Mohali
ਪੰਚਾਇਤ ਚੋਣਾਂ ਨੂੰ ਲੈ ਕੇ ਇੱਕ ਦੂਜੇ ਤੇ ਇਲਜਾਮ ਲਗਾ ਰਹੇ ਹਨ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ
ਪੰਚਾਇਤ ਚੋਣਾਂ ਦੌਰਾਨ ਸਰਕਾਰ ਨੇ ਧੱਕੇਸ਼ਾਹੀ ਦੇ ਰਿਕਾਰਡ ਤੋੜੇ : ਬਲਬੀਰ ਸਿੰਘ ਸਿੱਧੂ
ਚੋਣ ਕਮਿਸ਼ਨ ਤੋਂ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿੱਚ ਦੁਬਾਰਾ ਵੋਟਾਂ ਪੁਆਉਣ ਦੀ ਮੰਗ ਕੀਤੀ
ਐਸ ਏ ਐਸ ਨਗਰ, 16 ਅਕਤੂਬਰ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸz. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੇ ਇਲਜਾਮ ਲਗਾਇਆ ਹੈ ਕਿ ਪੰਚਾਇਤ ਚੋਣਾਂ ਦੌਰਾਨ ਸਰਕਾਰ ਨੇ ਧੱਕੇਸ਼ਾਹੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਦੌਰਾਨ ਜਿੱਥੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਪੁਲੀਸ ਦਾ ਜਬਰ ਸਹਿਣਾ ਪਿਆ ਹੈ ਉੱਥੇ ਜਿਆਦਾਤਰ ਪਿੰਡਾਂ ਵਿੱਚ ਵੋਟਾਂ ਦੀ ਗਿਣਤੀ ਕੀਤੇ ਬਿਨਾਂ ਹੀ ਸਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ ਹੈ।
ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਭਗਵੰਤ ਮਾਨ ਸਰਕਾਰ ਉਤੇ ਦੋਸ਼ ਲਾਉਂਦਿਆਂ ਉਹਨਾਂ ਕਿਹਾ ਹੈ ਕਿ ਇਸ ਸਰਕਾਰ ਨੇ ਪੰਚਾਇਤ ਚੋਣਾਂ ਵਿਚ ਵੱਡੇ ਪੱਧਰ ਉਤੇ ਧਾਂਦਲੀਆਂ ਕਰ ਕੇ ਜਿੱਥੇ ਲੋਕਤੰਤਰ ਦਾ ਗਲਾ ਘੁੱਟਿਆ ਹੈ ਉਥੇ ਪਿੰਡਾਂ ਵਿਚ ਤਿੱਖੀ ਧੜੇਬੰਦੀ ਪੈਦਾ ਕਰ ਕੇ ਆਪਸੀ ਭਾਈਚਾਰੇ ਦੀ ਥਾਂ ਨਫ਼ਰਤ ਤੇ ਹਿੰਸਾ ਬੀਜ ਦਿੱਤੀ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿਚ ਖਤਰਨਾਕ ਨਤੀਜੇ ਸਾਹਮਣੇ ਆਉਣਗੇ।
ਉਹਨਾਂ ਕਿਹਾ ਕਿ ਮੁਹਾਲੀ ਬਲਾਕ ਦੇ ਪਿੰਡਾਂ ਬੜਮਾਜਰਾ ਕਾਲੋਨੀ, ਜੁਝਾਰ ਨਗਰ ਅਤੇ ਰਾਏਪੁਰ ਵਿੱਚ ਤਾਂ ਚੋਣ ਅਮਲੇ ਨੇ ਗਿਣਤੀ ਤੋਂ ਪਹਿਲਾਂ ਹੀ ਸਾਰੇ ਉਮੀਦਵਾਰਾਂ ਤੋਂ ਕਾਗਜ਼ਾਂ ਉਤੇ ਦਸਤਖ਼ਤ ਕਰਾਉਣ ਤੋਂ ਬਾਅਦ ਵਿਰੋਧੀ ਉਮੀਦਵਾਰਾਂ ਨੂੰ ਧੱਕੇ ਮਾਰ ਕੇ ਗਿਣਤੀ ਕੇਂਦਰਾਂ ਵਿਚੋਂ ਬਾਹਰ ਕੱਢ ਦਿੱਤਾ ਅਤੇ ਸੱਤਾਧਾਰੀ ਧਿਰ ਦੇ ਉਮੀਦਵਾਰਾਂ ਨੂੰ ਜੇਤੂ ਐਲਾਨ ਦਿੱਤਾ ਗਿਆ। ਉਹਨਾਂ ਪੰਜਾਬ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੁਹਾਲੀ ਬਲਾਕ ਦੇ ਪਿੰਡ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿੱਚ ਪੰਚਾਇਤ ਚੋਣਾਂ ਲਈ ਮੁੜ ਤੋਂ ਵੋਟਾਂ ਪੁਆਈਆਂ ਜਾਣ ਕਿਉਂਕਿ ਇਹਨਾਂ ਪਿੰਡਾਂ ਵਿੱਚ ਵੋਟਾਂ ਦੀ ਗਿਣਤੀ ਵਿੱਚ ਧਾਂਦਲੀ ਕਰ ਕੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਹਾਰਿਆ ਕਰਾਰ ਦਿੱਤਾ ਗਿਆ ਹੈ।
ਚੋਣ ਅਮਲੇ ਉਤੇ ਦੋਸ਼ ਲਾਉਂਦਿਆਂ ਸ਼੍ਰੀ ਸਿੱਧੂ ਨੇ ਕਿਹਾ ਕਿ ਪਿੰਡ ਬੜਮਾਜਰਾ ਕਾਲੋਨੀ ਵਿਚ ਉਹਨਾਂ ਦੇ ਹਿਮਾਇਤੀ ਉਮੀਦਵਾਰ ਨੂੰ 50, ਜੁਝਾਰ ਨਗਰ ਵਿਚ 40 ਅਤੇ ਰਾਇਪੁਰ ਵਿਚ 34 ਵੋਟਾਂ ਦੇ ਫ਼ਰਕ ਨਾਲ ਹਾਰਿਆ ਕਰਾਰ ਦੇ ਦਿੱਤਾ ਗਿਆ। ਉਹਨਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਮੁੜ ਗਿਣਤੀ ਦੀ ਮੰਗ ਕੀਤੀ ਤਾਂ ਚੋਣ ਅਮਲਾ ਵੋਟ ਪੇਟੀਆਂ ਲੈ ਕੇ ਭੱਜ ਗਿਆ। ਉਹਨਾਂ ਕਿਹਾ ਕਿ ਇਸ ਨੰਗੀ ਚਿੱਟੀ ਧੱਕੇਸ਼ਾਹੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਲੋਕਾਂ ਨੂੰ ਪੁਲੀਸ ਨੇ ਵੀ ਡਰਾਇਆ ਧਮਕਾਇਆ ਅਤੇ ਬਦਕਲਾਮੀ ਕੀਤੀ। ਜਿਕਰਯੋਗ ਹੈ ਕਿ ਬੀਤੀ ਰਾਤ ਸz. ਸਿੱਧੂ ਦੀ ਅਗਵਾਈ ਵਿਚ ਪੀੜਤ ਉਮੀਦਵਾਰਾਂ ਤੇ ਉਹਨਾਂ ਦੇ ਹਿਮਾਇਤੀਆਂ ਨੇ ਬਲੌਂਗੀ ਬੈਰੀਅਰ ਨੇੜੇ ਸੜਕੀ ਆਵਜਾਈ ਰੋਕ ਕੇ ਧਰਨਾ ਵੀ ਦਿੱਤਾ ਸੀ।
ਸ਼੍ਰੀ ਸਿੱਧੂ ਨੇ ਕਿਹਾ ਕਿ ਇਹਨਾਂ ਚੋਣਾਂ ਵਿੱਚ ਹਰ ਪੱਧਰ ਉਤੇ ਧਾਂਦਲੀ ਤੇ ਧੱਕੇਸ਼ਾਹੀ ਕੀਤੀ ਗਈ ਹੈ। ਪਹਿਲਾਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਵੱਖ ਵੱਖ ਮਹਿਕਮਿਆਂ ਤੋਂ ‘ਬਕਾਇਆ ਨਹੀਂ ਦੇ ਸਰਟੀਫੀਕੇਟ ਨਹੀਂ ਲੈਣ ਦਿਤੇ ਗਏ, ਨਾਮਜ਼ਾਦਗੀਆਂ ਦਾਖ਼ਲ ਕਰਨ ਦੇ ਆਖਰੀ ਦਿਨ ਦਫਤਰਾਂ ਵਿਚ ਜਾਣ ਨਹੀਂ ਦਿੱਤਾ ਗਿਆ, ਇਤਰਾਜ਼ ਨਹੀਂ ਲਏ ਗਏ, ਆਖਰੀ ਦਿਨ ਤੱਕ ਜਾਅਲੀ ਵੋਟਾਂ ਬਣਾਈਆਂ ਗਈਆਂ ਅਤੇ ਕੱਲ ਵੋਟਾਂ ਦੀ ਗਿਣਤੀ ਵਿਚ ਹੇਰਾਫੇਰੀ ਕੀਤੀ ਗਈ।
ਉਹਨਾਂ ਕਿਹਾ ਕਿ ਉਹ ਰਾਜ ਚੋਣ ਕਮਿਸ਼ਨ ਨੂੰ ਇਹਨਾਂ ਪਿੰਡਾਂ ਵਿਚ ਮੁੜ ਤੋਂ ਵੋਟਾਂ ਪੁਆਉਣ ਸਬੰਧੀ ਮੈਮੋਰੰਡਮ ਦੇਣਗੇ ਅਤੇ ਜੇ ਉਹਨਾਂ ਨੇ ਮੁੜ ਵੋਟਾਂ ਪੁਆਉਣ ਲਈ ਹੁਕਮ ਜਾਰੀ ਨਾ ਕੀਤੇ ਤਾਂ ਫਿਰ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਇਸ ਮੌਕੇ ਉਹਨਾਂ ਨਾਲ ਕਾਂਗਰਸੀ ਆਗੂ ਕੰਵਰਬੀਰ ਸਿੰਘ ਰੂਬੀ, ਜੁਝਾਰ ਲਗਰ ਦੇ ਸਰਪੰਚੀ ਦੇ ਉਮੀਦਵਾਰ ਕਸ਼ਮੀਰ ਸਿੰਘ, ਬੜਮਾਜਰਾ ਕਾਲੋਨੀ ਦੇ ਉਮੀਦਵਾਰ ਜਗਦੀਸ਼, ਰਾਏਪੁਰ ਦੇ ਉਮੀਦਵਾਰ ਮੋਹਨ ਸਿੰਘ ਅਤੇ ਬਲੌਂਗੀ ਕਾਲੋਨੀ ਦੀ ਸਰਪੰਚ ਉਮੀਦਵਾਰ ਰਿੰਪਲ ਬਵਾ ਦੇ ਪਤੀ ਵੀਰ ਪ੍ਰਤਾਪ ਬਾਵਾ ਸਮੇਤ ਪੰਚ ਦੀ ਚੋਣ ਲੜਣ ਵਾਲੇ ਉਮੀਦਵਾਰ, ਕਾਂਗਰਸੀ ਆਗੂ ਅਤੇ ਵਰਕਰ ਹਾਜਿਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
