾਦੀਪੁਰ, ਅੰਗਰੇਜ਼ ਸਿੰਘ ਭਦੌੜ, ਗੁਰਨਾਮ ਸਿੰਘ ਭਿੱਖੀ ਤੋਂ ਇਲਾਵਾ ਆੜਤੀਆ ਐਸੋਸੀਏਸ਼ਨਾਂ ਦੇ ਜਤਿੰਦਰ ਮੋਹਨ ਗਰਗ ਅਤੇ ਸੰਨੀ ਖਟਕ ਲੇਬਰ ਯੂਨੀਅਨ ਅਨਾਜ ਮੰਡੀ ਪੰਜਾਬ, ਵਪਾਰ ਮੰਡਲ ਦੇ ਰਵੀ ਆਹੂਜਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਧੰਨਾ ਮੱਲ ਗੋਇਲ, ਦਪਿੰਦਰ ਸਿੰਘ ਬਰਾੜ, ਰਵੀ ਆਹੂਜਾ ਵਿਉਪਾਰ ਮੰਡਲ, ਗੁਰਵਿੰਦਰ ਸਿੰਘ ਬੋਹਰਾ ਕਲਾ ਅਤੇ ਮੰਡੀਆਂ ਦੇ ਮਜ਼ਦੂਰਾਂ ਦੀਆਂ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

 

Continue Reading

Chandigarh

ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ

Published

on

By

 

 

ਵੜਿੰਗ ਅਤੇ ਰੰਧਾਵਾ ਦੀ ਪਤਨੀਆਂ ਹਾਰੀਆਂ, ਮਨਪ੍ਰੀਤ ਬਾਦਲ ਅਤੇ ਕੇਵਲ ਢਿੱਲੋਂ ਵੀ ਹਾਰੇ

ਚੰਡੀਗੜ੍ਹ, 23 ਨਵੰਬਰ (ਸ.ਬ.) ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 3 ਸੀਟਾਂ (ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ) ਵਿੱਚ ਜਿੱਤ ਹਾਸਲ ਕੀਤੀ ਹੈ ਜਦੋਂਕਿ ਬਰਨਾਲਾ ਸੀਟ ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ।

ਅੱਜ ਆਏ ਨਤੀਜਿਆਂ ਵਿੱਚ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ।

ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ, ਉਥੇ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ਤੇ ਰਹੇ। ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5,699 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ। ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ਤੇ ਰਹੇ। ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ਤੇ ਰਹੇ। ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਦੂਜੇ ਨੰਬਰ ਤੇ ਰਹੇ ਹਨ।

Continue Reading

Chandigarh

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਭਲਕੇ ਹੋਣ ਵਾਲੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ : ਸਿਬਿਨ ਸੀ

Published

on

By

 

 

ਗਿਣਤੀ ਕੇਂਦਰਾਂ ਦੁਆਲੇ ਕਾਇਮ ਕੀਤੀ ਗਈ ਤਿੰਨ ਪਰਤੀ ਸੁਰੱਖਿਆ ਵਿਵਸਥਾ

ਚੰਡੀਗੜ੍ਹ, 22 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਭਲਕੇ ਹੋਣ ਵਾਲੀ ਗਿਣਤੀ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਚੋਣ ਅਧਿਕਾਰੀ ਨੇ ਦੱਸਿਆ ਕਿ 23 ਨਵੰਬਰ ਨੂੰ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਵੇਗੀ। ਉਹਨਾਂ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲੀਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 11, ਚੱਬੇਵਾਲ (ਐਸ ਸੀ) ਵਿੱਚ 6, ਗਿੱਦੜਬਾਹਾ ਹਲਕੇ ਵਿੱਚ 14 ਅਤੇ ਬਰਨਾਲਾ ਹਲਕੇ ਵਿੱਚ 14 ਉਮੀਦਵਾਰ ਸਨ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ, ਚੱਬੇਵਾਲ ਵਿੱਚ 53.43 ਫੀਸਦੀ, ਗਿੱਦੜਬਾਹਾ 81.90 ਫੀਸਦੀ ਅਤੇ ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਹੋਈ ਸੀ।

ਉਹਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਇੱਕ ਕੇਂਦਰ ਸਥਾਪਿਤ ਕੀਤਾ ਗਿਆ ਹੈ। ਡੇਰਾ ਬਾਬਾ ਨਾਨਕ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ, ਚੱਬੇਵਾਲ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ, ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਅਤੇ ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ ਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।

 

Continue Reading

Chandigarh

ਪੰਜਾਬ ਪੁਲੀਸ ਨੇ ਜਲੰਧਰ ਵਿੱਚ ਲੰਡਾ ਗੈਂਗ ਦੇ ਦੋ ਗੈਂਗਸਟਰ ਕਾਬੂ ਕੀਤੇ : ਡੀ.ਜੀ.ਪੀ. ਗੌਰਵ ਯਾਦਵ

Published

on

By

 

ਜ਼ਬਰਦਸਤ ਗੋਲੀਬਾਰੀ ਪਿੱਛੋਂ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ, ਮੁੱਠਭੇੜ ਦੌਰਾਨ ਅਤੇ ਦੋ ਪੁਲੀਸ ਅਧਿਕਾਰੀ ਜਖ਼ਮੀ, 7 ਹਥਿਆਰ ਬਰਾਮਦ

ਚੰਡੀਗੜ੍ਹ, 22 ਨਵੰਬਰ (ਸ.ਬ.) ਜਲੰਧਰ ਕਮਿਸ਼ਨਰੇਟ ਪੁਲੀਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਵਿੱਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ (ਡੀ ਜੀ ਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਾਸੀ ਫਗਵਾੜਾ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਪੁਲੀਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਿਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ, ਜਿਸ ਤੇ ਕਾਰਵਾਈ ਕਰਦਿਆਂ ਪੁਲੀਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ ਪੁਲੀਸ ਟੀਮਾਂ ਨੇ ਇੱਕ ਵਿਆਪਕ ਅਭਿਆਨ ਚਲਾਇਆ ਅਤੇ ਪਿੰਡ ਫੋਲਰੀਵਾਲ ਨੇੜੇ ਦੋਸ਼ੀਆਂ ਦਾ ਟਿਕਾਣਾ ਦਾ ਪਤਾ ਲਗਾਉਣ ਵਿੱਚ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਕਾਰਵਾਈ ਨੂੰ ਅੰਜਾਮ ਦੇਣ ਲਈ ਪੁਲੀਸ ਟੀਮਾਂ ਨੇ ਬੜੀ ਮੁਸ਼ੱਕਤ ਨਾਲ ਕਾਫ਼ੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਇਸੇ ਦੌਰਾਨ ਗੈਂਗਸਟਰਾਂ ਨੇ ਪਿੱਛਾ ਕਰ ਰਹੀਆਂ ਪੁਲੀਸ ਟੀਮਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਰਕੇ ਪੁਲੀਸ ਪਾਰਟੀਆਂ ਨੂੰ ਵੀ ਜਵਾਬੀ ਕਰਦਿਆਂ ਗੋਲੀ ਚਲਾਉਣੀ ਪਈ। ਇਸ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮਾਂ ਦੇ ਨਾਲ-ਨਾਲ ਦੋ ਪੁਲੀਸ ਅਧਿਕਾਰੀ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਆਪਰੇਸ਼ਨ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।

ਸੀ.ਪੀ. ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜ਼ਬਰਨ ਵਸੂਲੀ, ਕਤਲ ਅਤੇ ਇਰਾਦਾ ਕਤਲ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਸਿੱਧੇ ਤੌਰ ਤੇ ਲੰਡਾ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਵਿਰੋਧੀ ਗੈਂਗ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੀ ਸਾਜ਼ਿਸ਼ ਰਚ ਰਹੇ ਸਨ।

 

Continue Reading

Latest News

Trending