Connect with us

National

ਸੋਹਣ ਸਿੰਘ ਠੰਡਲ ਭਾਜਪਾ ਵਿੱਚ ਹੋਏ ਸ਼ਾਮਲ

Published

on

 

 

ਹੁਸ਼ਿਆਰਪੁਰ, 24 ਅਕਤੂਬਰ (ਸ.ਬ.) ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਅਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਠੰਡਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸੋਹਣ ਸਿੰਘ ਠੰਡਲ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਹਨ। ਠੰਡਲ ਵਿਜੇ ਰੁਪਾਣੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਹੋਏ ਸ਼ਾਮਲ ਹਨ। ਚੱਬੇਵਾਲ ਸੀਟ ਤੋਂ ਉਨ੍ਹਾਂ ਨੂੰ ਭਾਜਪਾ ਦੇ ਉਮੀਦਵਾਰ ਐਲਾਨਿਆ ਜਾ ਸਕਦਾ ਹੈ।

Continue Reading

National

ਅੱਤਵਾਦੀਆਂ ਨੇ ਮਜ਼ਦੂਰ ਨੂੰ ਗੋਲੀ ਮਾਰ ਕੀਤਾ ਜ਼ਖਮੀ

Published

on

By

 

ਬਾਰਾਮੂਲਾ ਵਿੱਚ ਇਕ ਗ੍ਰਨੇਡ ਫਟਿਆ

ਪੁਲਵਾਮਾ, 24 ਅਕਤੂਬਰ (ਸ.ਬ.) ਜੰਮੂ-ਕਸ਼ਮੀਰ ਵਿੱਚ ਇਕ ਹੋਰ ਅੱਤਵਾਦੀ ਹਮਲਾ ਹੋਇਆ ਹੈ। ਇਸ ਵਾਰ ਅੱਤਵਾਦੀਆਂ ਨੇ ਪੁਲਵਾਮਾ ਵਿੱਚ ਗੈਰ-ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾਇਆ ਹੈ। ਗੋਲੀ ਲੱਗਣ ਨਾਲ ਮਜ਼ਦੂਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤਰਾਲ ਇਲਾਕੇ ਵਿੱਚ ਅੱਜ ਸਵੇਰੇ ਅੱਤਵਾਦੀਆਂ ਨੇ ਉੱਤਰ ਪ੍ਰਦੇਸ਼ ਦੇ ਇਕ ਮਜ਼ਦੂਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਬਿਜਨੌਰ ਨਿਵਾਸੀ ਪ੍ਰੀਤਮ ਸਿੰਘ ਨੂੰ ਬਟਾਗੁੰਡ ਪਿੰਡ ਵਿੱਚ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ, ਮਜ਼ਦੂਰ ਦੇ ਹੱਥ ਵਿੱਚ ਗੋਲੀ ਲੱਗੀ ਹੈ। ਪ੍ਰੀਤਮ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪਿਛਲੇ ਇੱਕ ਹਫ਼ਤੇ ਤੋਂ ਕਸ਼ਮੀਰ ਵਿੱਚ ਗ਼ੈਰ-ਸਥਾਨਕ ਮਜ਼ਦੂਰਾਂ ਉੱਤੇ ਲਗਾਤਾਰ ਹਮਲੇ ਹੋ ਰਹੇ ਹਨ।

ਇਸ ਤੋਂ ਇਲਾਵਾ ਬਾਰਾਮੂਲਾ ਵਿਚ ਇਕ ਅਦਾਲਤ ਦੇ ਮਾਲਖਾਨੇ ਵਿਚ ਬੰਬ ਫਟਣ ਕਾਰਨ ਇੱਕ ਪੁਲੀਸ ਕਰਮੀ ਦੇ ਜ਼ਖਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਬਾਰਾਮੂਲਾ ਵਿਚ ਇਕ ਅਦਾਲਤ ਦੇ ਮਾਲਖਾਨੇ ਵਿੱਚ ਪਿਆ ਗ੍ਰਿਨੇਡ ਫਟ ਗਿਆ, ਉਨ੍ਹਾਂ ਦੱਸਿਆ ਕਿ ਇਹ ਗ੍ਰਨੇਡ ਇਕ ਮਾਮਲੇ ਵਿਚ ਸਬੂਤ ਦੇ ਤੌਰ ਤੇ ਫੜਿਆ ਗਿਆ ਸੀ। ਇਸ ਧਮਾਕੇ ਵਿਚ ਇਕ ਪੁਲੀਸ ਕਰਮੀ ਜ਼ਖਮੀ ਹੋ ਗਿਆ ਜਿਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Continue Reading

National

ਦੋਸਤਾਂ ਵੱਲੋਂ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਸੀ ਪ੍ਰਾਪਰਟੀ ਡੀਲਰ ਦਾ ਕਤਲ

Published

on

By

 

ਨੋਇਡਾ, 24 ਅਕਤੂਬਰ (ਸ.ਬ.) ਬੀਤੇ ਦਿਨ ਗ੍ਰੇਟਰ ਨੋਇਡਾ ਦੇ ਦਾਦਰੀ ਥਾਣਾ ਖੇਤਰ ਦੇ ਨਗਲਾ ਨੈਨਸੁਖ ਪਿੰਡ ਨੇੜੇ ਹਾਈਵੇਅ ਦੇ 100 ਮੀਟਰ ਅੰਦਰ ਜੰਗਲ ਵਿੱਚ ਇਕ ਫਾਰਚੂਨਰ ਕਾਰ ਵਿੱਚ ਭਿਆਨਕ ਅੱਗ ਲੱਗਣ ਕਾਰਨ ਪ੍ਰਾਪਰਟੀ ਡੀਲਰ ਸੰਜੇ ਯਾਦਵ ਦੀ ਮੌਤ ਹੋ ਗਈ ਸੀ। ਇਹ ਦੋਸ਼ ਪ੍ਰਾਪਰਟੀ ਡੀਲਰ ਦੇ ਦੋ ਦੋਸਤਾਂ ਤੇ ਲਗਾਇਆ ਗਿਆ ਹੈ। ਜਿਸ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਸਬੰਧੀ ਉਨ੍ਹਾਂ ਲਾਸ਼ ਨੂੰ ਪੋਸਟ ਮਾਰਟਮ ਹਾਊਸ ਲਿਆਂਦਾ ਗਿਆ। ਇਸ ਦੌਰਾਨ ਮ੍ਰਿਤਕ ਸੰਜੇ ਯਾਦਵ ਦੇ ਕਈ ਦੋਸਤ ਨੋਇਡਾ ਦੇ ਸੈਕਟਰ-94 ਸਥਿਤ ਪੋਸਟਮਾਰਟਮ ਹਾਊਸ ਪੁੱਜੇ।

ਫੜੇ ਗਏ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਸਵੇਰੇ ਚਾਰ ਵਜੇ ਗਹਿਣਿਆਂ, ਪੈਸਿਆਂ ਦੇ ਲੈਣ-ਦੇਣ ਨੂੰ ਅੰਜਾਮ ਦਿੱਤਾ ਸੀ, ਕਤਲ ਕਰਨ ਤੋਂ ਬਾਅਦ ਮ੍ਰਿਤਕ ਸੰਜੇ ਨੇ ਉਸ ਦੇ ਪਹਿਨੇ ਹੋਏ ਸੋਨੇ-ਚਾਂਦੀ ਦੇ ਗਹਿਣੇ ਲੁੱਟ ਲਏ ਸਨ। ਗਹਿਣੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਬਰਾਮਦ ਕਰ ਲਏ ਹਨ।

 

Continue Reading

National

ਸ਼ਿਮਲਾ ਵਿੱਚ ਦੋ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ

Published

on

By

 

ਸ਼ਿਮਲਾ, 24 ਅਕਤੂਬਰ (ਸ.ਬ.) ਸ਼ਿਮਲਾ ਵਿੱਚ ਪੁਲੀਸ ਨੇ 5.5 ਕਿਲੋਗ੍ਰਾਮ ਹਸ਼ੀਸ਼ ਬਰਾਮਦ ਕੀਤੀ ਹੈ ਅਤੇ ਉੱਤਰਾਖੰਡ ਦੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਸ਼ਿਮਲਾ ਪੁਲੀਸ ਦੇ ਸਪੈਸ਼ਲ ਸੈਲ ਦੀ ਟੀਮ ਨੇ ਬੀਤੇ ਦਿਨ ਗੋਸਾਂਗੋ ਪੁਲ ਦੇ ਨੇੜੇ ਜਿਜੇਂਡੀ ਕੇਂਚੀ ਤੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਸੋਹਨ ਦਾਸ ਅਤੇ ਰਾਜ ਮੋਹਨ ਵਜੋਂ ਕੀਤੀ। ਸ਼ਿਮਲਾ ਦੇ ਐਸਪੀ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਉਸ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Continue Reading

Latest News

Trending