Connect with us

Mohali

ਲੜਕੀ ਨਾਲ ਛੇੜਛਾੜ ਦੇ ਮਾਮਲੇ ਦੀ ਸੁਣਵਾਈ ਨਾ ਹੋਣ ਤੇ ਫੇਜ਼ 1 ਦੇ ਥਾਣੇ ਦਾ ਘਿਰਾਓ ਕੀਤਾ

Published

on

 

ਐਸ ਏ ਐਸ ਨਗਰ, 16 ਅਕਤੂਬਰ (ਸ.ਬ.) ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਦੀ ਅਗਵਾਈ ਵਿੱਚ ਇੱਕ ਲੜਕੀ ਦੀ ਛੇੜ ਛਾੜ ਦੇ ਮਾਮਲੇ ਦੀ ਸੁਣਵਾਈ ਨਾ ਹੋਣ ਨੂੰ ਲੈ ਕੇ ਅੱਜ ਮੁਹਾਲੀ ਫੇਜ਼ 1 ਦੇ ਥਾਣੇ ਦਾ ਘਿਰਾਓ ਕੀਤਾ ਗਿਆ। ਐਸ ਸੀ ਬੀਸੀ ਮਹਾ ਪੰਚਾਇਤ ਵਲੋਂ ਇੱਕ ਹਫਤਾ ਪਹਿਲਾਂ ਇਸ ਘਿਰਾਓ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਸਦੇ ਤਹਿਤ ਅੱਜ ਪੀੜਤ ਲੜਕੀ ਦੇ ਅਪਾਹਜ ਪਿਤਾ, ਸੁਲਭ ਸੁਚਾਲਿਆ ਦੇ ਕਰਮਚਾਰੀ ਰਿਸ਼ੀ ਰਾਜ, ਮਹਾਰ ਦੀਪ, ਫਰਿਆਦ ਤੇ ਐਸ ਸੀ ਬੀ ਸੀ ਮਹਾ ਪੰਚਾਇਤ ਪੰਜਾਬ ਦੇ ਆਗੂਆਂ ਨੇ ਥਾਣੇ ਦਾ ਘਿਰਾਓ ਕਰਕੇਪੰਜਾਬ ਪੁਲੀਸ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਬੀਤੀ 30 ਅਗਸਤ ਨੂੰ ਉਹਨਾਂ ਦੀ ਬੇਟੀ ਨਾਲ ਸ਼ੌਚਾਲਿਆਂ ਨੰਬਰ 22 ਵਿਖੇ ਡਿਊਟੀ ਦੌਰਾਨ ਸਨੀ ਕੁਮਾਰ ਨਾਂ ਦੇ ਸੁਪਰਵਾਈਜਰ ਨੇ ਛੇੜਛਾੜ ਕੀਤੀ ਸੀ ਅਤੇ ਸਰੀਰਕ ਸਬੰਧ ਬਣਾਉਣ ਲਈ ਦਬਾਓ ਪਾਇਆ ਸੀ। ਲੜਕੀ ਦੇ ਇਨਕਾਰ ਕਰਨ ਤੇ ਉਸਨੂੰ ਕੰਮ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਜਿਸ ਬਾਰੇ ਮੁਹਾਲੀ ਫੇਜ਼ 1 ਦੇ ਥਾਣੇ ਵਿੱਚ ਲਿਖਤੀ ਦਰਖਾਸਤ ਦਿੱਤੀ ਗਈ ਸੀ ਪਰੰਤੂ ਪੁਲੀਸ ਨੇ ਦੋਸ਼ੀ ਤੇ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਸੰਬੰਧੀ ਉਹਨਾਂ 30 ਸਤੰਬਰ ਨੂੰ ਐਸ ਐਸ ਪੀ ਮੁਹਾਲੀ ਨੂੰ ਵੀ ਦਰਖਾਸਤ ਦਿੱਤੀ ਸੀ, ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ।

ਇਸ ਮੌਕੇ ਐਸ ਸੀ ਬੀ ਸੀ ਮਹਾਂ ਪੰਚਾਇਤ ਪੰਜਾਬ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਪੰਜਾਬ ਵਿੱਚ ਮਹਿਲਾਵਾਂ ਸੁਰੱਖਿਅਤ ਨਹੀਂ ਹਨ ਅਤੇ ਉਹਨਾਂ ਨਾਲ ਛੇੜਛਾੜ ਦੇ ਮਾਮਲੇ ਆਏ ਦਿਨ ਸਾਹਮਣੇ ਆਉਂਦੇ ਹਨ। ਉਹਨਾਂ ਕਿਹਾ ਕਿ ਪੰਜਾਬ ਪੁਲੀਸ ਦੀ ਢਿੱਲੀ ਕਾਰਵਾਈ ਕਾਰਨ ਕਿਸੇ ਨੂੰ ਵੀ ਪੁਲੀਸ ਦਾ ਖੌਫ ਨਹੀਂ ਰਿਹਾ ਕਿਉਂਕਿ ਪੁਲੀਸ ਰਿਸ਼ਵਤ ਲੈ ਕੇ ਕਾਰਵਾਈ ਨੂੰ ਢਿੱਲਾ ਕਰ ਦਿੰਦੀ ਹੈ ਤੇ ਦੋਸ਼ੀ ਸ਼ਰੇਆਮ ਆਜ਼ਾਦ ਘੁੰਮਦੇ ਹਨ।

ਇਸ ਮੌਕੇ ਥਾਣੇ ਦੇ ਐਸ ਐਚ ਓ ਜਗਦੀਪ ਸਿੰਘ ਵਲੋਂ ਸਥਿਤੀ ਸੰਭਾਲਦਿਆਂ ਪੀੜਤ ਪਰਿਵਾਰ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਸਨੀ ਕੁਮਾਰ ਨੂੰ ਮੌਕੇ ਤੇ ਲਿਆਂਦਾ ਗਿਆ ਅਤੇ ਸਨੀ ਕੁਮਾਰ ਨੇ ਆਗੂਆਂ ਅਤੇ ਇਕੱਠੇ ਹੋਏ ਲੋਕਾਂ ਦੇ ਸਾਹਮਣੇ ਪੀੜਿਤ ਲੜਕੀ ਅਤੇ ਉਸਦੇ ਪਿਤਾ ਰਿਸ਼ੀਰਾਜ ਤੋਂ ਲਿਖਤੀ ਮੁਆਫੀ ਮੰਗੀ। ਇਸ ਮੌਕੇ ਹਾਜਿਰ ਸਫਾਈ ਠੇਕੇਦਾਰ ਨੇ ਵੀ ਸਨੀ ਕੁਮਾਰ ਨੂੰ ਸੁਪਰਵਾਇਜ਼ਰ ਦੇ ਅਹੁਦੇ ਤੋਂ ਹਟਾਉਣ ਬਾਰੇ ਕਿਹਾ।

ਇਸ ਮੌਕੇ ਮਹਾਂ ਪੰਚਾਇਤ ਦੇ ਸੀਨੀਅਰ ਆਗੂ ਹਰਚੰਦ ਸਿੰਘ ਜਖਵਾਲੀ, ਸਵਿੰਦਰ ਸਿੰਘ ਲੱਖੋਵਾਲ, ਪ੍ਰਿੰਸੀਪਲ ਬਨਵਾਰੀ ਲਾਲ, ਹਰਨੇਕ ਸਿੰਘ ਮਲੋਆ, ਦੌਲਤ ਰਾਮ, ਸਿਮਰਨਜੀਤ ਸਿੰਘ ਸ਼ੈਂਕੀ, ਸੁਰਜੀਤ ਸਿੰਘ ਜਖਵਾਲੀ, ਨੰਬਰਦਾਰ ਗੰਢਾ ਸਿੰਘ, ਨਰਿੰਦਰ ਸਿੰਘ ਸਾਬਕਾ ਸਰਪੰਚ, ਅਜੀਤ ਸਿੰਘ, ਬਲਵਿੰਦਰ ਸਿੰਘ ਗਿੱਲ, ਮੁਨੇ ਸਿੰਘ, ਰਣਜੀਤ ਕੌਰ, ਸੁਨੈਨਾ, ਜੈਪਾਲ, ਵੀਨਾ, ਰੋਹਿਤ, ਕੱਲੂ, ਰੀਨਾ, ਗੁੱਡੀ, ਬਾਲਾ ਦੇਵੀ, ਰੋਹਤੀ, ਸੁਮਨ, ਸ਼ੁਸ਼ੀਲ, ਪੂਜਾ, ਆਦਿ ਹਾਜ਼ਰ ਹੋਏ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending