Connect with us

Mohali

ਸੜਕ ਸੁਰੱਖਿਆ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ

Published

on

 

ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਐਸ ਏ ਐਸ ਨਗਰ, 24 ਅਕਤੂਬਰ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਦੇ ਇੰਜੀਨੀਅਰਿੰਗ ਵਿਭਾਗ ਨੂੰ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਪ੍ਰੋਜੈਕਟ ਤਹਿਤ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਹੈ।

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰੋਜੈਕਟ ਨਾਗਰਿਕਾਂ ਦੀ ਸੁਰੱਖਿਆ ਦੇ ਨਾਲ-ਨਾਲ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਇੱਕ ਅਹਿਮ ਉਪਰਾਲਾ ਹੈ, ਜਿਸ ਨੂੰ ਤੈਅ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੰਮ 80 ਫੀਸਦੀ ਮੁਕੰਮਲ ਹੋ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਰੁਕਾਵਟ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇ ਅਤੇ ਬਾਕੀ ਰਹਿੰਦੇ 20 ਫੀਸਦੀ ਕੰਮ ਨੂੰ ਵੀ ਪੂਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਐਨ. ਆਈ. ਸੀ. ਰਾਹੀਂ ਪ੍ਰੋਜੈਕਟ ਨੂੰ ਵਾਹਨ ਐਪ ਨਾਲ ਜੋੜਨ ਤਾਂ ਜੋ ਉਲੰਘਣਾ ਕਰਨ ਵਾਲੇ ਨੂੰ ਆਪਣੇ-ਆਪ ਹੀ ਚਲਾਨ ਜਾਰੀ ਕੀਤੇ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਬਲੈਕ ਸਪਾਟਸ ਨੂੰ ਠੀਕ ਕਰਨ ਲਈ ਜਿੰਮੇਵਾਰ ਵੱਖ-ਵੱਖ ਏਜੰਸੀਆਂ ਜਿਵੇਂ ਕਿ ਐਨ. ਐਚ. ਏ. ਆਈ., ਗਮਾਡਾ, ਐਮ. ਸੀ. ਮੁਹਾਲੀ, ਪੀ.ਡਬਲਯੂ.ਡੀ ਅਤੇ ਐਮ. ਸੀ. ਜ਼ੀਰਕਪੁਰ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਲਈ ਸੁਰੱਖਿਅਤ ਰਾਹ ਨੂੰ ਯਕੀਨੀ ਬਣਾਉਣ ਲਈ ਬਾਕੀ ਰਹਿੰਦੇ ਕੰਮ ਨੂੰ 12 ਨਵੰਬਰ ਤੱਕ ਪੂਰਾ ਕਰਨ। ਉਨ੍ਹਾਂ ਐਨ. ਐਚ. ਏ. ਆਈ ਦੇ ਅਧਿਕਾਰੀਆਂ ਨੂੰ ਜ਼ੀਰਕਪੁਰ ਚੌਂਕ ਦੀਆਂ ਬੰਦ ਪਈਆਂ ਲਾਈਟਾਂ ਨੂੰ ਤੁਰੰਤ ਪ੍ਰਭਾਵ ਨਾਲ ਚਾਲੂ ਕਰਨ ਦੇ ਨਾਲ-ਨਾਲ ਦੈੜੀ (ਬਨੂੜ) ਟੀ ਪੁਆਇੰਟ ਵਿਖੇ ਨਵੀਆਂ ਲਾਈਟਾਂ ਲਗਾਉਣ ਲਈ ਵੀ ਕਿਹਾ ਤਾਂ ਜੋ ਲੋਕਾਂ ਦੀ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਬਰਕਰਾਰ ਰੱਖਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਮੁਹਾਲੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਬੰਦ ਕੀਤੀਆਂ ਲਾਲ ਬੱਤੀਆਂ ਖਾਸ ਕਰਕੇ ਫੋਰਟਿਸ ਹਸਪਤਾਲ 9/10 ਅਤੇ 10/11 ਦੀਆਂ ਲਾਈਟਾਂ ਨੂੰ ਚਾਲੂ ਕਰਨ। ਉਨ੍ਹਾਂ ਗਮਾਡਾ ਨੂੰ ਉਸਾਰੀ ਅਧੀਨ ਚੌਕ ਨੂੰ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਚੌਕ ਆਵਾਜਾਈ ਦੇ ਸੁਚਾਰੂ ਪ੍ਰਵਾਹ ਵਿੱਚ ਅਹਿਮ ਭੂਮਿਕਾ ਨਿਭਾਏਗਾ, ਇਸ ਲਈ ਇਨ੍ਹਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ।

ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਕਮਿਸ਼ਨਰ ਐਮ ਸੀ ਮੁਹਾਲੀ ਟੀ ਬੈਨਿਥ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਢਿੱਲੋਂ, ਚੀਫ ਇੰਜਨੀਅਰ ਐਮ ਸੀ ਨਰੇਸ਼ ਬੱਤਾ, ਜੁਆਇੰਟ ਡਾਇਰੈਕਟਰ ਲੀਡ ਏਜੰਸੀ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇਸ ਰਾਜ ਅਤੇ ਹੋਰ ਸਬੰਧਤ ਵਿਭਾਗਾਂ ਨੇ ਸ਼ਮੂਲੀਅਤ ਕੀਤੀ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending