Connect with us

Mohali

ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਵਿਧਾਨ ਸਭਾ ਅਤੇ ਚੰਡੀਗੜ੍ਹ ਬਰਡ ਪਾਰਕ ਦਾ ਵਿੱਦਿਅਕ ਦੌਰਾ ਕੀਤਾ

Published

on

 

 

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51 ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਅਤੇ ਬਰਡ ਪਾਰਕ ਦਾ ਦੌਰਾ ਕਰਵਾਇਆ ਗਿਆ।

ਪੰਜਾਬ ਵਿਧਾਨ ਸਭਾ ਦੀ ਫੇਰੀ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਰਾਜ ਵਿੱਚ ਵਿਧਾਨਿਕ ਪ੍ਰਕਿਰਿਆ ਅਤੇ ਸ਼ਾਸਨ ਦੀ ਜਾਣਕਾਰੀ ਹਾਸਿਲ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਅਸੈਂਬਲੀ ਦੇ ਕੰਮਕਾਜ ਨੂੰ ਸਮਝਦੇ ਹੋਏ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਬਾਰੇ ਜਾਣਕਾਰੀ ਲਈ।

ਇਸ ਵਿੱਦਿਅਕ ਟੂਰ ਦਾ ਦੂਜਾ ਅੱਧ ਬਰਡ ਪਾਰਕ ਦਾ ਸੀ, ਜਿੱਥੇ ਵਿਦਿਆਰਥੀਆਂ ਨੇ ਸ਼ਾਂਤਮਈ ਮਾਹੌਲ ਦਾ ਆਨੰਦ ਮਾਣਿਆ ਅਤੇ ਪੰਛੀਆਂ ਦੀਆਂ ਕਈ ਕਿਸਮਾਂ ਨੂੰ ਦੇਖਿਆ। ਕੁਦਰਤ ਦੀ ਇਸ ਸੈਰ ਨੇ ਉਨ੍ਹਾਂ ਨੂੰ ਆਪਣੇ ਆਸ ਦੀ ਹਰਿਆਲੀ ਨੂੰ ਸੰਭਾਲਣ ਦੇ ਮਹੱਤਵ ਅਤੇ ਜੰਗਲੀ ਜੀਵਾਂ ਦੀ ਸੁੰਦਰਤਾ ਦੀ ਕਦਰ ਕਰਨ ਨੂੰ ਸਮਝਿਆ।

ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਕਲਾਸ ਰੂਮ ਤੋਂ ਬਾਹਰ ਵਿਹਾਰਕ ਸਿੱਖਿਆਂ ਦੇ ਤਜਰਬੇ ਪ੍ਰਦਾਨ ਕਰਨ ਵਿਚ ਅਜਿਹੀਆਂ ਯਾਤਰਾਵਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਅਤੇ ਪੜਾਈ ਤੋਂ ਬਰੇਕ ਲੈਣ ਦਾ ਮੌਕਾ ਹੋ ਨਿੱਬੜਦੇ ਹਨ।

Continue Reading

Mohali

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

Published

on

By

 

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਛੋਟੇ ਅਤੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸ਼ਹੀਦਾਂ ਦੀ ਯਾਦ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਭਾਈ ਮੰਗਲ ਸਿੰਘ ਅਤੇ ਨਵਾਸ਼ਹਿਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਵੱਡੇ ਘੱਲੂਘਾਰੇ ਸੰਨ੍ਹ 1762ਈ ਵਿੱਚ ਅਹਿਮਦ ਸ਼ਾਹ ਅਬਦਾਲੀ ਦੁਆਰਾ ਮਲੇਕੋਟਲਾ ਦੇ ਨੇੜੇ ਪਿੰਡ ਕੁੱਪ ਰੋਹੀੜਾ ਵਿਖੇ 35 ਤੋਂ 40 ਹਜ਼ਾਰ ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕੀਤੇ ਜਾਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਦੱਸਿਆ। ਭਾਈ ਜਗਤਾਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਛੋਟੇ ਘੱਲੂਘਾਰੇ ਸੰਨ੍ਹ 1746ਈ ਵਿੱਚ ਯਹੀਆ ਖਾਨ ਦੇ ਫੌਜਦਾਰ ਜਸਪਤ ਰਾਏ ਦੁਆਰਾ ਗੁਰਦਾਸਪੁਰ ਜਿਲ੍ਹੇ ਦੇ ਕਾਹਨੂੰਵਾਲ ਛੰਭ ਵਿੱਚ 10 ਹਜ਼ਾਰ ਤੋਂ ਵੱਧ ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ।

ਇਸ ਤੋਂ ਇਲਾਵਾ ਬੀਬੀ ਕਮਲਜੀਤ ਕੌਰ ਗੁਰਦਾਸਪੁਰ ਵਾਲੇ, ਅਕਾਲ ਕਵੀਸ਼ਰੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਤ੍ਰਿਲੋਚਨ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਹਰਜੱਸ ਕੀਰਤਨੀ ਜੱਥਾ, ਭਾਈ ਲੱਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 19 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Continue Reading

Mohali

ਵੱਖ-ਵੱਖ ਥਾਵਾਂ ਦੇ ਉਤਸ਼ਾਹ ਨਾਲ ਮਨਾਈ ਗਈ ਵਾਲਮੀਕਿ ਜਯੰਤੀ

Published

on

By

 

 

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਅੱਜ ਦੇਸ਼ ਵਿੱਚ ਵਾਲਮੀਕਿ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਮੁਹਾਲੀ ਵਿੱਚ ਵੀ ਵੱਖ-ਵੱਖ ਮੰਦਰਾਂ ਵਿੱਚ ਵਿਸ਼ੇਸ਼ ਤੌਰ ਤੇ ਪੂਜਾ, ਹਵਨ ਅਤੇ ਭੰਡਾਰੇ ਕਰਵਾਏ ਗਏ, ਜਿੱਥੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਮੰਦਰਾਂ ਵਿੱਚ ਹਾਜ਼ਰੀ ਭਰੀ ਗਈ।

ਇਸ ਦੌਰਾਨ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਿੰਡ ਸੋਹਾਣਾ ਅਤੇ ਕੁੰਭੜਾ ਦੇ ਮੰਦਰਾਂ ਵਿੱਚ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਵਾਲਮੀਕਿ ਜਯੰਤੀ ਦੀਆਂ ਵਧਾਈਆਂ ਦਿੱਤੀਆਂ।

 

Continue Reading

Mohali

ਪੰਚਾਇਤੀ ਚੋਣਾਂ ਨੂੰ ਲੈ ਕੇ ਬਿਨ੍ਹਾਂ ਤੱਥਾਂ ਦੇ ਕੂੜ ਪ੍ਰਚਾਰ ਕਰ ਰਹੀ ਹੈ ਵਿਰੋਧੀ ਧਿਰ: ਕੁਲਵੰਤ ਸਿੰਘ

Published

on

By

 

ਵਿਧਾਇਕ ਵੱਲੋਂ ਮੁਹਾਲੀ ਦੇ ਪਿੰਡਾਂ ਵਿੱਚ ਨਵੀਂ ਚੁਣੀਆਂ ਪੰਚਾਇਤਾਂ ਦਾ ਸਨਮਾਨ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਚਾਇਤ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਵਿਰੋਧੀ ਪਾਰਟੀਆਂ ਵਲੋਂ ਬੁਖਲਾਹਟ ਵਿੱਚ ਆ ਕੇ ਆਪਣੀ ਨਲਾਇਕੀ ਨੂੰ ਛੁਪਾਉਣ ਲਈ ਬਿਨ੍ਹਾਂ ਤੱਥਾਂ ਦੇ ਕੂੜ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਪਰੰਤੂ ਲੋਕ ਇਹਨਾਂ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ ਕਿਉਂਕਿ ਲੋਕ ਭਲੀਭਾਂਤ ਜਾਣਦੇ ਹਨ ਕਿ ਚੋਣਾਂ ਅਮਨ ਅਮਾਨ ਅਤੇ ਲੋਕਤੰਤਰ ਦੀ ਰੂਹ ਅਨੁਸਾਰ ਹੋਈਆਂ ਹਨ ਅਤੇ ਜਿਹਨਾਂ ਉਮੀਦਵਾਰਾਂ ਨੂੰ ਚੋਣਾਂ ਵਿੱਚ ਵੱਧ ਵੋਟਾਂ ਪਈਆਂ ਹਨ ਉਹ ਹੀ ਚੁਣੇ ਗਏ ਹਨ।

ਹਲਕਾ ਵਿਧਾਇਕ ਦੇ ਦਫਤਰ ਵਿੱਚ ਉਹਨਾਂ ਨੂੰ ਮਿਲਣ ਆਏ 18 ਪਿੰਡਾਂ (ਕੰਡਾਲਾ, ਸਨੇਟਾ, ਲਖਨੌਰ, ਰਾਏਪੁਰ, ਬੱਲੋ ਮਾਜਰਾ, ਬੜਮਾਜਰਾ, ਤੰਗੌਰੀ, ਕੰਬਾਲਾ, ਗਰੀਨ ਇੰਨਕਲੇਵ, ਚੱਪੜਚਿੜੀ ਖੁਰਦ, ਭਾਗੋਮਾਜਰਾ, ਮਾਣਕਪੁਰ ਕੱਲਰ, ਸਫੀਪੁਰ, ਚਾਚੂ ਮਾਜਰਾ, ਧੁਰਾਲੀ, ਨਾਨੂੰ ਮਾਜਰਾ, ਸੇਖਣ ਮਾਜਰਾ ਅਤੇ ਮੌਜਪੁਰ) ਦੇ ਨਵੇਂ ਚੁਣੇ ਸਰਪੰਚ ਅਤੇ ਪੰਚਾਂ ਨੂੰ ਸਨਮਾਨਿਤ ਕਰਨ ਉਪਰੰਤ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਦਿਆਂ ਕਿਹਾ ਕਿ ਸਰਪੰਚ ਕਿਸੇ ਇੱਕ ਪਾਰਟੀ ਦਾ ਨਹੀ ਹੁੰਦਾ ਸਗੋਂ ਉਹ ਪੂਰੇ ਪਿੰਡ ਦਾ ਸਰਪੰਚ ਹੁੰਦਾ ਹੈ। ਇਸ ਲਈ ਪਿੰਡ ਦਾ ਵਿਕਾਸ ਪਾਰਟੀਬਾਜੀ ਤੋਂ ਉੱਪਰ ਉਠ ਕੇ ਅਤੇ ਬਿਨ੍ਹਾਂ ਕਿਸੇ ਭੇਦ-ਭਾਵ ਦੇ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਪੰਚਾਇਤਾਂ ਵਲੋਂ ਪੈਸੇ ਦੀ ਵਰਤੋਂ ਉਨ੍ਹਾਂ ਕੰਮਾਂ ਤੇ ਹੀ ਕੀਤੀ ਜਾਵੇ ਜੋ ਲੋਕ ਹਿੱਤ ਵਿੱਚ ਕਰਨੇ ਜਰੂਰੀ ਹਨ ਤਾਂ ਜੋ ਵਿਕਾਸ ਦੇ ਨਾਲ-ਨਾਲ ਆਪਸੀ ਭਾਈਚਾਰਾ ਵੀ ਮਜਬੂਤ ਹੋਵੇ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵੱਲ ਧਿਆਨ ਦਿੱਤਾ ਜਾਵੇ।

ਸ. ਕੁਲਵੰਤ ਸਿੰਘ ਨੇ ਨਵੀਆਂ ਚੁਣੀਆਂ ਨੂੰ ਇਹ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ।

ਇਸ ਮੌਕੇ ਮਿਉਂਸਪਲ ਕੌਂਸਲਰ ਸਰਬਜੀਤ ਸਿੰਘ, ਕੁਲਦੀਪ ਸਿੰਘ ਸਮਾਣਾ, ਡਾ. ਐਸ. ਐਸ. ਭੰਵਰਾ, ਪਰਮਜੀਤ ਸਿੰਘ, ਡਾ. ਕੁਲਦੀਪ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਆਰ.ਪੀ. ਸ਼ਰਮਾ ਅਤੇ ਸੁਖਮਿੰਦਰ ਸਿੰਘ ਬਰਨਾਲਾ, ਜਸਪਾਲ ਸਿੰਘ, ਹਰਮੇਸ਼ ਸਿੰਘ ਕੁੰਬੜਾ, ਅਕਬਿੰਦਰ ਸਿੰਘ ਗੋਸਲ, ਅਵਤਾਰ ਸਿੰਘ ਮੌਲੀ ਬੈਦਵਾਣ ਵੀ ਹਾਜਿਰ ਸਨ।

Continue Reading

Latest News

Trending