Connect with us

Mohali

ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਚੁੰਗਲ ਤੋਂ ਬਚਾਉਣ ਦੀ ਲੋੜ : ਨੀਲਾਂਬਰੀ ਜਗਦਲੇ

Published

on

 

 

ਮੁਹਾਲੀ ਪੁਲੀਸ ਨੇ ਪੁਲੀਸ ਯਾਦਗਾਰੀ ਦਿਵਸ ਮਨਾ ਕੇ ਪੁਲੀਸ ਸ਼ਹੀਦਾਂ ਨੂੰ ਯਾਦ ਕੀਤਾ

ਐਸ ਏ ਐਸ ਨਗਰ, 21 ਅਕਤੂਬਰ (ਸ.ਬ.) ਪਿਛਲੇ ਸਾਲ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੀ ਯਾਦ ਵਿੱਚ ਜ਼ਿਲ੍ਹਾ ਐਸ. ਏ. ਐਸ.ਨਗਰ ਪੁਲੀਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੁਲੀਸ ਯਾਦਗਾਰੀ ਦਿਵਸ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡੀ ਆਈ ਜੀ ਰੋਪੜ ਰੇਂਜ ਸ੍ਰੀਮਤੀ ਨੀਲਾਂਬਰੀ ਜਗਦਲੇ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੇ ਪੁਲੀਸ ਜੁਆਨਾਂ, ਅਰਧ ਸੈਨਿਕ ਬਲਾਂ ਦੀ ਬਹਾਦਰੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਜਿੱਤੋ ਜਾਂ ਮਰੋ ਦੇ ਮਿਸ਼ਨ ਨਾਲ ਭਾਰਤ ਵਿਰੋਧੀ ਤਾਕਤਾਂ ਵਿਰੁੱਧ ਲੜਾਈ ਲੜੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਜਿਹੇ ਪਰਿਵਾਰਾਂ ਦੀ ਵਿਰਾਸਤ ਵੀ ਸੰਭਾਲ ਰਿਹਾ ਹੈ, ਜਿਨ੍ਹਾਂ ਦੇ ਮੈਬਰਾਂ ਨੇ ਡਿਊਟੀ ਦੌਰਾਨ ਆਪਣੇ ਆਪ ਨੂੰ ਗੁਆ ਦਿੱਤਾ ਹੈ। ਅਮਨ-ਸ਼ਾਂਤੀ ਅਤੇ ਏਕਤਾ ਅਤੇ ਅਖੰਡਤਾ ਲਈ ਨਵੇਂ ਖ਼ਤਰੇ ਵਜੋਂ ਉੱਭਰੇ ਨਸ਼ਿਆਂ ਦੇ ਕੋਹੜ ਅਤੇ ਗੈਂਗਸਟਰਾਂ ਵਿਰੁੱਧ ਲੜਨ ਤੇ ਜ਼ੋਰ ਦਿੰਦਿਆਂ ਉਹਨਾਂ ਕਿਹਾ ਕਿ ਸਾਨੂੰ ਆਪਣੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਚੁੰਗਲ ਅਤੇ ਮਾੜੇ ਇਰਾਦਿਆਂ ਤੋਂ ਬਚਾਉਣ ਲਈ ਅਜਿਹੀਆਂ ਤਾਕਤਾਂ ਵਿਰੁੱਧ ਲੜਨਾ ਪਵੇਗਾ।

ਇਸ ਮੌਕੇ ਪੁਲੀਸ ਯਾਦਗਾਰੀ ਦਿਵਸ ਪਰੇਡ ਦੀ ਅਗਵਾਈ ਡੀ.ਐਸ.ਪੀ ਜਤਿੰਦਰ ਚੌਹਾਨ ਨੇ ਵਜੋਂ ਕੀਤੀ। ਇਸ ਮੌਕੇ ਸ਼ਹੀਦ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਪਿਛਲੇ ਸਾਲ ਆਪਣੀਆਂ ਜਾਨਾਂ ਵਾਰਨ ਵਾਲੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਂ ਪੜ੍ਹ ਕੇ ਸੁਣਾਏ।

ਅੰਤ ਵਿੱਚ ਡੀ ਆਈ ਜੀ ਨੀਲਾਂਬਰੀ ਜਗਦਲੇ, ਐਸ ਐਸ ਪੀ ਦੀਪਕ ਪਾਰੀਕ, ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਨੀਸ਼ ਗੋਇਲ ਨੇ ਐਸ ਪੀਜ਼, ਡੀ ਐਸ ਪੀਜ਼, ਐਸ ਐਚ ਓਜ਼, ਪੰਜਾਬ ਪੁਲੀਸ ਦੇ ਪੈਨਸ਼ਨਰਾਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸ਼ਰਧਾ ਦੇ ਫੁੱਲ ਭੇਟ ਕੀਤੇ।

ਪੁਲੀਸ ਅਧਿਕਾਰੀਆਂ ਨੇ ਪੁਲੀਸ ਯਾਦਗਾਰੀ ਦਿਵਸ ਪਰੇਡ ਵਿੱਚ ਸ਼ਾਮਲ ਹੋਏ 27 ਪਰਿਵਾਰਾਂ ਨੂੰ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending