Chandigarh
ਚੰਡੀਗੜ੍ਹ ਦੇ ਯੋਗੇਸ਼ ਕੌਸ਼ਿਕ ਨੇ ਹਰਿਆਣਾ ਸਿਵਲ ਸੇਵਾਵਾਂ ਨਿਆਂਇਕ ਪ੍ਰੀਖਿਆ ਵਿੱਚ ਹਾਸਿਲ ਕੀਤਾ 86ਵਾਂ ਰੈਂਕ
ਚੰਡੀਗੜ੍ਹ, 26 ਅਕਤੂਬਰ (ਸ.ਬ.) ਚੰਡੀਗੜ੍ਹ ਦੇ ਸੈਕਟਰ 22 ਦੇ 24 ਸਾਲਾ ਯੋਗੇਸ਼ ਕੌਸ਼ਿਕ ਨੇ ਪ੍ਰਸਿੱਧ ਹਰਿਆਣਾ ਸਿਵਲ ਸੇਵਾਵਾਂ (ਨਿਆਇਕ ਸ਼੍ਰੇਣੀ) ਪ੍ਰੀਖਿਆ 2024 ਵਿੱਚ 86ਵਾਂ ਰੈਂਕ ਹਾਸਲ ਕੀਤਾ ਹੈ। ਨੈਸ਼ਨਲ ਲਾਅ ਯੂਨੀਵਰਸਿਟੀ, ਜੋਧਪੁਰ ਦੇ ਗ੍ਰੈਜੂਏਟ ਯੋਗੇਸ਼ ਨੇ ਲਿਖਤੀ ਪ੍ਰੀਖਿਆ ਵਿੱਚ 506 ਨੰਬਰ ਪ੍ਰਾਪਤ ਕਰਕੇ ਉਹ ਚੋਟੀ ਦੇ ਰੈਂਕਾਂ ਵਿੱਚ ਸ਼ਾਮਲ ਰਹੇ। ਹਾਲਾਂਕਿ ਇੰਟਰਵਿਊ ਵਿੱਚ ਕੁਝ ਘੱਟ ਨੰਬਰਾਂ ਦੇ ਕਾਰਨ ਉਹਨਾਂ ਦਾ ਰੈਂਕ 86ਵਾਂ ਹੋਇਆ।
ਯੋਗੇਸ਼ ਦੇ ਮਾਤਾ ਪਿਤਾ ਆਪਣੇ ਪੁੱਤਰ ਦੀ ਕਾਮਯਾਬੀ ਤੇ ਬੇਹਦ ਮਾਣ ਮਹਿਸੂਸ ਕਰ ਰਹੇ ਹਨ। ਉਸਦੇ ਪਿਤਾ ਸਤੀਸ਼ ਕੌਸ਼ਿਕ ਹਾਲ ਹੀ ਵਿੱਚ ਭਾਰਤੀ ਰੇਲਵੇ ਤੋਂ ਸੀਨੀਅਰ ਸੈਕਸ਼ਨ ਇੰਜੀਨੀਅਰ ਦੇ ਤੌਰ ਤੇ ਰਿਟਾਇਰ ਹੋਏ ਹਨ। ਉਸਦੇ ਮਾਤਾ ਅਨੀਤਾ ਕੌਸ਼ਿਕ ਹਰਿਆਣਾ ਸਕੂਲ ਸਿੱਖਿਆ ਵਿਭਾਗ ਵਿੱਚ ਲੈਕਚਰਾਰ ਹਨ।
Chandigarh
ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
ਚੰਡੀਗੜ੍ਹ, 2 ਨਵੰਬਰ (ਸ.ਬ.) ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਸੈਕਟਰ 8 ਸੀ ਚੰਡੀਗੜ੍ਹ ਵਿਖੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ।
ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਵੱਲੋਂ ਇਲਾਹੀ ਕੀਰਤਨ ਅਤੇ ਸਿਮਰਨ ਦੁਆਰਾ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਹਨਾਂ ਤੋਂ ਇਲਾਵਾ ਭਾਈ ਸੁੱਚਾ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਜਗਦੀਪ ਸਿੰਘ ਅਤੇ ਭਾਈ ਮਨਪ੍ਰੀਤ ਸਿੰਘ ਸਮੂਹ ਜਥਿਆਂ ਨੇ ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Chandigarh
ਸ਼ੰਭੂ ਧਰਨੇ ਤੇ ਇੱਕ ਹੋਰ ਕਿਸਾਨ ਦੀ ਮੌਤ
ਚੰਡੀਗੜ੍ਹ, 2 ਨਵੰਬਰ (ਸ.ਬ.) ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ਤੇ ਕਿਸਾਨ ਮੋਰਚੇ ਤੇ ਗਏ ਇੱਕ ਹੋਰ ਕਿਸਾਨ ਦੀ ਬੀਤੀ ਰਾਤ ਮੌਤ ਹੋ ਗਈ। ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਉਹ ਮੋਗਾ ਦਾ ਰਹਿਣ ਵਾਲਾ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰ ਦੀ ਉਦਾਸੀਨਤਾ ਅਤੇ ਅਣਗਹਿਲੀ ਕਾਰਨ ਉਹ ਸ਼ੰਭੂ ਸਰਹੱਦ ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਿਆ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ।
ਬਲਵਿੰਦਰ ਸਿੰਘ ਕੁਝ ਦਿਨਾਂ ਤੋਂ ਬੀਮਾਰ ਸਨ। ਉਸ ਦੀ ਸਿਹਤ ਵਿਗੜਨ ਤੇ ਉਸ ਨੂੰ ਪਹਿਲਾਂ ਰਾਜਪੁਰਾ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਪਾਈ ਗਈ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਅਤੇ ਅਖੀਰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਬੀਤੀ ਦੇਰ ਰਾਤ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੀ.ਜੀ.ਆਈ. ਵਿੱਚ ਰੱਖਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਬੇਰੁਖੀ ਕਾਰਨ ਕਿਸਾਨ ਸ਼ਹੀਦ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਪਰਾਲੀ ਦੇ ਮਾਮਲੇ ਵਿੱਚ ਕਿਸਾਨਾਂ ਨੂੰ ਨਿਸ਼ਾਨਾ ਬਣਾ ਕੇ ਕੇਸ ਦਰਜ ਕੀਤੇ ਜਾ ਰਹੇ ਹਨ। ਜਦੋਂ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਦੀ ਹਵਾ ਪੰਜਾਬ ਨਾਲੋਂ ਵੀ ਪ੍ਰਦੂਸ਼ਣ ਨੇ ਪਰ ਉੱਥੇਂ ਕਿਸੇ ਵੀ ਕਿਸਾਨ ਤੇ ਪਰਚਾ ਦਰਜ ਨਹੀਂ ਹੁੰਦਾ ਕਿਉਂਕਿ ਯੂਪੀ ਵਿੱਚ ਡਬਲ ਇੰਜਣ ਦੀ ਸਰਕਾਰ ਹੈ।
ਬਲਵਿੰਦਰ ਸਿੰਘ ਦੀ ਮੌਤ ਨੇ ਇੱਕ ਵਾਰ ਫਿਰ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਅਤੇ ਅਸੰਤੁਸ਼ਟੀ ਵਧਾ ਦਿੱਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਅਣਗਹਿਲੀ ਕਾਰਨ ਕਿਸਾਨ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਦੀ ਸਿਹਤ ਅਤੇ ਮਾਨਸਿਕ ਸਥਿਤੀ ਤੇ ਮਾੜਾ ਅਸਰ ਪੈ ਰਿਹਾ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਅੰਦੋਲਨ ਦੌਰਾਨ ਅਜਿਹੀਆਂ ਮੁਸ਼ਕਲਾਂ ਅਤੇ ਦੁਖਦਾਈ ਘਟਨਾਵਾਂ ਦਾ ਸਾਹਮਣਾ ਨਾ ਕਰਨਾ ਪਵੇ।
Chandigarh
ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ ਆਪ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ
ਪੁਲੀਸ ਨੇ ਧਰਨੇ ਦੀ ਅਗਵਾਈ ਕਰ ਰਹੇ ਕਈ ਮੰਤਰੀਆਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 30 ਅਕਤੂਬਰ (ਸ.ਬ.) ਸੂਬੇ ਵਿੱਚ ਝੋਨੇ ਦੀ ਹੌਲੀ ਲਿਫਟਿੰਗ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ।
ਆਪ ਆਗੂ ਅਤੇ ਸਮਰਥਕ ਜਦੋਂ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧ ਰਹੇ ਸਨ ਤਾਂ ਚੰਡੀਗੜ੍ਹ ਪੁਲੀਸ ਵਲੋਂ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਗਿਆ ਅਤੇ ਆਪ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਅਤੇ ਹਰਜੋਤ ਬੈਂਸ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਗਿਆ।
ਇਸ ਮੌਕੇ ਆਪ ਆਗੂਆਂ ਨੇ ਕੇਂਦਰ ਤੋਂ ਮੰਗ ਕੀਤੀ ਕਿ ਝੋਨੇ ਦੀ ਲਿਫਟਿੰਗ ਜਲਦੀ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਉਨ੍ਹਾਂ ਨੂੰ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਉਹਨਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਪਿਆ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ।
-
Mohali1 month ago
ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਸੰਪੰਨ
-
Punjab2 months ago
ਅੰਮ੍ਰਿਤਸਰ ਹਵਾਈ ਅੱਡੇ ਤੇ ਐੱਨ ਆਰ ਆਈ ਗ੍ਰਿਫਤਾਰ
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਕੋਲੰਬੀਆ ਵਿੱਚ ਮਹਿਸੂਸ ਹੋਏ ਭੂਚਾਲ ਦੇ 2 ਝਟਕੇ
-
International1 month ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali2 months ago
ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਸਵੱਛਤਾ ਹਫਤੇ ਦਾ ਆਗਾਜ਼
-
Mohali1 month ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
Mohali2 months ago
ਮਾਲਵਿੰਦਰ ਮਾਲੀ ਨੂੰ ਪਟਿਆਲਾ ਜੇਲ੍ਹ ਭੇਜਿਆ