Connect with us

Punjab

ਰੀੜ੍ਹ ਦੀ ਹੱਡੀ ਦੀ ਸਿਹਤ ਨੂੰ ਨਜ਼ਰਅੰਦਾਜ਼ ਕਰਨ ਤੇ ਹੋ ਸਕਦੀ ਹੈ ਗੰਭੀ ਸਮੱਸਿਆ : ਡਾ ਗੌਰਵ ਸ਼ਰਮਾ

Published

on

 

ਬਠਿੰਡਾ, 15 ਅਕਤੂਬਰ (ਸ.ਬ.) ਮੈਕਸ ਹਸਪਤਾਲ ਬਠਿੰਡਾ ਦੇ ਨਿਊਰੋਸਰਜਨ ਡਾ. ਗੌਰਵ ਸ਼ਰਮਾ ਨੇ ਕਿਹਾ ਹੈ ਕਿ ਸਾਨੂੰ ਰੀੜ੍ਹ ਦੀ ਹੱਡੀ ਦੀ ਸਿਹਤ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨ ਤੇ ਗੰਭੀਰ ਸਮੱਸਿਆ ਹੋ ਸਕਦੀ ਹੈ। ਵਿਸ਼ਵ ਰੀੜ੍ਹ ਦੀ ਹੱਡੀ ਦਿਵਸ ਸੰਬੰਧੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਰੀੜ੍ਹ ਦੀ ਹੱਡੀ ਸਾਡੀ ਰੋਜ਼ਾਨਾ ਜ਼ਿੰਦਗੀ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਚੱਲਣ ਅਤੇ ਬੈਠਣ ਵਿਚ ਸਾਡੀ ਮਦਦ ਕਰਦੀ ਹੈ। ਇਹ ਨਾ ਸਿਰਫ ਢਾਂਚਾਗਤ ਸਹਾਇਤਾ ਪ੍ਰਦਾਨ ਕਰਦਾ ਹੈ ਬਲਕਿ ਕੇਂਦਰੀ ਦਿਮਾਗੀ ਪ੍ਰਣਾਲੀ ਨੂੰ ਵੀ ਰੱਖਦਾ ਹੈ, ਜੋ ਹਰ ਸਰੀਰਕ ਕਾਰਜ ਨੂੰ ਨਿਯੰਤਰਿਤ ਕਰਦਾ ਹੈ। ਉਹਨਾਂ ਕਿਹਾ ਕਿ ਜਦੋਂ ਰੀੜ੍ਹ ਦੀ ਹੱਡੀ ਦੀ ਸਿਹਤ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ ਤਾਂ ਇਹ ਹਰਨੀਏਟਿਡ ਡਿਸਕ, ਰੀੜ੍ਹ ਦੀ ਹੱਡੀ ਦੇ ਸਟੈਨੋਸਿਸ ਅਤੇ ਡਿਜਨਰੇਟਿਵ ਡਿਸਕ ਬਿਮਾਰੀ ਵਰਗੀਆਂ ਗੰਭੀਰ ਸਥਿਤੀਆਂ ਦਾ ਕਾਰਨ ਬਣ ਸਕਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਰੀੜ੍ਹ ਦੀ ਹੱਡੀ ਦੀਆਂ ਸਮੱਸਿਆਵਾਂ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਸਥਿਤੀਆਂ ਗਤੀਸ਼ੀਲਤਾ ਅਤੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ ਅਤੇ ਕੁਝ ਮਾਮਲਿਆਂ ਵਿੱਚ ਸਰਜਰੀ ਦੀ ਲੋੜ ਹੁੰਦੀ ਹੈ। ਉਹਨਾਂ ਦੱਸਿਆ ਕਿ ਤੁਹਾਡੀ ਰੀੜ੍ਹ ਦੀ ਹੱਡੀ ਉਹ ਥੰਮ੍ਹ ਹੈ ਜੋ ਤੁਹਾਡੇ ਪੂਰੇ ਸਰੀਰ ਦਾ ਸਮਰਥਨ ਕਰਦਾ ਹੈ, ਫਿਰ ਵੀ ਰੋਜ਼ਾਨਾ ਜ਼ਿੰਦਗੀ ਵਿਚ ਇਸ ਨੂੰ ਅਕਸਰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।

 

Continue Reading

Mohali

ਪੰਚਾਇਤ ਚੋਣਾਂ ਨੂੰ ਲੈ ਕੇ ਇੱਕ ਦੂਜੇ ਤੇ ਇਲਜਾਮ ਲਗਾ ਰਹੇ ਹਨ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ

Published

on

By

 

 

ਪੰਚਾਇਤ ਚੋਣਾਂ ਦੌਰਾਨ ਸਰਕਾਰ ਨੇ ਧੱਕੇਸ਼ਾਹੀ ਦੇ ਰਿਕਾਰਡ ਤੋੜੇ : ਬਲਬੀਰ ਸਿੰਘ ਸਿੱਧੂ

ਚੋਣ ਕਮਿਸ਼ਨ ਤੋਂ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿੱਚ ਦੁਬਾਰਾ ਵੋਟਾਂ ਪੁਆਉਣ ਦੀ ਮੰਗ ਕੀਤੀ

ਐਸ ਏ ਐਸ ਨਗਰ, 16 ਅਕਤੂਬਰ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸz. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੇ ਇਲਜਾਮ ਲਗਾਇਆ ਹੈ ਕਿ ਪੰਚਾਇਤ ਚੋਣਾਂ ਦੌਰਾਨ ਸਰਕਾਰ ਨੇ ਧੱਕੇਸ਼ਾਹੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਦੌਰਾਨ ਜਿੱਥੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਪੁਲੀਸ ਦਾ ਜਬਰ ਸਹਿਣਾ ਪਿਆ ਹੈ ਉੱਥੇ ਜਿਆਦਾਤਰ ਪਿੰਡਾਂ ਵਿੱਚ ਵੋਟਾਂ ਦੀ ਗਿਣਤੀ ਕੀਤੇ ਬਿਨਾਂ ਹੀ ਸਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ ਹੈ।

ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਭਗਵੰਤ ਮਾਨ ਸਰਕਾਰ ਉਤੇ ਦੋਸ਼ ਲਾਉਂਦਿਆਂ ਉਹਨਾਂ ਕਿਹਾ ਹੈ ਕਿ ਇਸ ਸਰਕਾਰ ਨੇ ਪੰਚਾਇਤ ਚੋਣਾਂ ਵਿਚ ਵੱਡੇ ਪੱਧਰ ਉਤੇ ਧਾਂਦਲੀਆਂ ਕਰ ਕੇ ਜਿੱਥੇ ਲੋਕਤੰਤਰ ਦਾ ਗਲਾ ਘੁੱਟਿਆ ਹੈ ਉਥੇ ਪਿੰਡਾਂ ਵਿਚ ਤਿੱਖੀ ਧੜੇਬੰਦੀ ਪੈਦਾ ਕਰ ਕੇ ਆਪਸੀ ਭਾਈਚਾਰੇ ਦੀ ਥਾਂ ਨਫ਼ਰਤ ਤੇ ਹਿੰਸਾ ਬੀਜ ਦਿੱਤੀ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿਚ ਖਤਰਨਾਕ ਨਤੀਜੇ ਸਾਹਮਣੇ ਆਉਣਗੇ।

ਉਹਨਾਂ ਕਿਹਾ ਕਿ ਮੁਹਾਲੀ ਬਲਾਕ ਦੇ ਪਿੰਡਾਂ ਬੜਮਾਜਰਾ ਕਾਲੋਨੀ, ਜੁਝਾਰ ਨਗਰ ਅਤੇ ਰਾਏਪੁਰ ਵਿੱਚ ਤਾਂ ਚੋਣ ਅਮਲੇ ਨੇ ਗਿਣਤੀ ਤੋਂ ਪਹਿਲਾਂ ਹੀ ਸਾਰੇ ਉਮੀਦਵਾਰਾਂ ਤੋਂ ਕਾਗਜ਼ਾਂ ਉਤੇ ਦਸਤਖ਼ਤ ਕਰਾਉਣ ਤੋਂ ਬਾਅਦ ਵਿਰੋਧੀ ਉਮੀਦਵਾਰਾਂ ਨੂੰ ਧੱਕੇ ਮਾਰ ਕੇ ਗਿਣਤੀ ਕੇਂਦਰਾਂ ਵਿਚੋਂ ਬਾਹਰ ਕੱਢ ਦਿੱਤਾ ਅਤੇ ਸੱਤਾਧਾਰੀ ਧਿਰ ਦੇ ਉਮੀਦਵਾਰਾਂ ਨੂੰ ਜੇਤੂ ਐਲਾਨ ਦਿੱਤਾ ਗਿਆ। ਉਹਨਾਂ ਪੰਜਾਬ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੁਹਾਲੀ ਬਲਾਕ ਦੇ ਪਿੰਡ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿੱਚ ਪੰਚਾਇਤ ਚੋਣਾਂ ਲਈ ਮੁੜ ਤੋਂ ਵੋਟਾਂ ਪੁਆਈਆਂ ਜਾਣ ਕਿਉਂਕਿ ਇਹਨਾਂ ਪਿੰਡਾਂ ਵਿੱਚ ਵੋਟਾਂ ਦੀ ਗਿਣਤੀ ਵਿੱਚ ਧਾਂਦਲੀ ਕਰ ਕੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਹਾਰਿਆ ਕਰਾਰ ਦਿੱਤਾ ਗਿਆ ਹੈ।

ਚੋਣ ਅਮਲੇ ਉਤੇ ਦੋਸ਼ ਲਾਉਂਦਿਆਂ ਸ਼੍ਰੀ ਸਿੱਧੂ ਨੇ ਕਿਹਾ ਕਿ ਪਿੰਡ ਬੜਮਾਜਰਾ ਕਾਲੋਨੀ ਵਿਚ ਉਹਨਾਂ ਦੇ ਹਿਮਾਇਤੀ ਉਮੀਦਵਾਰ ਨੂੰ 50, ਜੁਝਾਰ ਨਗਰ ਵਿਚ 40 ਅਤੇ ਰਾਇਪੁਰ ਵਿਚ 34 ਵੋਟਾਂ ਦੇ ਫ਼ਰਕ ਨਾਲ ਹਾਰਿਆ ਕਰਾਰ ਦੇ ਦਿੱਤਾ ਗਿਆ। ਉਹਨਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਮੁੜ ਗਿਣਤੀ ਦੀ ਮੰਗ ਕੀਤੀ ਤਾਂ ਚੋਣ ਅਮਲਾ ਵੋਟ ਪੇਟੀਆਂ ਲੈ ਕੇ ਭੱਜ ਗਿਆ। ਉਹਨਾਂ ਕਿਹਾ ਕਿ ਇਸ ਨੰਗੀ ਚਿੱਟੀ ਧੱਕੇਸ਼ਾਹੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਲੋਕਾਂ ਨੂੰ ਪੁਲੀਸ ਨੇ ਵੀ ਡਰਾਇਆ ਧਮਕਾਇਆ ਅਤੇ ਬਦਕਲਾਮੀ ਕੀਤੀ। ਜਿਕਰਯੋਗ ਹੈ ਕਿ ਬੀਤੀ ਰਾਤ ਸz. ਸਿੱਧੂ ਦੀ ਅਗਵਾਈ ਵਿਚ ਪੀੜਤ ਉਮੀਦਵਾਰਾਂ ਤੇ ਉਹਨਾਂ ਦੇ ਹਿਮਾਇਤੀਆਂ ਨੇ ਬਲੌਂਗੀ ਬੈਰੀਅਰ ਨੇੜੇ ਸੜਕੀ ਆਵਜਾਈ ਰੋਕ ਕੇ ਧਰਨਾ ਵੀ ਦਿੱਤਾ ਸੀ।

ਸ਼੍ਰੀ ਸਿੱਧੂ ਨੇ ਕਿਹਾ ਕਿ ਇਹਨਾਂ ਚੋਣਾਂ ਵਿੱਚ ਹਰ ਪੱਧਰ ਉਤੇ ਧਾਂਦਲੀ ਤੇ ਧੱਕੇਸ਼ਾਹੀ ਕੀਤੀ ਗਈ ਹੈ। ਪਹਿਲਾਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਵੱਖ ਵੱਖ ਮਹਿਕਮਿਆਂ ਤੋਂ ‘ਬਕਾਇਆ ਨਹੀਂ” ਦੇ ਸਰਟੀਫੀਕੇਟ ਨਹੀਂ ਲੈਣ ਦਿਤੇ ਗਏ, ਨਾਮਜ਼ਾਦਗੀਆਂ ਦਾਖ਼ਲ ਕਰਨ ਦੇ ਆਖਰੀ ਦਿਨ ਦਫਤਰਾਂ ਵਿਚ ਜਾਣ ਨਹੀਂ ਦਿੱਤਾ ਗਿਆ, ਇਤਰਾਜ਼ ਨਹੀਂ ਲਏ ਗਏ, ਆਖਰੀ ਦਿਨ ਤੱਕ ਜਾਅਲੀ ਵੋਟਾਂ ਬਣਾਈਆਂ ਗਈਆਂ ਅਤੇ ਕੱਲ ਵੋਟਾਂ ਦੀ ਗਿਣਤੀ ਵਿਚ ਹੇਰਾਫੇਰੀ ਕੀਤੀ ਗਈ।

ਉਹਨਾਂ ਕਿਹਾ ਕਿ ਉਹ ਰਾਜ ਚੋਣ ਕਮਿਸ਼ਨ ਨੂੰ ਇਹਨਾਂ ਪਿੰਡਾਂ ਵਿਚ ਮੁੜ ਤੋਂ ਵੋਟਾਂ ਪੁਆਉਣ ਸਬੰਧੀ ਮੈਮੋਰੰਡਮ ਦੇਣਗੇ ਅਤੇ ਜੇ ਉਹਨਾਂ ਨੇ ਮੁੜ ਵੋਟਾਂ ਪੁਆਉਣ ਲਈ ਹੁਕਮ ਜਾਰੀ ਨਾ ਕੀਤੇ ਤਾਂ ਫਿਰ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਇਸ ਮੌਕੇ ਉਹਨਾਂ ਨਾਲ ਕਾਂਗਰਸੀ ਆਗੂ ਕੰਵਰਬੀਰ ਸਿੰਘ ਰੂਬੀ, ਜੁਝਾਰ ਲਗਰ ਦੇ ਸਰਪੰਚੀ ਦੇ ਉਮੀਦਵਾਰ ਕਸ਼ਮੀਰ ਸਿੰਘ, ਬੜਮਾਜਰਾ ਕਾਲੋਨੀ ਦੇ ਉਮੀਦਵਾਰ ਜਗਦੀਸ਼, ਰਾਏਪੁਰ ਦੇ ਉਮੀਦਵਾਰ ਮੋਹਨ ਸਿੰਘ ਅਤੇ ਬਲੌਂਗੀ ਕਾਲੋਨੀ ਦੀ ਸਰਪੰਚ ਉਮੀਦਵਾਰ ਰਿੰਪਲ ਬਵਾ ਦੇ ਪਤੀ ਵੀਰ ਪ੍ਰਤਾਪ ਬਾਵਾ ਸਮੇਤ ਪੰਚ ਦੀ ਚੋਣ ਲੜਣ ਵਾਲੇ ਉਮੀਦਵਾਰ, ਕਾਂਗਰਸੀ ਆਗੂ ਅਤੇ ਵਰਕਰ ਹਾਜਿਰ ਸਨ।

Continue Reading

Mohali

ਹਾਰ ਦੀ ਬੁਖਲਾਹਟ ਵਿੱਚ ਹਲਕੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਸਿੱਧੂ : ਕੁਲਵੰਤ ਸਿੰਘ

Published

on

By

 

 

ਸਿੱਧੂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਅਮਨ ਅਮਾਨ ਨਾਲ ਮੁਕਮੰਲ ਹੋਇਆ ਚੋਣ ਅਮਲ

ਐਸ ਏ ਐਸ ਨਗਰ, 16 ਅਕਤੂਬਰ (ਸ.ਬ.) ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਤੇ ਪੰਚਾਇਤ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਦੇ ਇਲਜਾਮਾਂ ਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਪਣੀ ਸਰਕਾਰ ਵੇਲੇ ਧੱਕੇਸ਼ਾਹੀ ਕਰਕੇ ਚੋਣਾਂ ਜਿੱਤਣ ਵਾਲੇ ਸz. ਸਿੱਧੂ ਤੋਂ ਹਾਰ ਬਰਦਾਸ਼ਤ ਨਹੀਂ ਹੋ ਰਹੀ ਇਸ ਲਈ ਉਹ ਹੁਣ ਪਿੰਡਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਹਨ।

ਉਹਨਾਂ ਕਿਹਾ ਕਿ ਸਰਕਾਰ ਵਿੱਚ ਹੁੰਦਿਆਂ ਸz. ਸਿੱਧੂ ਵਲੋਂ ਪਿੰਡਾਂ ਵਿੱਚ ਧੜੇਬਾਜੀ ਨੂੰ ਹਵਾ ਦੇ ਕੇ ਲੋਕਾਂ ਵਿੱਚ ਝਗੜੇ ਕਰਵਾਏ ਜਾਂਦੇ ਰਹੇ ਅਤੇ ਹੁਣ ਜਦੋਂ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਅਮਨ ਅਮਾਨ ਨਾਲ ਮੁਕੰਮਲ ਹੋ ਗਈਆਂ ਹਨ ਤਾਂ ਇਹਨਾਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ ਅਤੇ ਪੰਚਾਇਤ ਚੋਣਾਂ ਵਿੱਚ ਮਿਲੀ ਹਾਰ ਦੀ ਬੁਖਲਾਹਟ ਵਿੱਚ ਸਿੱਧੂ ਉਲਟਾ ਪਿੰਡਾਂ ਦਾ ਮਾਹੌਲ ਖਰਾਬ ਕਰਨ ਲਈ ਬੇਬੁਨਿਆਦ ਇਲਜਾਮ ਲਗਾ ਰਹੇ ਹਨ। ਉਹਨਾਂ ਕਿਹਾ ਕਿ ਸz. ਸਿੱਧੂ ਪਹਿਲਾਂ ਜਾਅਲੀ ਵੋਟਾਂ ਬਣਾ ਕੇ ਆਪਣੇ ਉਮੀਦਵਾਰ ਜਿਤਾਉਂਦੇ ਰਹੇ ਹਨ ਅਤੇ ਹੁਣ ਜਦੋਂ ਉਹਨਾਂ ਦੀ ਵਾਹ ਨਹੀਂ ਚੱਲੀ ਤਾਂ ਇਲਜਾਮਬਾਜੀ ਤੇ ਉਤਰ ਆਏ ਹਨ।

ਇਸ ਦੌਰਾਨ ਪੰਚਾਇਤ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਮੌਲੀ ਬੈਦਵਾਣ, ਪੱਤੋਂ, ਰਾਏਪੁਰ ਕਲਾਂ, ਸਨੇਟਾ, ਲਾਂਡਰਾਂ, ਬੜਮਾਜਰਾ ਕਲੋਨੀ, ਜੁਝਾਰ ਨਗਰ, ਦੈੜੀ, ਗੁਡਾਣਾਂ, ਚਾਊ ਮਾਜਰਾ, ਮੋਟੇ ਮਾਜਰਾ, ਸੰਭਾਲਕੀ, ਸੁਖਗੜ੍ਹ ਅਤੇ ਬੈਂਰਮਪੁਰ ਦੀਆਂ ਚੁਣੀਆਂ ਪੰਚਾਇਤਾਂ ਦੇ ਮੈਂਬਰਾਂ ਅਤੇ ਇਨ੍ਹਾਂ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਹਲਕਾ ਵਿਧਾਇਕ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕਾ ਐਸ. ਏ. ਐਸ. ਨਗਰ ਅਧੀਨ ਪੈਂਦੇ 73 ਪਿੰਡਾਂ ਵਿੱਚੋਂ 70 ਪਿੰਡਾਂ ਵਿੱਚ ਚੋਣ ਹੋਈ, ਜਿਸ ਵਿੱਚੋਂ 11 ਪੰਚਾਇਤਾਂ ਸਰਬਸੰਮਤੀ ਨਾਲ, 4 ਪਿੰਡਾਂ ਵਿੱਚ ਸਰਪੰਚ ਸਰਬਸੰਮਤੀ ਨਾਲ ਅਤੇ 471 ਪੰਚਾਂ ਵਿੱਚੋਂ 191 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਉਹਨਾਂ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਪਹਿਲੀ ਵਾਰ ਹੋਇਆ ਹੈ ਕਿ ਏਨੀ ਵੱਡੀ ਗਿਣਤੀ ਵਿੱਚ ਪੰਚ ਅਤੇ ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਉਹਨਾਂ ਕਿਹਾ ਕਿ ਇਹ ਗਿਣਤੀ ਹੋਰ ਵੀ ਵੱਧ ਹੋਣੀ ਸੀ ਪ੍ਰੰਤੂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਾਜ਼ਿਸ਼ ਤਹਿਤ ਸਬੰਧਤ ਪਿੰਡਾਂ ਵਿੱਚ ਆਪਣੇ 1-1, 2-2 ਬੰਦੇ ਖੜ੍ਹੇ ਕਰ ਦਿੱਤੇ ਜਿਸ ਕਾਰਨ ਕਾਫੀ ਪਿੰਡਾਂ ਵਿੱਚ ਸਰਬਸੰਮਤੀਆਂ ਨਹੀ ਹੋ ਸਕੀਆਂ।

ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਉਨ੍ਹਾਂ ਦੇ ਦਫਤਰ ਪੁੱਜੇ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਰਪੰਚ ਕਿਸੇ ਇੱਕ ਪਾਰਟੀ ਦਾ ਨਹੀ ਹੁੰਦਾ ਸਗੋਂ ਉਹ ਪੂਰੇ ਪਿੰਡ ਦਾ ਸਰਪੰਚ ਹੁੰਦਾ ਹੈ। ਇਸ ਲਈ ਪਾਰਦਰਸ਼ਤਾ ਦੇ ਨਾਲ ਪਿੰਡ ਵਿੱਚ ਵਿਕਾਸ ਦੇ ਨਾਲ-ਨਾਲ ਆਪਸੀ ਭਾਈਚਾਰਾ ਵੀ ਮਜਬੂਤ ਬਣਾਇਆ ਜਾਵੇ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵੱਲ ਧਿਆਨ ਦਿੱਤਾ ਜਾਵੇ।

ਉਹਨਾਂ ਨਵੀਆਂ ਚੁਣੀਆਂ ਗਈਆਂ ਨੂੰ ਇਹ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ। ਇਸ ਮੌਕੇ ਮਿਉਂਸਪਲ ਕੌਂਸਲਰ ਸ. ਸਰਬਜੀਤ ਸਿੰਘ, ਸ. ਕੁਲਦੀਪ ਸਿੰਘ ਸਮਾਣਾ, ਡਾ. ਐਸ. ਐਸ. ਭੰਵਰਾ, ਸ. ਪਰਮਜੀਤ ਸਿੰਘ, ਸ. ਜਸਪਾਲ ਸਿੰਘ, ਸ. ਹਰਪਾਲ ਸਿੰਘ ਚੰਨਾ, ਸ. ਹਰਮੇਸ਼ ਸਿੰਘ ਕੁੰਬੜਾ, ਸ. ਸੁਖਮਿੰਦਰ ਸਿੰਘ ਬਰਨਾਲਾ, ਸ. ਅਕਬਿੰਦਰ ਸਿੰਘ ਗੋਸਲ, ਸ. ਅਵਤਾਰ ਸਿੰਘ ਮੌਲੀ ਬੈਦਵਾਣ, ਸ. ਆਰ.ਪੀ. ਸ਼ਰਮਾ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਹਾਜਰ ਸਨ।

 

Continue Reading

Chandigarh

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

Published

on

By

 

ਚੋਣ ਖਰਚੇ ਦਾ ਹਿਸਾਬ ਨਾ ਦੇਣ ਕਰਕੇ ਸੰਗਰੂਰ ਜ਼ਿਲ੍ਹੇ ਦੇ 3 ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕੇਗਾ ਚੋਣ

ਚੰਡੀਗੜ੍ਹ, 16 ਅਕਤੂਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿੱਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

 

Continue Reading

Latest News

Trending