Connect with us

National

ਮਜ਼ਦੂਰਾਂ ਨਾਲ ਭਰੀ ਟਰੈਕਟਰ ਟਰਾਲੀ ਨਾਲੇ ਵਿੱਚ ਪਲਟਣ ਕਾਰਨ 3 ਮਜ਼ਦੂਰਾਂ ਦੀ ਮੌਤ

Published

on

 

ਝਾਂਸੀ, 16 ਅਕਤੂਬਰ (ਸ.ਬ.) ਝਾਂਸੀ ਵਿੱਚ ਅੱਜ ਸਵੇਰੇ ਖੇਤਾਂ ਵਿੱਚ ਕੰਮ ਕਰਨ ਜਾ ਰਹੇ ਮਜ਼ਦੂਰਾਂ ਨਾਲ ਭਰੀ ਟਰੈਕਟਰ ਟਰਾਲੀ ਨਾਲੇ ਵਿੱਚ ਪਲਟ ਗਈ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲੀਸ ਦੀ ਮਦਦ ਨਾਲ ਸਾਰਿਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਗੁਰਸਰਾਏ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਤਿੰਨ ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮਰਨ ਵਾਲੇ ਤਿੰਨ ਮਜ਼ਦੂਰਾਂ ਵਿੱਚ ਇੱਕ ਪਿਤਾ ਅਤੇ ਉਸਦੇ ਦੋ ਪੁੱਤਰਾਂ ਦੀ ਮੌਤ ਹੋ ਗਈ। ਇੱਕ ਦਰਜਨ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਜਿਸ ਵਿੱਚ ਕਈ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਮੌਕੇ ਤੇ ਪਹੁੰਚੀ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਸਮੇਤ ਸਾਰੇ ਜ਼ਖਮੀ ਲਲਿਤਪੁਰ ਜ਼ਿਲੇ ਦੇ ਦੱਸੇ ਜਾਂਦੇ ਹਨ, ਜਿਨ੍ਹਾਂ ਨੂੰ ਠੇਕੇਦਾਰ ਵੱਲੋਂ ਖੇਤਾਂ ਵਿੱਚ ਮਜ਼ਦੂਰਾਂ ਨੂੰ ਖੇਤੀ ਵਾਹਨਾਂ ਵਿੱਚ ਲਿਜਾਣ ਤੇ ਪਾਬੰਦੀ ਦੇ ਬਾਵਜੂਦ ਖੇਤਾਂ ਵਿੱਚ ਕੰਮ ਕਰਨ ਲਈ ਲਿਜਾਇਆ ਜਾ ਰਿਹਾ ਸੀ। ਪੁਲੀਸ ਠੇਕੇਦਾਰ ਦੀ ਭਾਲ ਕਰ ਰਹੀ ਹੈ।

ਇਸ ਹਾਦਸੇ ਵਿੱਚ ਟਰੈਕਟਰ ਟਰਾਲੀ ਵਿੱਚ ਬੈਠੇ ਮਜ਼ਦੂਰਾਂ ਦੇ ਕਈ ਮਾਸੂਮ ਬੱਚੇ ਮੌਤ ਦੇ ਮੂੰਹ ਵਿੱਚ ਬਚ ਗਏ। ਸੂਚਨਾ ਮਿਲਦੇ ਹੀ ਐਸਪੀ ਗੋਪੀ ਨਾਥ ਸੋਨੀ ਮੌਕੇ ਤੇ ਪਹੁੰਚੇ। ਐਸਪੀ ਮੁਤਾਬਕ ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।

Continue Reading

National

ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਦੇ ਡੀ ਏ ਵਿੱਚ 3 ਫੀਸਦੀ ਦਾ ਵਾਧਾ

Published

on

By

 

 

ਨਵੀਂ ਦਿੱਲੀ, 16 ਅਕਤੂਬਰ (ਸ.ਬ.) ਕੇਂਦਰੀ ਮੰਤਰੀ ਮੰਡਲ ਨੇ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਡੀ ਏ ਵਾਧੇ ਤੇ ਮੋਹਰ ਲਗਾ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਤਰੀ ਮੰਡਲ ਦੀ ਬੈਠਕ ਵਿੱਚ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਹੁਣ ਮੁਲਾਜ਼ਮਾਂ ਨੂੰ ਡੀਏ ਦੀ ਬੇਸਿਕ ਤਨਖਾਹ ਦਾ 53 ਫੀਸਦੀ ਮਿਲੇਗਾ। ਮੌਜੂਦਾ ਸਮੇਂ ਵਿੱਚ ਮੁਲਾਜ਼ਮਾਂ ਨੂੰ ਬੇਸਿਕ ਤਨਖਾਹ ਦਾ 50 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ। ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਜੁਲਾਈ ਤੋਂ ਦਸੰਬਰ ਮਹੀਨੇ ਤਕ ਲਈ ਹੈ।

ਜਿਕਰਯੋਗ ਹੈ ਕਿ ਕੇਂਦਰ ਸਰਕਾਰ ਹਰ ਸਾਲ ਦੋ ਵਾਰ (ਜਨਵਰੀ ਤੇ ਜੁਲਾਈ) ਮਹਿੰਗਾਈ ਭੱਤੇ ਸਬੰਧੀ ਫੈਸਲਾ ਲੈਂਦੀ ਹੈ। ਜਨਵਰੀ ਲਈ ਮਹਿੰਗਾਈ ਭੱਤੇ ਦੇ ਵਾਧੇ ਦਾ ਐਲਾਨ ਮਾਰਚ ਤੇ ਅਪ੍ਰੈਲ ਦੇ ਵਿਚਕਾਰ ਕੀਤਾ ਜਾਂਦਾ ਹੈ, ਜਦਕਿ ਜੁਲਾਈ ਲਈ ਮਹਿੰਗਾਈ ਭੱਤੇ ਦਾ ਫੈਸਲਾ ਸਤੰਬਰ-ਅਕਤੂਬਰ ਵਿੱਚ ਐਲਾਨਿਆ ਜਾਂਦਾ ਹੈ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਐਲਾਨ ਦੇ ਨਾਲ-ਨਾਲ ਸਰਕਾਰ ਮੁਲਾਜ਼ਮਾਂ ਨੂੰ ਬਕਾਏ ਵੀ ਦਿੰਦੀ ਹੈ।

ਤਿੰਨ ਫੀਸਦੀ ਡੀਏ ਦੇ ਵਾਧੇ ਦਾ ਮਤਲਬ ਹੈ ਕਿ ਜੇਕਰ ਕਿਸੇ ਮੁਲਾਜ਼ਮ ਦੀ ਮੁੱਢਲੀ ਤਨਖਾਹ 18000 ਰੁਪਏ ਹੈ ਤਾਂ ਉਸ ਦੀ ਤਨਖਾਹ 540 ਰੁਪਏ ਪ੍ਰਤੀ ਮਹੀਨਾ ਵਧ ਜਾਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਲਗਪਗ ਇੱਕ ਕਰੋੜ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।

 

Continue Reading

National

ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 3 ਵਿਅਕਤੀਆਂ ਦੀ ਮੌਤ

Published

on

By

 

ਲੋਖੰਡਵਾਲਾ, 16 ਅਕਤੂਬਰ (ਸ.ਬ.) ਅੰਧੇਰੀ ਦੇ ਲੋਖੰਡਵਾਲਾ ਇਲਾਕੇ ਵਿੱਚ ਅੱਜ ਸਵੇਰੇ 8 ਵਜੇ ਇਕ 14 ਮੰਜ਼ਿਲਾ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਫਾਇਰ ਕਰਮੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਹੁਮੰਜ਼ਿਲਾ ਇਮਾਰਤ ਦੀ ਦਸਵੀਂ ਮੰਜ਼ਿਲ ਤੇ ਸਥਿਤ ਫਲੈਟ ਵਿੱਚ ਅੱਗ ਲੱਗ ਗਈ। ਇਸ ਦੀ ਸੂਚਨਾ ਤੁਰੰਤ ਪੁਲੀਸ ਅਤੇ ਫਾਇਰ ਫਾਈਟਰਜ਼ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲੀਸ ਮੌਕੇ ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇਕ ਘੰਟੇ ਵਿੱਚ ਅੱਗ ਤੇ ਕਾਬੂ ਪਾਇਆ ਗਿਆ।

ਇਸ ਦੌਰਾਨ ਅੱਗ ਲੱਗਣ ਕਾਰਨ ਦਸਵੀਂ ਮੰਜ਼ਿਲ ਤੇ ਰਹਿੰਦੇ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ। ਲੋਕਾਂ ਦਾ ਕਹਿਣਾ ਹੈ ਕਿ ਫਾਇਰ ਕਰਮੀਆਂ ਨੇ ਸਮੇਂ ਸਿਰ ਅੱਗ ਤੇ ਕਾਬੂ ਪਾ ਲਿਆ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।

ਉਸ ਨੂੰ ਤੁਰੰਤ ਕੋਪਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਵਿੱਚ ਦੋ ਬਜ਼ੁਰਗ ਦੱਸੇ ਜਾ ਰਹੇ ਹਨ। ਇਨ੍ਹਾਂ ਦੀ ਪਛਾਣ ਚੰਦਰਪ੍ਰਕਾਸ਼ ਸੋਨੀ, ਕਾਂਤਾ ਸੋਨੀ ਅਤੇ ਪੇਲੂਬੇਟਾ ਵਜੋਂ ਹੋਈ ਹੈ। ਮ੍ਰਿਤਕਾਂ ਵਿੱਚੋਂ ਇੱਕ ਘਰ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ।

Continue Reading

National

ਮਾਮੂਲੀ ਬਹਿਸ ਤੋਂ ਬਾਅਦ ਨੌਜਵਾਨ ਦਾ ਚਾਕੂ ਮਾਰ ਕੇ ਕਤਲ

Published

on

By

 

 

ਨਵੀਂ ਦਿੱਲੀ, 16 ਅਕਤੂਬਰ (ਸ.ਬ.) ਪੱਛਮੀ ਦਿੱਲੀ ਦੇ ਵਿਕਾਸਪੁਰੀ ਇਲਾਕੇ ਵਿੱਚ ਇਕ ਵਿਅਕਤੀ ਦਾ ਕਥਿਤ ਤੌਰ ਤੇ ਛੇ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਸੂਚਨਾ ਪੁਲੀਸ ਨੇ ਅੱਜ ਦਿੱਤੀ। ਮਾਮਲੇ ਦੀ ਜਾਂਚ ਕਰ ਰਹੀ ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਜੇ ਵਾਸੀ ਇੰਦਰਾ ਕੈਂਪ, ਵਿਕਾਸਪੁਰੀ ਵਜੋਂ ਹੋਈ ਹੈ ਅਤੇ ਉਹ ਪੇਸ਼ੇ ਤੋਂ ਡਰਾਈਵਰ ਸੀ। ਡਿਪਟੀ ਕਮਿਸ਼ਨਰ ਆਫ਼ ਪੁਲੀਸ ਵਿਚਿਤਰ ਵੀਰ ਨੇ ਦੱਸਿਆ ਕਿ ਵਿਕਾਸ ਪੁਰੀ ਵਿੱਚ ਵਾਪਰੀ ਇਸ ਘਟਨਾ ਦੀ ਸੂਚਨਾ ਬੀਤੀ ਰਾਤ ਕਰੀਬ 11 ਵਜੇ ਪੁਲੀਸ ਕੰਟਰੋਲ ਰੂਮ ਵਿੱਚ ਮਿਲੀ।

ਅਧਿਕਾਰੀ ਨੇ ਦੱਸਿਆ ਕਿ ਸੰਜੇ ਆਪਣੇ ਦੋਸਤ ਮਨੀਸ਼ ਦੇ ਨਾਲ ਇਲਾਕੇ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਉਸ ਦੀ ਕੁਝ ਸਥਾਨਕ ਲੋਕਾਂ ਨਾਲ ਬਹਿਸ ਹੋ ਗਈ, ਜਿਸ ਤੋਂ ਬਾਅਦ ਸੰਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਚਾਕੂ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮਨੀਸ਼ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਡੀਸੀਪੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਜ਼ਖ਼ਮੀ ਸੰਜੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵੀਰ ਨੇ ਦੱਸਿਆ ਕਿ ਇਸ ਘਟਨਾ ਵਿਚ ਕਥਿਤ ਤੌਰ ਤੇ ਸ਼ਾਮਲ ਛੇ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਵਿਚੋਂ ਕੁਝ ਇਸੇ ਇਲਾਕੇ ਦੇ ਵਸਨੀਕ ਹਨ। ਪੁਲੀਸ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

 

Continue Reading

Latest News

Trending