Connect with us

National

ਲਾਪਤਾ ਚਿੱਤਰਕਾਰ ਦੀ ਲਾਸ਼ ਨਹਿਰ ਵਿੱਚੋਂ ਬਰਾਮਦ

Published

on

 

ਫਤਿਹਾਬਾਦ, 15 ਅਕਤੂਬਰ (ਸ.ਬ.) ਫਤਿਹਾਬਾਦ ਦੇ ਟੋਹਾਣਾ ਵਿੱਚ ਦੁਸਹਿਰੇ ਦੇ ਤਿਉਹਾਰ ਮੌਕੇ ਲਾਪਤਾ ਹੋਏ ਚਿੱਤਰਕਾਰ ਬ੍ਰਿਸ਼ਭਾਨ ਉਰਫ ਬਬਲੀ ਦੀ ਲਾਸ਼ ਅੱਜ ਪਿੰਡ ਕਾਜਲਹੇੜੀ ਕੋਲੋਂ ਲੰਘਦੀ ਨਹਿਰ ਵਿੱਚੋਂ ਮਿਲੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਹੈ। ਪੁਲੀਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਟੋਹਾਣਾ ਦੇ ਬਲਿਆਲਾ ਹੈਡ ਨੇੜਿਓਂ ਮ੍ਰਿਤਕ ਦਾ ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਮੋਬਾਈਲ ਦੇ ਕਵਰ ਵਿੱਚ ਇੱਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿੱਚ ਉਸ ਨੇ ਤਿੰਨ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚਿੱਤਰਕਾਰ ਵੱਲੋਂ ਨਹਿਰ ਵਿੱਚ ਛਾਲ ਮਾਰਨ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।

ਮ੍ਰਿਤਕ ਦੇ ਭਤੀਜੇ ਵਿਕਰਮ ਨੇ ਦੱਸਿਆ ਕਿ ਉਸ ਦਾ ਚਾਚਾ ਪੇਂਟਰ ਠੇਕੇਦਾਰ ਹੈ। ਜੋ ਕਈ ਦਿਨਾਂ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ। ਬੀਤੀ 12 ਅਕਤੂਬਰ ਦੀ ਸ਼ਾਮ ਨੂੰ ਉਨ੍ਹਾਂ ਬਜ਼ਾਰ ਤੋਂ ਸਾਮਾਨ ਲੈਣ ਦੀ ਯੋਜਨਾ ਬਣਾਈ ਸੀ। ਪਰ ਕੁਝ ਸਮੇਂ ਬਾਅਦ ਉਸ ਦਾ ਫੋਨ ਆਇਆ ਕਿ ਉਹ ਨਹਿਰ ਵਿੱਚ ਛਾਲ ਮਾਰ ਰਿਹਾ ਹੈ ਅਤੇ ਬਲਿਆਲਾ ਹੈਡ ਤੋਂ ਆ ਕੇ ਮੋਟਰਸਾਈਕਲ ਤੇ ਮੋਬਾਈਲ ਲੈ ਜਾਵੇ। ਜਦੋਂ ਅਸੀਂ ਬਲਿਆਲਾ ਹੈਡ ਪਹੁੰਚੇ ਤਾਂ ਚਾਚਾ ਨਹੀਂ ਮਿਲਿਆ। ਉਦੋਂ ਤੋਂ ਹੀ ਨਹਿਰ ਵਿੱਚ ਭਾਲ ਜਾਰੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਮੇਰੀ ਮੌਤ ਦਾ ਕਾਰਨ ਜੈਰਾਜ ਮਿਸਤਰੀ ਹੈਦਰਵਾਲਾ, ਭੀਮ ਸਿੰਘ ਨੇ ਕੰਮ ਲਈ ਪੈਸੇ ਨਹੀਂ ਦਿੱਤੇ, ਇਸ ਲਈ ਮੈਂ ਖੁਦਕੁਸ਼ੀ ਕਰ ਰਿਹਾ ਹਾਂ। ਮੇਰੀ ਮੌਤ ਲਈ ਰਾਜੇਸ਼ ਪੇਂਟਰ ਵੀ ਜ਼ਿੰਮੇਵਾਰ ਹੈ।

Continue Reading

National

ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 3 ਵਿਅਕਤੀਆਂ ਦੀ ਮੌਤ

Published

on

By

 

ਲੋਖੰਡਵਾਲਾ, 16 ਅਕਤੂਬਰ (ਸ.ਬ.) ਅੰਧੇਰੀ ਦੇ ਲੋਖੰਡਵਾਲਾ ਇਲਾਕੇ ਵਿੱਚ ਅੱਜ ਸਵੇਰੇ 8 ਵਜੇ ਇਕ 14 ਮੰਜ਼ਿਲਾ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਫਾਇਰ ਕਰਮੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਹੁਮੰਜ਼ਿਲਾ ਇਮਾਰਤ ਦੀ ਦਸਵੀਂ ਮੰਜ਼ਿਲ ਤੇ ਸਥਿਤ ਫਲੈਟ ਵਿੱਚ ਅੱਗ ਲੱਗ ਗਈ। ਇਸ ਦੀ ਸੂਚਨਾ ਤੁਰੰਤ ਪੁਲੀਸ ਅਤੇ ਫਾਇਰ ਫਾਈਟਰਜ਼ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲੀਸ ਮੌਕੇ ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇਕ ਘੰਟੇ ਵਿੱਚ ਅੱਗ ਤੇ ਕਾਬੂ ਪਾਇਆ ਗਿਆ।

ਇਸ ਦੌਰਾਨ ਅੱਗ ਲੱਗਣ ਕਾਰਨ ਦਸਵੀਂ ਮੰਜ਼ਿਲ ਤੇ ਰਹਿੰਦੇ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ। ਲੋਕਾਂ ਦਾ ਕਹਿਣਾ ਹੈ ਕਿ ਫਾਇਰ ਕਰਮੀਆਂ ਨੇ ਸਮੇਂ ਸਿਰ ਅੱਗ ਤੇ ਕਾਬੂ ਪਾ ਲਿਆ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।

ਉਸ ਨੂੰ ਤੁਰੰਤ ਕੋਪਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਵਿੱਚ ਦੋ ਬਜ਼ੁਰਗ ਦੱਸੇ ਜਾ ਰਹੇ ਹਨ। ਇਨ੍ਹਾਂ ਦੀ ਪਛਾਣ ਚੰਦਰਪ੍ਰਕਾਸ਼ ਸੋਨੀ, ਕਾਂਤਾ ਸੋਨੀ ਅਤੇ ਪੇਲੂਬੇਟਾ ਵਜੋਂ ਹੋਈ ਹੈ। ਮ੍ਰਿਤਕਾਂ ਵਿੱਚੋਂ ਇੱਕ ਘਰ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ।

Continue Reading

National

ਮਾਮੂਲੀ ਬਹਿਸ ਤੋਂ ਬਾਅਦ ਨੌਜਵਾਨ ਦਾ ਚਾਕੂ ਮਾਰ ਕੇ ਕਤਲ

Published

on

By

 

 

ਨਵੀਂ ਦਿੱਲੀ, 16 ਅਕਤੂਬਰ (ਸ.ਬ.) ਪੱਛਮੀ ਦਿੱਲੀ ਦੇ ਵਿਕਾਸਪੁਰੀ ਇਲਾਕੇ ਵਿੱਚ ਇਕ ਵਿਅਕਤੀ ਦਾ ਕਥਿਤ ਤੌਰ ਤੇ ਛੇ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਸੂਚਨਾ ਪੁਲੀਸ ਨੇ ਅੱਜ ਦਿੱਤੀ। ਮਾਮਲੇ ਦੀ ਜਾਂਚ ਕਰ ਰਹੀ ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਜੇ ਵਾਸੀ ਇੰਦਰਾ ਕੈਂਪ, ਵਿਕਾਸਪੁਰੀ ਵਜੋਂ ਹੋਈ ਹੈ ਅਤੇ ਉਹ ਪੇਸ਼ੇ ਤੋਂ ਡਰਾਈਵਰ ਸੀ। ਡਿਪਟੀ ਕਮਿਸ਼ਨਰ ਆਫ਼ ਪੁਲੀਸ ਵਿਚਿਤਰ ਵੀਰ ਨੇ ਦੱਸਿਆ ਕਿ ਵਿਕਾਸ ਪੁਰੀ ਵਿੱਚ ਵਾਪਰੀ ਇਸ ਘਟਨਾ ਦੀ ਸੂਚਨਾ ਬੀਤੀ ਰਾਤ ਕਰੀਬ 11 ਵਜੇ ਪੁਲੀਸ ਕੰਟਰੋਲ ਰੂਮ ਵਿੱਚ ਮਿਲੀ।

ਅਧਿਕਾਰੀ ਨੇ ਦੱਸਿਆ ਕਿ ਸੰਜੇ ਆਪਣੇ ਦੋਸਤ ਮਨੀਸ਼ ਦੇ ਨਾਲ ਇਲਾਕੇ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਉਸ ਦੀ ਕੁਝ ਸਥਾਨਕ ਲੋਕਾਂ ਨਾਲ ਬਹਿਸ ਹੋ ਗਈ, ਜਿਸ ਤੋਂ ਬਾਅਦ ਸੰਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਚਾਕੂ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮਨੀਸ਼ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਡੀਸੀਪੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਜ਼ਖ਼ਮੀ ਸੰਜੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵੀਰ ਨੇ ਦੱਸਿਆ ਕਿ ਇਸ ਘਟਨਾ ਵਿਚ ਕਥਿਤ ਤੌਰ ਤੇ ਸ਼ਾਮਲ ਛੇ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਵਿਚੋਂ ਕੁਝ ਇਸੇ ਇਲਾਕੇ ਦੇ ਵਸਨੀਕ ਹਨ। ਪੁਲੀਸ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

 

Continue Reading

National

ਅਫਵਾਹ ਨਿਕਲੀ ਇੰਡੀਗੋ ਅਤੇ ਏਅਰ ਇੰਡੀਆ ਦੇ ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ

Published

on

By

 

ਅਹਿਮਦਾਬਾਦ, 16 ਅਕਤੂਬਰ (ਸ.ਬ.) ਮੁੰਬਈ ਤੋਂ ਦਿੱਲੀ ਜਾਣ ਵਾਲੇ ਇੰਡੀਗੋ ਜਹਾਜ਼ ਵਿਚ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਰਸਤਾ ਬਦਲ ਕੇ ਅਹਿਮਦਾਬਾਦ ਭੇਜਿਆ ਗਿਆ। ਇਕ ਅਧਿਕਾਰੀ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਕਿ ਜਾਂਚ ਦੋਰਾਨ ਜਹਾਜ਼ ਵਿਚੋਂ ਅਜਿਹਾ ਕੁੱਝ ਵੀ ਨਹੀਂ ਮਿਲਿਆ ਅਤੇ ਬੰਬ ਹੋਣ ਦੀ ਸੂਚਨਾ ਗਲਤ ਸਾਬਿਤ ਹੋਈ।

ਇਕ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਜਹਾਜ਼ ਨੇ ਉਡਾਣ ਭਰੀ ਤਾਂ ਇਕ ਅਗਿਆਤ ਵਿਅਕਤੀ ਨੇ ਸੋਸ਼ਲ ਮੀਡੀਆ ਰਾਹੀਂ ਜਹਾਜ਼ ਵਿੱਚ ਬੰਬ ਹੋਣ ਬਾਰੇ ਦਾਅਵਾ ਕੀਤਾ। ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ 200 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਨ। ਜਹਾਜ਼ ਸੁਰੱਖਿਆ ਕਰਮੀਆਂ ਦੇ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਅੱਜ ਸਵੇਰ ਕਰੀਬ 8 ਵਜੇ ਦਿੱਲੀ ਲਈ ਰਵਾਨਾ ਹੋਇਆ।

ਇਸ ਤੋਂ ਇਲਾਵਾ ਬੰਬ ਦੀ ਧਮਕੀ ਕਾਰਨ ਏਅਰ ਇੰਡੀਆ ਉਡਾਣ ਨੂੰ ਹਵਾਈ ਅੱਡੇ ਵੱਲ ਮੋੜਨ ਦੇ 18 ਘੰਟਿਆਂ ਤੋਂ ਵੱਧ ਸਮੇਂ ਬਾਅਦ ਇਕਾਲੁਇਟ ਹਵਾਈ ਅੱਡੇ ਤੋਂ ਸ਼ਿਕਾਗੋ ਜਾਣ ਵਾਲੇ 191 ਫਸੇ ਹੋਏ ਯਾਤਰੀਆਂ ਨੂੰ ਕੈਨੇਡੀਅਨ ਏਅਰ ਫੋਰਸ ਦੇ ਜਹਾਜ਼ ਤੇ ਲਿਜਾਇਆ ਜਾ ਰਿਹਾ ਹੈ। ਇਸ ਜਹਾਜ਼ ਵਿੱਚ 20 ਚਾਲਕ ਦਲ ਦੇ ਮੈਂਬਰਾਂ ਸਮੇਤ ਕੁੱਲ 211 ਲੋਕ ਸਵਾਰ ਸਨ। ਅੱਜ ਇੱਕ ਬਿਆਨ ਵਿੱਚ ਏਅਰ ਇੰਡੀਆ ਨੇ ਕਿਹਾ ਕਿ ਫਲਾਈਟ ਅੀ127 ਦੇ ਯਾਤਰੀ ਜਿਸ ਨੂੰ 15 ਅਕਤੂਬਰ ਨੂੰ ਕੈਨੇਡਾ ਵਿੱਚ ਇਕਾਲੁਇਟ ਵੱਲ ਮੋੜਿਆ ਗਿਆ ਸੀ, ਆਪਣੀ ਮੰਜ਼ਿਲ ਸ਼ਿਕਾਗੋ ਵੱਲ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਦਿੱਲੀ ਤੋਂ ਸ਼ਿਕਾਗੋ ਜਾ ਰਹੇ ਏਅਰ ਇੰਡੀਆ ਦੇ ਬੋਇੰਗ 777-300 ਈਆਰ ਜਹਾਜ਼ ਨੂੰ ਬੰਬ ਦੀ ਧਮਕੀ ਤੋਂ ਬਾਅਦ ਕੈਨੇਡੀਅਨ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਰਾਇਲ ਕੈਨੇਡੀਅਨ ਮਾਉਂਟਿਡ ਪੁਲੀਸ ਨੇ ਕਿਹਾ ਸੀ ਕਿ ਫਲਾਈਟ ਨੇ ਇਕਾਲੁਇਟ, ਨੁਨਾਵਤ ਵਿਖੇ ਐਮਰਜੈਂਸੀ ਲੈਂਡਿੰਗ ਕੀਤੀ ਅਤੇ ਚਾਲਕ ਦਲ ਸਮੇਤ ਸਾਰੇ 211 ਲੋਕ

ਜਹਾਜ਼ ਤੋਂ ਉਤਰ ਗਏ। ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਵਿੱਚ ਘੱਟੋ-ਘੱਟ 10 ਭਾਰਤੀ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ ਅਤੇ ਸੁਰੱਖਿਆ ਜਾਂਚ ਤੋਂ ਬਾਅਦ ਸਬੰਧਤ ਜਹਾਜ਼ਾਂ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ।

Continue Reading

Latest News

Trending