Punjab
ਨਵੇਂ ਬਣੇ ਸਰਪੰਚ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖਮੀ
ਤਰਨਤਾਰਨ, 21 ਅਕਤੂਬਰ (ਸ.ਬ.) ਤਰਨਤਾਰਨ ਵਿੱਚ ਸਰਪੰਚੀ ਰੰਜਿਸ਼ ਨੂੰ ਲੈ ਕੇ ਜਲ ਸਰੋਤ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ਪਿੰਡ ਚੀਮਾ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਤੇ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਤੋਂ ਬਾਅਦ ਮੌਜੂਦਾ ਸਰਪੰਚ ਜਗਰੂਪ ਸਿੰਘ, ਜੋ ਚੀਮਾ ਦਾ ਚਾਚੇ ਦਾ ਪੁੱਤਰ ਹੈ, ਨੂੰ ਰਸਤੇ ਵਿਚ ਘੇਰ ਕੇ ਗੋਲੀਆਂ ਮਾਰੀਆਂ ਗਈਆਂ। ਜਿਸ ਦੌਰਾਨ ਸਰਪੰਚ ਜਗਰੂਪ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਚੀਮਾ ਦੀ ਸ਼ਿਕਾਇਤ ਤੇ ਮੁਕਦਮਾ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਦੀ ਮੌਜੂਦਗੀ ਵਿੱਚ ਵੀ ਮੁਲਜ਼ਮ ਫਾਇਰ ਕਰਦੇ ਰਹੇ। ਪੁਲੀਸ ਨੇ 9 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਆਮ ਆਦਮੀ ਪਾਰਟੀ ਨੇਤਾ ਰਣਜੀਤ ਸਿੰਘ ਚੀਮਾ ਦੇ ਬਿਆਨਾਂ ਉਤੇ ਸਿਕੰਦਰ ਸਿੰਘ, ਬਲਵਿੰਦਰ ਸਿੰਘ, ਸਾਹਿਬ ਸਿੰਘ, ਅੰਮ੍ਰਿਤਪਾਲ ਸਿੰਘ, ਕਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਦਲੇਰ ਸਿੰਘ ਅਤੇ ਕਰਨਵੀਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
Punjab
ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ਵਿੱਚ ਡਿੱਗੀ, 8 ਦੀ ਮੌਤ
ਟਰੱਕ ਨੂੰ ਓਵਰਟੇਕ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਈ ਬੱਸ
ਬਠਿੰਡਾ, 27 ਦਸੰਬਰ (ਸ.ਬ.) ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਸਰਵਿਸ ਦੀ ਪ੍ਰਾਈਵੇਟ ਬੱਸ ਅੱਜ ਦੁਪਹਿਰ ਵੇਲੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਅਤੇ ਕੋਟਸ਼ਮੀਰ ਦੇ ਵਿਚਕਾਰ ਗੰਦੇ ਨਾਲੇ (ਲਸਾੜਾ ਡਰੇਨ) ਵਿੱਚ ਪਲਟ ਗਈ, ਜਿਸ ਕਾਰਨ 8 ਸਵਾਰੀਆਂ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀ ਬੀ 6631) ਸਰਦੂਲਗੜ੍ਹ ਤੋਂ ਤਲਵੰਡੀ ਰਾਹੀਂ ਬਠਿੰਡਾ ਵੱਲ ਰਵਾਨਾ ਹੋਈ ਸੀ ਅਤੇ ਇਸ ਵਿੱਚ 45 ਤੋਂ 50 ਸਵਾਰੀਆਂ ਸਨ।
ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪ੍ਰਸ਼ਾਸਨ ਨੇ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਣ ਲਈ ਕੰਮ ਆਰੰਭ ਕੀਤਾ। ਡਰੇਨ ਵਿੱਚ ਜੰਗਲੀ ਬੂਟੀ ਹੋਣ ਕਾਰਨ ਬੱਸ ਨੂੰ ਕੱਢਣ ਵਿੱਚ ਮੁਸ਼ਕਲਾਂ ਆਈਆਂ, ਜਿਸ ਲਈ ਕਰੇਨਾਂ ਦੀ ਮਦਦ ਲਈ ਗਈ।
ਇਸ ਦੌਰਾਨ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਫ਼ੌਰੀ ਬਠਿੰਡਾ ਦੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ, ਜਿਸ ਲਈ ਬਠਿੰਡਾ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਮਦਦ ਕੀਤੀ ਗਈ। ਇਸ ਦੌਰਾਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਪਰੇ, ਐਸ ਐਸ ਪੀ ਮੈਡਮ ਅਵਨੀਤ ਕੋਂਡਲ ਅਤੇ ਤਲਵੰਡੀ ਸਾਬੋ ਦੇ ਐਸ ਡੀ ਐਮ ਸਮੇਤ ਹੋਰ ਅਧਿਕਾਰੀ ਘਟਨਾ ਸਥਾਨ ਤੇ ਪੁੱਜੇ। ਇਸ ਤੋਂ ਇਲਾਵਾ ਬਚਾਅ ਕਾਰਜਾਂ ਵਿੱਚ ਸ਼ਾਮਿਲ ਹੋਣ ਲਈ ਐਨ. ਡੀ. ਆਰ. ਐਫ਼. ਦੀ ਟੀਮ ਵੀ ਪੁੱਜ ਗਈ ਸੀ।
Chandigarh
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸੀਆਂ ਵਿਭਾਗ ਦੀਆਂ ਪ੍ਰਾਪਤੀਆਂ
ਚੰਡੀਗੜ੍ਹ, 27 ਦਸੰਬਰ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਵਿਭਾਗ ਵਲੋਂ ਸਾਲ 2024 ਦੌਰਾਨ ਮਹਿਲਾ ਸ਼ਸ਼ਕਤੀਕਰਨ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦਿਆਂ ਵੱਖ ਵੱਖ ਵਰਗਾਂ ਨੂੰ ਲਾਭ ਦਿੱਤੇ ਜਾ ਰਹੇ ਹਨ।
ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਦਿੱਤੀ ਜਾਂਦੀ ਹੈ ਅਤੇ ਨਵੰਬਰ 2024 ਤੱਕ ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਰੁਪਏ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਅਦਾ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਯਾਤਰਾ ਸਕੀਮ ਦੇ ਤਹਿਤ ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ।
ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ 2 ਦਸੰਬਰ, 2024 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ‘ਸਿਹਤ, ਸਫਾਈ ਅਤੇ ਜਾਗਰੂਕਤਾ ਕੈਂਪ’ ਦੀ ਸ਼ੁਰੂਆਤ ਕੀਤੀ ਸੀ ਜਿਸ ਵਿੱਚ ਸੱਤ ਕੰਪਨੀਆਂ ਨੇ ਭਾਗ ਲਿਆ, ਜਿੱਥੇ 209 ਮਹਿਲਾਵਾਂ ਦੀ ਇੰਟਰਵਿਊ ਲਈ ਗਈ, 134 ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 28 ਨੂੰ ਨੌਕਰੀਆਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ ਕੈਂਪਾਂ ਵਿੱਚ ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ, ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਇਸਤੋਂ ਇਲਾਵਾ ਬਰਨਾਲਾ ਅਤੇ ਗੁਰਦਾਸਪੁਰ ਵਿੱਚ ਵੀ ਅਜਿਹੇ ਕੈਂਪ ਲਗਾਏ ਗਏ ਹਨ ਜਿਹਨਾਂ ਦੌਰਾਨ ਵੱਡੀ ਗਿਣਤੀ ਉਮੀਦਵਾਰਾਂ ਨੂੰ ਲਾਭ ਮਿਲਿਆ ਹੈ।
ਉਹਨਾਂ ਦੱਸਿਆ ਕਿ ਸਰਕਾਰ ਵਲੋਂ ਮਾਤਰੂ ਵੰਦਨਾ ਯੋਜਨਾ ਤਹਿਤ ਇਸ ਸਾਲ ਦੇ ਸ਼ੁਰੂ ਵਿੱਚ 52,229 ਗਰਭਵਤੀ ਅਤੇ ਦੁੱਧ ਚੁੰਘਾਉਦੀਆਂ ਮਾਵਾਂ ਨੂੰ 25 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ। ਦਸੰਬਰ ਵਿੱਚ 76,895 ਲਾਭਪਾਤਰੀਆਂ ਨੂੰ ਹੋਰ 23.55 ਕਰੋੜ ਰੁਪਏ ਦਿੱਤੇ ਗਏ ਸਨ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਸੂਬੇ ਵਿੱਚ ਮਾਂ ਅਤੇ ਬੱਚੇ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਉਹਨਾਂ ਕਿਹਾ ਕਿ ‘ਹੱਬ ਫ਼ਾਰ ਇੰਪਾਵਰਮੈਂਟ ਆਫ਼ ਵੂਮੈਨ’ ਪਹਿਲਕਦਮੀ ਤਹਿਤ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸ਼ਾਖਾਵਾਂ ਦੀ ਸਥਾਪਨਾ ਕੀਤੀ ਗਈ ਹੈ। ਇਨ੍ਹਾਂ ਸ਼ਾਖਾਵਾਂ ਦਾ ਉਦੇਸ਼ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣਾ ਹੈ।
Chandigarh
ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕੀਤਾ : ਲਾਲਜੀਤ ਸਿੰਘ ਭੁੱਲਰ
ਜੇਲ੍ਹ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ ਹਨ। ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਜਾਣਕਰੀ ਦਿੰਦਿਆਂ ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਜੇਲ੍ਹ ਦੇ ਮੁਕੰਮਲ ਹੋਣ ਉਪਰੰਤ ਇਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਤਕਨਾਲੌਜੀ ਦੀ ਵਰਤੋਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਅੱਠ ਕੇਂਦਰੀ ਜੇਲ੍ਹਾਂ ਵਿੱਚ ਏ. ਆਈ. ਆਧਾਰਤ ਸੀ. ਸੀ. ਟੀ. ਵੀ. ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ ਤਾਂ ਜੋ ਪਾਬੰਦੀਸ਼ੁਦਾ ਪਦਾਰਥਾਂ ਦੇ ਸੁੱਟੇ ਜਾਣ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਦਾ ਪਤਾ ਲਗਾਇਆ ਜਾ ਸਕੇ। ਇਸ ਪ੍ਰਣਾਲੀ ਦਾ ਵਿਸਥਾਰ ਛੇ ਹੋਰ ਜੇਲ੍ਹਾਂ ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵੀ-ਕਵਚ ਜੈਮਰ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਉਪਰੰਤ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਇਸ ਨੂੰ ਸਥਾਪਤ ਕੀਤੇ ਜਾਣ ਦੀ ਪ੍ਰਕਿਰਿਆ ਜਾਰੀ ਹੈ। ਬਠਿੰਡਾ ਜੇਲ੍ਹ ਵਿੱਚ ਸੁਰੱਖਿਆ ਲਈ ਇੱਕ ਵਾਧੂ ਸੀ. ਆਰ. ਪੀ. ਐਫ. ਕੰਪਨੀ ਵੀ ਤੈਨਾਤ ਕੀਤੀ ਗਈ ਹੈ।
ਜੇਲ੍ਹ ਮੰਤਰੀ ਨੇ ਦੱਸਿਆ ਕਿ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਦੇ ਨਾਲ-ਨਾਲ ਸੰਚਾਰ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਤਹਿਤ ਜੇਲ੍ਹਾਂ ਵਿੱਚ 750 ਤੋਂ ਵੱਧ ਕਾਲਿੰਗ ਸਿਸਟਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਕੈਦੀ ਆਪਣੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲ ਕਰ ਸਕਣ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਾਰੀਆਂ 13 ਸੰਵੇਦਨਸ਼ੀਲ ਜੇਲ੍ਹਾਂ ਨੂੰ ਐਕਸ ਰੇ ਬੈਗੇਜ ਸਕੈਨਰਾਂ ਨਾਲ ਲੈਸ ਕਰਨ ਸਣੇ ਉੱਚ ਸੁਰੱਖਿਆ ਵਾਲੇ ਜ਼ੋਨਾਂ, ਜਿੱਥੇ ਖਤਰਨਾਕ ਕੈਦੀ ਰੱਖੇ ਗਏ ਹਨ, ਵਿੱਚ ਸੀ.ਸੀ.ਟੀ.ਵੀ. ਕਵਰੇਜ ਸਥਾਪਤ ਕਰਨਾ ਵੀ ਪ੍ਰਕਿਰਿਆ ਅਧੀਨ ਹੈ।
ਕੈਦੀਆਂ ਦੇ ਮੁੜ-ਵਸੇਬੇ ਬਾਰੇ ਗੱਲ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ‘ਸਿੱਖਿਆ ਦਾਤ ਪ੍ਰਾਜੈਕਟ’ ਤਹਿਤ 2200 ਕੈਦੀ ਵਿਦਿਅਕ ਕੋਰਸ ਕਰ ਰਹੇ ਹਨ ਜਦੋਂ ਕਿ 513 ਕੈਦੀ ਇਸ ਸਾਲ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਇਲੈਕਟ੍ਰੀਕਲ ਵਰਕ, ਪਲੰਬਿੰਗ ਅਤੇ ਟੇਲਰਿੰਗ ਸਮੇਤ ਵੱਖ-ਵੱਖ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਰਜਿਸਟਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨਾਭਾ ਅਤੇ ਫਾਜ਼ਿਲਕਾ ਵਿਖੇ ਦੋ ਨਵੇਂ ਪੈਟਰੋਲ ਪੰਪ ਸਥਾਪਿਤ ਕਰਕੇ ਆਪਣੀਆਂ ਵਪਾਰਕ ਪਹਿਲਕਦਮੀਆਂ ਦਾ ਵਿਸਤਾਰ ਵੀ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ ਪੈਟਰੋਲ ਪੰਪਾਂ ਦੀ ਕੁੱਲ ਗਿਣਤੀ ਅੱਠ ਹੋ ਗਈ ਹੈ।
ਸਟਾਫ਼ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ ਗਏ ਹਨ ਅਤੇ 179 ਹੋਰ ਸੁਰੱਖਿਆ ਸਟਾਫ਼ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਸਬੰਧੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ