Editorial
ਸਕੂੁਲੀ ਬੱਚਿਆਂ ਦਾ ਨਸ਼ਿਆਂ ਦੀ ਲਪੇਟ ਵਿੱਚ ਆਉਣਾ ਚਿੰਤਾਜਨਕ
ਬੀਤੇ ਦਿਨੀਂ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਦੇ ਦੋ ਸਕੂਲੀ ਬੱਚਿਆਂ ਨੂੰ ਕੋਕੀਨ ਦੀ ਆਦਤ ਹੋਣ ਦੀ ਖਬਰ ਮੀਡੀਆ ਦੀਆਂ ਸੁਰਖੀਆ ਵਿੱਚ ਹੈ। ਇਹ ਖਬਰ ਸਮਾਜ ਲਈ ਚਿੰਤਾ ਦਾ ਵਿਸ਼ਾ ਵੀ ਹੈ। ਸਿਰਫ ਗੁਜਰਾਤ ਹੀ ਨਹੀਂ ਬਲਕਿ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਵੀ ਸਕੂਲੀ ਬੱਚਿਆਂ ਦੇ ਨਸ਼ਿਆਂ ਦੀ ਗ੍ਰਿਫਤ ਵਿੱਚ ਆਉਣ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ।
ਮੀਡੀਆ ਰਿਪੋਰਟਾਂ ਅਨੁਸਾਰ ਨਸ਼ੇ ਦੇ ਸੌਦਾਗਰ ਅਕਸਰ ਨਸ਼ੇ ਦੀ ਸਪਲਾਈ ਲਈ ਸਕੂਲੀ ਬੱਚਿਆਂ ਦਾ ਸਹਾਰਾ ਲੈਂਦੇ ਹਨ। ਅਨਜਾਣਪੁਣੇ ਅਤੇ ਕੁਝ ਪੈਸਿਆਂ ਦੇ ਲਾਲਚ ਵਿੱਚ ਅਕਸਰ ਕੁਝ ਸਕੂਲੀ ਬੱਚੇ ਨਸ਼ਾ ਤਸਕਰਾਂ ਦੇ ਜਾਲ ਵਿੱਚ ਫਸ ਜਾਂਦੇ ਹਨ ਅਤੇ ਫਿਰ ਇਹ ਬੱਚੇ ਖੁਦ ਵੀ ਨਸ਼ੇ ਦੇ ਆਦੀ ਹੋ ਜਾਂਦੇ ਹਨ।
ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਬੱਚਿਆਂ ਨੇ ਵੱਡੇ ਹੋ ਕੇ ਸਰਕਾਰੀ ਅਧਿਕਾਰੀ, ਨੇਤਾ ਅਤੇ ਹੋਰ ਬਹੁਤ ਕੁਝ ਬਣਨਾ ਹੁੰਦਾ ਹੈ। ਜੇ ਬੱਚੇ ਹੀ ਨਸ਼ੇ ਦਾ ਸ਼ਿਕਾਰ ਹੋਣ ਲੱਗ ਜਾਣਗੇ ਤਾਂ ਅਜਿਹੇ ਬੱਚਿਆਂ ਦਾ ਜਵਾਨੀ ਵਿੱਚ ਕੀ ਹਾਲ ਹੋਵੇਗਾ, ਇਸ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਨੈਸ਼ਨਲ ਸਰਵੇ ਆਨ ਐਕਸਟੈਂਟ ਐਂਡ ਪੈਟਰਨ ਆਫ ਸਬਸਟੈਂਟ ਇਨ ਇੰਡੀਆ (2019) ਦੀ ਰਿਪੋਰਟ ਦੇ ਅਨੁਸਾਰ ਦੇਸ਼ ਵਿੱਚ 10 ਸਾਲ ਤੋਂ 75 ਸਾਲ ਤਕ ਦੇ 16 ਕਰੋੜ ਲੋਕ ਐਲਕੋਹਲ ਦੀ ਵਰਤੋਂ ਕਰਦੇ ਹਨ। 3.1 ਕਰੋੜ ਲੋਕਾਂ ਨੂੰ ਚਰਸ, ਗਾਂਜਾ ਅਤੇ ਭੰਗ ਦੀ ਪੀਣ ਦੀ ਆਦਤ ਹੈ। ਇਸ ਤੋਂ ਇਲਾਵਾ 1.18 ਕਰੋੜ ਲੋਕਾਂ ਨੂੰ ਸੀਰਪ, ਨੀਂਦ ਦੀ ਗੋਲੀ ਦੇ ਨਸ਼ੇ ਦੀ ਆਦਤ ਹੈ।
ਇਸ ਸਰਵੇ ਅਨੁਸਾਰ 8.5 ਲੋਕ ਇੰਜੈਕਸ਼ਨ ਰਾਹੀਂ ਡਰਗ ਲੈਣ ਦੇ ਨਾਲ ਨਾਲ ਹੈਰੋਈਨ ਦਾ ਨਸ਼ਾ ਵੀ ਕਰਦੇ ਹਨ। ਇਸ ਰਿਪੋਰਟ ਤੋਂ ਪਤਾ ਚੱਲ ਜਾਂਦਾ ਹੈ ਕਿ ਭਾਰਤ ਵਿੱਚ ਨਸ਼ੇ ਵੱਡੀ ਸਮੱਸਿਆ ਬਣ ਗਏ ਹਨ ਅਤੇ ਨਸ਼ੇ ਦੀ ਇਹ ਬਿਮਾਰੀ ਸਕੂਲੀ ਬੱਚਿਆਂ ਵਿੱਚ ਵੀ ਪ੍ਰਵੇਸ਼ ਕਰ ਗਈ ਹੈ।
ਵੇੋਖਣ ਵਿੱਚ ਆਇਆ ਹੈ ਕਿ ਕੁਝ ਵਿਦਿਆਰਥੀ ਸਾਰੀ ਰਾਤ ਪੜ੍ਹਾੲਂੀ ਕਰਨ ਲਈ ਅਤੇ ਨੀਂਦ ਨਾ ਆਉਣ ਲਈ ਵੀ ਨਸ਼ੇ ਦਾ ਸਹਾਰਾ ਲੈ ਲੈਂਦੇ ਹਨ। ਇਸ ਤਰ੍ਹਾਂ ਕਦੇ ਕਦਾਈਂ ਕੀਤਾ ਨਸ਼ਾ ਉਹਨਾਂ ਦੀ ਆਦਤ ਬਣ ਜਾਂਦਾ ਹੈ। ਇਹ ਨਸ਼ੇੜੀ ਵਿਦਿਆਰਥੀ ਆਪਣਾ ਭਵਿੱਖ ਤਾਂ ਖਰਾਬ ਕਰਦੇ ਹੀ ਹਨ ਬਲਕਿ ਆਪਣੇ ਪਰਿਵਾਰ ਦੀ ਜ਼ਿੰਦਗੀ ਵੀ ਖਰਾਬ ਕਰ ਦਿੰਦੇ ਹਨ।
ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਪਿਆਂ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦਾ ਹਰ ਪੱਖੋਂ ਧਿਆਣ ਰੱਖਣ ਅਤੇ ਬੱਚਿਆਂ ਦੇ ਦੋਸਤਾਂ ਬਾਰੇ ਵੀ ਪੂਰੀ ਜਾਣਕਾਰੀ ਰੱਖਣ ਤਾਂ ਕਿ ਬੱਚਿਆਂ ਨੂੰ ਕੋਈ ਦੋਸਤ ਬਣ ਕੇ ਹੀ ਗੁੰਮਰਾਹ ਨਾ ਕਰ ਸਕੇ।
ਬਿਊਰੋ
Editorial
ਆਟੋ ਰਿਕਸ਼ਿਆਂ ਵਾਸਤੇ ਸ਼ਹਿਰ ਦੀਆਂ ਸੜਕਾਂ ਤੇ ਵੱਖਰੀ ਲੇਨ ਬਣਾਏ ਪ੍ਰਸ਼ਾਸ਼ਨ
ਸਾਡੇ ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸਮੱਸਿਆ ਅਜਿਹੀ ਹੈ ਜਿਹੜੀ ਹਰੇਕ ਸ਼ਹਿਰੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਟ੍ਰੈਫਿਕ ਵਿਵਸਥਾ ਦੀ ਹਾਲਤ ਦੀ ਇਸ ਬਦਹਾਲੀ ਕਾਰਨ ਆਮ ਲੋਕਾਂ ਦੀ ਸੁਰਖਿਅਤ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ ਅਤੇ ਸ਼ਹਿਰ ਵਾਸੀ ਅਕਸਰ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸ਼ਿਕਾਇਤ ਕਰਦੇ ਵੀ ਦਿਖਦੇ ਹਨ। ਇਸ ਸੰਬੰਧੀ ਸ਼ਹਿਰਵਾਸੀਆਂ ਨਾਲ ਗੱਲ ਕਰਨ ਤੇ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਲਈ ਜਿਆਦਾਤਰ ਲੋਕ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਦੇ ਚਾਲਕਾਂ ਨੂੰ ਹੀ ਸਭ ਤੋਂ ਵੱਧ ਜਿੰਮੇਵਾਰ ਮੰਨਦੇ ਹਨ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤਕ ਸ਼ਹਿਰ ਦੀਆਂ ਸੜਕਾਂ ਤੇ ਲਗਾਤਾਰ ਵੱਧ ਰਹੀ ਆਟੋ ਰਿਕਸ਼ਿਆਂ ਦੀ ਇਸ ਭੀੜ ਤੇ ਕਾਬੂ ਨਹੀਂ ਕੀਤਾ ਜਾਂਦਾ, ਟ੍ਰੈਫਿਕ ਦੀ ਇਸ ਸਮੱਸਿਆ ਨੂੰ ਹਲ ਨਹੀਂ ਕੀਤਾ ਜਾ ਸਕਦਾ।
ਇਸ ਦੌਰਾਨ ਸ਼ਹਿਰਵਾਸੀਆਂ ਵਲੋਂ ਇਹ ਗੱਲ ਪੁਖਤਾ ਢੰਗ ਨਾਲ ਆਖੀ ਜਾਂਦੀ ਹੈ ਕਿ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੇ ਜਿਆਦਾਤਰ ਚਾਲਕ ਅਜਿਹੇ ਹਨ ਜਿਹੜੇ ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀਆਂ ਬਿਠਾਉਣ ਦੀ ਹੋੜ ਵਿੱਚ ਟ੍ਰੈਫਿਕ ਨਿਯਮਾਂ ਦੀ ਰੱਜ ਕੇ ਉਲੰਘਣਾ ਕਰਦੇ ਹਨ, ਪਰੰਤੁ ਟ੍ਰੈਫਿਕ ਪੁਲੀਸ ਵਲੋਂ ਇਹਨਾਂ ਦੀਆਂ ਆਪਹੁਦਰੀਆਂ ਤੇ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ। ਲੋਕਾਂ ਦੀ ਆਮ ਸ਼ਿਕਾਇਤ ਹੈ ਕਿ ਸ਼ਹਿਰ ਵਿੱਚ ਚਲਦੇ ਇਹਨਾਂ ਆਟੋ ਰਿਕਸ਼ਿਆਂ ਦੀ ਗਿਣਤੀ ਇੰਨੀ ਜਿਆਦਾ ਵੱਧ ਚੁੱਕੀ ਹੈ ਕਿ ਸੜਕ ਤੇ ਹਰ ਵੇਲੇ ਆਟੋ ਵਾਲਿਆਂ ਦੀ ਹੀ ਭੀੜ ਦਿਸਦੀ ਹੈ ਅਤੇ ਆਮ ਵਾਹਨ ਚਾਲਕਾਂ ਲਈ ਸ਼ਹਿਰ ਦੀਆਂ ਸੜਕਾਂ ਤੇ ਆਪਣਾ ਵਾਹਨ ਚਲਾਉਣਾ ਤਕ ਔਖਾ ਹੁੰਦਾ ਜਾ ਰਿਹਾ ਹੈ।
ਇਸ ਵੇਲੇ ਮੌਜੂਦਾ ਹਾਲਾਤ ਇਹ ਹਨ ਕਿ ਇੱਕ ਪਾਸੇ ਤਾਂ ਇਹ ਆਟੋ ਰਿਕਸ਼ੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦਾ ਸਭਤੋਂ ਵੱਡਾ ਕਾਰਨ ਬਣੇ ਹੋਏ ਹਨ ਅਤੇ ਦੂਜੇ ਪਾਸੇ ਪ੍ਰਸ਼ਾਸ਼ਨ ਵਲੋਂ ਇਹਨਾਂ ਆਟੋ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਦਿੱਤਾ ਜਾਂਦਾ ਹੈ। ਸ਼ਹਿਰ ਵਾਸੀ ਆਮ ਗੱਲਬਾਤ ਦੌਰਾਨ ਇਹ ਵੀ ਸ਼ਿਕਾਇਤ ਕਰਦੇ ਹਨ ਕਿ ਸ਼ਹਿਰ ਦੀ ਦੇਖ ਰੇਖ ਕਰਨ ਵਾਲੇ ਅਦਾਰਿਆਂ ਦੀ ਢਿੱਲੜ ਕਾਰਗੁਜਾਰੀ ਕਾਰਣ ਲੋਕਾਂ ਨੂੰ ਸਾਲਾਂ ਬੱਧੀ ਸਮੱਸਿਆਵਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਅਤੇ ਸਾਡੇ ਸ਼ਹਿਰ ਵਿੱਚ ਤੈਨਾਤ ਸਰਕਾਰੀ ਅਧਿਕਾਰੀਆਂ ਬਾਰੇ ਤਾਂ ਇਹ ਆਮ ਧਾਰਨਾ ਬਣ ਚੁੱਕੀ ਹੈ ਕਿ ਇਹ ਅਧਿਕਾਰੀ ਮਨਮਰਜੀ ਨਾਲ ਹੀ ਕੰਮ ਕਰਦੇ ਹਨ ਅਤੇ ਉਹਨਾਂ ਉੱਪਰ ਕਿਸੇ ਵੀ ਗੱਲ ਦਾ ਅਸਰ ਘੱਟ ਹੀ ਪੈਂਦਾ ਹੈ।
ਸਥਾਨਕ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਿੱਚ ਜਨਤਕ ਆਵਾਜਾਈ ਦਾ ਕੋਈ ਪ੍ਰਬੰਧ ਨਾ ਕੀਤੇ ਜਾਣ ਕਾਰਨ ਸ਼ਹਿਰ ਵਿੱਚ ਚਲਦੇ ਇਹ ਆਟੋ ਰਿਕਸ਼ੇ ਆਮ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਤਕ ਲਿਜਾਣ ਦਾ ਇੱਕੋਂ ਇੱਕ ਜਰੀਆ ਹਨ ਅਤੇ ਸ਼ਾਇਦ ਇਹ ਵੀ ਇੱਕ ਕਾਰਨ ਹੈ ਕਿ ਪ੍ਰਸ਼ਾਸ਼ਨ ਵਲੋਂ ਟ੍ਰੈਫਿਕ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਨ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਵਿਰੁੱਧ ਕੋਈ ਸਖਤ ਕਾਰਵਾਈ ਤੋਂ ਪਰਹੇਜ ਕੀਤਾ ਜਾਂਦਾ ਹੈ। ਪਰੰਤੂ ਇਸਦੀ ਸਜਾ ਸ਼ਹਿਰ ਦੇ ਉਹਨਾਂ ਲੋਕਾਂ ਨੂੰ ਬਿਲਕੁਲ ਨਹੀਂ ਦਿੱਤੀ ਜਾ ਸਕਦੀ ਜਿਹੜੇ ਆਪਣੇ ਨਿੱਜੀ ਵਾਹਨਾ ਦੀ ਵਰਤੋਂ ਕਰਦੇ ਹਨ ਅਤੇ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਕਾਰਨ ਬੁਰੀ ਤਰ੍ਹਾਂ ਪਰੇਸ਼ਾਨ ਹੁੰਦੇ ਹਨ।
ਇਹਨਾਂ ਆਟੋ ਰਿਕਸ਼ਿਆਂ ਕਾਰਨ ਪੈਦਾ ਹੋਣ ਵਾਲੀ ਟੈ੍ਰਫਿਕ ਵਿਵਸਥਾ ਦੀ ਇਸ ਬਦਹਾਲੀ ਦੇ ਹਲ ਲਈ ਜਰੂਰੀ ਹੈ ਕਿ ਸਥਾਨਕ ਪ੍ਰਸ਼ਾਸ਼ਨ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਤੇ ਦੋਵੇਂ ਪਾਸੇ ਆਟੋ ਰਿਕਸ਼ਿਆਂ ਵਾਸਤੇ ਵੱਖਰੀ ਲੇਨ ਬਣਾਈ ਜਾਵੇ ਅਤੇ ਆਟੋ ਚਾਲਕਾਂ ਲਈ ਇਹ ਜਰੂਰੀ ਕੀਤਾ ਜਾਵੇ ਕਿ ਉਹ ਆਪਣਾ ਵਾਹਨ ਇਸ ਵੱਖਰੀ ਲੇਨ ਤੇ ਹੀ ਚਲਾਉਣ ਤਾਂ ਜੋ ਉਹਨਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਕਾਰਵਾਈ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਆਵਾਜਾਈ ਤੇ ਕੋਈ ਅਸਰ ਨਾ ਪਵੇ। ਇਸਦੇ ਨਾਲ ਹੀ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਾਸੀਆਂ ਦੀ ਜਨਤਕ ਆਵਾਜਾਈ ਦਾ ਪ੍ਰਬੰਧ ਕਰਨ ਲਈ ਸਿਟੀ ਬਸ ਸਰਵਿਸ ਆਰੰਭ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਦੀਆਂ ਸੜਕਾਂ ਤੇ ਲਗਾਤਾਰ ਵੱਧਦੀ ਇਹਨਾਂ ਆਟੋ ਰਿਕਸ਼ਆਂ ਦੀ ਗਿਣਤੀ ਤੇ ਕਾਬੂ ਹੋ ਸਕੇ ਅਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਹੋਵੇ। ਪ੍ਰਸ਼ਾਸ਼ਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰੇ ਤਾਂ ਜੋ ਇਹਨਾਂ ਆਟੋ ਚਾਲਕਾਂ ਵਲੋਂ ਸੜਕਾਂ ਤੇ ਕੀਤੀਆਂ ਜਾਂਦੀਆਂ ਆਪਹੁਦਰੀਆਂ ਕਾਰਣ ਆਮ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਹਾਸਿਲ ਹੋਵੇ।
Editorial
ਲਗਾਤਾਰ ਬਦਹਾਲ ਹੁੰਦੀ ਟ੍ਰੈਫਿਕ ਵਿਵਸਥਾ ਦੇ ਹਲ ਲਈ ਲੋੜੀਂਦੀ ਕਾਰਵਾਈ ਕਰੇ ਪ੍ਰਸ਼ਾਸਨ
ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਲਗਾਤਾਰ ਬਦਹਾਲ ਹੁੰਦੀ ਜਾ ਰਹੀ ਹੈ ਅਤੇ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਕਾਰਨ ਵਾਹਨ ਚਾਲਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ। ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਦਾ ਇੱਕ ਕਾਰਨ ਇਹ ਵੀ ਹੈ ਕਿ ਸ਼ਹਿਰ ਦੀਆਂ ਸੜਕਾਂ ਦੀ ਸਮਰਥਾ ਦੇ ਮੁਕਾਬਲੇ ਸੜਕਾਂ ਤੇ ਚੱਲਣ ਵਾਲੇ ਵਾਹਨਾਂ ਦੀ ਗਿਣਤੀ ਬਹੁਤ ਵੱਧ ਗਈ ਹੈ ਅਤੇ ਸੜਕਾਂ ਤੇ ਲਗਾਤਾਰ ਵੱਧਦੀ ਵਾਹਨਾਂ ਦੀ ਇਸ ਭੀੜ ਕਾਰਨ ਆਵਾਜਾਈ ਦੀ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ।
ਅੱਜ ਕੱਲ ਨਵਾਂ ਵਾਹਨ ਲੈਣਾ ਤਾਂ ਆਸਾਨ ਹੋ ਗਿਆ ਹੈ, ਪਰ ਸੜਕ ਤੇ ਭਾਰੀ ਆਵਾਜਾਈ ਹੋਣ ਕਾਰਨ ਵਾਹਨ ਚਲਾਉਣਾ ਕਾਫੀ ਔਖਾ ਹੋ ਗਿਆ ਹੈ। ਟ੍ਰੈਫਿਕ ਵਿਵਸਥਾ ਵਿੱਚ ਸਭ ਤੋਂ ਵੱਡੀ ਸਮੱਸਿਆ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਦੇ ਆਟੋ ਰਿਕਸ਼ਿਆਂ ਕਾਰਨ ਆਉਂਂਦੀ ਹੈ ਜਿਹੜੇ ਟ੍ਰੈਫਿਕ ਨਿਯਮਾਂ ਦੀ ਖੁੱਲੀ ਉਲੰਘਣਾ ਕਰਦੇ ਹਨ। ਇਹਨਾਂ ਆਟੋ ਚਾਲਕਾਂ ਵਲੋਂ ਸ਼ਹਿਰ ਵਿੱਚ ਕਈ ਥਾਵਾਂ ਤੇ ਮੁੱਖ ਸੜਕਾਂ ਦੇ ਕਿਨਾਰੇ ਆਪਣੇ ਪੱਕੇ ਅੱਡੇ ਬਣਾਏ ਹੋਏ ਹਨ, ਜਿਥੇ ਕਾਫੀ ਗਿਣਤੀ ਵਿੱਚ ਆਟੋ ਸਾਰਾ ਦਿਨ ਖੜੇ ਰਹਿੰਦੇ ਹਨ। ਸੜਕ ਕਿੜਾਰੇ ਖੜ੍ਹੇ ਹੋਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਕਾਰਨ ਵੀ ਸੜਕ ਦਾ ਕਾਫੀ ਹਿੱਸਾ ਘੇਰਿਆ ਜਾਂਦਾ ਹੈੈ, ਜਿਸ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ।
ਇਹ ਆਟੋ ਚਾਲਕ ਇਕ ਦੂਜੇ ਤੋਂ ਅੱਗੇ ਨਿਕਲਣ ਅਤੇ ਸਵਾਰੀਆਂ ਚੁਕਣ ਲਈ ਤੇਜ ਰਫਤਾਰ ਨਾਲ ਆਟੋ ਚਲਾਉਂਦੇ ਹਨ ਜਿਸ ਕਾਰਨ ਸੜਕ ਤੇ ਚਲਦੇ ਹੋਰਨਾਂ ਵਾਹਨਾਂ ਦੇ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਹੁੰਦੀ ਹੈ। ਸਵਾਰੀ ਨੂੰ ਵੇਖ ਕੇ ਸੜਕ ਤੇ ਚਲਦੇ ਚਲਦੇ ਕੋਈ ਆਟੋ ਚਾਲਕ ਕਦੋਂ ਆਪਣੇ ਵਾਹਨ ਨੂੰ ਅਚਾਨਕ ਬ੍ਰੇਕ ਲਗਾ ਦੇਵੇਗਾ ਕੁੱਝ ਕਿਹਾ ਨਹੀਂ ਜਾ ਸਕਦਾ ਅਤੇ ਇਸ ਕਾਰਨ ਕਈ ਵਾਰ ਸੜਕ ਹਾਦਸੇ ਵੀ ਵਾਪਰਦੇ ਹਨ ਅਤੇ ਇਸ ਕਾਰਨ ਕਈ ਵਾਰ ਵਾਹਨ ਚਾਲਕਾਂ ਵਿਚਕਾਰ ਲੜਾਈ ਝਗੜੇ ਦੀ ਨੌਬਤ ਵੀ ਬਣ ਜਾਂਦੀ ਹੈ।
ਸ਼ਹਿਰ ਦੀਆਂ ਸੜਕਾਂ ਤੇ ਹਰ ਵੇਲੇ ਰਹਿਣ ਵਾਲੀ ਭਾਰੀ ਭੀੜ ਦਾ ਇੱਕ ਕਾਰਨ ਇਹ ਵੀ ਹੈ ਕਿ ਸ਼ਹਿਰ ਵਿੱਚ ਰੋਜਾਨਾ ਵੱਡੀ ਗਿਣਤੀ ਲੋਕ ਆਪਣੇ ਕੰਮ ਕਾਰ ਲਈ ਨੇੜਲੇ ਖੇਤਰਾਂ ਤੋਂ ਆਉਂਦੇ ਹਨ। ਸਾਡੇ ਸ਼ਹਿਰ ਨੂੰ ਨਾ ਸਿਰਫ ਜਿਲ੍ਹਾ ਹੈਡਕੁਆਟਰ ਦਾ ਦਰਜਾ ਹਾਸਿਲ ਹੈ ਬਲਕਿ ਪੰਜਾਬ ਸਰਕਾਰ ਦੇ ਜਿਆਦਾਤਰ ਮੁੱਖ ਦਫਤਰ ਵੀ ਚੰਡੀਗੜ੍ਹ ਤੋਂ ਬਦਲ ਕੇ ਮੁਹਾਲੀ ਆ ਗਏ ਹਨ ਅਤੇ ਇਹਨਾਂ ਦਫਤਰਾਂ ਵਿੱਚ ਕੰਮ ਕਰਦੇ ਮੁਲਾਜਮ ਅਤੇ ਇਹਨਾਂ ਦਫਤਰਾਂ ਵਿੱਚ ਕੰਮਾਂ ਕਾਰਾਂ ਲਈ ਆਉਣ ਵਾਲੇ ਲੋਕ ਵੀ ਆਪਣੇ ਵਾਹਨਾਂ ਰਾਂਹੀ ਹੀ ਸ਼ਹਿਰ ਵਿੱਚ ਆਉਂਦੇ ਜਾਂਦੇ ਹਨ।
ਗੇੜੀਆਂ ਮਾਰਨ ਦੇ ਸ਼ੌਕੀਨ ਪੂਰੇ ਜਿਲੇ ਦੇ ਨੌਜਵਾਨ ਵੀ ਆਪਣੇ ਵਾਹਨਾਂ ਵਿੱਚ ਸਵਾਰ ਹੋ ਕੇ ਸਾਰਾ ਦਿਨ ਸਾਡੇ ਸ਼ਹਿਰ ਵਿੱਚ ਇਧਰੋਂ ਉਧਰ ਘੁੰਮਦੇ ਰਹਿੰਦੇ ਹਨ। ਚੰਡੀਗੜ੍ਹ ਵਿੱਚ ਪੁਲੀਸ ਦੀ ਸਖਤੀ ਕਾਰਨ ਨੌਜਵਾਨਾ ਦੇ ਇਹ ਟੋਲੇ ਸਾਡੇ ਸ਼ਹਿਰ ਨੂੰ ਵੱਧ ਸੁਰਖਿਅਤ ਟਿਕਾਣਾ ਸਮਝਦੇ ਹਨ ਅਤੇ ਆਪਣੇ ਸਾਰਾ ਦਿਨ ਸੜਕਾਂ ਤੇ ਖੜਦੂੰਗ ਪਾਉਂਦੇ ਦਿਖਦੇ ਹਨ। ਹਾਲਾਂਕਿ ਸ਼ਹਿਰ ਵਿੱਚ ਆਵਾਜਾਈ ਵਿਵਸਥਾ ਨੂੰ ਕਾਬੂ ਕਰਨ ਲਈ ਇੱਥੇ ਟ੍ਰੈਫਿਕ ਪੁਲੀਸ ਵੀ ਤੈਨਾਤ ਹੈ ਪਰੰਤੂ ਸ਼ਹਿਰ ਵਿੱਚ ਤੈਨਾਤ ਟੈ੍ਰਫਿਕ ਪੁਲੀਸ ਦਾ ਧਿਆਨ ਵੀ ਆਵਾਜਾਈ ਨੂੰ ਸੁਚਾਰੂਰੂਪ ਨਾਲ ਚਲਦਾ ਰੱਖਣ ਦੀ ਥਾਂ ਵਾਹਨ ਚਾਲਕਾਂ ਦੇ ਚਾਲਾਨ ਕਰਨ ਵੱਲ ਵਧੇਰੇ ਰਹਿੰਦਾ ਹੈ।
ਸੜਕਾਂ ਤੇ ਚਲਦੇ ਵਾਹਨਾਂ ਦੇ ਚਾਲਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਰਕੇ ਇਕ ਦੂਜੇ ਤੋਂ ਅੱਗੇ ਨਿਕਲਣ ਦੀ ਕਾਹਲ ਵੀ ਆਮ ਦਿਖਦੀ ਹੈ ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਤੇ ਅਕਸਰ ਜਾਮ ਦੀ ਹਾਲਤ ਬਣ ਜਾਂਦੀ ਹੈ। ਲੋਕਾਂ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਵਾਹਨ ਖੜ੍ਹੇ ਕਰਨ ਦੀ ਕਾਰਵਾਈ ਕਾਰਨ ਵੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਸੜਕਾਂ ਦੇ ਕਿਨਾਰੇ ਤੇ ਵਾਹਨਾਂ ਦੀ ਕਤਾਰ ਲੱਗ ਜਾਣ ਕਾਰਨ ਪਹਿਲਾਂ ਹੀ ਤੰਗ ਸੜਕਾਂ ਹੋਰ ਵੀ ਤੰਗ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਕਈ ਥਾਵਾਂ ਤੇ ਸੜਕਾਂ ਕਿਨਾਰੇ ਫਲ ਫਰੂਟ ਅਤੇ ਹੋਰ ਸਮਾਨ ਵੇਚਣ ਵਾਲੀਆਂ ਰੇਹੜ੍ਹੀਆਂ ਵੀ ਖੜੀਆਂ ਹੁੰਦੀਆਂ ਹਨ, ਜਿਹਨਾਂ ਕਾਰਨ ਸੜਕ ਦਾ ਕਾਫੀ ਹਿੱਸਾ ਰੁਕ ਜਾਂਦਾ ਹੈ। ਇਹਨਾਂ ਰੇਹੜੀਆਂ ਫੜੀਆਂ ਤੋਂ ਸਮਾਨ ਖਰੀਦਣ ਵਾਲੇ ਲੋਕਾਂ ਦੇ ਵਾਹਨ ਵੀ ਸੜਕ ਉਪਰ ਹੀ ਖੜ੍ਹਾਂ ਦਿੱਤੇ ਜਾਂੰਦੇ ਹਨ, ਜਿਸ ਕਾਰਨ ਆਵਾਜਾਈ ਦੀ ਸਮੱਸਿਆ ਖੜੀ ਹੋ ਜਾਂਦੀ ਹੈ।
ਸਥਾਨਕ ਪ੍ਰਸ਼ਾਸਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਸ ਵਲੋਂ ਆਵਾਜਾਈ ਦੀ ਸਮੱਸਿਆ ਦੇ ਹਲ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਸ਼ਹਿਰ ਵਿੱਚ ਤੇਜ ਰਫਤਾਰ ਨਾਲ ਚਲਦੇ ਵਾਹਨਾਂ ਅਤੇ ਲੋਕਾਂ ਵਲੋਂ ਸੜਕਾਂ ਕਿਨਾਰੇ ਵਾਹਨ ਖੜ੍ਹਾਉਣ ਦੀ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੀ ਸਮੱਸਿਆ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਹਲ ਹੋਣ।
Editorial
ਪਰਵਾਸੀ ਪੰਛੀਆਂ ਦੀ ਉਡੀਕ ਕਰਨ ਲੱਗੇ ਪੰਜਾਬੀ
ਕੱਤਕ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬੀਆਂ ਨੂੰ ਪਰਵਾਸੀ ਪੰਛੀਆਂ ਦੀ ਉਡੀਕ ਸ਼ੁਰੂ ਹੋ ਗਈ ਹੈ। ਹਰ ਸਾਲ ਹੀ ਕੱਤਕ ਮਹੀਨੇ ਹਲਕੀ ਠੰਡ ਸ਼ੁਰੂ ਹੋਣ ਦੇ ਨਾਲ ਹੀ ਦੂਰ ਦੇ ਦੇਸ਼ਾਂ ਤੋਂ ਕਈ ਤਰ੍ਹਾਂ ਦੇ ਪਰਵਾਸੀ ਪੰਛੀ ਪੰਜਾਬ ਅਤੇ ਦੇਸ਼ ਦੇ ਹੋਰਨਾਂ ਇਲਾਕਿਆਂ ਵਿੱਚ ਆਉਂਦੇ ਹਨ ਜੋ ਕਿ ਮਾਰਚ ਮਹੀਨੇ ਦੀ ਸ਼ੁਰੂਆਤ ਵਿੱਚ ਵਾਪਸ ਚਲੇ ਜਾਂਦੇ ਹਨ।
ਇਹਨਾਂ ਪਰਵਾਸੀ ਪੰਛੀਆਂ ਵਿੱਚ ਕੂੰਜਾਂ ਵੀ ਹੁੰਦੀਆਂ ਹਨ। ਪੰਜਾਬੀ ਸਭਿਆਚਾਰ ਵਿੱਚ ਕੂੰਜਾਂ ਨੂੰ ਵਿਸ਼ੇਸ ਥਾਂ ਦਿੱਤੀ ਹੋਈ ਹੈ ਅਤੇ ਪੰਜਾਬੀ ਲੋਕ ਗੀਤਾਂ ਵਿੱਚ ਵੀ ਕੂੰਜਾਂ ਦਾ ਜ਼ਿਕਰ ਮਿਲਦਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਕੱਤਕ ਮਹੀਨੇ ਵਿੱਚ ਵੱਡੀ ਗਿਣਤੀ ਪਰਵਾਸੀ ਪੰਜਾਬੀ ਵੀ ਪੰਜਾਬ ਆਉਂਦੇ ਹਨ ਅਤੇ ਇੱਥੇ ਆ ਕੇ ਵੱਡੇ ਪੱਧਰ ਤੇ ਖਰੀਦਦਾਰੀ ਕਰਦੇ ਹਨ, ਜਿਸ ਕਾਰਨ ਪੰਜਾਬ ਦੀ ਆਰਥਿਕਤਾ ਮਜਬੂਤ ਹੁੰਦੀ ਹੈ ਅਤੇ ਦੁਕਾਨਦਾਰਾਂ ਨੂੰ ਚੰਗੀ ਆਮਦਨੀ ਹੁੰਦੀ ਹੈ। ਇਸਦੇ ਨਾਲ ਹੀ ਪੰਜਾਬ ਦੇ ਅਸਮਾਨ ਵਿੱਚ ਉਡਾਰੀਆਂ ਮਾਰਦੇ ਪਰਵਾਸੀ ਪੰਛੀ ਵੀ ਆਪਣੀਆਂ ਮਧੁਰ ਆਵਾਜ਼ਾਂ ਵਿੱਚ ਬੋਲਦੇ ਪੰਜਾਬ ਦੇ ਵਾਤਾਵਰਣ ਵਿੱਚ ਰੰਗ ਲਾਉਂਦੇ ਹਨ।
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸੁਖਨਾ ਝੀਲ ਨੇੜੇ ਵੀ ਹਰ ਸਾਲ ਸਿਆਲ ਰੁੱਤ ਦੀ ਆਮਦ ਦੇ ਨਾਲ ਹੀ ਅਨੇਕਾਂ ਤਰ੍ਹਾਂ ਦੇ ਪਰਵਾਸੀ ਪੰਛੀ ਆ ਕੇ ਆਪਣਾ ਡੇਰਾ ਲਗਾ ਲੈਂਦੇ ਹਨ ਅਤੇ ਪੰਜਾਬ, ਹਰਿਆਣਾ ਅਤੇ ਹੋਰਨਾਂ ਰਾਜਾਂ ਦੇ ਲੋਕ ਦੂਰ ਦੂਰ ਤੋਂ ਇਹਨਾਂ ਪਰਵਾਸੀ ਪੰਛੀਆਂ ਨੂੰ ਵੇਖਣ ਅਤੇ ਸੁਖਨਾ ਝੀਲ ਦਾ ਆਨੰਦ ਮਾਨਣ ਲਈ ਆਉਂਦੇ ਹਨ। ਇਸੇ ਤਰ੍ਹਾਂ ਪੰਜਾਬ ਦੇ ਹਰੀਕੇ ਪੱਤਣ ਵਿਖੇ ਵੀ ਹਜਾਰਾਂ ਦੀ ਗਿਣਤੀ ਵਿੱਚ ਪਰਵਾਸੀ ਪੰਛੀ ਆਉਂਦੇ ਹਨ। ਪੰਜਾਬ ਵਿੱਚ ਹੋਰ ਵੀ ਕਈ ਜਲਗਾਹਾਂ ਅਤੇ ਪੱਤਣ ਹਨ, ਜਿਥੇ ਕਿ ਪਰਵਾਸੀ ਪੰਛੀ ਆਪਣਾ ਡੇਰਾ ਲਗਾਉਂਦੇ ਹਨ। ਪਟਿਆਲਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਰੱਖੜਾ ਨੇੜੇ ਵਸੇ ਪਿੰਡ ਹਿਆਣਾ ਕਲਾਂ ਦੇ ਵੱਡੇ ਟੋਭੇ ਵਿੱਚ ਵੀ ਹਰ ਸਾਲ ਪਰਵਾਸੀ ਪੰਛੀ ਆ ਕੇ ਆਪਣਾ ਡੇਰਾ ਲਗਾਉਂਦੇ ਹਨ।
ਇਹ ਪਰਵਾਸੀ ਪੰਛੀ ਪੰਜਾਬੀ ਜਨ ਜੀਵਨ ਦਾ ਅੰਗ ਬਣੇ ਹੋਏ ਹਨ ਅਤੇ ਹਰ ਸਾਲ ਇਹ ਪਰਵਾਸੀ ਪੰਛੀ ਪੰਜਾਬੀਆਂ ਦੀ ਪ੍ਰਾਹੁਣਾਚਾਰੀ ਦਾ ਆਨੰਦ ਮਾਣਦੇ ਹਨ। ਇਸ ਸਮੇਂ ਪੰਛੀ ਪ੍ਰੇਮੀ ਇਹਨਾਂ ਪਰਵਾਸੀ ਪੰਛੀਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
ਬਿਊਰੋ
-
Chandigarh2 months ago
ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ 12,000 ਰੁਪਏ ਰਿਸ਼ਵਤ ਲੈਂਦਾ ਕਾਬੂ
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International2 months ago
ਬੱਸ ਦੀ ਟੱਕਰ ਕਾਰਨ 10 ਵਿਦਿਆਰਥੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
National2 months ago
ਉਸਾਰੀ ਅਧੀਨ ਮੰਦਰ ਦੀ ਗੁੰਬਦ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, 5 ਜ਼ਖ਼ਮੀ
-
Chandigarh2 months ago
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ
-
Chandigarh2 months ago
ਚੰਡੀਗੜ੍ਹ ਵਿੱਚ ਕਿਸਾਨਾਂ ਦਾ ਸੰਘਰਸ਼ ਜਾਰੀ, ਸੈਕਟਰ-34 ਦੇ ਮੇਲਾ ਗਰਾਊਂਡ ਵਿੱਚ ਹੋਈ ਮਹਾਪੰਚਾਇਤ
-
Chandigarh2 months ago
ਅੰਤਰ ਸਕੂਲ ਬੇਸਬਾਲ ਫਾਈਨਲ ਮੈਚ ਵਿੱਚ ਸਰਕਾਰੀ ਸਕੂਲ-37ਬੀ ਨੇ ਡੀਏਵੀ 10 ਨੂੰ ਹਰਾਇਆ