Connect with us

Chandigarh

ਕਵੀ ਮੰਚ ਮੁਹਾਲੀ ਵੱਲੋਂ ਕਵੀ ਦਰਬਾਰ ਦਾ ਆਯੋਜਨ

Published

on

 

ਚੰਡੀਗੜ੍ਹ, 24 ਅਕਤੂਬਰ (ਸ.ਬ.) ਕਵੀ ਮੰਚ (ਰਜਿ:) ਮੁਹਾਲੀ ਵੱਲੋਂ ਸੈਕਟਰ-55 ਚੰਡੀਗੜ੍ਹ ਵਿਖੇ ਇੱਕ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਨੈਸ਼ਨਲ ਐਵਾਰਡੀ ਬਲਕਾਰ ਸਿੰਘ ਸਿੱਧੂ, ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ, ਉੱਘੀ ਸ਼ਾਇਰਾ ਬਿਮਲਾ ਗੁਗਲਾਨੀ ਅਤੇ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ।

ਇਸ ਪ੍ਰੋਗਰਾਮ ਦਾ ਅਰੰਭ ਕਰਦਿਆਂ ਮਲਕੀਤ ਔਜਲਾ ਵੱਲੋਂ ਬਾਬੂ ਰਜਬ ਅਲੀ ਦੀਆਂ ਰਚਨਾਵਾਂ ਤਰੰਨਮ ਵਿੱਚ ਬੋਲਣ ਦੇ ਨਾਲ-ਨਾਲ ਆਪਣੀਆਂ ਚਰਚਿਤ ਰਚਨਾਵਾਂ ‘ਨੀ ਮੈਂ ਸੱਸ ਕੁੱਟਣੀ’ ਤੇ ਗਾਇਕ ਬਿੰਦਰਖੀਏ ਦੀ ਯਾਦ ਨੂੰ ਸਮਰਪਿਤ ਰਚਨਾਵਾਂ ਸਰੋਤਿਆਂ ਨੂੰ ਸੁਣਾ ਕੇ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ। ਇਸ ਉਪਰੰਤ ਸ਼ਾਇਰਾ ਬਿਮਲਾ ਗੁਗਲਾਨੀ, ਡਾ. ਰਜਿੰਦਰ ਰੇਨੂੰ, ਗੁਰਸ਼ਰਨ ਸਿੰਘ ਕਾਕਾ, ਜਸਪਾਲ ਸਿੰਘ ਕੰਵਲ, ਗੀਤਕਾਰ ਰਣਜੋਧ ਸਿੰਘ ਰਾਣਾ, ਭਗਤ ਰਾਮ ਰੰਗਾੜਾ, ਰਾਜ ਕੁਮਾਰ ਸਾਹੋਵਾਲੀਆ ਨੇ ਆਪੋ ਆਪਣੀਆਂ ਤਾਜ਼ਾ ਤਰੀਨ ਰਚਨਾਵਾਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਬਲਕਾਰ ਸਿੰਘ ਸਿੱਧੂ ਵੱਲੋਂ ਪ੍ਰੋਗਰਾਮ ਨੂੰ ਭਾਵਪੂਰਤ ਤੇ ਮਿਆਰੀ ਦੱਸਦਿਆਂ, ਭਵਿੱਖ ਵਿੱਚ ਵੀ ਇਹੋ ਜਿਹੇ ਪ੍ਰੋਗਰਾਮ ਕਰਵਾਉਣ ਲਈ ਮੰਚ ਨੂੰ ਆਪਣੇ ਵੱਲੋਂ ਨਿੱਗਰ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਹਾਜ਼ਰੀਨ ਨੂੰ ਕਾਵਿਕ ਲਕੀਰਾਂ ਅਤੇ ਹੋਰ ਕਿਤਾਬਾਂ ਪੜ੍ਹਨ ਲਈ ਵੰਡੀਆਂ ਗਈਆਂ। ਮੰਚ ਦੇ ਸੀਨੀਅਰ ਮੀਤ ਪ੍ਰਧਾਨ ਰਣਜੋਧ ਰਾਣਾ ਵੱਲੋਂ ਸ਼ਾਇਰਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦਾ ਮੰਚ ਸੰਚਾਲਨ ਰਾਜ ਕੁਮਾਰ ਸਾਹੋਵਾਲੀਆ ਵੱਲੋਂ ਕੀਤਾ ਗਿਆ।

ਇਸ ਮੌਕੇ ਸ. ਜਗਪਾਲ ਸਿੰਘ ਆਈ.ਏ.ਐਫ. (ਰਿਟਾ.), ਅਮਰੀਕ ਸਿੰਘ ਸੇਠੀ, ਸਰਬਜੀਤ ਕੌਰ, ਸੁਰਜਨ ਸਿੰਘ ਜੱਸਲ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Continue Reading

Chandigarh

ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ

Published

on

By

 

ਚੰਡੀਗੜ੍ਹ, 24 ਅਕਤੂਬਰ (ਸ.ਬ.) ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤੇ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ਤੇ ਸਤਿਕਾਰ ਕੌਰ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਦਰਅਸਲ ਬੀਤੇ ਦਿਨ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਕੋਲੋਂ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਵੀ ਪੁਲੀਸ ਨੇ ਫੜੀਆਂ ਸਨ।

ਸਤਿਕਾਰ ਕੌਰ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਸੀ ਕਿ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਸੀ ਕਿ ਪੁਲੀਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਤਿਕਾਰ ਕੌਰ ਦੀ ਗ੍ਰਿਫਤਾਰੀ ਮੁਹਾਲੀ ਦੇ ਖਰੜ ਵਿਚੋਂ ਕੀਤੀ ਗਈ। ਉਨ੍ਹਾਂ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗਹਿਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਰੜ ਦੇ ਸੰਨੀ ਇਨਕਲੇਵ ਵਿੱਚ ਪੁਲੀਸ ਵੱਲੋਂ ਸਰਚ ਅਪ੍ਰੇਸ਼ਨ ਵੀ ਚਲਾਇਆ ਗਿਆ, ਜਿਸ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।

Continue Reading

Chandigarh

ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਤਾਲਮੇਲ ਦੀ ਘਾਟ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਕੀਤਾ : ਪ੍ਰੋ ਚੰਦੂਮਾਜਰਾ

Published

on

By

 

ਚੰਡੀਗੜ੍ਹ, 23 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਜੇਕਰ ਸੂਬਾ ਸਰਕਾਰ ਸਮੇਂ ਸਿਰ ਸੰਜੀਦਗੀ ਨਾਲ ਪੰਜਾਬ ਦੇ ਗੋਦਾਮਾਂ ਵਿੱਚ ਪਿਆ ਝੋਨਾ ਚਕਾਉਣ ਲਈ ਕੇਂਦਰ ਸਰਕਾਰ ਕੋਲ ਮਸਲਾ ਚੁੱਕਦੀ ਤਾਂ ਕਿਸਾਨਾਂ ਨੂੰ ਦਰਪੇਸ਼ ਪਰੇਸ਼ਾਨੀਆਂ ਤੋਂ ਬਚਾਇਆ ਜਾ ਸਕਦਾ ਸੀ। ਉਨਾਂ ਕਿਹਾ ਕਿ ਅਫ਼ਸੋਸ ਹੈ ਕਿ ਸ਼ੈਲਰ ਮਾਲਕਾਂ, ਆੜ੍ਹਤੀਆਂ ਤੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਰੌਲਾ ਪਾਉਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੇ ਕਿਸੇ ਅਧਿਕਾਰੀ ਜਾਂ ਮੰਤਰੀ ਨੇ ਕੇਂਦਰ ਸਰਕਾਰ ਕੋਲ ਪਹੁੰਚ ਨਹੀਂ ਕੀਤੀ ਜਿਸਦਾ ਨਤੀਜਾ ਇਹ ਹੋਇਆ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਜਦੋਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਆਉਣ ਨਾਲ ਅੰਬਾਰ ਲੱਗ ਗਏ ਤਾਂ ਫਿਰ ਮੁੱਖ ਮੰਤਰੀ ਸਾਹਿਬ ਦਿੱਲੀ ਵੱਲ ਦੌੜੇ। ਉਨਾਂ ਆਖਿਆ ਕਿ ਸ਼ੈਲਰ ਮਾਲਕਾਂ ਵੱਲੋਂ ਝੋਨੇ ਲਈ ਦਿੱਤੀ ਥਾਂ ਦੀ ਪੇਸ਼ਕਸ ਨੂੰ ਵੀ ਅੱਜ ਤੱਕ ਸੂਬਾ ਸਰਕਾਰ ਪੂਰੀ ਤਰ੍ਹਾਂ ਅਮਲ ਵਿੱਚ ਲਾਗੂ ਨਹੀਂ ਕਰ ਸਕੀ ਅਤੇ ਪੰਜਾਬ ਸਰਕਾਰ ਝੋਨੇ ਦੀ ਸਮੱਸਿਆ ਦਾ ਹੱਲ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ।

ਉਹਨਾਂ ਕਿਹਾ ਕਿ ਉਹਨਾਂ ਨੇ ਝੋਨੇ ਦੇ ਪ੍ਰਬੰਧਾਂ ਨੂੰ ਲੈਕੇ ਚੱਲ ਰਹੀ ਢਿੱਲੀ ਕਾਰਗੁਜ਼ਾਰੀ ਦਾ ਮੁੱਦਾ ਪਿਛਲੇ ਤਿੰਨ ਚਾਰ ਮਹੀਨੇ ਤੋਂ ਚੁੱਕਿਆ ਜਾ ਰਿਹਾ ਸੀ ਅਤੇ ਇਸ ਸੰਬੰਧੀ ਪੰਜਾਬ ਦੇ ਰਾਜਪਾਲ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਵੀ ਪੱਤਰ ਲਿਖੇ ਗਏ ਸਨ, ਪ੍ਰੰਤੂ ਇਹਨਾਂ ਪੱਤਰਾਂ ਦਾ ਕੋਈ ਵੀ ਅਸਰ ਨਹੀਂ ਹੋਇਆ। ਪ੍ਰੋ ਚੰਦੂਮਾਜਰਾ ਨੇ ਸੂਬੇ ਦੇ ਗਵਰਨਰ ਨੂੰ ਅਪੀਲ ਕੀਤੀ ਕਿ ਸਰਬ ਪਾਰਟੀ ਵਫਦ ਲੈ ਕੇ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾਵੇ।

ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਮੰਡੀਕਰਨ ਸਿਸਟਮ ਨੂੰ ਖਤਮ ਕਰਨ ਦੀ ਸਾਜਿਸ਼ ਤਹਿਤ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਵਾਲਿਆਂ ਦੀ ਚੇਨ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼ੈਲਰਾਂ ਮਾਲਕਾਂ ਵੱਲੋਂ ਸਰਕਾਰ ਦੁਆਰਾ ਸਿਫ਼ਾਰਸ਼ ਕੀਤੀਆਂ ਫਰਮਾਂ ਤੋਂ ਝੋਨਾ ਚੁੱਕਣ ਦੇ ਬਾਵਜੂਦ ਵੀ ਸ਼ੈਲਰ ਵਾਲਿਆਂ ਦੇ ਚੌਲ ਰੱਦ ਕਰ ਦਿੱਤੇ ਗਏ ਤਾਂ ਕਿ ਸ਼ੈਲਰ ਮਾਲਕਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਕੇ ਸ਼ੈਲਰ ਬੰਦ ਕਰਨ ਦੀਆਂ ਸਾਜ਼ਿਸ਼ਾਂ ਕਾਮਯਾਬ ਕੀਤੀਆਂ ਜਾ ਸਕਣ। ਉਹਨਾਂ ਆਖਿਆ ਕਿ ਪੀਆਰ 126 ਝੋਨੇ ਦੀ ਕਿਸਮ ਮੁੱਖ ਮੰਤਰੀ ਸਾਹਿਬ ਦੇ ਬਾਰ ਬਾਰ ਕਹਿਣ ਤੇ ਕਿਸਾਨਾਂ ਨੇ ਵੱਡੀ ਪੱਧਰ ਉੱਤੇ ਲਗਾਈ, ਪਰ ਆੜਤੀਆਂ ਨੂੰ 58 ਪ੍ਰਤੀ ਕੁਇੰਟਲ ਆੜਤ ਦੀ ਥਾਂ 46 ਰੁਪਏ ਆੜਤ ਦੇਣੀ ਧੋਖਾ ਹੈ।

ਇਸ ਮੌਕੇ ਪੰਜਾਬ ਵਿੱਚ ਵੱਡੀ ਪੱਧਰ ਉੱਤੇ ਡੀਏਪੀ ਖਾਦ ਦੀ ਕਿੱਲਤ ਦਾ ਮੁੱਦਾ ਚੁੱਕਦਿਆਂ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਕਣਕ ਦੀ ਬਿਜਾਈ ਸਿਰ ਤੇ ਖੜੀ ਹੈ ਪਰ ਸੂਬੇ ਵਿਚ ਡੀਏਪੀ ਖਾਦ ਨਾ ਹੀ ਕਿਸੇ ਸੋਸਾਇਟੀ ਵਿੱਚ ਹੈ ਅਤੇ ਨਾ ਹੀ ਦੁਕਾਨਾਂ ਤੇ ਮਿਲ ਰਹੀ ਹੈ। ਉਨਾਂ ਆਖਿਆ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀ ਝੋਨੇ ਅਤੇ ਖਾਦ ਦੀ ਸਮੱਸਿਆ ਦਾ ਹੱਲ ਕਰੇ।

 

 

Continue Reading

Chandigarh

ਅਣਚਾਹਿਆ ਜ਼ਹਿਰ ਵੇਚਣ ਵਾਲਿਆਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ ਪੰਜਾਬ ਸਰਕਾਰ : ਅਮਨਜੋਤ ਰਾਮੂਵਾਲੀਆ

Published

on

By

 

ਚੰਡੀਗੜ੍ਹ, 23 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਮੈਂਬਰ ਤੇ ਸੀਨੀਅਰ ਆਗੂ ਬੀਬਾ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਕਿਸੇ ਸਮੇਂ ਖੁੱਲੇ ਖਾਣ ਪੀਣ ਅਤੇ ਸ਼ੁੱਧਤਾ ਕਾਰਨ ਪੂਰੇ ਸੰਸਾਰ ਵਿੱਚ ਪ੍ਰਸਿੱਧ ਪੰਜਾਬ ਵਿੱਚ ਅੱਜਕੱਲ ਨਕਲੀ ਦੁੱਧ, ਨਕਲੀ ਪਨੀਰ, ਨਕਲੀ ਖੋਇਆ ਅਤੇ ਅਜਿਹਾ ਹੋਰ ਸਾਮਾਨ ਖੁੱਲੇਆਮ ਵਿਕਦਾ ਹੈ ਜਿਹੜਾ ਲੋਕਾਂ ਦੀਆਂ ਜਾਨਾਂ ਲੈ ਰਿਹਾ ਹੈ ਅਤੇ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਨਸ਼ੇ ਤਾਂ ਕੀ ਰੋਕਣੇ ਹਨ ਉਲਟਾ ਦੁਕਾਨਾਂ ਤੇ ਖੁਲੇਆਮ ਸ਼ਰੇਆਮ ਵਿਕਦੇ ਇਸ ਜਹਿਰ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ।

ਉਹਨਾਂ ਕਿਹਾ ਕਿ ਨਕਲੀ ਦੁੱਧ, ਪਨੀਰ, ਖੋਇਆ ਅਤੇ ਕੀਟਨਾਸ਼ਕਾਂ ਦੀ ਵੱਧ ਵਰਤੋਂ ਕੀਤੀਆਂ ਸਬਜ਼ੀਆਂ ਦੀ ਕਾਰਨ ਅੱਜ ਨੌਜਵਾਨ ਕਾਲੇ ਪੀਲੀਏ, ਕਿਡਨੀ ਅਤੇ ਲੀਵਰ ਖਰਾਬ ਵਰਗੀਆਂ ਬਿਮਾਰੀਆਂ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜਕੱਲ ਚਲ ਰਹੇ ਤਿਉਹਾਰਾਂ ਦਾ ਸੀਜਨ ਦੌਰਾਨ ਜਹਿਰ ਵੇਚਣ ਵਾਲਿਆਂ ਦਾ ਕਾਰੋਬਾਰ ਵੀ ਜੋਰ ਫੜ ਗਿਆ ਹੈ। ਉਹਨਾਂ ਕਿਹਾ ਕਿ ਹੁਣ ਤਾਂ ਘਿਓ ਵੀ ਨਕਲੀ ਵਿਕ ਰਿਹਾ ਹੈ।

ਬੀਬੀ ਰਾਮੂਵਾਲੀਆ ਨੇ ਕਿਹਾ ਕਿ ਜੇਕਰ ਸਰਕਾਰ ਨਕਲੀ ਸ਼ਰਾਬ ਦੀ ਵਿਕਰੀ ਤੇ ਕਾਬੂ ਕਰਨ ਲਈ ਥਾਂ ਥਾਂ ਛਾਪੇਮਾਰੀ ਕਰਕੇ ਕਾਰਵਾਈ ਕਰਦੀ ਹੈ ਫਿਰ ਨਕਲੀ ਦੁੱਧ, ਨਕਲੀ ਪਨੀਰ ਤੇ ਨਕਲੀ ਖੋਏ ਤੇ ਘਿਓ ਨੂੰ ਨੱਥ ਪਾਉਣ ਲਈ ਕਾਰਵਾਈ ਕਿਉਂ ਨਹੀਂ ਕਰਦੀ। ਉਹਨਾਂ ਮੰਗ ਕੀਤੀ ਕਿ ਸਰਕਾਰ ਵਲੋਂ ਇਸ ਸੰਬੰਧੀ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਦੀ ਇਹ ਕਾਰਵਾਈ ਬੰਦ ਹੋਵੇ।

 

Continue Reading

Latest News

Trending