Connect with us

Mohali

ਸਿਟੀ ਬੱਸ ਦੀ ਸਹੂੁਲਤ ਨਾ ਹੋਣ ਕਾਰਨ ਲੋਕਾਂ ਤੋਂ ਮਨਮਰਜ਼ੀ ਦਾ ਕਿਰਾਇਆ ਵਸੂਲਦੇ ਹਨ ਆਟੋ ਰਿਕਸ਼ਿਆਂ ਵਾਲੇ

Published

on

 

ਜਿਆਦਾਤਰ ਆਟੋ ਚਾਲਕ ਖੁੱਲੇਆਮ ਕਰਦੇ ਹਨ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ

ਐਸ ਏ ਐਸ ਨਗਰ, 22 ਅਕਤੂਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਸਿਟੀ ਬੱਸ ਸੇਵਾ ਸ਼ੁਰੂ ਕਰਨ ਦਾ ਮੁੱਦਾ ਕਈ ਵਾਰ ਉਠਿਆ ਹੈ ਪਰੰਤੂ ਹੁਣ ਤਕ ਸ਼ਹਿਰ ਵਿੱਚ ਸਿਟੀ ਬੱਸ ਸਰਵਿਸ ਸ਼ੁਰੂ ਨਹੀਂ ਹੋਈ, ਜਿਸ ਕਰਕੇ ਆਮ ਲੋਕਾਂ ਨੂੰ ਇੱਕ ਸਥਾਨ ਤੋਂ ਦੂਜੇ ਸਥਾਨ ਤੇ ਜਾਣ ਲਈ ਆਟੋ ਰਿਕਸ਼ਿਆਂ ਵਿੱਚ ਸਫ਼ਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਸ਼ਹਿਰ ਵਿੱਚ ਹਰ ਪਾਸੇ ਵੱਡੀ ਗਿਣਤੀ ਵਿੱਚ ਚਲਦੇ ਆਟੋ ਰਿਕਸ਼ਿਆਂ ਦੇ ਚਾਲਕ ਲੋਕਾਂ ਦੀ ਇਸ ਮਜਬੂਰੀ ਦਾ ਪੂਰਾ ਫਾਇਦਾ ਉਠਾਉਂਦੇ ਹਨ ਅਤੇ ਅਕਸਰ ਲੋਕਾਂ ਤੋਂ ਮਨ ਮਰਜ਼ੀ ਦਾ ਕਿਰਾਇਆ ਵਸੂਲਦੇ ਹਨ।

ਮੁਹਾਲੀ ਸ਼ਹਿਰ ਵਿੱਚ ਪੰਜਾਬ ਸਰਕਾਰ ਦੇ ਅਨੇਕਾਂ ਮੁੱਖ ਦਫ਼ਤਰ ਹੋਣ ਕਾਰਨ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਲੋਕ ਆਪਣੇ ਕੰਮ ਧੰਦੇ ਵਾਸਤੇ ਸ਼ਹਿਰ ਵਿੱਚ ਆਉਂਦੇ ਜਾਂਦੇ ਹਨ, ਜਿਨ੍ਹਾਂ ਨੂੰ ਇੱਕ ਸਥਾਨ ਤੋਂ ਦੂਜੇ ਸਥਾਨ ਜਾਣ ਲਈ ਅਕਸਰ ਆਟੋ ਰਿਕਸ਼ਿਆਂ ਦਾ ਸਹਾਰਾ ਲੈਣਾ ਪੈਂਦਾ ਹੈ। ਦੂੁਜੇ ਸ਼ਹਿਰਾਂ ਪਿੰਡਾਂ ਤੋਂ ਆਏ ਲੋਕ ਮੁਹਾਲੀ ਸ਼ਹਿਰ ਬਾਰੇ ਅਣਜਾਣ ਵੀ ਹੁੰਦੇ ਹਨ। ਜਿਸ ਕਰਕੇ ਆਟੋ ਰਿਕਸ਼ਾ ਵਾਲੇ ਇਹਨਾਂ ਲੋਕਾਂ ਤੋਂ ਮਨਮਰਜ਼ੀ ਦਾ ਕਿਰਾਇਆ ਵਸੂਲਦੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਵਸਨੀਕਾਂ ਨੂੰ ਵੀ ਜਦੋਂ ਕਿਸੇ ਕੰਮ ਲਈ ਆਟੋ ਰਿਕਸ਼ਾ ਵਿੱਚ ਸਫ਼ਰ ਕਰਨਾ ਪੈਂਦਾ ਹੈ ਤਾਂ ਅਕਸਰ ਆਟੋ ਰਿਕਸ਼ਾ ਵਾਲੇ ਉਨ੍ਹਾਂ ਤੋਂ ਵੀ ਮਨਮਰਜ਼ੀ ਦਾ ਕਿਰਾਇਆ ਵਸੂਲਣ ਦਾ ਯਤਨ ਕਰਦੇ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਆਟੋ ਚਾਲਕਾਂ ਵਿਚਾਲੇ ਅਕਸਰ ਬਹਿਸ ਵੀ ਹੁੰਦੀ ਹੈ।

ਸ਼ਹਿਰ ਦੇ ਫੇਜ਼ 5 ਦੇ ਲਾਈਟ ਚੌਂਕ ਤੋਂ ਫੇਜ਼ 11 ਤਕ ਦਾ ਕਿਰਾਇਆ 20 ਰੁਪਏ ਹੈ ਪਰ ਅਕਸਰ ਆਟੋ ਰਿਕਸ਼ਾ ਵਾਲੇ ਫੇਜ਼ 5 ਲਾਈਟ ਚੌਂਕ ਤੋਂ ਫੇਜ਼ 11 ਤਕ ਦਾ ਕਿਰਾਇਆ 30 ਰੁਪਏ ਵਸੂਲਦੇ ਹਨ। ਇਸ ਤੋਂ ਇਲਾਵਾ ਫੇਜ਼ 7 ਤੋਂ ਫੇਜ਼ 11 ਤਕ ਦਾ ਵੀ ਕਿਰਾਇਆ 20 ਕੁ ਰੁਪਏ ਹੀ ਹੈ ਪਰ ਅਨੇਕਾਂ ਆਟੋ ਚਾਲਕ ਆਮ ਲੋਕਾਂ ਤੋਂ ਇਸ ਦੂਰੀ ਦਾ ਕਿਰਾਇਆ ਵੀ 30 ਰੁਪਏ ਮੰਗਦੇ ਹਨ। ਫੇਜ਼ 8 ਦੇ ਪੁਰਾਣੇ ਬੱਸ ਅੱਡੇ ਤੇ ਦੂਜੇ ਸ਼ਹਿਰਾਂ ਵਿਚੋਂ ਆਈਆਂ ਬੱਸਾਂ ਵਿਚੋਂ ਦੂਜੇ ਸ਼ਹਿਰਾਂ ਪਿੰਡਾਂ ਤੋਂ ਆਏ ਲੋਕਾਂ ਨੂੰ ਆਪਣੀ ਮੰਜ਼ਿਲ ਤੇ ਜਾਣ ਲਈ ਆਟੋ ਰਿਕਸ਼ਾ ਦਾ ਸਹਾਰਾ ਲੈਣਾ ਪੈਂਦਾ ਹੈ ਅਤੇ ਕਈ ਵਾਰ ਆਟੋ ਚਾਲਕ ਸਪੈਸ਼ਲ ਗੇੜਾ ਕਹਿ ਕੇ ਬਾਹਰੋਂ ਆਏ ਲੋਕਾਂ ਤੋਂ ਕਈ ਗੁਣਾ ਜਿਆਦਾ ਕਿਰਾਇਆ ਵਸੂਲਦੇ ਹਨ। ਬਾਹਰੋਂ ਆਏ ਵਿਅਕਤੀ ਸ਼ਹਿਰ ਸਬੰਧੀ ਅਣਜਾਨ ਹੋਣ ਕਾਰਨ ਇਹ ਵਧੇਰੇ ਕਿਰਾਇਆ ਦੇਣ ਲਈ ਮਜਬੂਰ ਹੋ ਜਾਂਦੇ ਹਨ।

ਅਜਿਹਾ ਵੀ ਦੇਖਣ ਵਿੱਚ ਆਉਂਦਾ ਹੈ ਕਿ ਸ਼ਹਿਰ ਵਿੱਚ ਚਲਦੇ ਵੱਡੀ ਗਿਣਤੀ ਆਟੋ ਰਿਕਸ਼ਿਆਂ ਦੇ ਚਾਲਕ ਬਹੁਤ ਤੇਜ਼ ਰਫ਼ਤਾਰ ਨਾਲ ਆਟੋ ਚਲਾਉਂਦੇ ਹਨ ਅਤੇ ਵਧੇਰੇ ਸਵਾਰੀਆਂ ਲੈਣ ਦੇ ਚੱਕਰ ਵਿੱਚ ਅਕਸਰ ਆਟੋ ਰਿਕਸ਼ਾ ਵਾਲੇ ਇੱਕ ਦੂਜੇ ਤੋਂ ਅੱਗੇ ਨਿਕਲਣ ਦਾ ਯਤਨ ਕਰਦੇ ਹਨ। ਕਈ ਆਟੋ ਰਿਕਸ਼ਾ ਵਾਲੇ ਅਣਗਹਿਲੀ ਨਾਲ ਆਟੋ ਰਿਕਸ਼ਾ ਚਲਾਉਂਦੇ ਹਨ ਅਤੇ ਕਈ ਵਾਰ ਤਾਂ ਸੜਕ ਤੇ ਕਰਤਬ ਵੀ ਦਿਖਾਉਣ ਲੱਗ ਜਾਂਦੇ ਹਨ। ਇਸ ਤੋਂ ਇਲਾਵਾ ਆਟੋ ਰਿਕਸ਼ਾ ਵਾਲੇ ਸੜਕ ਤੇ ਤੇਜ ਰਫ਼ਤਾਰ ਜਾਂਦਿਆਂ ਕਿਸੇ ਸਵਾਰੀ ਨੂੰ ਵੇਖ ਕੇ ਅਚਾਨਕ ਬਰੇਕਾਂ ਮਾਰ ਦਿੰਦੇ ਹਨ, ਜਿਸ ਕਾਰਨ ਇਹਨਾਂ ਦੇ ਪਿਛੇ ਆਉਂਦੇ ਵਾਹਨ ਇਹਨਾਂ ਵਿੱਚ ਵੱਜਣ ਤੋਂ ਬਹੁਤ ਮੁਸ਼ਕਿਲ ਨਾਲ ਬਚਦੇ ਹਨ। ਅਜਿਹੇ ਆਟੋ ਰਿਕਸ਼ਾ ਚਾਲਕ ਆਪਣੀ ਖੁਦ ਦੀ ਜਾਨ ਤਾਂ ਖ਼ਤਰੇ ਵਿੱਚ ਪਾਉਂਦੇ ਹੀ ਹਨ, ਬਲਕਿ ਆਟੋ ਰਿਕਸ਼ਾ ਵਿੱਚ ਬੈਠੇ ਲੋਕਾਂ ਦੀ ਜਾਨ ਵੀ ਖ਼ਤਰੇ ਵਿੱਚ ਪਾ ਦਿੰਦੇ ਹਨ।

ਇਹਨਾਂ ਆਟੋ ਰਿਕਸ਼ਾ ਵਾਲਿਆਂ ਨੇ ਵੱਖ ਵੱਖ ਸੜਕਾਂ ਤੇ ਆਪਣੇ ਅੱਡੇ ਬਣਾਏ ਹੋਏ ਹਨ, ਜਿਥੇ ਕਿ ਸਾਰਾ ਦਿਨ ਵੱਡੀ ਗਿਣਤੀ ਵਿੱਚ ਆਟੋ ਖੜੇ ਰਹਿੰਦੇ ਹਨ। ਇਹਨਾਂ ਆਟੋ ਰਿਕਸ਼ਿਆਂ ਦੇ ਸੜਕਾਂ ਕਿਨਾਰੇ ਖੜੇ ਰਹਿਣ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਅਤੇ ਕਈ ਵਾਰ ਜਾਮ ਵਰਗੀ ਸਥਿਤੀ ਵੀ ਬਣ ਜਾਂਦੀ ਹੈ। ਜੇ ਕੋਈ ਵਿਅਕਤੀ ਇਹਨਾਂ ਨੂੰ ਆਟੋ ਰਿਕਸ਼ਾ ਸਾਈਡ ਤੇ ਕਰਨ ਨੂੰ ਕਹਿੰਦਾ ਹੈ ਤਾਂ ਅਕਸਰ ਆਟੋ ਚਾਲਕ ਉਸ ਵਿਅਕਤੀ ਨਾਲ ਲੜਾਈ ਝਗੜਾ ਕਰਨਾ ਆਰੰਭ ਕਰ ਦਿੰਦੇ ਹਨ, ਜਿਸ ਕਾਰਨ ਡਰਦਾ ਹੋਇਆ ਕੋਈ ਵੀ ਵਿਅਕਤੀ ਇਹਨਾਂ ਨੂੰ ਕੁਝ ਨਹੀਂ ਕਹਿੰਦਾ।

ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਸ਼ਹਿਰ ਵਿੱਚ ਸਿਟੀ ਬੱਸ ਸਰਵਿਸ ਜਲਦੀ ਸ਼ੁਰੂ ਕੀਤੀ ਜਾਵੇ। ਇਸਦੇ ਨਾਲ ਹੀ ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਦੀ ਗਿਣਤੀ ਅਤੇ ਰਫ਼ਤਾਰ ਨਿਸ਼ਚਿਤ ਕੀਤੀ ਜਾਵੇ ਅਤੇ ਆਟੋ ਰਿਕਸ਼ਿਆਂ ਦਾ ਕਿਰਾਇਆ ਵੀ ਤੈਅ ਕੀਤਾ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending