Connect with us

Mohali

ਸੈਕਟਰ 77 ਵਿੱਚ 11 ਕਰੋੜ ਦੀ ਲਾਗਤ ਨਾਲ ਤਿਆਰ ਹੋਇਆ 12 ਲੱਖ ਗੈਲਨ ਦੀ ਸਮਰੱਥਾ ਵਾਲਾ ਰਿਜ਼ਰਵਾਇਰ : ਅਮਰਜੀਤ ਸਿੰਘ ਜੀਤੀ ਸਿੱਧੂ

Published

on

 

ਸੈਕਟਰ 76, 77, 78 ਅਤੇ ਸੋਹਾਣਾ ਦੇ ਵਸਨੀਕਾਂ ਨੂੰ ਮਿਲੇਗਾ ਨਹਿਰੀ ਪਾਣੀ ਦਾ ਫਾਇਦਾ

ਐਸ ਏ ਐਸ ਨਗਰ, 24 ਅਕਤੂਬਰ (ਸ.ਬ.) ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਮੁਹਾਲੀ ਨਗਰ ਨਿਗਮ ਵੱਲੋਂ ਸੈਕਟਰ 76, 77, 78, ਅਤੇ ਸੋਹਾਣਾ ਦੇ ਵਸਨੀਕਾਂ ਨੂੰ ਛੇਤੀ ਹੀ ਨਹਿਰੀ ਪਾਣੀ ਦੀ ਸਪਲਾਈ ਆਰੰਭ ਕਰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਕੰਮ ਵਾਸਤੇ ਸੈਕਟਰ 77 ਵਿੱਚ ਪਾਣੀ ਦੀ ਟੈਂਕੀ ਵਿਖੇ 12 ਲੱਖ ਗੈਲਨ ਪਾਣੀ ਦੀ ਸਮਰੱਥਾ ਦਾ ਰਿਜ਼ਰਵਾਇਰ ਬਣਾਇਆ ਗਿਆ ਹੈ ਜਿਸ ਨਾਲ ਇਸ ਪੂਰੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਹੋ ਜਾਵੇਗੀ।

ਇਸ ਰਿਜ਼ਰਵਾਇਰ ਦਾ ਦੌਰਾ ਕਰਨ ਪਹੁੰਚੇ ਮਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੂਰੇ ਮੁਹਾਲੀ ਸ਼ਹਿਰ ਵਿੱਚ ਨਗਰ ਨਿਗਮ ਦੇ ਅਧੀਨ ਆਉਂਦੇ ਖੇਤਰ ਵਿੱਚ ਨਹਿਰੀ ਪਾਣੀ ਦੀ ਸਪਲਾਈ ਚੱਲ ਰਹੀ ਹੈ ਪਰ ਇਸ ਖੇਤਰ ਵਿੱਚ ਟਿਊਬ ਵੈਲਾਂ ਦਾ ਪਾਣੀ ਹੀ ਸਪਲਾਈ ਹੋ ਰਿਹਾ ਸੀ। ਉਹਨਾਂ ਕਿਹਾ ਕਿ ਹੁਣ ਇਸ ਰਿਜ਼ਰਵਾਇਰ ਦੇ ਚਾਲੂ ਹੋਣ ਨਾਲ ਇਸ ਪੂਰੇ ਇਲਾਕੇ ਵਿੱਚ ਵੀ ਨਹਿਰੀ ਪਾਣੀ ਦੀ ਸਪਲਾਈ ਆਰੰਭ ਹੋ ਜਾਵੇਗੀ।

ਉਹਨਾਂ ਦੱਸਿਆ ਕਿ ਇਸ ਰਿਜਵਾਇਰ ਦੇ ਬਣਨ ਨਾਲ ਇੱਥੇ 14 ਲੱਖ ਗੈਲਣ ਪਾਣੀ ਦੀ ਸਮਰਥਾ ਹੋ ਗਈ ਹੈ (ਕਿਉਂਕਿ ਪਾਣੀ ਦੀ ਟੈਂਕੀ ਦੀ ਸਮਰੱਥਾ ਵੀ 2 ਲੱਖ ਗੈਲਨ ਪਾਣੀ ਦੀ ਹੈ) ਅਤੇ ਇਸ ਖੇਤਰ ਵਿੰਚ ਪੀਦ ਵਾਲੇ ਪਾਣੀ ਦੀ ਸਪਲਾਈ ਵਿੱਚ ਕੋਈ ਮੁਸ਼ਕਲ ਨਹੀਂ ਆਏਗੀ। ਇਸ ਮੌਕੇਉਹਨਾਂ ਨਾਲ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕਮਲਪ੍ਰੀਤ ਸਿੰਘ ਬਨੀ ਅਤੇ ਸੁੱਚਾ ਸਿੰਘ ਕਲੌੜ (ਦੋਵੇਂ ਕੌਂਸਲਰ) ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸz. ਸਿੱਧੂ ਨੇ ਦੱਸਿਆ ਕਿ ਇੱਥੇ ਜਨਰੇਟਰ ਅਤੇ ਟਰਾਂਸਫਾਰਮਰ ਲੱਗ ਗਿਆ ਹੈ ਅਤੇ ਬਿਜਲੀ ਦਾ ਕਨੈਕਸ਼ਨ ਇੱਕ ਦੋ ਦਿਨਾਂ ਵਿੱਚ ਹੋ ਜਾਵੇਗਾ। ਉਹਨਾਂ ਦੱਸਿਆ ਕਿ ਇਸ ਰਿਜ਼ਰਵਾਇਰ ਉੱਤੇ ਗਮਾਡਾ ਨੇ 11 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਇਸ ਦੀ ਪਾਣੀ ਭਰ ਕੇ ਟੈਸਟਿੰਗ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਬਿਜਲੀ ਦਾ ਕਨੈਕਸ਼ਨ ਮਿਲਦੇ ਸਾਰ ਹੀ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਆਰੰਭ ਹੋ ਜਾਵੇਗੀ। ਉਹਨਾਂ ਕਿਹਾ ਕਿ ਇਸ ਨਾਲ ਨਾ ਸਿਰਫ ਇਲਾਕੇ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮਿਲੇਗਾ ਸਗੋਂ ਇਸ ਨਾਲ ਟਿਊਬਵੈਲਾਂ ਉੱਤੇ ਨਿਰਭਰਤਾ ਵੀ ਖਤਮ ਹੋਵੇਗੀ ਅਤੇ ਧਰਤੀ ਹੇਠਲਾ ਪਾਣੀ ਬਚੇਗਾ। ਉਹਨਾਂ ਕਿਹਾ ਕਿ ਰਿਜ਼ਰਵਾਇਰ ਵਿੱਚ ਪਾਣੀ ਘਟਣ ਦੀ ਸੂਰਤ ਵਿੱਚ ਹੀ ਟਿਊਬਵੈਲਾਂ ਦਾ ਪਾਣੀ ਇਸ ਰਿਜ਼ਰਵਾਇਰ ਵਾਸਤੇ ਵਰਤਿਆ ਜਾਵੇਗਾ ਪਰ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending