Connect with us

Mohali

ਜ਼ਿਲ੍ਹੇ ਵਿੱਚ ਜ਼ਮਾਨਤ ਤੇ ਆਏ ਅਪਰਾਧੀਆਂ ਦਾ ਰਿਕਾਰਡ ਤਿਆਰ ਕਰਕੇ ਨਿਗਰਾਨੀ ਰੱਖੇਗੀ ਪੁਲੀਸ : ਦੀਪਕ ਪਾਰੀਕ

Published

on

 

ਐਸ ਐਸ ਪੀ ਵੱਲੋਂ ਅਪਰਾਧਾਂ ਤੇ ਕਾਬੂ ਕਰਨ ਲਈ ਐਸ ਐਸ ਪੀ ਵਲੋਂ ਅਪਰਾਧਿਕ ਨਿਗਰਾਨੀ ਯੋਜਨਾ ਆਰੰਭ

ਐਸ ਏ ਐਸ ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਦੇ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਨੇ ਕਿਹਾ ਹੈ ਕਿ ਪੁਲੀਸ ਵਲੋਂ ਅਪਰਾਧਿਕ ਨਿਗਰਾਨੀ ਯੋਜਨਾ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੁਲੀਸ ਜ਼ਿਲ੍ਹੇ ਵਿੱਚ ਜ਼ਮਾਨਤ ਤੇ ਆਏ ਅਪਰਾਧੀਆਂ ਦਾ ਡੋਜ਼ੀਅਰ ਬਣਾਏਗੀ ਜਿਸ ਵਿੱਚ ਉਨਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ।

ਜਿਲ੍ਹੇ ਦੇ ਐਸ ਪੀ, ਡੀ ਐਸ ਪੀ ਅਤੇ ਐਸ ਐਚ ਓ ਪੱਧਰ ਦੇ ਅਧਿਕਾਰੀਆਂ ਨਾਲ ਕੀਤੀ ਗਈ ਅਪਰਾਧ ਸਮੀਖਿਆ ਮੀਟਿੰਗ ਦੌਰਾਨ ਐਸ ਐਸ ਪੀ ਦੀਪਕ ਪਾਰੀਕ ਨੇ ਜ਼ਿਲ੍ਹੇ ਵਿੱਚ ਜ਼ਮਾਨਤ ਤੇ ਰਿਹਾਅ ਹੋਏ ਅਪਰਾਧੀਆਂ ਦੀ ਇੱਕ ਵਿਆਪਕ ਡੋਜ਼ੀਅਰ ਤਿਆਰ ਕਰਨ ਲਈ ਉਨਾਂ ਦੀਆਂ ਜਾਇਦਾਦਾਂ, ਵਿੱਤੀ ਸਰੋਤਾਂ, ਪਰਿਵਾਰਕ ਮੈਂਬਰਾਂ ਅਤੇ ਸਮਾਜਿਕ ਸਰਕਲਾਂ ਨੂੰ ਸ਼ਾਮਲ ਕਰਨ ਵਾਲੇ ਵਿਸਤ੍ਰਿਤ ਰਿਕਾਰਡਾਂ ਨੂੰ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਇਸਦੇ ਨਾਲ ਹੀ ਉਹਨਾਂ ਮੁਹਾਲੀ ਜਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਤੇ ਸ਼ਿਕੰਜਾ ਕੱਸਣ ਲਈ ਸਾਰੇ ਐਸ ਪੀ, ਡੀ ਐਸ ਪੀ ਅਤੇ ਐਸ ਐਚ ਓ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਮੀਟਿੰਗ ਦੌਰਾਨ ਪੁਲੀਸ ਥਾਣਿਆਂ/ਯੂਨਿਟਾਂ ਵਿੱਚ ਲੰਬਿਤ ਪਏ ਕੇਸਾਂ ਨੂੰ ਹੱਲ ਕਰਨ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਨਸ਼ਾ ਤਸਕਰਾਂ ਅਤੇ ਬੇਈਮਾਨ ਵਿਅਕਤੀਆਂ ਵਿਰੁੱਧ ਸਖ਼ਤ ਰੁਖ਼ ਅਪਣਾਉਣ ਤੇ ਜ਼ੋਰ ਦਿੱਤਾ ਗਿਆ।

ਐਸ ਐਸ ਪੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਾਜਿਰ ਅਧਿਕਾਰੀਆਂ ਨੂੰ ਖੇਤਾਂ ਵਿੱਚ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰਨ, ਆਰ ਡਬਲਯੂ ਏ ਦੇ ਨਾਲ ਨਿਯਮਤ ਮੀਟਿੰਗਾਂ ਕਰਨ, ਸੁਰੱਖਿਆ ਗਾਰਡਾਂ ਅਤੇ ਚੌਕੀਦਾਰਾਂ ਦਾ ਡਾਟਾ ਇਕੱਤਰ ਕਰਨ ਅਤੇ ਉਨ੍ਹਾਂ ਨੂੰ ਥਾਣਿਆਂ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, ਪੀ. ਸੀ. ਆਰ. ਨੂੰ ਪਾਰਕਾਂ ਦੇ ਆਸ-ਪਾਸ ਗਸ਼ਤ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਐਸ ਐਸ ਪੀ ਨੇ ਦੱਸਿਆ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਨਾਪਾਕ ਅਤੇ ਸ਼ੱਕੀ ਅਨਸਰਾਂ ਤੇ ਸ਼ਿਕੰਜਾ ਕੱਸਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲ੍ਹੇ ਭਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਚੌਕਸੀ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੁਲੀਸ ਵਲੋਂ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਗੈਰਕਾਨੂੰਨੀ ਵਿਕਰੀ ਕਰਨ ਵਾਲੇ 6 ਤੋਂ 7 ਦੁਕਾਨਦਾਰਾਂ ਵਿਰੁੱਧ ਪਹਿਲਾਂ ਹੀ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਸਾਰੇ ਡੀ ਐਸ ਪੀ ਅਤੇ ਐਸ ਐਚ ਓ ਆਪਣੇ ਖੇਤਰਾਂ ਵਿੱਚ ਵੱਧ ਰਹੇ ਅਪਰਾਧ ਲਈ ਜ਼ਿੰਮੇਵਾਰ ਹੋਣਗੇ ਅਤੇ ਐਸ ਐਚ ਓ ਆਪਣੇ ਖੇਤਰਾਂ ਦੀ ਅਪਰਾਧਿਕ ਸਥਿਤੀ ਬਾਰੇ ਇੱਕ ਹਫਤਾਵਾਰੀ ਰਿਪੋਰਟ ਪੇਸ਼ ਕਰਣਗੇ।

Continue Reading

Mohali

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਪੁਲੀਸ ਦੀ ਹਾਜਰੀ ਵਿੱਚ ਹੋਇਆ ਅੰਤਿਮ ਸੰਸਕਾਰ

Published

on

By

 

 

 

ਐਸ. ਸੀ ਪਰਿਵਾਰ ਨਾਲ ਸਬੰਧਤ ਸੀ ਦਿਲਪ੍ਰੀਤ, ਮਿਲਣਗੇ ਕਰੀਬ ਸਾਢੇ 10 ਲੱਖ : ਡੀ.ਸੀ ਆਸ਼ਿਕਾ ਜੈਨ

 

 

ਐਸ ਡੀ ਐਮ ਨੇ ਦਮਨਪ੍ਰੀਤ ਦੇ ਪਰਿਵਾਰ ਨੂੰ ਦਿੱਤਾ 2 ਲੱਖ ਦਾ ਚੈੱਕ, ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਮਿਲਣਗੇ ਹੋਰ 2 ਲੱਖ

ਐਸ ਏ ਐਸ ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਹੇ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ (ਜਿਸਦੀ ਬੀਤੇ ਕੱਲ ਪੀ ਜੀ ਆਈ ਵਿੱਚ ਮੌਤ ਹੋ ਗਈ ਸੀ) ਦਾ ਅੰਤਮ ਸਸਕਾਰ ਅੱਜ ਮੁਹਾਲੀ ਪੁਲੀਸ ਦੀ ਹਾਜਰੀ ਵਿੱਚ ਪੂਰੀ ਮਰਿਆਦਾ ਅਤੇ ਧਾਰਮਿਕ ਰੀਤੀ ਰਿਵਾਜ ਨਾਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੰਵਰਬੀਰ ਸਿੰਘ ਰੂਬੀ ਸਿੱਧੂ, ਅਮੀਤੋਜ ਮਾਨ, ਰਮਨਪ੍ਰੀਤ ਕੌਰ ਕੁੰਭੜਾ, ਬਿੰਦਰਾ ਬੈਦਵਾਨ ਅਤੇ ਕਮਲਪ੍ਰੀਤ ਸਿੰਘ ਬਨੀ (ਸਾਰੇ ਕੌਂਸਲਰ), ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ ਅਤੇ ਪਿੰਡ ਕੁੰਭੜਾ ਦੇ ਵਸਨੀਕਾਂ ਤੋਂ ਇਲਾਵਾ ਐਸ.ਪੀ ਹਰਬੀਰ ਸਿੰਘ ਅਟਵਾਲ, ਐਸ.ਡੀ.ਐਮ ਦਮਨਪ੍ਰੀਤ ਕੌਰ, ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਇਸ ਦੌਰਾਨ ਪੁਲੀਸ ਪ੍ਰਸਾਸ਼ਨ ਵਲੋਂ ਪਿੰਡ ਕੁੰਭੜਾ ਵਿਖੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਆਸ ਪਾਸ ਦੇ ਪੁਲੀਸ ਸਟੇਸ਼ਨਾਂ ਤੋਂ ਵੀ ਪੁਲੀਸ ਫੋਰਸ ਮੰਗਵਾਈ ਗਈ ਹੈ। ਇਸ ਦੌਰਾਨ ਪਿੰਡ ਦੇ ਵਸਨੀਕ ਅਤੇ ਸਮਾਜਸੇਵੀ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਵਿੱਚ ਆਪਸੀ ਭਾਈਚਾਰਾ ਬਰਕਰਾਰ ਰੱਖਿਆ ਜਾਵੇ ਅਤੇ ਅਫਵਾਹਾਂ ਤੋਂ ਬਚਿਆ ਜਾਵੇ।

 

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜੇ ਵਜੋਂ ਦਿੱਤੇ ਚੈੱਕ

ਇਸ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮ੍ਰਿਤਕ ਦਿਲਪ੍ਰੀਤ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਦੇ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਦਿਲਪ੍ਰੀਤ ਸਿੰਘ ਦੇ ਐਸ.ਸੀ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਉਸ ਦੇ ਪਰਿਵਾਰ ਨੂੰ ਹੋਰ ਸਾਢੇ 8 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ। ਡੀ.ਸੀ ਨੇ ਅੱਗੇ ਦਸਿਆ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ 2 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾ ਚੁੱਕੇ ਹਨ, ਜਦੋਂ ਕਿ ਹੋਰ 2 ਲੱਖ ਰੁਪਏ ਮੁਆਵਜੇ ਵਜੋਂ ਉਸ ਸਮੇਂ ਦਿੱਤੇ ਜਾਣਗੇ, ਜਦੋਂ ਪੁਲੀਸ ਵਲੋਂ ਗ੍ਰਿਫਤਾਰ ਮੁਲਜਮਾਂ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਪਰਿਵਾਰ ਦੇ ਨਾਲ ਹੈ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਰਕਰਾਰ ਰੱਖੀ ਜਾਵੇ।

 

ਪੁਲੀਸ ਨੇ ਹੁਣ ਤੱਕ ਨਾਬਾਲਗ ਸਮੇਤ 5 ਮੁਲਜਮ ਕੀਤੇ ਗ੍ਰਿਫਤਾਰ

ਮੁਹਾਲੀ ਪੁਲੀਸ ਵਲੋਂ ਹੁਣ ਤੱਕ ਇਸ ਮਾਮਲੇ ਵਿੱਚ ਇਕ ਨਾਬਾਲਗ ਸਮੇਤ ਪੰਜ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਮੁਲਜਮ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਕਿ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ। ਪੁਲੀਸ ਨੇ ਗੌਰਵ ਨੂੰ ਸੋਹਾਣੇ ਤੋਂ ਅਤੇ ਬਾਕੀ ਮੁਲਜਮਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ।

 

Continue Reading

Mohali

ਸ਼ਰਾਬ ਦੇ ਠੇਕੇ ਅਤੇ ਅਹਾਤੇ ਨੇੜੇ ਤੂੰ ਤੂੰ ਮੈਂ ਮੈਂ ਤੋਂ ਬਾਅਦ ਗੋਲੀ ਚਲਾਉਣ ਤੱਕ ਪਹੁੰਚੀ ਗੱਲ

Published

on

By

 

ਐਸ ਏ ਐਸ ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਮੌਲੀ ਤੋਂ ਸੁੱਖਗੜ੍ਹ ਰੋਡ ਤੇ ਸਥਿਤ ਇਕ ਸ਼ਰਾਬ ਦੇ ਠੇਕੇ ਅਤੇ ਅਹਾਤੇ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ, ਅਣਪਛਾਤੇ ਵਿਅਕਤੀ ਵਲੋਂ ਜਦੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪਿਸਤੋਲ ਵਿੱਚੋਂ ਰੌਂਦ ਹੇਠਾਂ ਡਿੱਗ ਪਿਆ। ਉਧਰ ਆਸ ਪਾਸ ਦੇ ਲੋਕਾਂ ਦੇ ਇਕੱਠ ਨੂੰ ਦੇਖ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਵਾਲਾ ਫਰਾਰ ਹੋ ਗਿਆ।

ਇਸ ਦੌਰਾਨ ਕਿਸੇ ਵਲੋਂ ਪੁਲੀਸ ਕੰਟਰੋਲ ਰੂਮ ਤੇ ਸੂਚਨਾ ਦਿੱਤੀ ਗਈ ਅਤੇ ਮੌਕੇ ਤੇ ਪੁਲੀਸ ਕਰਮਚਾਰੀ ਪਹੁੰਚੇ ਅਤੇ ਘਟਨਾ ਦਾ ਜਾਇਜਾ ਲਿਆ। ਪੁਲੀਸ ਨੂੰ ਮੌਕੇ ਤੋਂ ਇਕ ਜਿੰਦਾ ਰੌਂਦ ਬਰਾਮਦ ਹੋਇਆ ਹੈ, ਜੋ ਕਿ ਪੁਲੀਸ ਨੇ ਆਪਣੇ ਕਬਜੇ ਵਿੱਚ ਲੈ ਲਿਆ ਹੈ।

ਪੁਲੀਸ ਸੂਤਰਾਂ ਮੁਤਾਬਕ ਉਕਤ ਸੜਕ ਤੇ ਸੀ.11 ਨਾਂ ਤੇ ਠੇਕਾ ਅਤੇ ਅਹਾਤਾ ਹੈ। ਇਸ ਦੇ ਨਾਲ ਹੀ ਇਕ ਕਲੱਬ ਹੈ, ਜਿਥੇ ਪਰਿਵਾਰ ਆਪਸ ਵਿੱਚ ਮਿਲ ਕੇ ਪਾਰਟੀਆਂ ਕਰਦੇ ਹਨ। ਦੇਰ ਰਾਤ ਕਰੀਬ ਡੇਢ ਵਜੇ ਦੇ ਕਰੀਬ ਇਕ ਵਿਅਕਤੀ ਵਲੋਂ ਉਥੇ ਮੌਜੂਦ ਕੁਝ ਵਿਅਕਤੀਆਂ ਨੂੰ ਇਹ ਕਿਹਾ ਗਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਔਰਤ ਨੂੰ ਗਲਤ ਨਿਗਾਹ ਨਾਲ ਦੇਖਿਆ ਹੈ। ਇਸੇ ਗੱਲ ਨੂੰ ਲੈ ਕੇ ਦੋਹਾਂ ਧਿਰਾਂ ਵਿੱਚ ਬਹਿਸ ਸ਼ੁਰੂ ਹੋ ਗਈ, ਦੂਜੀ ਧਿਰ ਦੇ ਵਿਅਕਤੀ ਜਿਆਦਾ ਸੀ, ਜਿਸ ਕਾਰਨ ਉਕਤ ਵਿਅਕਤੀ ਨੇ ਉਨ੍ਹਾਂ ਨੂੰ ਡਰਾਉਣ ਲਈ ਹਵਾਈ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫਾਇਰ ਮਿਸ ਹੋ ਗਿਆ ਅਤੇ ਪਿਸਤੋਲ ਵਿੱਚੋਂ ਰੌਂਦ ਹੇਠਾਂ ਡਿੱਗ ਗਿਆ ਅਤੇ ਉਕਤ ਵਿਅਕਤੀ ਲੋਕਾਂ ਦੇ ਇਕੱਠ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਿਆ।

ਪੁਲੀਸ ਉਸ ਥਾਂ ਦੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਤਾਂ ਜੋ ਝਗੜੇ ਦੇ ਅਸਲ ਕਾਰਨਾਂ ਦਾ ਪਤਾ ਚੱਲ ਸਕੇ, ਖਬਰ ਲਿਖੇ ਜਾਣ ਤੱਕ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਹਾਲੇ ਆਪਣਾ ਬਿਆਨ ਲਿਖਾਉਣ ਲਈ ਥਾਣੇ ਨਹੀਂ ਪਹੁੰਚੇ ਸਨ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨਾਲ ਗੱਲ ਕਰਨ ਤੇ ਉਹਨਾਂ ਘਟਨਾ ਦੀ ਪੁਸ਼ਟ ਕਰਦਿਆਂ ਕਿਹਾ ਕਿ ਉਹ ਫਿਲਹਾਲ ਹੋਰ ਕੋਈ ਜਾਣਕਾਰੀ ਨਹੀਂ ਦੇ ਸਕਦੇ, ਕਿਉਂਕਿ ਜਾਂਚ ਚੱਲ ਰਹੀ ਹੈ।

Continue Reading

Mohali

ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ

Published

on

By

 

50 ਵਰ੍ਹਿਆਂ ਤੋਂ ਅਮਰੀਕਾ ਰਹਿੰਦੇ ਮਹਿੰਦਰ ਸਿੰਘ ਗਿੱਲ ਦੇ ਜੀਵਨ ਉੱਪਰ ਲਿਖੀ ਜਾ ਰਹੀ ਹੈ ਪੁਸਤਕ

ਐਸ ਏ ਐਸ ਨਗਰ, 22 ਨਵੰਬਰ (ਸ.ਬ.) ਅਮਰੀਕਾ ਤੋਂ ਪੰਜਾਬ ਫੇਰੀ ਉਤੇ ਆਏ ਭਾਰਤ ਦੇ ਮਹਾਨ ਅਥਲੀਟ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ਮੁਹਾਲੀ ਪੁੱਜਣ ਉੱਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ‘ਹਾਲ ਆਫ਼ ਫੇਮ’ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।

ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ ਐਸ ਸਿੱਧੂ ਨੇ ਓਲੰਪੀਅਨ ਗਿੱਲ ਦਾ ਸਨਮਾਨ ਕੀਤਾ ਅਤੇ ਪੰਜਾਬ ਓਲੰਪਿਕ ਭਵਨ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ‘ਹਾਲ ਆਫ਼ ਫੇਮ’ ਦਿਖਾਇਆ ਜਿਸ ਵਿੱਚ ਮਹਿੰਦਰ ਸਿੰਘ ਗਿੱਲ ਦੀ ਤਸਵੀਰ ਸੁਸ਼ੋਭਿਤ ਹੈ। ਐਸੋਸੀਏਸ਼ਨ ਵੱਲੋਂ ਗਿੱਲ ਨੂੰ ‘ਹਾਲ ਆਫ਼ ਫੇਮ’ ਦੇ ਸਨਮਾਨ ਅਤੇ ਸੋਵੀਨਾਰ ਨਾਲ ਸਨਮਾਨਿਤ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਦਾ ਵੀ ਸਨਮਾਨ ਕੀਤਾ ਗਿਆ ਜੋ ਓਲੰਪੀਅਨ ਗਿੱਲ ਦੀ ਜੀਵਨੀ ਲਿਖ ਰਹੇ ਹਨ।

ਜਲੰਧਰ ਦੇ ਰਹਿਣ ਵਾਲੇ ਮਹਿੰਦਰ ਸਿੰਘ ਗਿੱਲ 50 ਵਰ੍ਹਿਆਂ ਤੋਂ ਅਮਰੀਕਾ ਦੇ ਪੱਕੇ ਵਸਨੀਕ ਹਨ। ਉਹ ਭਾਰਤ ਦੇ ਮਹਾਨ ਅਥਲੀਟਾਂ ਵਿੱਚੋਂ ਇੱਕ ਹਨ ਜਿਨ੍ਹਾਂ ਤੀਹਰੀ ਛਾਲ ਵਿੱਚ 1970 ਵਿੱਚ ਬੈਂਕਾਕ ਏਸ਼ੀਅਨ ਗੇਮਜ਼ ਵਿੱਚ ਸੋਨੇ ਤੇ 1974 ਤਹਿਰਾਨ ਏਸ਼ੀਅਨ ਗੇਮਜ਼ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਤਿੰਨ ਵਾਰ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। 1974 ਕ੍ਰਾਈਸਟਚਰਚ ਕਾਮਨਵੈਲਥ ਗੇਮਜ਼ ਵਿੱਚ ਚਾਂਦੀ ਅਤੇ 1970 ਵਿੱਚ ਐਡਿਨਬਰਗ ਕਾਮਨਵੈਲਥ ਗੇਮਜ਼ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ।1971 ਪ੍ਰੀ ਓਲੰਪਿਕਸ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। 1972 ਮਿਊਨਿਖ ਓਲੰਪਿਕਸ ਵਿੱਚ ਹਿੱਸਾ ਲਿਆ।

ਮਹਿੰਦਰ ਸਿੰਘ ਗਿੱਲ ਨੇ ਅਮਰੀਕਾ ਰਹਿੰਦਾ ਲਗਾਤਾਰ ਪੰਜ ਵਾਰ ਐਨ.ਸੀ.ਏ.ਏ. ਚੈਂਪੀਅਨਸ਼ਿਪ ਸਮੇਤ 50 ਤੋਂ ਵੱਧ ਕੌਮਾਂਤਰੀ ਮੀਟ ਜਿੱਤੀਆਂ ਹਨ। ਭਾਰਤ ਸਰਕਾਰ ਵੱਲੋਂ ਅਰਜੁਨਾ ਐਵਾਰਡ ਅਤੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ। ਉਹ ਅਮਰੀਕਾ ਦੀ ਕੈਲੀ ਪੌਲੀ ਯੂਨੀਵਰਸਿਟੀ ਦੀ ‘ਹਾਲ ਆਫ਼ ਫੇਮ’ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਏਸ਼ੀਅਨ ਅਥਲੀਟ ਹਨ।

Continue Reading

Latest News

Trending