Punjab
ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਨੂੰ ਲੈ ਕੇ ਭਖੀ ਸਿਆਸਤ
ਅੰਮ੍ਰਿਤਸਰ 17 ਅਕਤੂਬਰ (ਸ.ਬz.) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਵੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫਾ ਨਾਮੰਜ਼ੂਰ ਕਰ ਦਿੱਤਾ ਹੈ ਪਰੰਤੂ ਇਸ ਮਾਮਲੇ ਨੂੰ ਲੈ ਕੇ ਸਿਆਸਤ ਭਖ ਗਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅੱਜ ਸਿਆਸੀ ਅਤੇ ਧਾਰਮਿਕ ਆਗੂਆਂ ਦਾ ਤਾਂਤਾ ਲੱਗਿਆ ਰਿਹਾ। ਅੱਜ ਸਵੇਰੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸਿੰਘ ਸਾਹਿਬ ਦੀ ਸਥਾਨਕ ਰਿਹਾਇਸ਼ ਤੇ ਪੁੱਜ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਸਮੁੱਚੇ ਘਟਨਾਕ੍ਰਮ ਦੀ ਨਿੰਦਾ ਕੀਤੀ। ਮੁਲਾਕਾਤ ਤੋਂ ਪਹਿਲਾਂ ਗੱਲਬਾਤ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਕ ਗਹਿਰੀ ਸਾਜਿਸ਼ ਤਹਿਤ ਸਿੱਖ ਸੰਸਥਾਵਾਂ ਦੇ ਨਾਲ ਨਾਲ ਸਿੰਘ ਸਾਹਿਬਾਨ ਦੇ ਵੱਕਾਰ ਨੂੰ ਢਾਹ ਲਾਈ ਜਾ ਰਹੀ ਹੈ ਜੋ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸ੍ਰੋਮਣੀ ਅਕਾਲੀ ਦਲ ਦਾ ਗਠਨ ਇਸ ਲਈ ਕੀਤਾ ਸੀ ਕਿ ਉਹ ਪੰਥਕ ਹਿਤਾਂ ਦੀ ਪਹਿਰੇਦਾਰੀ ਕਰੇ।
ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪੰਥ ਦਰਦੀ ਸਿੱਖ ਨਾ ਕੇਵਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਖੜ੍ਹੇ ਹਨ ਬਲਕਿ ਸਮੁੱਚੇ ਸਿੰਘ ਸਾਹਿਬਾਨ ਦੇ ਨਾਲ ਖੜ੍ਹੇ ਹਨ। ਵਫਦ ਵਿਚ ਹੋਰਨਾਂ ਤੋਂ ਇਲਾਵਾ ਸੁਧਾਰ ਲਹਿਰ ਦੇ ਆਗੂ ਗਗਨਦੀਪ ਸਿੰਘ ਬਰਨਾਲਾ, ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਜਸਟਿਸ ਨਿਰਮਲ ਸਿੰਘ ਅਤੇ ਸੁਖਵਿੰਦਰ ਸਿੰਘ ਔਲਖ ਦੋਵੇਂ ਸਾਬਕਾ ਵਿਧਾਇਕ, ਕਰਨੈਲ ਸਿੰਘ ਪੰਜੋਲੀ, ਮਿੱਠੂ ਸਿੰਘ ਕਾਹਨੇਕੇ ਦੋਵੇਂ ਮੈਂਬਰ ਸ੍ਰੋਮਣੀ ਕਮੇਟੀ, ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ, ਟਕਸਾਲੀ ਆਗੂ ਭੋਲਾ ਸਿੰਘ ਗਿੱਲਪੱਤੀ ਆਦਿ ਸ਼ਾਮਲ ਸਨ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਰਟੋਹਾ ਵੱਲੋਂ ਸਿੰਘ ਸਾਹਿਬਾਨ ਖਿਲਾਫ਼ ਦਿੱਤੇ ਬਿਆਨ ਲਈ ਮਾਫੀ ਮੰਗੀ ਹੈ। ਮੌਜੂਦਾ ਸੰਕਟ ਬਾਰੇ ਨਰਮ ਰੁਖ ਅਖਤਿਆਰ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਹੈ ਕਿ ਸਿੰਘ ਸਾਹਿਬਾਨ ਦੇ ਮਾਣ ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ। ਜੇਕਰ ਅਜਿਹਾ ਹੋਇਆ ਹੈ ਤਾਂ ਉਹ ਪਾਰਟੀ ਦੀ ਤਰਫੋਂ ਇਸ ਲਈ ਮਾਫੀ ਮੰਗਦੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਵੀ ਸਿੰਘ ਸਾਹਿਬਾਨ ਪ੍ਰਤੀ ਸਤਿਕਾਰ ਪ੍ਰਗਟਾਉਣ ਨਾਲ ਵਲਟੋਹਾ ਅਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਚੱਲ ਰਿਹਾ ਵਿਵਾਦ ਜਲਦੀ ਹੀ ਖਤਮ ਹੋਣ ਦੀ ਸੰਭਾਵਨਾ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਇਹ ਯਕੀਨ ਦਵਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਸਾਹਿਬਾਨ ਦੇ ਨਾਲ ਹੈ ਅਤੇ ਹਮੇਸ਼ਾ ਹੀ ਨਾਲ ਖੜੀ ਰਹੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਹਮੇਸ਼ਾ ਹੀ ਅਕਾਲੀ ਦਲ ਨੇ ਮੰਨਿਆ ਹੈ ਅਤੇ ਅਗਾਹ ਵੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਡੱਟ ਕੇ ਪਹਿਰਾ ਦੇਵੇਗੀ।
ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਉਸ ਨੂੰ ਮੰਨਣ ਦਾ ਤੁਰੰਤ ਐਲਾਨ ਕਰ ਦਿੱਤਾ ਸੀ, ਉੱਥੇ ਹੀ ਵਲਟੋਹਾ ਵੱਲੋਂ ਭੇਜੇ ਅਸਤੀਫੇ ਨੂੰ ਵੀ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀਆਂ ਹਨ, ਜਿਸ ਦਾ ਨਤੀਜਾ ਅੱਜ ਸਾਰਿਆਂ ਸਾਹਮਣੇ ਹੈ।
ਇਸ ਤੋਂ ਇਲਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਦੇ ਹੱਕ ਵਿੱਚ ਨਿਤਰਦਿਆਂ ਡੀ ਜੀ ਪੀ ਪੰਜਾਬ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ, ਵਿਰਸਾ ਸਿੰਘ ਵਲਟੋਹਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੋਸ਼ਲ ਮੀਡੀਆ ਆਈ ਟੀ ਵਿੰਗ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਡੀ ਜੀ ਪੀ ਪੰਜਾਬ ਨੂੰ ਭੇਜੇ ਪੱਤਰ ਵਿੱਚ ਲਿਖਿਆ ਹੈ ਕਿ ਪਿਛਲੇ ਇੱਕ ਦੋ ਦਿਨਾਂ ਤੋਂ ਸਿੱਖਾਂ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰਨਾਂ ਤਖ਼ਤ ਸਹਿਬਾਨ ਤੇ ਉਸਦੇ ਸਤਿਕਾਰਤ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵਿਰੁੱਧ ਜੋ ਅਪਮਾਨ ਜਨਕ ਸ਼ਬਦਾਵਲੀ ਵਰਤੀ ਗਈ ਉਹਨਾਂ ਵਿਰੁੱਧ ਜਾਤੀ ਸੂਚਕ ਵਰਤੇ ਗਏ, ਉਹਨਾਂ ਦੀਆਂ ਧੀਆਂ ਬਾਰੇ ਮਾੜੇ ਸ਼ਬਦ ਬੋਲੇ ਗਏ ਜੋ ਸਿੱਖ ਕੌਮ ਨੂੰ ਪ੍ਰਵਾਨਿਤ ਨਹੀਂ ਹਨ।
Chandigarh
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
ਵੜਿੰਗ ਅਤੇ ਰੰਧਾਵਾ ਦੀ ਪਤਨੀਆਂ ਹਾਰੀਆਂ, ਮਨਪ੍ਰੀਤ ਬਾਦਲ ਅਤੇ ਕੇਵਲ ਢਿੱਲੋਂ ਵੀ ਹਾਰੇ
ਚੰਡੀਗੜ੍ਹ, 23 ਨਵੰਬਰ (ਸ.ਬ.) ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 3 ਸੀਟਾਂ (ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ) ਵਿੱਚ ਜਿੱਤ ਹਾਸਲ ਕੀਤੀ ਹੈ ਜਦੋਂਕਿ ਬਰਨਾਲਾ ਸੀਟ ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ।
ਅੱਜ ਆਏ ਨਤੀਜਿਆਂ ਵਿੱਚ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ।
ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ, ਉਥੇ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ਤੇ ਰਹੇ। ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5,699 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ। ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ਤੇ ਰਹੇ। ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ਤੇ ਰਹੇ। ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਦੂਜੇ ਨੰਬਰ ਤੇ ਰਹੇ ਹਨ।
Mohali
ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ
ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।
ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।
Mohali
ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ