Punjab
ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਲੱਗੀ ਅੱਗ ਵਿੱਚ ਬੱਚੀ ਸਮੇਤ 7 ਵਿਅਕਤੀ ਝੁਲਸੇ
ਲੁਧਿਆਣਾ, 16 ਅਕਤੂਬਰ (ਸ. ਬ.) ਲੁਧਿਆਣਾ ਵਿੱਚ ਗੈਸ ਲੀਕ ਹੋਣ ਅੱਗ ਲੱਗ ਗਈ। ਅੱਗ ਇੰਨੀ ਫੈਲ ਗਈ ਕਿ ਇਸ ਨੇ 4 ਕਮਰਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ 7 ਵਿਅਕਤੀ ਝੁਲਸ ਜਾਣ ਦੀ ਜਾਣਕਾਰੀ ਮਿਲੀ ਹੈ। ਝੁਲਸੇ ਹੋਏ ਵਿਅਕਤੀਆਂ ਵਿੱਚ ਇੱਕ 7 ਸਾਲ ਦੀ ਬੱਚੀ ਵੀ ਸ਼ਾਮਲ ਹੈ। ਜਿਸ ਥਾਂ ਤੇ ਇਹ ਹਾਦਸਾ ਵਾਪਰਿਆ, ਉਥੇ ਵੱਡੇ ਸਿਲੰਡਰਾਂ ਤੋਂ ਛੋਟੇ ਸਿਲੰਡਰਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਗੈਸ ਭਰੀ ਜਾਂਦੀ ਸੀ। ਇਹ ਹਾਦਸਾ ਗੈਸ ਭਰਨ ਦੌਰਾਨ ਵਾਪਰਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਗਿਆਸਪੁਰਾ ਇਲਾਕੇ ਦੀ ਸਮਰਾਟ ਕਲੋਨੀ ਦੀ ਗਲੀ ਨੰਬਰ 3 ਵਿੱਚ ਅੱਗ ਲੱਗੀ। ਅੱਗ ਲੱਗਣ ਤੋਂ ਬਾਅਦ ਸਾਰਾ ਆਂਢ-ਗੁਆਂਢ ਇਕੱਠਾ ਹੋ ਗਿਆ। ਲੋਕਾਂ ਨੇ ਬੜੀ ਮਿਹਨਤ ਨਾਲ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਕਮਰਿਆਂ ਵਿੱਚ ਰਹਿੰਦੇ ਲੋਕ ਝੁਲਸ ਗਏ। 7 ਸਾਲਾ ਬੱਚੀ ਅਤੇ ਉਸ ਦੀ ਮਾਂ ਗੰਭੀਰ ਰੂਪ ਨਾਲ ਝੁਲਸ ਗਏ ਹਨ। ਜ਼ਖਮੀ ਲੜਕੀ ਦੀ ਪਛਾਣ ਸ਼ਿਵਾਨੀ ਅਤੇ ਉਸ ਦੀ ਮਾਂ ਫੂਲਮਤੀ ਵਜੋਂ ਹੋਈ ਹੈ।
ਮਾਂ-ਧੀ ਨੂੰ ਅੱਗ ਤੋਂ ਬਚਾਉਣ ਗਏ ਪੰਜ ਹੋਰ ਲੋਕ ਵੀ ਅੱਗ ਦੀ ਲਪੇਟ ਵਿੱਚ ਆ ਗਏ। ਜ਼ਖਮੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਲੋਕਾਂ ਨੇ ਪੁਲੀਸ ਚੌਕੀ ਗਿਆਸਪੁਰਾ ਨੂੰ ਸੂਚਨਾ ਦਿੱਤੀ। ਫੂਲਮਤੀ ਦੇ ਪਤੀ ਨੇ ਇੰਸਪੈਕਟਰ ਪ੍ਰਸਾਦ ਨੂੰ ਦੱਸਿਆ ਕਿ ਉਹ ਸਮਰਾਟ ਕਲੋਨੀ ਵਿੱਚ ਵਿੱਚ ਰਹਿੰਦਾ ਹੈ। ਇੱਥੇ ਇੱਕ ਵਿਅਕਤੀ ਆਪਣੇ ਕਮਰੇ ਦੇ ਨਾਲ ਲੱਗਦੇ ਕਮਰੇ ਵਿੱਚ ਵੱਡੇ ਸਿਲੰਡਰਾਂ ਵਿੱਚੋਂ ਛੋਟੇ ਸਿਲੰਡਰ ਭਰ ਲੈਂਦਾ ਹੈ। ਉਸ ਦੀ ਪਤਨੀ ਦੇਰ ਰਾਤ ਖਾਣਾ ਬਣਾ ਰਹੀ ਸੀ।
ਅਚਾਨਕ ਗੈਸ ਲੀਕ ਹੋਣ ਲੱਗੀ ਅਤੇ ਅੱਗ ਲੱਗ ਗਈ। ਜਿਸ ਕਾਰਨ ਉਸ ਦੀ ਪਤਨੀ, ਬੇਟੀ ਅਤੇ ਛੋਟਾ ਭਰਾ ਕ੍ਰਿਪਾ ਸ਼ੰਕਰ ਬੁਰੀ ਤਰ੍ਹਾਂ ਝੁਲਸ ਗਏ। ਫੂਲਮਤੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਤੁਰੰਤ ਵੱਡੇ ਹਸਪਤਾਨ ਰੈਫਰ ਕਰ ਦਿੱਤਾ।
Mohali
ਕੌਮੀ ਇਨਸਾਫ ਮੋਰਚੇ ਦੇ ਕੁੱਝ ਪ੍ਰਦਰਸ਼ਨਕਾਰੀ ਪੁਲੀਸ ਨੂੰ ਝਕਾਨੀ ਦੇ ਕੇ ਚੰਡੀਗੜ੍ਹ ਵੜੇ, ਦੋਹਾਂ ਧਿਰਾਂ ਵਿੱਚ ਹੋਈ ਝੜਪ, ਚੰਡੀਗੜ੍ਹ ਦੇ ਦੋ ਪੁਲੀਸ ਕਰਮਚਾਰੀ ਜਖਮੀ
ਮੁਹਾਲੀ ਹੱਦ ਤੇ ਚੰਡੀਗੜ੍ਹ ਪੁਲੀਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਇਕ ਬਜੁਰਗ ਮਹਿਲਾ ਅਤੇ 6 ਸਾਲ ਦੀ ਬੱਚੀ ਸਮੇਤ ਕਈ ਜਖਮੀ
ਐਸ ਏ ਐਸ ਨਗਰ, 7 ਜਨਵਰੀ (ਜਸਬੀਰ ਸਿੰਘ ਜੱਸੀ) ਚੰਡੀਗੜ੍ਹ-ਮੁਹਾਲੀ ਹੱਦ ਤੇ ਪਿਛਲੇ ਕਰੀਬ 2 ਸਾਲ ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੱਕਾ ਮੋਰਚਾ ਲਗਾ ਕੇ ਬੈਠੇ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਅੱਜ ਉਸ ਵੇਲੇ ਝੜਪ ਹੋ ਗਈ, ਜਦੋਂ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਵਲੋਂ ਚੰਡੀਗੜ੍ਹ ਅੰਦਰ ਵੜਨ ਦੀ ਕੋਸ਼ਿਸ਼ ਕੀਤੀ ਗਈ ਅਤੇ ਪਿੰਡ ਕਜਹੇੜੀ ਦੇ ਰਸਤੇ ਰਾਹੀਂ ਕੁਝ ਨਿਹੰਗ ਸਿੰਘ ਚੰਡੀਗੜ੍ਹ ਦੇ ਸੈਕਟਰ 43 ਵਿਖੇ ਪਹੁੰਚ ਗਏ ਅਤੇ ਉਨਾਂ ਨੇ ਅੰਤਰਰਾਜੀ ਬਸ ਅੱਡੇ ਦੀ ਸੜਕ ਤੇ ਧਰਨਾ ਲਾ ਦਿੱਤਾ। ਜਦੋਂ ਚੰਡੀਗੜ੍ਹ ਪੁਲੀਸ ਨੂੰ ਇਸ ਗੱਲ ਦੀ ਭਿਣਕ ਪਈ ਕਿ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ ਤਾਂ ਉਨ੍ਹਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਚੰਡੀਗੜ੍ਹ ਪੁਲੀਸ ਤੁਰੰਤ ਮੌਕੇ ਤੇ ਪਹੁੰਚੀ।
ਪ੍ਰਦਰਸ਼ਨਕਾਰੀਆਂ ਦੇ ਇਸ ਮਾਰਚ ਦੀ ਅਗਵਾਈ ਜੇਲ੍ਹ ਵਿੱਚ ਬੰਦ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਵਲੋਂ ਕੀਤੀ ਜਾ ਰਹੀ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਸੜਕ ਜਾਮ ਕਰਕੇ ਸਰਕਾਰ ਵਿਰੁਧ ਨਾਅਰੇਬਾਜੀ ਕੀਤੀ ਗਈ। ਪੁਲੀਸ ਵਲੋਂ ਜਦੋਂ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚ ਝੜਪ ਹੋ ਗਈ ਅਤੇ ਇਸ ਝੜਪ ਦੌਰਾਨ ਸੈਕਟਰ-11 ਥਾਣਾ ਇੰਚਾਰਜ ਜੈਵੀਰ ਰਾਣਾ, ਏਐਸਆਈ ਰਮੇਸ਼ ਕੁਮਾਰ ਜਖ਼ਮੀ ਹੋ ਗਏ ਅਤੇ ਚੰਡੀਗੜ੍ਹ ਪੁਲੀਸ ਵਲੋਂ ਲਾਠੀਚਾਰਜ ਵੀ ਕੀਤਾ ਗਿਆ। ਜਖਮੀ ਪੁਲੀਸ ਵਾਲਿਆਂ ਨੂੰ ਸੈਕਟਰ-16 ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿਥੇ ਮੁਢਲੇ ਇਲਾਜ ਤੋਂ ਬਾਅਦ ਦੋਵਾਂ ਪੁਲੀਸ ਕਰਮਚਾਰੀਆਂ ਨੂੰ ਛੁੱਟੀ ਦੇ ਦਿੱਤੀ ਗਈ।
ਉੱਧਰ ਫੇਜ਼ 7 ਦੇ ਨਾਲ ਲੱਗਦੇ ਵਾਈ.ਪੀ.ਸੀ.ਐਸ ਚੌਂਕ ਵਿਖੇ ਲੱਗੇ ਪੱਕੇ ਮੋਰਚੇ ਵਲੋਂ ਚੰਡੀਗੜ੍ਹ ਜਾਣ ਵਾਲੀ ਸੜਕ ਤੇ ਇਕੱਠ ਕਰਕੇ ਧਰਨਾ ਲਗਾਇਆ ਗਿਆ ਅਤੇ ਸਰਕਾਰ ਵਿਰੁਧ ਨਾਅਰੇਬਾਜੀ ਕੀਤੀ ਗਈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਦੇ ਇਕ ਹਜਾਰ ਦੇ ਕਰੀਬ ਪੁਲੀਸ ਕਰਮਚਾਰੀਆਂ ਵਲੋਂ ਬੈਰੀਕੇਟਿੰਗ ਕੀਤੀ ਹੋਈ ਸੀ ਤਾਂ ਜੋ ਕੋਈ ਵੀ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਨਾ ਹੋ ਸਕੇ। ਇਸ ਦੌਰਾਨ ਕੁਝ ਨੌਜਵਾਨਾਂ ਵਲੋਂ ਬੈਰੀਕੇਟਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਚੰਡੀਗੜ੍ਹ ਪੁਲੀਸ ਵਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ।
ਅੱਥਰੂ ਗੈਸ ਦੇ ਗੋਲਿਆਂ ਕਾਰਨ 10 ਤੋਂ 12 ਪ੍ਰਦਰਸ਼ਨਕਾਰੀ ਜਖਮੀ ਹੋ ਗਏ, ਇਕ 5 ਤੋਂ 6 ਸਾਲ ਦੀ ਬੱਚੀ ਬੇਹੋਸ਼ ਹੋ ਗਈ। ਇਸ ਪ੍ਰਦਰਸ਼ਨ ਦੌਰਾਨ ਕਿਸੇ ਸ਼ਰਾਰਤੀ ਅਨਸਰ ਵਲੋਂ ਚੰਡੀਗੜ੍ਹ ਪੁਲੀਸ ਤੇ ਪੱਥਰ ਸੁੱਟੇ ਗਏ, ਜਿਸ ਕਾਰਨ ਦੋ ਤੋਂ ਤਿੰਨ ਪੁਲੀਸ ਵਾਲੇ ਜਖਮੀ ਹੋ ਗਏ ਦੱਸੇ ਗਏ ਹਨ। ਚੰਡੀਗੜ੍ਹ ਪੁਲੀਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ। ਉਧਰ ਸਥਿਤੀ ਦੀ ਨਜਾਕਤ ਨੂੰ ਸਮਝਦਿਆਂ ਐਸ.ਪੀ ਸਿਟੀ ਹਰਵੀਰ ਸਿੰਘ ਅਟਵਾਲ ਅਤੇ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਵਲੋਂ ਚੰਡੀਗੜ੍ਹ ਮੁਹਾਲੀ ਹੱਦ ਤੇ ਪਹੁੰਚ ਕੇ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਇਆ ਅਤੇ ਮੁਹਾਲੀ ਵੱਲ ਵਾਪਸ ਲਿਆਂਦਾ ਗਿਆ, ਜਿਥੇ ਪ੍ਰਦਰਸ਼ਨਕਾਰੀ ਮੁੜ ਧਰਨੇ ਤੇ ਬੈਠ ਗਏ ਅਤੇ ਵਾਹਿਗੁਰੂ ਦਾ ਜਾਪ ਕਰਨ ਲੱਗ ਪਏ। ਮੁਹਾਲੀ ਪੁਲੀਸ ਵਲੋਂ ਅੱਜ ਦੇ ਦਿੱਤੇ ਗਏ ਇਸ ਧਰਨੇ ਨੂੰ ਦੇਖਦਿਆਂ ਲੁਧਿਆਣਾ ਦਿਹਾਤੀ ਅਤੇ ਰੋਪੜ ਤੋਂ ਵੀ ਫੋਰਸ ਮੰਗਵਾਈ ਗਈ ਸੀ।
ਇਸ ਸਬੰਧੀ ਕੌਮੀ ਇਨਸਾਫ ਮੋਰਚੇ ਵਿੱਚ ਬੈਠੇ ਨਿਹੰਗ ਸਿੰਘ ਮੁਖੀ ਬਾਬਾ ਰਾਜਾ ਰਾਜ ਸਿੰਘ ਨੇ ਦੱਸਿਆ ਕਿ ਉਹ ਸ਼ਾਂਦੀ ਪੂਰਵਕ ਧਰਨਾ ਦੇ ਰਹੇ ਸਨ, ਪ੍ਰੰਤੂ ਇਸੇ ਦੇ ਉਲਟ ਚੰਡੀਗੜ੍ਹ ਪੁਲੀਸ ਵਲੋਂ ਉਨਾਂ ਤੇ ਅਥਰੂ ਗੈਸ ਦੇ ਗੋਲੇ ਦਾਗੇ ਗਏ, ਜਿਨਾਂ ਵਿੱਚੋਂ 2 ਗੋਲੇ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਵਾਲੀ ਜਗਾ ਦੇ ਕੋਲ ਵੀ ਡਿੱਗੇ। ਉਨਾਂ ਕਿਹਾ ਕਿ ਸਰਕਾਰ ਦਾ ਰਵੱਈਆ ਲੋਕ ਅਤੇ ਸਿੱਖ ਵਿਰੋਧੀ ਹੈ ਅਤੇ ਵਾਰ ਵਾਰ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨਾਂ ਨੌਜਵਾਨਾਂ ਅਤੇ ਹੋਰਨਾਂ ਨੂੰ ਅਪੀਲ ਕੀਤੀ ਕਿ 25 ਜਨਵਰੀ ਨੂੰ ਮੋਰਚੇ ਵਾਲੀ ਜਗਾ ਤੇ ਪਹੁੰਚ ਕੇ ਵੱਧ ਚੜ ਕੇ ਹਿੱਸਾ ਲਿਆ ਜਾਵੇ, ਕਿਉਂਕਿ ਉਸ ਦਿਨ ਮਹਾਂਪੰਚਾਇਤ ਬੁਲਾਈ ਜਾ ਰਹੀ ਹੈ।
Chandigarh
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ
ਚੰਡੀਗੜ੍ਹ, 7 ਜਨਵਰੀ (ਸ.ਬ.) ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੰਟਰੈਕਟ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਖ਼ਤਮ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਰੋਡਵੇਜ਼ ਪਨਬੱਸ, ਪੀ ਆਰ ਟੀ ਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ, ਜਿਸ ਉਪਰੰਤ ਹੜਤਾਲ ਤੇ ਗਏ ਮੁਲਾਜ਼ਮਾਂ ਨੇ ਹੜਤਾਲ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗੰਵਤ ਮਾਨ ਵੱਲੋਂ ਪੰਜਾਬ ਰੋਡਵੇਜ਼ ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ ਯੂਨੀਅਨ, ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮਿਤੀ 15 ਜਨਵਰੀ 2025 ਨੂੰ ਸਵੇਰ 11.30 ਵਜੇ ਮੁੱਖ ਮੰਤਰੀ ਦਫ਼ਤਰ, ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਯੂਨੀਅਨ ਦੇ ਵੱਧ ਤੋਂ ਵੱਧ 5 ਮੈਂਬਰਾਂ ਸ਼ਾਮਲ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬੱਸ, ਪੀ ਆਰ ਟੀ ਸੀ ਦੇ ਕੰਟਰੈਕਟ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਦਾ ਅੱਜ ਦੂਜਾ ਦਿਨ ਹੈ। ਇਸ ਹੜਤਾਲ ਕਾਰਣ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ
Chandigarh
ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ : ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ
ਚੰਡੀਗੜ੍ਹ, 7 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਵਲੋਂ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਗਈਆਂ ਹਨ।
ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ ਨੇ ਦੱਸਿਆ ਕਿ 7 ਜਨਵਰੀ, 2025 ਨੂੰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 13 ਲੱਖ 80 ਹਜ਼ਾਰ 565 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 12 ਲੱਖ 31 ਹਜ਼ਾਰ 744, ਔਰਤਾਂ 1 ਕਰੋੜ 01 ਲੱਖ 48 ਹਜ਼ਾਰ 76, ਤੀਜਾ ਲਿੰਗ 745, ਐਨ.ਆਰ.ਆਈ 1611, ਦਿਵਿਆਂਗ ਵੋਟਰ 1 ਲੱਖ 56 ਹਜ਼ਾਰ 130 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 257 ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸ ਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ।
ਉਹਨਾਂ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਕਿਹਾ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਅੱਗੋਂ ਵੀ ਵੋਟਰ ਸੂਚੀਆਂ ਪ੍ਰਕਾਸ਼ਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਜਾਰੀ ਰਹੇ। ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਐਡੀਸ਼ਨਲ ਸੀ ਈ ਓ ਹਰੀਸ਼ ਨਈਅਰ, ਜੁਆਇੰਟ ਸੀ ਈ ਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀ ਈ ਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali2 months ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
-
National2 months ago
ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ
-
Chandigarh2 months ago
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ