Connect with us

Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮੰਜ਼ੂਰ

Published

on

 

ਅੰਮ੍ਰਿਤਸਰ, 17 ਅਕਤੂਬਰ (ਸ.ਬ.) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸਾਹਿਬਾਨ ਦੀਆਂ ਕੀਤੀਆਂ ਸੇਵਾਵਾਂ ਬੇਮਿਸਾਲ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਹੁਣੇ ਲੋੜ ਹੈ। ਤਖਤ ਸਾਹਿਬਾਨ ਦੀਆਂ ਸੇਵਾਵਾਂ ਉਹ ਲਗਾਤਾਰ ਜਾਰੀ ਰੱਖਣਗੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਮੈਂ ਉਹਨਾਂ ਦਾ ਅਸਤੀਫਾ ਨਾਮਨਜੂਰ ਕਰਦਾ ਹਾਂ ਅਤੇ ਉਹਨਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਹਮੇਸ਼ਾ ਹੀ ਸਿੱਖ ਪੰਥ ਲਈ ਸਤਿਕਾਰਯੋਗ ਹੁੰਦੇ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਮੇਸ਼ਾ ਹੀ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਕੀਤਾ ਜਾਂਦਾ ਰਹੇਗਾ। ਅਸੀਂ ਹਮੇਸ਼ਾ ਸਿੰਘ ਸਾਹਿਬਾਨ ਦੇ ਨਾਲ ਹੀ ਖੜ੍ਹੇ ਹਾਂ ।

ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਵਿਰਸਾ ਸਿੰਘ ਵਲਟੋਹਾ ਵੱਲੋਂ ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਆਪਣਾ ਅਸਤੀਫਾ ਦੇਣਾ ਦੀ ਪੁਸ਼ਟੀ ਕੀਤੀ ਸੀ।

Continue Reading

Chandigarh

ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ

Published

on

By

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੀਨੀਅਰ ਆਗੂ ਹੋਏ ਸ਼ਾਮਿਲ

ਪੰਚਕੂਲਾ, 17 ਅਕਤੂਬਰ (ਸ.ਬ.) ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਵਿੱਚ ਆਯੋਜਿਤ ਇਕ ਸਮਾਰੋਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਸ੍ਰੀ ਸੈਣੀ ਨੂੰ ਅਹੁਦੇ ਅਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਨਾਇਬ ਸਿੰਘ ਸੈਣੀ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ। ਇਸ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਵੀ ਮੰਚ ਤੇ ਮੌਜੂਦ ਸਨ।

ਮੁੱਖ ਮੰਤਰੀ ਤੋਂ ਇਲਾਵਾ 13 ਵਿਧਾਇਕ ਅਨਿਲ ਵਿਜ, ਕ੍ਰਿਸ਼ਨ ਲਾਲ ਪੰਵਾਰ, ਰਾਉ ਨਰਬੀਰ, ਮਹੀਪਾਲ ਢੰਡਾ, ਵਿਪੁਲ ਗੋਇਲ, ਅਰਵਿੰਦ ਸ਼ਰਮਾ, ਸ਼ਿਆਮ ਸਿੰਘ ਰਾਣਾ, ਰਣਬੀਰ ਗੰਗਵਾ, ਕ੍ਰਿਸ਼ਨ ਬੇਦੀ, ਸ਼ਰੂਤੀ ਚੌਧਰੀ, ਆਰਤੀ ਰਾਓ, ਰਾਜੇਸ਼ ਨਗਰ, ਗੌਰਵ ਗੌਤਮ ਨੇ ਮੰਤਰੀਆਂ ਵਜੋਂ ਸਹੁੰ ਚੁੱਕੀ।

ਸਹੁੰ ਚੁੱਕਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਵਿਚ ਨਤਮਸਤਕ ਹੋਏ। ਇਸ ਤੋਂ ਇਲਾਵਾ ਸੈਣੀ ਨੇ ਪੰਚਕੂਲਾ ਦੇ ਮਨਸਾ ਦੇਵੀ ਮੰਦਰ ਵਿੱਚ ਵੀ ਮੱਥਾ ਟੇਕਿਆ।

ਇਸ ਮੌਕੇ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ।

 

Continue Reading

Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ

Published

on

By

 

 

ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ਤੇ ਜ਼ੋਰ

ਕੈਦੀਆਂ ਤੇ ਹਵਾਲਾਤੀਆਂ ਲਈ ਭਲਾਈ ਸਕੀਮਾਂ ਨੂੰ ਹੂਬਹੂ ਲਾਗੂ ਕਰਨ ਦੀ ਹਦਾਇਤ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ਤੇ ਜ਼ੋਰ ਦਿੱਤਾ ਹੈ। ਇੱਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਅਤੇ ਮੋਬਾਈਲ ਆਦਿ ਉਪਕਰਣਾਂ ਦੀ ਮੁਕੰਮਲ ਰੋਕਥਾਮ ਲਈ ਨਵੀਨਤਮ ਤਕਨਾਲੋਜੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਲਾਂ ਵਿੱਚ ਐਡਵਾਂਸਡ ਸਰਵੀਲੈਂਸ ਉਪਕਰਣ ਲਗਾਉਣ ਲਈ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਸ. ਭੁੱਲਰ ਨੇ ਕਿਹਾ ਕਿ ਉਹ ਜੇਲ ਵਿਭਾਗ ਲਈ ਲੋੜੀਂਦੇ ਫੰਡਾਂ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਛੇਤੀ ਮੁਲਾਕਾਤ ਕਰਨਗੇ ਅਤੇ ਜੇਲਾਂ ਦੇ ਆਧੁਨਿਕੀਕਰਨ ਅਤੇ ਉਥੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਜੇਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਲਈ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਜੇਲਾਂ ਵਿੱਚ ਵੱਖੋ-ਵੱਖ ਉਤਪਾਦ ਤਿਆਰ ਕੀਤੇ ਜਾਣ ਤਾਂ ਜੋ ਜੇਲਾਂ ਨੂੰ ਵਿੱਤ ਪੱਖੋਂ ਸਵੈ-ਨਿਰਭਰ ਬਣਾਇਆ ਜਾ ਸਕੇ। ਇਸੇ ਤਰ੍ਹਾਂ ਕੈਦੀਆਂ ਤੇ ਹਵਾਲਾਤੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਸਣੇ ਉਨ੍ਹਾਂ ਲਈ ਬਣਾਈਆਂ ਭਲਾਈ ਸਕੀਮਾਂ ਨੂੰ ਹੂਬਹੂ ਲਾਗੂ ਕੀਤਾ ਜਾਵੇ।

ਮੀਟਿੰਗ ਦੌਰਾਨ ਸ. ਭੁੱਲਰ ਨੇ ਜੇਲ ਢਾਂਚੇ ਵਿੱਚ ਸੁਧਾਰ ਲਈ ਚਲਾਏ ਜਾ ਰਹੇ ਪ੍ਰਾਜੈਕਟਾਂ, ਮੌਜੂਦਾ ਚੁਣੌਤੀਆਂ ਦੇ ਹੱਲ ਲਈ ਰਣਨੀਤੀਆਂ, ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ, ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ, ਅੰਤਰ-ਵਿਭਾਗੀ ਸੰਚਾਰ ਸੁਧਾਰ ਅਤੇ ਮੁੜ-ਵਸੇਬਾ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਜੇਲਾਂ) ਸ੍ਰੀ ਅਲੋਕ ਸ਼ੇਖਰ, ਏ.ਡੀ.ਜੀ.ਪੀ. (ਜੇਲਾਂ) ਸ੍ਰੀ ਅਰੁਣ ਪਾਲ ਸਿੰਘ, ਆਈ.ਜੀ. (ਜੇਲਾਂ) ਸ੍ਰੀ ਆਰ.ਕੇ. ਅਰੋੜਾ, ਡੀ.ਆਈ.ਜੀ. (ਜੇਲਾਂ ਮੁੱਖ ਦਫ਼ਤਰ) ਸ੍ਰੀ ਸੁਰਿੰਦਰ ਸਿੰਘ ਅਤੇ ਸਾਰੇ ਜੇਲ ਸੁਪਰਡੰਟ ਅਤੇ ਮੁੱਖ ਦਫ਼ਤਰ ਦੇ ਅਧਿਕਾਰੀ ਮੌਜੂਦ ਸਨ।

 

 

Continue Reading

Mohali

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟੇ ਅਤੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

Published

on

By

 

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਛੋਟੇ ਅਤੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸ਼ਹੀਦਾਂ ਦੀ ਯਾਦ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਭਾਈ ਮੰਗਲ ਸਿੰਘ ਅਤੇ ਨਵਾਸ਼ਹਿਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਵੱਡੇ ਘੱਲੂਘਾਰੇ ਸੰਨ੍ਹ 1762ਈ ਵਿੱਚ ਅਹਿਮਦ ਸ਼ਾਹ ਅਬਦਾਲੀ ਦੁਆਰਾ ਮਲੇਕੋਟਲਾ ਦੇ ਨੇੜੇ ਪਿੰਡ ਕੁੱਪ ਰੋਹੀੜਾ ਵਿਖੇ 35 ਤੋਂ 40 ਹਜ਼ਾਰ ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕੀਤੇ ਜਾਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਦੱਸਿਆ। ਭਾਈ ਜਗਤਾਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਛੋਟੇ ਘੱਲੂਘਾਰੇ ਸੰਨ੍ਹ 1746ਈ ਵਿੱਚ ਯਹੀਆ ਖਾਨ ਦੇ ਫੌਜਦਾਰ ਜਸਪਤ ਰਾਏ ਦੁਆਰਾ ਗੁਰਦਾਸਪੁਰ ਜਿਲ੍ਹੇ ਦੇ ਕਾਹਨੂੰਵਾਲ ਛੰਭ ਵਿੱਚ 10 ਹਜ਼ਾਰ ਤੋਂ ਵੱਧ ਸਿੰਘਾਂ ਸਿੰਘਣੀਆਂ ਨੂੰ ਸ਼ਹੀਦ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ।

ਇਸ ਤੋਂ ਇਲਾਵਾ ਬੀਬੀ ਕਮਲਜੀਤ ਕੌਰ ਗੁਰਦਾਸਪੁਰ ਵਾਲੇ, ਅਕਾਲ ਕਵੀਸ਼ਰੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਤ੍ਰਿਲੋਚਨ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਹਰਜੱਸ ਕੀਰਤਨੀ ਜੱਥਾ, ਭਾਈ ਲੱਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 19 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Continue Reading

Latest News

Trending