Connect with us

Mohali

ਦਰਖਤਾਂ ਤੋਂ ਡਿੱਗਦੇ ਬੱਲਮਖੀਰੇ ਬਣ ਰਹੇ ਹਨ ਹਾਦਸਿਆਂ ਦਾ ਕਾਰਨ

Published

on

 

ਬੱਲਮਖੀਰੇ ਤੁੜਵਾ ਕੇ ਛੰਗਾਈ ਕਰਵਾਏ ਨਗਰ ਨਿਗਮ : ਐਨ ਐਸ ਕਲਸੀ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਮੁਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਲੱਗੇ ਦਰਖਤਾਂ ਤੇ ਲੱਗਦੇ ਬੱਲਮਖੀਰੇ ਸੜਕ ਹਾਦਦਸਿਆਂ ਦਾ ਕਾਰਨ ਬਣ ਰਹੇ ਹਨ ਅਤੇ ਇਹਨਾਂ ਕਾਰਨ ਅਕਸਰ ਵਾਹਨ ਚਾਲਕ ਜਖਮੀ ਹੋ ਜਾਂਦੇ ਹਨ। ਫੇਜ਼ 4 ਅਤੇ 5 ਨੂੰ ਵੰਡਦੀ ਸੜਕ, ਫੇਜ਼ 3ਬੀ 1 ਅਤੇ ਫੇਜ਼ 3 ਬੀ 2 ਨੂੰ ਵੰਡਦੀ ਸੜਕ ਦੇ ਚੌੜਾ ਹੋਣ ਤੋਂ ਬਾਅਦ ਇਹ ਦਰਖਤ ਇਹਨਾਂ ਸੜਕਾਂ ਦੇ ਵਿਚਕਾਰ ਵਾਲੀ ਬਰਮ ਤੇ ਆ ਗਏ ਸਨ ਅਤੇ ਇਹਨਾਂ ਤੇ ਲੱਗੇ ਬੱਲਮਖੀਰੇ ਦੋਵਾਂ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਤੇ ਡਿੱਗਦੇ ਹਨ।

ਪੂਡਾ ਦੇ ਸੇਵਾਮੁਕਤ ਐਕਸੀਅਨ ਸz. ਐਨ ਐਸ ਕਲਸੀ ਨੇ ਦੱਸਿਆ ਕਿ ਬੱਲਮਖੀਰਿਆਂ ਦੀ ਇਸ ਸਮੱਸਿਆ ਦੇ ਹੱਲ ਲਈ ਉਹ ਇੱਕ ਵਾਰ ਸਥਾਨਕ ਪ੍ਰਸ਼ਾਸ਼ਨ ਦੇ ਖਿਲਾਫ ਕੋਰਟ ਵਿੱਚ ਕੇਸ ਵੀ ਕਰ ਚੁੱਕੇ ਹਨ ਅਤੇ ਪ੍ਰਸ਼ਾਸ਼ਨ ਵਲੋਂ ਅਦਾਲਤ ਵਿੱਚ ਇਹਨਾਂ ਦਰਖਤਾਂ ਤੇ ਲੱਗਦੇ ਫਲਾਂ ਦੇ ਵੱਡੇ ਹੋਣ ਤੋਂ ਪਹਿਲਾਂ ਹੀ ਤੋੜੇ ਜਾਣ ਦੀ ਗੱਲ ਆਖੀ ਗਈ ਸੀ ਪਰੰਤੂ ਇਸ ਵੇਲੇ ਹਾਲਤ ਇਹ ਹੈ ਕਿ ਇਹ ਬੱਲਮਖੀਰੇ 5 ਕਿਲੋ ਤਕ ਵਜਨੀ ਹੋ ਚੁੱਕੇ ਹਨ ਅਤੇ ਲੋਕਾਂ ਦੇ ਵਾਹਨਾਂ ਤੇ ਡਿੱਗ ਰਹੇ ਹਨ।

ਉਹਨਾਂ ਮੰਗ ਕੀਤੀ ਕਿ ਨਗਰ ਨਿਗਮ ਵਲੋਂ ਇਹਨਾਂ ਦਰਖਤਾਂ ਤੇ ਲੱਗੇ ਬੱਲਮਖੀਰਿਆਂ ਨੂੰ ਤੁਰੰਤ ਤੁੜਵਾਇਆ ਜਾਵੇ ਅਤੇ ਇਸਦੇ ਨਾਲ ਹੀ ਇਹਨਾਂ ਦਰਖਤਾਂ ਦੀ ਛੰਗਾਈ ਕਰਕੇ ਇਹਨਾਂ ਦਾ ਘੇਰਾ ਘੱਟ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸਦੇ ਨਾਲ ਨਾਲ ਜਿਹਨਾਂ ਥਾਵਾਂ ਤੇ ਇਹ ਦਰਖਤ ਲੱਗੇ ਹਨ ਉੱਥੇ ਨਵੇਂ ਦਰਖਤ ਲਗਾਏ ਜਾਣੇ ਚਾਹੀਦੇ ਹਨ ਅਤੇ ਜਦੋਂ ਨਵੇਂ ਦਰਖਤ ਵੱਡੇ ਹੋ ਜਾਣ ਤਾਂ ਬੱਲਮਖੀਰੇ ਦੇ ਇਹਨਾਂ ਦਰਖਤਾਂ ਨੂੰ ਪੂਰੀ ਤਰ੍ਹਾਂ ਸਾਫ ਕਰਵਾ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਇਸ ਸੰਬੰਧੀ ਕਾਨੂੰਨੀ ਸਲਾਹ ਲੈ ਰਹੇ ਹਨ ਅਤੇ ਜੇਕਰ ਨਗਰ ਨਿਗਮ ਵਲੋਂ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸ਼ਨ ਦੇ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕਰਨਗੇ।

Continue Reading

Mohali

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

Published

on

By

 

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਛੋਟੇ ਅਤੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸ਼ਹੀਦਾਂ ਦੀ ਯਾਦ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਭਾਈ ਮੰਗਲ ਸਿੰਘ ਅਤੇ ਨਵਾਸ਼ਹਿਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਵੱਡੇ ਘੱਲੂਘਾਰੇ ਸੰਨ੍ਹ 1762ਈ ਵਿੱਚ ਅਹਿਮਦ ਸ਼ਾਹ ਅਬਦਾਲੀ ਦੁਆਰਾ ਮਲੇਕੋਟਲਾ ਦੇ ਨੇੜੇ ਪਿੰਡ ਕੁੱਪ ਰੋਹੀੜਾ ਵਿਖੇ 35 ਤੋਂ 40 ਹਜ਼ਾਰ ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕੀਤੇ ਜਾਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਦੱਸਿਆ। ਭਾਈ ਜਗਤਾਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਛੋਟੇ ਘੱਲੂਘਾਰੇ ਸੰਨ੍ਹ 1746ਈ ਵਿੱਚ ਯਹੀਆ ਖਾਨ ਦੇ ਫੌਜਦਾਰ ਜਸਪਤ ਰਾਏ ਦੁਆਰਾ ਗੁਰਦਾਸਪੁਰ ਜਿਲ੍ਹੇ ਦੇ ਕਾਹਨੂੰਵਾਲ ਛੰਭ ਵਿੱਚ 10 ਹਜ਼ਾਰ ਤੋਂ ਵੱਧ ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ।

ਇਸ ਤੋਂ ਇਲਾਵਾ ਬੀਬੀ ਕਮਲਜੀਤ ਕੌਰ ਗੁਰਦਾਸਪੁਰ ਵਾਲੇ, ਅਕਾਲ ਕਵੀਸ਼ਰੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਤ੍ਰਿਲੋਚਨ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਹਰਜੱਸ ਕੀਰਤਨੀ ਜੱਥਾ, ਭਾਈ ਲੱਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 19 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Continue Reading

Mohali

ਵੱਖ-ਵੱਖ ਥਾਵਾਂ ਦੇ ਉਤਸ਼ਾਹ ਨਾਲ ਮਨਾਈ ਗਈ ਵਾਲਮੀਕਿ ਜਯੰਤੀ

Published

on

By

 

 

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਅੱਜ ਦੇਸ਼ ਵਿੱਚ ਵਾਲਮੀਕਿ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਮੁਹਾਲੀ ਵਿੱਚ ਵੀ ਵੱਖ-ਵੱਖ ਮੰਦਰਾਂ ਵਿੱਚ ਵਿਸ਼ੇਸ਼ ਤੌਰ ਤੇ ਪੂਜਾ, ਹਵਨ ਅਤੇ ਭੰਡਾਰੇ ਕਰਵਾਏ ਗਏ, ਜਿੱਥੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਮੰਦਰਾਂ ਵਿੱਚ ਹਾਜ਼ਰੀ ਭਰੀ ਗਈ।

ਇਸ ਦੌਰਾਨ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਿੰਡ ਸੋਹਾਣਾ ਅਤੇ ਕੁੰਭੜਾ ਦੇ ਮੰਦਰਾਂ ਵਿੱਚ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਵਾਲਮੀਕਿ ਜਯੰਤੀ ਦੀਆਂ ਵਧਾਈਆਂ ਦਿੱਤੀਆਂ।

 

Continue Reading

Mohali

ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਵਿਧਾਨ ਸਭਾ ਅਤੇ ਚੰਡੀਗੜ੍ਹ ਬਰਡ ਪਾਰਕ ਦਾ ਵਿੱਦਿਅਕ ਦੌਰਾ ਕੀਤਾ

Published

on

By

 

 

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51 ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਅਤੇ ਬਰਡ ਪਾਰਕ ਦਾ ਦੌਰਾ ਕਰਵਾਇਆ ਗਿਆ।

ਪੰਜਾਬ ਵਿਧਾਨ ਸਭਾ ਦੀ ਫੇਰੀ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਰਾਜ ਵਿੱਚ ਵਿਧਾਨਿਕ ਪ੍ਰਕਿਰਿਆ ਅਤੇ ਸ਼ਾਸਨ ਦੀ ਜਾਣਕਾਰੀ ਹਾਸਿਲ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਅਸੈਂਬਲੀ ਦੇ ਕੰਮਕਾਜ ਨੂੰ ਸਮਝਦੇ ਹੋਏ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਬਾਰੇ ਜਾਣਕਾਰੀ ਲਈ।

ਇਸ ਵਿੱਦਿਅਕ ਟੂਰ ਦਾ ਦੂਜਾ ਅੱਧ ਬਰਡ ਪਾਰਕ ਦਾ ਸੀ, ਜਿੱਥੇ ਵਿਦਿਆਰਥੀਆਂ ਨੇ ਸ਼ਾਂਤਮਈ ਮਾਹੌਲ ਦਾ ਆਨੰਦ ਮਾਣਿਆ ਅਤੇ ਪੰਛੀਆਂ ਦੀਆਂ ਕਈ ਕਿਸਮਾਂ ਨੂੰ ਦੇਖਿਆ। ਕੁਦਰਤ ਦੀ ਇਸ ਸੈਰ ਨੇ ਉਨ੍ਹਾਂ ਨੂੰ ਆਪਣੇ ਆਸ ਦੀ ਹਰਿਆਲੀ ਨੂੰ ਸੰਭਾਲਣ ਦੇ ਮਹੱਤਵ ਅਤੇ ਜੰਗਲੀ ਜੀਵਾਂ ਦੀ ਸੁੰਦਰਤਾ ਦੀ ਕਦਰ ਕਰਨ ਨੂੰ ਸਮਝਿਆ।

ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਕਲਾਸ ਰੂਮ ਤੋਂ ਬਾਹਰ ਵਿਹਾਰਕ ਸਿੱਖਿਆਂ ਦੇ ਤਜਰਬੇ ਪ੍ਰਦਾਨ ਕਰਨ ਵਿਚ ਅਜਿਹੀਆਂ ਯਾਤਰਾਵਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਅਤੇ ਪੜਾਈ ਤੋਂ ਬਰੇਕ ਲੈਣ ਦਾ ਮੌਕਾ ਹੋ ਨਿੱਬੜਦੇ ਹਨ।

Continue Reading

Latest News

Trending