Connect with us

Punjab

ਸੂਫੀ ਗਾਇਕ ਦੇ ਪੁੱਤ ਦੀ ਸੜਕ ਹਾਦਸੇ ਵਿੱਚ ਮੌਤ

Published

on

 

ਜਲੰਧਰ, 18 ਅਕਤੂਬਰ (ਸ.ਬ.) ਜਲੰਧਰ ਦੇ ਰਹਿਣ ਵਾਲੇ ਸੂਫੀ ਗਾਇਕ ਬੰਟੀ ਕਵਾਲ ਦੇ ਬੇਟੇ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਬਸਤੀ ਪੀਰ ਦਾਦ ਦੇ ਰਹਿਣ ਵਾਲੇ 15 ਸਾਲਾ ਇਵਾਨ ਦਾ ਬੀਤੇ ਬੁੱਧਵਾਰ ਨੂੰ ਐਕਸੀਡੈਂਟ ਹੋ ਗਿਆ।

ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਵਾਨ ਦਸਵੀਂ ਜਮਾਤ ਦਾ ਵਿਦਿਆਰਥੀ ਸੀ। ਇਵਾਨ ਐਕਟਿਵਾ ਤੇ ਜਾ ਰਿਹਾ ਸੀ, ਜਿਸ ਦੀ ਈ-ਰਿਕਸ਼ਾ ਨਾਲ ਟੱਕਰ ਹੋ ਗਈ। ਹਾਦਸਾ ਹੋਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਬੀਤੀ ਰਾਤ ਇਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਵਾਨ 10ਵੀਂ ਜਮਾਤ ਵਿੱਚ ਪੜ੍ਹਦਾ ਸੀ। ਬੁੱਧਵਾਰ ਨੂੰ ਉਹ ਕੁਝ ਸਾਮਾਨ ਖਰੀਦਣ ਲਈ ਐਕਟਿਵਾ ਤੇ ਬਾਜ਼ਾਰ ਗਿਆ ਸੀ। ਜਿੱਥੇ ਰਸਤੇ ਵਿੱਚ ਅਚਾਨਕ ਇੱਕ ਕੁੱਤਾ ਆ ਗਿਆ ਅਤੇ ਉਸਦੀ ਐਕਟਿਵਾ ਬੇਕਾਬੂ ਹੋ ਗਈ। ਉਹ ਨੇੜੇ ਤੋਂ ਲੰਘ ਰਹੇ ਇੱਕ ਈ-ਰਿਕਸ਼ਾ ਨਾਲ ਟਕਰਾ ਗਿਆ।

ਹਾਦਸੇ ਵਿੱਚ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਜਿੱਥੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲੀਸ ਨੂੰ ਦਿੱਤੀ ਗਈ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਸਨ। ਬੀਤੀ ਰਾਤ ਇਵਾਨ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Continue Reading

Mohali

ਫੇਜ਼ 11 ਵਿੱਚ ਰੇਲਵੇ ਲਾਈਨ ਨੇੜੇ ਕੂੜਾ ਸੁੱਟ ਕੇ ਅੱਗ ਲਗਾਉਣ ਦੀ ਕਾਰਵਾਈ ਤੇ ਰੋਕ ਲਗਾਏ ਨਗਰ ਨਿਗਮ : ਕੁਲਵੰਤ ਸਿੰਘ ਕਲੇਰ

Published

on

By

 

 

ਜਹਿਰੀਲੇ ਧੂਏਂ ਕਾਰਨ ਵਸਨੀਕਾਂ ਨੂੰ ਸਾਹ ਲੈਣ ਵਿੱਚ ਆਉਂਦੀ ਹੈ ਦਿੱਕਤ

ਐਸ ਏ ਐਸ ਨਗਰ, 18 ਅਕਤੂਬਰ (ਸ.ਬ.) ਨਗਰ ਨਿਗਮ ਦੇ ਕੌਂਸਲਰ ਸz. ਕੁਲਵੰਤ ਸਿੰਘ ਕਲੇਰ ਨੇ ਕਿਹਾ ਹੈ ਕਿ ਫੇਜ਼ 11 ਦੇ ਨਾਲ ਰੇਲਵੇ ਲਾਈਨ ਦੇ ਨੇੜੇ ਨਗਰ ਨਿਗਮ ਅਤੇ ਆਮ ਰੇਹੜੀਆਂ ਵਾਲਿਆਂ ਵਲੋਂ ਕੂੜੇ ਦੇ ਢੇਰ ਲਗਾ ਦਿੱਤੇ ਗਏ ਹਨ ਅਤੇ ਹੁਣ ਜਦੋਂ ਇਹ ਕੂੜਾ ਵੱਧ ਗਿਆ ਹੈ ਤਾਂ ਇਸ ਵਿੱਚ ਰੋਜਾਨਾ ਅੱਗ ਲਗਾ ਦਿੱਤੀ ਜਾਂਦੀ ਹੈ।

ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਇਸ ਥਾਂ ਨੂੰ ਕੂੜੇ ਦਾ ਡੰਪ ਬਣਾ ਦਿੱਤਾ ਗਿਆ ਹੈ ਅਤੇ ਇਸ ਥਾਂ ਤੇ ਕੂੜੇ ਨੂੰ ਅੱਗ ਲਗਾ ਕੇ ਜਿੱਥੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀਆਂ ਧੱਜੀਆਂ ਉੜਾਈਆਂ ਜਾ ਰਹੀਆਂ ਹਨ ਉੱਥੇ ਇਸ ਕਾਰਵਾਈ ਨਾਲ ਵਾਤਾਵਰਨ ਨੂੰ ਵੱਡਾ ਨੁਕਸਾਨ ਪੁੱਜ ਰਿਹਾ ਹੈ।

ਉਹਨਾਂ ਕਿਹਾ ਕਿ ਕੂੜੇ ਨੂੰ ਲਗਾਈ ਜਾਂਦੀ ਅੱਗ ਕਾਰਨ ਜਿਹੜਾ ਜਹਿਰੀਲਾ ਧੂੰਆਂ ਉਠਦਾ ਹੈ ਉਹ ਫੇਜ਼ 11 ਦੇ ਨਾਲ ਲੱਗਦੇ ਘਰਾਂ ਵਿੱਚ ਪਹੁੰਚਦਾ ਹੈ ਅਤੇ ਇਸ ਕਾਰਨ ਵਸਨੀਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ।

ਉਹਨਾਂ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਪਏ ਕੂੜੇ ਨੂੰ ਅੱਗ ਲਗਾਉਣ ਦੀ ਕਾਰਵਾਈ ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਇੱਥੋਂ ਕੂੜਾ ਚੁਕਵਾ ਕੇ ਇਸ ਥਾਂ ਦੀ ਸਫਾਈ ਕਰਵਾਈ ਜਾਵੇ। ਉਹਨਾਂ ਕਿਹਾ ਕਿ ਜੇਕਰ ਇਸ ਸੰਬੰਧੀ ਤੁਰੰਤ ਕਾਰਵਾਈ ਅਮਲ ਵਿੱਚ ਨਾ ਲਿਆਂਦੀ ਗਈ ਤਾਂ ਉਹ ਇਸ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿੱਚ ਸ਼ਿਕਾਇਤ ਕਰਨਗੇ।

 

Continue Reading

Mohali

ਪੰਡਿਤਰਾਓ ਨੇ ਮਸ਼ਹੂਰ ਗਾਇਕ ਦਲਜੀਤ ਦੁਸਾਂਝ ਨੂੰ ਭੇਜਿਆ ਕਾਨੂੰਨੀ ਨੋਟਿਸ

Published

on

By

 

26 ਅਕਤੂਬਰ ਨੂੰ ਦਿੱਲੀ ਦੇ ਸ਼ੋਅ ਵਿੱਚ ਅਲਕੋਹਲ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਕਿਹਾ

ਐਸ ਏ ਐਸ ਨਗਰ, 18 ਅਕਤੂਬਰ (ਸ.ਬ.) ਪੰਜਾਬੀ ਪ੍ਰੇਮੀ ਪ੍ਰੋਫੈਸਰ ਪੰਡਿਤਰਾਓ ਧਨੇਰਵਰ ਨੇ ਪੰਜਾਬੀ ਦੇ ਮਸ਼ਹੂਰ ਗਾਇਕ ਦਲਜੀਤ ਦੁਸਾਂਝ ਨੂੰ 26 ਅਕਤੂਬਰ 2024 ਨੂੰ ਦਿੱਲੀ ਦੇ ਸ਼ੋਅ ਵਿੱਚ ਅਲਕੋਹਲ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਸੰਬੰਧੀ ਕਾਨੂੰਨੀ ਨੋਟਿਸ ਭੇਜਿਆ ਹੈ।

ਆਪਣੇ ਵਕੀਲ ਪ੍ਰਦੀਪ ਸ਼ਰਮਾ ਰਾਂਹੀ ਭੇਜੇ ਇਸ ਕਾਨੂੰਨੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ 26 ਅਕਤੂਬਰ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿਖੇ ਰਿਪਲ ਇਫ਼ੈਕਟ ਸਟੂਡੀਓ ਅਤੇ ਸਾਰੇਗਾਮਾ ਇੰਡੀਆ ਵੱਲੋਂ ਜ਼ੋਮੈਟੋ ਲਾਈਵ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪ੍ਰੋਗਰਾਮ ਦੌਰਾਨ ਦਿਲਜੀਤ ਦੁਸਾਂਝ ਦਾ ਲਾਈਵ ਪ੍ਰੋਗਰਾਮ ਹੋਣਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸz ਦੁਸਾਂਝ ਵੱਲੋਂ ਗਾਏ ਗਏ ਬਹੁਤ ਸਾਰੇ ਗੀਤ (ਜੋ ਆਨਲਾਈਨ ਪਲੇਟਫਾਰਮਾਂ ਤੇ ਪਏ ਹੋਏ ਹਨ) ਸ਼ਰਾਬ ਦੀ ਖਪਤ, ਬੰਦੂਕਾਂ ਦੀ ਵਡਿਆਈ ਅਤੇ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਨੂੰ ਉਤਸ਼ਾਹ ਕਰਦੇ ਹਨ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਸz. ਦੁਸਾਂਝ ਵਲੋਂ ਇਸ ਪ੍ਰੋਗਰਾਮ ਦੌਰਾਨ ਅਲਕੋਹਲ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਏ ਗਏ ਤਾਂ ਉਹਨਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟਿਸ ਦੀਆਂ ਕਾਪੀਆਂ ਗ੍ਰਹਿ ਮੰਤਰਾਲੇ ਦੇ ਸਕੱਤਰ, ਸੂਚਨਾ ਅਤੇ ਸੰਚਾਰ ਮੰਤਰਾਲਾ ਦੇ ਸਕੱਤਰ, ਯੁਵਾ ਅਤੇ ਖੇਡ ਮਾਮਲਿਆਂ ਬਾਰੇ ਮੰਤਰੀ, ਸਪੋਰਟਸ ਅਥਾਰਟੀ ਆਫ ਇੰਡੀਆ ਦੇ ਪ੍ਰਸ਼ਾਸਕ, ਦਿੱਲੀ ਦੇ ਪੁਲੀਸ ਕਮਿਸ਼ਨਰ, ਜਾਇੰਟ ਪੁਲੀਸ ਕਮਿਸ਼ਨਰ, ਲਾਇਸੰਸਿੰਗ, 7. ਸਾਰੇਗਾਮਾ ਇੰਡੀਆ ਲਿਮਟਿਡ, ਜੋਮੈਟੋ ਇੰਡੀਆ ਪ੍ਰਾਈਵੇਟ ਲਿਮਿਟੇਡ, ਰਿੱਪਲ ਇਫੈਕਟ ਸਟੂਡੀਓ ਨੂੰ ਵੀ ਭੇਜੀਆਂ ਗਈਆਂ ਹਨ।

 

Continue Reading

Mohali

ਸਤਵੀਂ ਪੰਜਾਬ ਸਟੇਟ ਕੈਰਮ ਚੈਂਪੀਅਨਸ਼ਿਪ ਆਰੰਭ

Published

on

By

 

ਐਸ ਏ ਐਸ ਨਗਰ, 18 ਅਕਤੂਬਰ (ਸ.ਬ.) ਪੰਜਾਬ ਸਟੇਟ ਕੈਰਮ ਐਸੋਸੀਏਸ਼ਨ, ਮੁਹਾਲੀ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਬ੍ਰਾਂਚਾਂ ਦੇ ਸਹਿਯੋਗ ਨਾਲ ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ 51 ਮੁਹਾਲੀ ਵਿਖੇ ਸਤਵੀਂ ਪੰਜਾਬ ਸਟੇਟ ਕੈਰਮ ਚੈਂਪੀਅਨਸ਼ਿਪ ਦਾ ਉਦਘਾਟਨ ਸਮਾਰੋਹ ਆਯੋਜਿਤ ਕੀਤਾ ਗਿਆ।

ਇਸ ਮੌਕੇ ਸz ਰਣਜੀਤ ਸਿੰਘ ਆਨੰਦ (ਡਾਇਰੈਕਟਰ ਸ਼ੈਲ ਸੈਨੀਟੇਸ਼ਨ ਪ੍ਰਾਈਵੇਟ ਲਿਮਟਿਡ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਫਾਉਂਡਰ ਡਾਇਰੈਕਟਰ ਸ਼੍ਰੀਮਤੀ ਵੀਨਾ ਮਲਹੋਤਰਾ ਅਤੇ ਲੋਕ ਨਿਰਮਾਣ ਵਿਭਾਗ ਦੇ ਸੇਵਾਮੁਕਤ ਸਰਕਲ ਸੁਪਰਡੈਂਟ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈਸ ਸਕੱਤਰ ਸ੍ਰੀ ਅਸ਼ੋਕ ਪਵਾਰ ਨੇ ਦੱਸਿਆ ਕਿ ਅੱਜ ਆਰੰਭ ਹੋਈ ਚੈਂਪੀਅਨਸ਼ਿਪ 20 ਅਕਤੂਬਰ 2024 ਤੱਕ ਚਲੇਗੀ। ਇਸ ਚੈਂਪੀਅਨਸ਼ਿਪ ਵਿੱਚ ਵੱਖ ਵੱਖ ਵਰਗਾਂ ਵਿੱਚ ਲਗਭਗ 102 ਖਿਡਾਰੀ ਭਾਗ ਲੈਣਗੇ। ਇਸ ਮੌਕੇ ਕਰਨਲ ਚਰਨਜੀਤ ਸਿੰਘ ਬਾਵਾ, ਸz ਗੁਰਦੀਪ ਸਿੰਘ ਵੀ ਮੌਜੂਦ ਸਨ।

 

Continue Reading

Trending