Mohali
ਆਮ ਲੋਕਾਂ ਦੇ ਮੁੱਖ ਮਸਲੇ ਹੱਲ ਕਰਨ ਵਿੱਚ ਕਾਮਯਾਬ ਨਹੀਂ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ
ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਲਗਾ ਰਹੇ ਹਨ ਦੋਸ਼, ਚੋਣ ਜਾਬਤਾ ਲੱਗਾ ਹੋਣ ਦਾ ਬਹਾਨਾ ਵੀ ਲਗਾ ਰਹੀ ਹੈ ਸਰਕਾਰ
ਐਸ ਏ ਐਸ ਨਗਰ, 22 ਅਕਤੂਬਰ (ਸ.ਬ.) ਪੰਜਾਬ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਦੇ ਆਗੂੁਆਂ ਨੇ ਦਾਅਵਾ ਕੀਤਾ ਸੀ ਕਿ ਇਹ ਆਮ ਲੋਕਾਂ ਦੀ ਪਾਰਟੀ ਹੈ, ਇਸ ਲਈ ਪੰਜਾਬ ਦੇ ਲੋਕਾਂ ਨੂੰ ਇਸ ਪਾਰਟੀ ਨੂੰ ਇੱਕ ਵਾਰ ਜਰੂਰ ਮੌਕਾ ਦੇਣਾ ਚਾਹੀਦਾ ਹੈ। ਮੁਹਾਲੀ ਵਿਖੇ ਵੀ ਉਸ ਸਮੇਂ ਕੀਤੀ ਗਈ ਰੈਲੀ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਉਹਨਾਂ ਦੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਅਤੇ ਆਮ ਲੋਕਾਂ ਦੇ ਮੁੱਖ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ। ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਮੁੱਖ ਮਸਲੇ ਹੱਲ ਕਰਨ ਵਿੱਚ ਕਾਮਯਾਬ ਨਹੀਂ ਹੋਈ ਹੈ।
ਇਸ ਸੰਬੰਧੀ ਪੰਜਾਬ ਦੀਆਂ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਦੋਸ਼ ਲਗਾਉਂਦੇ ਹਨ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਝੂਠੇ ਸਬਜਬਾਗ ਵਿਖਾ ਕੇ ਸਰਕਾਰ ਤਾਂ ਬਣਾ ਲਈ ਗਈ ਪਰੰਤੂ ਇਹ ਸਰਕਾਰ ਆਮ ਲੋਕਾਂ ਦੇ ਮੁੱਖ ਮਸਲਿਆਂ ਨੂੰ ਹੱਲ ਕਰਨ ਵਿੱਚ ਕਾਮਯਾਬ ਨਹੀਂ ਹੋਈ ਹੈ।
ਪਿਛਲੇ ਦਿਨਾਂ ਦੌਰਾਨ ਪੰਜਾਬ ਵਿੱਚ ਪੰਚਾਇਤੀ ਚੋਣਾਂ ਕਾਰਨ ਚੋਣ ਜਾਬਤਾ ਲਗਿਆ ਰਿਹਾ ਅਤੇ ਹੁਣ ਚਾਰ ਜਿਮਨੀ ਚੋਣਾਂ ਹੋਣ ਕਾਰਨ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਜਾਬਤਾ ਲਗਿਆ ਹੋਇਆ ਹੈ। ਆਪ ਆਗੂ ਕਹਿ ਰਹੇ ਹਨ ਕਿ ਚੋਣ ਜਾਬਤੇ ਕਾਰਨ ਵੀ ਪੰਜਾਬੀਆਂ ਦੇ ਕਈ ਮਸਲੇ ਹਲ ਨਹੀਂ ਕੀਤੇ ਜਾ ਸਕੇ, ਜਦੋਂਕਿ ਵਿਰੋਧੀ ਪਾਰਟੀਆਂ ਦੇ ਆਗੂ ਕਹਿ ਰਹੇ ਹਨ ਕਿ ਪੰਜਾਬ ਦੇ ਮਸਲੇ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਵੀ ਤਾਂ ਹਲ ਕੀਤੇ ਜਾ ਸਕਦੇ ਸਨ ਪਰ ਪੰਜਾਬ ਦੀ ਆਪ ਸਰਕਾਰ ਨੇ ਪੰਜਾਬ ਦੇ ਮੁੱਖ ਮਸਲੇ ਹਲ ਕਰਨ ਦੀ ਥਾਂ ਘੇਸਲ ਵੱਟੀ ਹੋਈ ਹੈ।
ਲੋਕਾਂ ਅਨੁਸਾਰ ਪੰਜਾਬ ਵਿੱਚ ਇਸ ਸਮੇਂ ਦਰਿਆਈ ਪਾਣੀਆਂ ਦਾ ਰੇੜਕਾ, ਪੰਜਾਬ ਵਿਚੋਂ ਦੂਜੇ ਦੇਸ਼ਾਂ ਨੂੰ ਹੋਰ ਰਿਹਾ ਪਰਵਾਸ, ਬੇਰੁਜ਼ਗਾਰੀ, ਨਸ਼ੇ, ਕਰਜ਼ਾ, ਅਮਨ ਕਾਨੂੰਨ ਦੀ ਗੰਭੀਰ ਹੁੰਦੀ ਸਥਿਤੀ, ਕਣਕ ਝੋਨੇ ਦੇ ਫਸਲੀ ਚੱਕਰ ਵਿੱਚ ਫਸੇ ਕਿਸਾਨ ਸਮੇਤ ਅਨੇਕਾਂ ਵੱਡੇ ਮਸਲੇ ਹਨ, ਜਿਹਨਾਂ ਨੂੰ ਹਲ ਕਰਨ ਲਈ ਸਰਕਾਰ ਵਲੋਂ ਕੁੱਝ ਨਹੀਂ ਕੀਤਾ ਗਿਆ। ਦੂਜੇ ਪਾਸੇ ਆਪ ਆਗੂ ਦਾਅਵਾ ਕਰ ਰਹੇ ਹਨ ਕਿ ਆਪ ਸਰਕਾਰ ਇਹਨਾਂ ਮਸਲਿਆਂ ਨੂੰ ਹੱਲ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿਹਨਾਂ ਦੇ ਠੋਸ ਨਤੀਜੇ ਵੀ ਸਾਹਮਣੇ ਆ ਰਹੇ ਹਨ। ਆਪ ਆਗੂਆਂ ਦਾ ਦਾਅਵਾ ਹੈ ਕਿ ਆਪ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਾਸਤੇ ਚੁੱਕੇ ਕਦਮ ਕਾਰਨ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ। ਆਪ ਆਗੂ ਇਸ ਸਬੰਧੀ ਕੇਂਦਰੀ ਗਰਾਊਂਡ ਵਾਟਰ ਬੋਰਡ ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹਨ ਅਤੇ ਕਹਿੰਦੇ ਹਨ ਕਿ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪੈ ਗਈ ਹੈ।
ਪੰਜਾਬ ਦੇ ਵੱਡੀ ਗਿਣਤੀ ਲੋਕ ਕਹਿੰਦੇ ਹਨ ਕਿ ਪੰਜਾਬ ਦੇ ਮੁੱਖ ਮਸਲਿਆਂ ਦੇ ਹੱਲ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਠੇ ਹੋਣ ਦੀ ਲੋੜ ਹੈ। ਇਹਨਾਂ ਵਿਚੋਂ ਕਈ ਮਸਲੇ ਅਜਿਹੇ ਹਨ ਜਿਹਨਾਂ ਦੇ ਹਲ ਲਈ ਜੇ ਸਰਕਾਰ ਅਤੇ ਵਿਰੋਧੀ ਪਾਰਟੀਆਂ ਇੱਕਠੀਆਂ ਹੋ ਕੇ ਹੰਭਲਾ ਮਾਰਨ ਤਾਂ ਹੀ ਉਹਨਾਂ ਨੂੰ ਹੱਲ ਕੀਤਾ ਜਾ ਸਕਦਾ ਹੈ। ਲੋਕ ਇਹ ਵੀ ਕਹਿੰਦੇ ਹਨ ਕਿ ਜੇਕਰ ਸਰਕਾਰ ਕੋਈ ਚੰਗਾ ਕੰਮ ਵੀ ਕਰਨਾ ਚਾਹੁੰਦੀ ਹੈ ਤਾਂ ਵਿਰੋਧੀ ਪਾਰਟੀਆਂ ਤੁਰੰਤ ਉਸ ਕੰਮ ਵਿਚ ਵੀ ਅੜਿੱਕਾ ਪਾ ਦਿੰਦੀਆਂ ਹਨ।
ਪੰਜਾਬ ਦੀ ਸਿਆਸੀ ਸਥਿਤੀ ਇਹ ਹੈ ਕਿ ਸਰਕਾਰ ਆਪਣੀ ਡੱਫਲੀ ਵਜਾ ਰਹੀ ਹੈ, ਜਦੋਂਕਿ ਵਿਰੋਧੀ ਪਾਰਟੀਆਂ ਹਰ ਗੱਲ ਤੇ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਹੁਣੇ ਜਿਹੇ ਪੰਜਾਬ ਸਰਕਾਰ ਨੇ ਮੁੜ ਕਰਜਾ ਲਿਆ ਹੈ ਜਿਸਦਾ ਵਿਰੋਧੀ ਪਾਰਟੀਆਂ ਵਿਰੋਧ ਕਰ ਰਹੀਆਂ ਹਨ, ਦੂਜੇ ਪਾਸੇ ਆਪ ਆਗੂ ਕਹਿ ਰਹੇ ਹਨ ਕਿ ਜੇ ਸਰਕਾਰ ਕਰਜਾ ਨਾ ਲੈਂਦੀ ਤਾਂ ਸਰਕਾਰ ਨੂੰ ਲੋਕਾਂ ਤੇ ਟੈਕਸ ਲਗਾਉਂਣੇ ਪੈਣੇ ਸਨ। ਲੋਕਾਂ ਨੂੰ ਟੈਕਸਾਂ ਤੋਂ ਬਚਾਉਣ ਲਈ ਅਤੇ ਸਰਕਾਰ ਦੇ ਕੰਮ ਕਾਜ ਚਲਾਉਣ ਲਈ ਹੀ ਸਰਕਾਰ ਨੂੰ ਕਰਜਾ ਲੈਣਾ ਪਿਆ ਹੈ। ਸਰਕਾਰ ਵਲੋਂ ਲਏ ਇਸ ਕਰਜੇ ਤੇ ਰਾਜਨੀਤੀ ਹੋ ਰਹੀ ਹੈ, ਪਰ ਮਸਲਾ ਕੋਈ ਵੀ ਧਿਰ ਹੱਲ ਨਹੀਂ ਕਰ ਰਹੀ।
ਆਪ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿਚੋਂ ਪਰਵਾਸ ਦੀ ਸਮੱਸਿਆ ਨੂੰ ਹਲ ਕੀਤਾ ਜਾਵੇਗਾ ਪਰੰਤੂ ਹਰ ਦਿਨ ਜਹਾਜਾਂ ਵਿੱਚ ਚੜ ਕੇ ਵਿਦੇਸ਼ ਜਾਂਦੇ ਪੰਜਾਬੀਆਂ ਦੀ ਵੱਡੀ ਗਿਣਤੀ ਕੁਝ ਹੋਰ ਅੰਕੜੇ ਪੇਸ਼ ਕਰ ਰਹੀ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਪੰਜਾਬ ਵਿਚੋਂ ਪਰਵਾਸ ਨੂੰ ਰੋਕਣ ਲਈ ਪੰਜਾਬ ਦੀ ਆਪ ਸਰਕਾਰ ਨਾਕਾਮ ਸਾਬਿਤ ਹੋਈ ਹੈ ਅਤੇ ਇਸਦੀਆਂ ਨੀਤੀਆਂ ਪੰਜਾਬੀਆਂ ਦੇ ਪਰਵਾਸ ਨੂੰ ਰੋਕ ਨਹੀਂ ਸਕੀਆਂ ਹਨ।
ਨਸ਼ਾ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਹੁਣ ਤਾਂ ਪੰਜਾਬੀ ਨੌਜਵਾਨਾ ਦੇ ਨਾਲ ਨਾਲ ਨੌਜਵਾਨ ਕੁੜੀਆਂ ਦੇ ਵੀ ਨਸ਼ੇ ਦੀ ਦਲਦਲ ਵਿੱਚ ਫਸੇ ਹੋਣ ਦੀਆਂ ਖਬਰਾਂ ਸਾਮ੍ਹਣੇ ਆਉਂਦੀਆਂ ਹਨ। ਅਕਸਰ ਕਿਸੇ ਨਾ ਕਿਸੇ ਇਲਾਕੇ ਵਿਚੋਂ ਨਸ਼ੇ ਵਿੱਚ ਟੱਲੀ ਹੋਏ ਨੌਜਵਾਨ ਮੁੰਡੇ ਜਾਂ ਕੁੜੀ ਦੀ ਵੀਡੀਓ ਵਾਇਰਲ ਹੋ ਜਾਂਦੀ ਹੈ, ਜਿਸ ਤੋਂ ਪਤਾ ਚਲਦਾ ਹੈ ਕਿ ਨਸ਼ਾ ਕਿੰਨਾ ਫੈਲ ਗਿਆ ਹੈ ਅਤੇ ਨਸ਼ਿਆਂ ਤੇ ਕਾਬੂ ਕਰਨ ਦੇ ਮੌਜੂਦਾ ਸਰਕਾਰ ਦੇ ਯਤਨ ਵੀ ਫੇਲ੍ਹ ਸਾਬਿਤ ਹੋਏ ਹਨ।
ਇਸੇ ਤਰ੍ਹਾਂ ਪੰਜਾਬ ਦੀਆਂ ਹੋਰ ਵੀ ਸਮੱਸਿਆਵਾਂ ਹਨ ਜਿਹਨਾਂ ਨੂੰ ਹੱਲ ਕਰਨ ਦੀ ਤੁਰੰਤ ਲੋੜ ਹੈ ਪਰ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਾ ਤਾਂ ਸਰਕਾਰ ਗੰਭੀਰ ਹੈ ਤੇ ਨਾ ਹੀ ਵਿਰੋਧੀ ਪਾਰਟੀਆਂ ਪੰਜਾਬ ਦੀਆਂ ਉਹਨਾਂ ਸਮੱਸਿਆਵਾਂ ਨੂੰ ਹਲ ਕਰਨ ਲਈ ਸਰਕਾਰ ਨੂੰ ਸਹਿਯੋਗ ਦੇ ਰਹੀਆਂ ਹਨ। ਇਸ ਸੰਬੰਧੀ ਬੁੱਧੀਜੀਵੀ ਕਹਿੰਦੇ ਹਨ ਕਿ ਪੰਜਾਬ ਦੇ ਵੱਡੇ ਮਸਲੇ ਹੱਲ ਕਰਨ ਲਈ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੂੰ ਰਲ ਮਿਲ ਕੇ ਸਾਂਝੀ ਰਣਨੀਤੀ ਬਣਾਉਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਉਪਰ ਸਾਂਝਾ ਦਬਾਓ ਪਾ ਕੇ ਪੰਜਾਬ ਦੇ ਵੱਡੇ ਮਸਲੇ ਹਲ ਕਰਵਾਉਣ ਲਈ ਯਤਨ ਕਰਨੇ ਚਾਹੀਦੇ ਹਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
