Punjab
ਨਸ਼ਾ ਵੇਚਣ ਤੋਂ ਰੋਕਣ ਤੇ ਬਦਮਾਸ਼ਾਂ ਨੇ ਕੀਤਾ ਹਮਲਾ, ਕਾਰਾਂ ਦੀ ਭੰਨਤੋੜ ਕੀਤੀ

ਲੁਧਿਆਣਾ, 17 ਅਕਤੂਬਰ (ਸ.ਬ.) ਲੁਧਿਆਣਾ ਦੇ ਜਨਕਪੁਰੀ ਇਲਾਕੇ ਵਿੱਚ ਬੀਤੀ ਰਾਤ ਇਲਾਕੇ ਦੇ ਕੁਝ ਲੋਕਾਂ ਦੀ ਨਸ਼ਾ ਸਪਲਾਈ ਕਰਨ ਵਾਲਿਆਂ ਨਾਲ ਝੜਪ ਹੋ ਗਈ। ਨਸ਼ਾ ਤਸਕਰੀ ਦੇ ਦੋਸ਼ੀ ਲੋਕਾਂ ਨੇ ਪਾਲਤੂ ਕੁੱਤਾ ਵੀ ਰੱਖਿਆ। ਜਿਸ ਨੂੰ ਉਹ ਰਾਤ ਨੂੰ ਇਲਾਕਾ ਵਾਸੀਆਂ ਨੂੰ ਛੱਡ ਗਏ। ਕੁੱਤੇ ਨੇ ਦੋ ਨੌਜਵਾਨਾਂ ਨੂੰ ਵੱਢ ਲਿਆ। ਲੜਾਈ ਵਿਚ 2 ਤੋਂ 3 ਮੁਹੱਲਿਆਂ ਦੇ ਲੋਕ ਵੀ ਜ਼ਖਮੀ ਹੋ ਗਏ।
ਬੀਤੀ ਰਾਤ ਜਨਕਪੁਰੀ ਇਲਾਕੇ ਵਿੱਚ 15 ਤੋਂ 20 ਨੌਜਵਾਨਾਂ ਨੇ ਗਣੇਸ਼ ਨਗਰ ਵਿੱਚ ਖੜ੍ਹੀ ਇਕ ਕਾਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਭੰਨ-ਤੋੜ ਕਰ ਦਿੱਤੀ। ਕੁਝ ਨੌਜਵਾਨਾਂ ਕੋਲ ਬੇਸਬਾਲ ਦੀਆਂ ਸੋਟੀਆਂ ਅਤੇ ਡੰਡੇ ਵੀ ਸਨ। ਨੌਜਵਾਨਾਂ ਵੱਲੋਂ ਹਥਿਆਰਾਂ ਨਾਲ ਕਾਰਾਂ ਦੀ ਭੰਨਤੋੜ ਕਰਨ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਦੇਰ ਰਾਤ ਗਣੇਸ਼ ਨਗਰ ਵਿੱਚ ਬਦਮਾਸ਼ਾਂ ਨੇ ਗੁੰਡਾਗਰਦੀ ਕੀਤੀ। ਚੌਕੀ ਜਨਕਪੁਰੀ ਦੇ ਇੰਚਾਰਜ ਕਪਿਲ ਸ਼ਰਮਾ ਮੌਕੇ ਤੇ ਜਾਂਚ ਲਈ ਪੁੱਜੇ।
ਜਾਣਕਾਰੀ ਦਿੰਦਿਆਂ ਅਮਨ ਕੁਮਾਰ ਨੇ ਦੱਸਿਆ ਕਿ ਮੈਂ ਦੇਰ ਰਾਤ ਕੰਮ ਤੋਂ ਕਾਰ ਰਾਹੀਂ ਵਾਪਸ ਆ ਰਿਹਾ ਸੀ। ਗਲੀ ਵਿੱਚ ਰਹਿਣ ਵਾਲਾ ਦਲੀਪ ਨਾਂ ਦਾ ਨੌਜਵਾਨ ਸ਼ਰਾਬ ਪੀ ਕੇ ਘਰ ਦੇ ਬਾਹਰ ਖੜ੍ਹਾ ਸੀ। ਦਲੀਪ ਨੇ ਸ਼ਰਾਬ ਦੇ ਨਸ਼ੇ ਵਿੱਚ ਉਸ ਨੂੰ ਗਾਲ੍ਹਾਂ ਕੱਢੀਆਂ ਅਤੇ ਕਿਹਾ ਕਿ ਤੇਰੀ ਮਾਂ ਮੈਨੂੰ ਇਲਾਕੇ ਵਿੱਚ ਨਸ਼ਾ ਵੇਚਣ ਤੋਂ ਰੋਕਦੀ ਹੈ । ਇਸ ਦੌਰਾਨ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਲੜਾਈ ਵੀ ਸ਼ੁਰੂ ਕਰ ਦਿੱਤੀ। ਦਲੀਪ ਦੀ ਮਾਂ ਪਾਲਤੂ ਕੁੱਤੇ ਨੂੰ ਘਰ ਛੱਡ ਗਈ, ਜਿਸ ਨੇ ਉਸ ਦੀ ਬਾਂਹ ਕੱਟ ਦਿੱਤੀ। ਕੁਝ ਹੀ ਦੇਰ ਵਿਚ ਦਲੀਪ ਅਤੇ ਉਸ ਦੇ ਪਰਿਵਾਰ ਨੇ ਗਲੀ ਵਿਚ ਇੱਟਾਂ ਅਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ।
ਜ਼ਖਮੀ ਆਕਾਸ਼ ਨੇ ਦੱਸਿਆ ਕਿ ਉਹ ਭਰਾ ਅਮਨ ਦੀ ਲੜਾਈ ਨੂੰ ਰੋਕਣ ਲਈ ਆਇਆ ਸੀ ਪਰ ਦਲੀਪ ਅਤੇ ਉਸ ਦੇ ਪਰਿਵਾਰ ਤੇ ਕੁੱਤਿਆਂ ਨੇ ਹਮਲਾ ਕਰ ਦਿੱਤਾ। ਉਸ ਦੀ ਲੱਤ ਨੂੰ ਕੁੱਤੇ ਨੇ ਬੁਰੀ ਤਰ੍ਹਾਂ ਨਾਲ ਖਾ ਲਿਆ ਸੀ। ਉਸ ਸਮੇਂ ਗਲੀ ਦੇ ਲੋਕਾਂ ਨੇ ਮਾਮਲਾ ਸ਼ਾਂਤ ਕਰਵਾਇਆ ਪਰ ਕੁਝ ਦੇਰ ਬਾਅਦ ਦਲੀਪ ਨੇ ਕੁਝ ਅਣਪਛਾਤੇ ਨੌਜਵਾਨਾਂ ਨੂੰ ਬੁਲਾ ਕੇ ਸਾਡੀ ਕਾਰ ਦੀ ਭੰਨਤੋੜ ਕਰਵਾਈ। ਇਲਾਕੇ ਵਿੱਚ ਲੜਾਈ ਝਗੜੇ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਸ ਦਾ ਇਲਾਕੇ ਦੇ 5 ਤੋਂ 6 ਵਿਅਕਤੀਆਂ ਨਾਲ ਨਸ਼ਾ ਤਸਕਰਾਂ ਨੂੰ ਰੋਕਣ ਨੂੰ ਲੈ ਕੇ ਝਗੜਾ ਹੋ ਗਿਆ ਸੀ।
ਦੂਜੇ ਪਾਸੇ ਸੁਨੀਤਾ ਦਾ ਕਹਿਣਾ ਹੈ ਕਿ ਅਮਨ ਅਤੇ ਆਕਾਸ਼ ਨੇ ਕੁਝ ਨੌਜਵਾਨਾਂ ਨੂੰ ਬੁਲਾ ਕੇ ਉਨ੍ਹਾਂ ਦੇ ਘਰ ਤੇ ਹਮਲਾ ਕੀਤਾ ਹੈ। ਉਹ ਕਿਸੇ ਕਿਸਮ ਦਾ ਨਸ਼ਾ ਨਹੀਂ ਵੇਚਦਾ। ਜਨਕਪੁਰੀ ਚੌਕੀ ਦੇ ਇੰਚਾਰਜ ਕਪਿਲ ਸ਼ਰਮਾ ਨੇ ਦੱਸਿਆ ਕਿ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਸਾਰਾ ਮਾਮਲਾ ਸਾਫ਼ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
Chandigarh
ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸਨਅਤਕਾਰਾਂ ਨੂੰ ਦਿੱਤੀ ਵੱਡੀ ਰਾਹਤ

ਜਨਵਰੀ 2020 ਤੋਂ ਪਹਿਲਾਂ ਅਲਾਟ ਕੀਤੇ ਗਏ ਸਨਅਤੀ ਪਲਾਟਾਂ ਦੇ ਬਕਾਏ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਨੀਤੀ ਨੂੰ ਮਨਜ਼ੂਰੀ
ਚੰਡੀਗੜ੍ਹ, 3 ਮਾਰਚ (ਸ.ਬ.) ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿਚ ਸੂਬੇ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਜਨਵਰੀ 2020 ਤੋਂ ਪਹਿਲਾਂ ਅਲਾਟ ਕੀਤੇ ਗਏ ਸਨਅਤੀ ਪਲਾਟਾਂ ਦੇ ਬਕਾਏ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਸੂਬੇ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਰਾਜ ਸਭਾ ਮੈਂਬਰ ਤੇ ਲੁਧਿਆਣਾ ਪੱਛਮੀ ਤੋਂ ਆਪ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਨੀਤੀ ਨਾਲ ਲਗਭਗ 1145 ਸਨਅਤਕਾਰਾਂ ਨੂੰ ਲਾਭ ਹੋਵੇਗਾ। ਪਤਾ ਲੱਗਾ ਹੈ ਕਿ ਇਨ੍ਹਾਂ ਸਨਅਤਕਾਰਾਂ ਵੱਲ ਪੰਜਾਬ ਰਾਜ ਉਦਯੋਗਿਕ ਨਿਰਯਾਤ ਨਿਗਮ ਵੱਲੋਂ ਅਲਾਟ ਕੀਤੇ ਪਲਾਟਾਂ ਦਾ 330 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਜਿਕਰਯੋਗ ਹੈ ਕਿ ਸ੍ਰੀ ਸੰਜੀਵ ਅਰੋੜਾ ਨੇ ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਇੰਡਸਟਰੀ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਸੀ।
ਸਨਅਤ ਮੰਤਰੀ ਸੌਂਦ ਨੇ ਕਿਹਾ ਕਿ ਕੰਪਾਊਂਡਿੰਗ ਅਤੇ ਪੀਨਲ ਵਿਆਜ ਨੂੰ ਮੁਆਫ ਕਰ ਦਿੱਤਾ ਗਿਆ ਹੈ, ਅੱਠ ਫੀਸਦੀ ਦੀ ਦਰ ਨਾਲ ਸਧਾਰਨ ਵਿਆਜ ਇਸ ਸਾਲ ਦਸੰਬਰ ਤੱਕ ਅਦਾ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਸੂਬੇ ਦੇ 52 ਫੋਕਲ ਪੁਆਇੰਟਾਂ ਕੋਲ 14000 ਪਲਾਟ ਹਨ।
ਮੰਤਰੀ ਮੰਡਲ ਵੱਲੋਂ ਪ੍ਰਵਾਨ ਕੀਤੀ ਗਈ ਇੱਕ ਹੋਰ ਓ ਟੀ ਐਸ ਸਕੀਮ ਵਿੱਚ ਸੂਬੇ ਦੇ ਫੋਕਲ ਪੁਆਇੰਟਾਂ ਵਿੱਚ 2500 ਤੋਂ ਵੱਧ ਉਦਯੋਗਿਕ ਪਲਾਟਾਂ ਦੇ ਪੇਰੈਂਟ ਅਲਾਟੀ (ਜੋ ਆਪਣੀ ਮੂਲ ਰਕਮ ਦਾ ਭੁਗਤਾਨ ਨਹੀਂ ਕਰ ਸਕੇ) ਹੁਣ ਸਾਧਾਰਨ ਅੱਠ ਫੀਸਦੀ ਵਿਆਜ ਦਰ ਨਾਲ ਆਪਣੇ ਬਕਾਏ ਕਲੀਅਰ ਕਰ ਸਕਦੇ ਹਨ। ਉਨ੍ਹਾਂ ਨੂੰ ਜੁਰਮਾਨਾ ਵਿਆਜ ਜਾਂ ਮਿਸ਼ਰਿਤ ਵਿਆਜ ਦਾ ਭੁਗਤਾਨ ਨਹੀਂ ਕਰਨਾ ਪਵੇਗਾ। ਅਰੋੜਾ ਨੇ ਕਿਹਾ ਕਿ ਇਹ ਮੁੱਦਾ ਤਿੰਨ ਦਹਾਕਿਆਂ ਤੋਂ ਲਮਕਿਆ ਹੋਇਆ ਸੀ। ਇਸ ਨਾਲ ਸਭ ਤੋਂ ਵੱਧ ਫਾਇਦਾ ਲੁਧਿਆਣਾ, ਮੁਹਾਲੀ ਅਤੇ ਜਲੰਧਰ ਦੇ ਉਦਯੋਗਪਤੀਆਂ ਨੂੰ ਹੋਵੇਗਾ।
Mohali
ਝੂਠੇ ਪੁਲੀਸ ਮੁਕਾਬਲੇ ਵਿੱਚ 2 ਨੌਜਵਾਨਾਂ ਨੂੰ ਮਾਰਨ ਦੇ ਦੋਸ਼ ਵਿੱਚ ਤਤਕਾਲੀ ਐਸ. ਐਚ. ਓ ਅਤੇ ਇਕ ਥਾਣੇਦਾਰ ਦੋਸ਼ੀ ਕਰਾਰ, 6 ਨੂੰ ਸੁਣਾਈ ਜਾਵੇਗੀ ਸਜਾ
ਸਬੂਤਾਂ ਦੀ ਘਾਟ ਕਾਰਨ ਤਤਕਾਲੀ ਚੌਂਕੀ ਇੰਚਾਰਜ ਸਮੇਤ 5 ਪੁਲੀਸ ਕਰਮਚਾਰੀ ਬਰੀ
ਐਸ ਏ ਐਸ ਨਗਰ, 3 ਮਾਰਚ (ਪਰਵਿੰਦਰ ਕੌਰ ਜੱਸੀ) 1993 ਵਿੱਚ ਹੋਏ ਇਕ ਝੂਠੇ ਪੁਲੀਸ ਮੁਕਾਬਲੇ ਵਿੱਚ ਦੋ ਨੌਜਵਾਨਾਂ ਗੁਰਦੇਵ ਸਿੰਘ ਉਰਫ ਦੇਬਾ ਅਤੇ ਸੁਖਵੰਤ ਸਿੰਘ ਨੂੰ ਮਾਰਨ ਦੇ ਦੋਸ਼ ਵਿੱਚ ਮੁਹਾਲੀ ਵਿਚਲੀ ਸੀ. ਬੀ. ਆਈ ਦੀ ਅਦਾਲਤ ਵਲੋਂ ਉਸ ਸਮੇਂ ਦੇ ਐਸ. ਐਚ. ਓ ਪੱਟੀ ਰਹੇ ਸੀਤਾ ਰਾਮ ਨੂੰ ਧਾਰਾ 302, 201 ਅਤੇ 218 ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਦੋਂ ਕਿ ਥਾਣੇਦਾਰ ਰਾਜਪਾਲ ਨੂੰ ਧਾਰਾ 201 ਅਤੇ 120ਬੀ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਵਲੋਂ ਦੋਵਾਂ ਦੋਸ਼ੀਆਂ ਨੂੰ ਸਜਾ ਸੁਣਾਉਣ ਲਈ 6 ਮਾਰਚ ਦੀ ਤਰੀਕ ਨਿਸ਼ਚਤ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਉਸ ਸਮੇਂ ਦੇ ਕੈਰੋਂ ਚੌਂਕੀ ਇਚਾਰਜ ਰਹੇ ਨੌਰੰਗ ਸਿੰਘ ਸਮੇਤ 5 ਪੁਲੀਸ ਕਰਮਚਾਰੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀ. ਬੀ. ਆਈ ਅਦਾਲਤ ਨੇ 1993 ਦੇ ਇਕ ਹੋਰ ਪੁਲੀਸ ਮੁਕਾਬਲੇ ਨੂੰ ਝੂਠਾ ਕਰਾਰ ਦਿੱਤਾ ਹੈ। ਪੁਲੀਸ ਨੇ 1993 ਵਿੱਚ ਦੋ ਨੌਜਵਾਨਾਂ ਨੂੰ ਮ੍ਰਿਤਕ ਦਿਖਾਇਆ ਸੀ।
ਸੀ. ਬੀ. ਆਈ. ਨੇ 1995 ਵਿਚ ਦਿੱਤੇ ਗਏ ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ ਤੇ ਇਸ ਮਾਮਲੇ ਵਿਚ ਜਾਂਚ ਸ਼ੁਰੂ ਕੀਤੀ ਸੀ। ਸੀ. ਬੀ. ਆਈ. ਨੇ ਮੁੱਢਲੀ ਜਾਂਚ ਕੀਤੀ ਅਤੇ 27.11.1996 ਨੂੰ ਗਿਆਨ ਸਿੰਘ ਦਾ ਬਿਆਨ ਦਰਜ ਕੀਤਾ ਅਤੇ ਬਾਅਦ ਵਿਚ ਫਰਵਰੀ 1997 ਵਿਚ ਸੀ. ਬੀ. ਆਈ ਵਲੋਂ ਜੰਮੂ ਵਿਖੇ ਪੁਲੀਸ ਸਟੇਸ਼ਨ ਪੱਟੀ ਦੇ ਏ. ਐਸ. ਆਈ ਨੋਰੰਗ ਸਿੰਘ ਅਤੇ ਹੋਰਾਂ ਵਿਰੁੱਧ ਧਾਰਾ 364/34 ਅਧੀਨ ਕੇਸ ਦਰਜ ਕੀਤਾ ਸੀ।
ਸੀ.ਬੀ.ਆਈ ਦੇ ਸਰਕਾਰੀ ਵਕੀਲ ਅਨਮੋਲ ਨਾਰੰਗ ਨੇ ਦੱਸਿਆ ਕਿ ਤਤਕਾਲੀ ਐਸ.ਐਚ.ਓ ਸੀਤਾ ਰਾਮ (ਉਮਰ 80 ਸਾਲ) ਅਤੇ ਰਾਜਪਾਲ (ਉਮਰ ਕਰੀਬ 57 ਸਾਲ) ਨੂੰ ਹਿਰਾਸਤ ਵਿੱਚ ਲੈ ਕੇ ਪਟਿਆਲਾ ਜੇਲ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਸੀ. ਬੀ. ਆਈ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ ਤੇ ਜਾਂਚ ਕੀਤੀ ਜੋ ਇਹ ਸਾਬਤ ਕਰਦੇ ਹਨ ਕਿ 30.1.1993 ਨੂੰ ਗੁਰਦੇਵ ਸਿੰਘ ਉਰਫ਼ ਦੇਬਾ ਪੁੱਤਰ ਗਿਆਨ ਸਿੰਘ ਵਾਸੀ ਗਲੀਲੀਪੁਰ ਜਿਲਾ ਤਰਨਤਾਰਨ ਨੂੰ ਚੌਕੀ ਇੰਚਾਰਜ ਏ.ਐਸ.ਆਈ ਨੋਰੰਗ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਦੁਆਰਾ ਉਸਦੀ ਰਿਹਾਇਸ਼ ਤੋਂ ਚੁੱਕਿਆ ਗਿਆ ਸੀ ਅਤੇ ਇਸ ਤੋਂ ਬਾਅਦ 5.2.1993 ਨੂੰ ਇਕ ਹੋਰ ਨੌਜਵਾਨ ਸੁਖਵੰਤ ਸਿੰਘ ਨੂੰ ਏ.ਐਸ.ਆਈ ਦੀਦਾਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵਲੋਂ ਤਰਨਤਾਰਨ ਦੇ ਪਿੰਡ ਬਾਹਮਣੀਵਾਲਾ ਵਿਖੇ ਉਸਦੀ ਰਿਹਾਇਸ਼ ਤੋਂ ਚੁੱਕਿਆ ਗਿਆ ਸੀ। ਬਾਅਦ ਵਿੱਚ ਦੋਵਾਂ ਨੂੰ 6.2.1993 ਨੂੰ ਥਾਣਾ ਪੱਟੀ ਦੇ ਭਾਗੂਪੁਰ ਖੇਤਰ ਵਿਚ ਇਕ ਪੁਲੀਸ ਮੁਕਾਬਲੇ ਵਿਚ ਮਾਰੇ ਗਏ ਦਿਖਾਇਆ ਗਿਆ ਅਤੇ ਮੁਕਾਬਲੇ ਦੀ ਕਹਾਣੀ ਬਣਾ ਕੇ ਥਾਣਾ ਪੱਟੀ, ਤਰਨਤਾਰਨ ਵਿਖੇ ਐਫ ਆਈ ਆਰ ਨੰਬਰ 9/1993 ਦਰਜ ਕੀਤੀ ਗਈ ਸੀ।
ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਸਸਕਾਰ ਲਾਵਾਰਿਸ ਹਾਲਤ ਵਿਚ ਕਰ ਦਿੱਤਾ ਗਿਆ ਅਤੇ ਪਰਿਵਾਰਾਂ ਨੂੰ ਨਹੀਂ ਸੌਂਪੀਆਂ ਗਈਆਂ। ਉਸ ਸਮੇਂ ਪੁਲੀਸ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਦੋਵੇਂ ਕਤਲ, ਜਬਰਦਸਤੀ ਆਦਿ ਦੇ 300 ਮਾਮਲਿਆਂ ਵਿਚ ਸ਼ਾਮਲ ਸਨ, ਪਰ ਸੀ.ਬੀ.ਆਈ ਜਾਂਚ ਦੌਰਾਨ ਇਹ ਤੱਥ ਗਲਤ ਪਾਇਆ ਗਿਆ। ਸਾਲ 2000 ਵਿਚ ਜਾਂਚ ਪੂਰੀ ਕਰਨ ਤੋਂ ਬਾਅਦ, ਸੀ.ਬੀ.ਆਈ ਨੇ ਤਰਨਤਾਰਨ ਦੇ 11 ਪੁਲੀਸ ਅਧਿਕਾਰੀਆਂ, ਜਿਨ੍ਹਾਂ ਵਿਚ ਨੋਰੰਗ ਸਿੰਘ ਤਤਕਾਲੀ ਇੰਚਾਰਜ ਚੌਂਕੀ ਕੈਰੋਂ, ਏ.ਐਸ.ਆਈ ਦੀਦਾਰ ਸਿੰਘ, ਕਸ਼ਮੀਰ ਸਿੰਘ ਤਤਕਾਲੀ ਡੀ.ਐਸ.ਪੀ ਪੱਟੀ, ਸੀਤਾ ਰਾਮ ਤਤਕਾਲੀ ਐਸ.ਐਚ.ਓ ਪੱਟੀ, ਦਰਸ਼ਨ ਸਿੰਘ, ਗੋਬਿੰਦਰ ਸਿੰਘ ਤਤਕਾਲੀ ਐਸ.ਐਚ.ਓ ਵਲਟੋਹਾ, ਏ.ਐਸ.ਆਈ ਸ਼ਮੀਰ ਸਿੰਘ, ਏ.ਐਸ.ਆਈ ਫਕੀਰ ਸਿੰਘ, ਸਿਪਾਹੀ ਸਰਦੂਲ ਸਿੰਘ, ਸਿਪਾਹੀ ਰਾਜਪਾਲ ਅਤੇ ਸਿਪਾਹੀ ਅਮਰਜੀਤ ਸਿੰਘ ਸ਼ਾਮਲ ਸਨ, ਵਿਰੁੱਧ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਗਈ ਸੀ ਅਤੇ ਉਨ੍ਹਾਂ ਵਿਰੁੱਧ ਸਾਲ 2001 ਵਿਚ ਦੋਸ਼ ਤੈਅ ਕੀਤੇ ਗਏ ਸਨ। ਪਰ ਇਸ ਤੋਂ ਬਾਅਦ ਪੰਜਾਬ ਡਿਸਟਰਬਡ ਏਰੀਆ ਐਕਟ, 1983 ਦੇ ਤਹਿਤ ਲੋੜੀਂਦੀ ਮਨਜ਼ੂਰੀ ਦੀ ਅਪੀਲ ਦੇ ਆਧਾਰ ਤੇ ਉੱਚ ਅਦਾਲਤਾਂ ਦੁਆਰਾ 2021 ਤੱਕ ਕੇਸ ਤੇ ਰੋਕ ਲਗਾ ਦਿੱਤੀ ਗਈ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਖਾਰਜ ਕਰ ਦਿੱਤਾ ਗਿਆ ਸੀ।
ਹੈਰਾਨੀ ਦੀ ਗੱਲ ਹੈ ਕਿ ਸੀ.ਬੀ.ਆਈ ਵਲੋਂ ਇਕੱਠੇ ਕੀਤੇ ਗਏ ਸਾਰੇ ਸਬੂਤ ਇਸ ਕੇਸ ਦੀ ਨਿਆਂਇਕ ਫਾਈਲ ਵਿੱਚੋਂ ਗਾਇਬ ਹੋ ਗਏ ਅਤੇ ਉੱਚ ਅਦਾਲਤ ਵਲੋਂ ਸੂਚਿਤ ਕਰਨ ਤੋਂ ਬਾਅਦ, ਹਾਈ ਕੋਰਟ ਦੇ ਹੁਕਮਾਂ ਤੇ ਰਿਕਾਰਡ ਨੂੰ ਦੁਬਾਰਾ ਤਿਆਰ ਕੀਤਾ ਗਿਆ ਅਤੇ ਅੰਤ ਵਿੱਚ ਘਟਨਾ ਤੋਂ 30 ਸਾਲ ਬਾਅਦ, ਸਾਲ 2023 ਵਿਚ ਪਹਿਲੇ ਸਰਕਾਰੀ ਗਵਾਹ ਦਾ ਬਿਆਨ ਦਰਜ ਕੀਤਾ ਗਿਆ।
ਪੀੜਤ ਪਰਿਵਾਰਾਂ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਦਾ ਕਹਿਣਾ ਹੈ ਕਿ ਸੀ.ਬੀ.ਆਈ ਨੇ ਇਸ ਕੇਸ ਵਿਚ 48 ਗਵਾਹਾਂ ਦਾ ਹਵਾਲਾ ਦਿੱਤਾ ਸੀ, ਪਰ ਮੁਕੱਦਮੇ ਦੌਰਾਨ ਸਿਰਫ਼ 22 ਗਵਾਹਾਂ ਨੂੰ ਹੀ ਪੇਸ਼ ਕੀਤਾ ਗਿਆ ਕਿਉਂਕਿ 23 ਗਵਾਹਾਂ ਦੀ ਕੇਸ ਵਿੱਚ ਦੇਰੀ ਹੋਣ ਕਾਰਨ ਮੌਤ ਹੋ ਗਈ ਸੀ ਅਤੇ ਇਸ ਤੱਥ ਦੇ ਕਾਰਨ ਕੁਝ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਚਾਰ ਮੁਲਜ਼ਮਾਂ ਸਰਦੂਲ ਸਿੰਘ, ਅਮਰਜੀਤ ਸਿੰਘ, ਦੀਦਾਰ ਸਿੰਘ ਅਤੇ ਸਮੀਰ ਸਿੰਘ ਦੀ ਮੁਕੱਦਮੇ ਦੌਰਾਨ ਮੌਤ ਹੋ ਗਈ। ਅੰਤ ਵਿੱਚ ਮੁਕੱਦਮਾ ਸ਼ੁਰੂ ਹੋਣ ਤੋਂ 2 ਸਾਲਾਂ ਦੇ ਅੰਦਰ ਰਾਕੇਸ਼ ਕੁਮਾਰ ਗੁਪਤਾ ਦੀ ਸੀ. ਬੀ. ਆਈ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾਇਆ ਅਤੇ 2 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਅਤੇ 5 ਮੁਲਜ਼ਮਾਂ ਨੂੰ ਸ਼ੱਕ ਦਾ ਲਾਭ ਦੇ ਕੇ ਬਰੀ ਕਰ ਦਿੱਤਾ।
Mohali
ਮੁਹਾਲੀ ਪੁਲੀਸ ਵਲੋਂ 13 ਕਿਲੋ ਅਫੀਮ ਸਮੇਤ ਇਕ ਵਿਅਕਤੀ ਗ੍ਰਿਫਤਾਰ

ਪਹਿਲਾਂ ਵੀ ਦਰਜ ਹਨ ਨਸ਼ਾ ਤਸਕਰੀ ਅਤੇ ਇਰਾਦਾ ਕਤਲ ਦੇ ਮਾਮਲੇ
ਐਸ ਏ ਐਸ ਨਗਰ, 3 ਮਾਰਚ (ਪਰਵਿੰਦਰ ਕੌਰ ਜੱਸੀ) ਮੁਹਾਲੀ ਪੁਲੀਸ ਵਲੋਂ ਇਕ ਵਿਅਕਤੀ ਨੂੰ 13 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਲਾਲਚੀਆ ਤਹਿਸੀਲ ਗੁਰੂ ਹਰਸਹਾਏ ਜਿਲਾ ਫਿਰੋਜਪੁਰ ਵਜੋਂ ਹੋਈ ਹੈ।
ਇਸ ਸਬੰਧੀ ਐਸ.ਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਸ਼ਿਆਂ ਖਿਲਾਫ ਗੁਪਤ ਸੂਚਨਾ ਮਿਲਣ ਤੇ ਐਸ. ਐਸ. ਪੀ ਦੀਪਕ ਪਾਰਿਕ ਵਲੋਂ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ, ਜਿਸ ਵਿਚ ਉਨਾਂ ਸਮੇਤ ਜ਼ੀਰਕਪੁਰ ਦੇ ਡੀ.ਐਸ.ਪੀ ਜਸਪਿੰਦਰ ਸਿੰਘ ਗਿੱਲ, ਥਾਣਾ ਜ਼ੀਰਕਪੁਰ ਦੇ ਮੁਖੀ ਜਸਕੰਵਲ ਸਿੰਘ ਸੇਖੋਂ ਅਤੇ ਐਸ. ਆਈ ਸੁਰਜੀਤ ਸਿੰਘ ਸੀ.ਆਈ.ਏ ਸਨ।
ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਮੁਲਜਮ ਜਸ਼ਨਪ੍ਰੀਤ ਸਿੰਘ (ਜੋ ਇੱਕ ਸੀਆਜ ਕਾਰ ਵਿੱਚ ਸਵਾਰ ਸੀ), ਨੂੰ ਕਾਬੂ ਕਰਕੇ ਜਦੋਂ ਉਸ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ 13 ਕਿਲੋ ਅਫੀਮ ਬਰਾਮਦ ਹੋਈ। ਉਹਨਾਂ ਦੱਸਿਆ ਕਿ ਮੁਲਜਮ ਜਸ਼ਨਪ੍ਰੀਤ ਸਿੰਘ ਦੀ ਮੁਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਸ ਵਿਰੁਧ ਥਾਣਾ ਸਿਟੀ ਫਰੀਦਕੋਟ ਵਿਖੇ ਅਪ੍ਰੈਲ 2022 ਵਿੱਚ ਇਰਾਦਾ ਕਤਲ ਦਾ ਮਾਮਲਾ ਦਰਜ ਹੈ। ਇਸੇ ਤਰਾਂ ਉਕਤ ਮੁਲਜਮ ਖਿਲਾਫ ਥਾਣਾ ਅਰਨੀਵਾਲਾ ਜਿਲਾ ਫਾਜਿਲਕਾ ਵਿਖੇ ਸਤੰਬਰ 2023 ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਜਸ਼ਨਪ੍ਰੀਤ ਸਿੰਘ ਦੇ ਖਿਲਾਫ ਥਾਣਾ ਅਰਨੀਵਾਲਾ ਵਿਖੇ ਹੀ ਅਕਤੂਬਰ 2023 ਵਿੱਚ ਹੀ ਨਸ਼ਾ ਤਸਕਰੀ ਦਾ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ।
ਐਸ.ਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਉਕਤ ਅਫੀਮ ਕਿਸ ਨੂੰ ਸਪਲਾਈ ਕਰਨ ਲਈ ਆਇਆ ਸੀ ਅਤੇ ਇਸ ਤੋਂ ਪਹਿਲਾਂ ਉਹ ਮੁਹਾਲੀ ਜਿਲੇ ਵਿਚ ਕਿੰਨੀ ਵਾਰ ਨਸ਼ੇ ਦੀ ਸਪਲਾਈ ਕਰ ਚੁੱਕਾ ਹੈ।
-
International2 months ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਦੁਖ ਦਾ ਪ੍ਰਗਟਾਵਾ
-
Mohali2 months ago
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National2 months ago
ਮੌਸਮ ਵਿਭਾਗ ਵੱਲੋਂ 17 ਰਾਜਾਂ ਵਿੱਚ ਧੁੰਦ ਦਾ ਅਲਰਟ ਜਾਰੀ
-
International4 weeks ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ