Connect with us

Chandigarh

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

Published

on

 

ਚੰਡੀਗੜ੍ਹ, 26 ਅਕਤੂਬਰ (ਸ.ਬ.) ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵਲੋਂ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮਾਹਿਰਾਂ ਨੇ ਤਣਾਅ ਪ੍ਰਬੰਧਨ ਲਈ ਵੱਖ-ਵੱਖ ਉਪਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਤਣਾਅ ਪ੍ਰਬੰਧਨ ਵਿੱਚ ਪਰਿਵਾਰ, ਸਮਾਜ, ਸਮੇਂ ਅਤੇ ਨਿੱਜੀ ਵਿਚਾਰਾਂ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਹਨਾਂ ਨੇ ਅਧਿਕਾਰੀਆਂ ਨੂੰ ਉਹਨਾਂ ਦੇ ਪੇਸ਼ੇਵਰ ਅਤੇ ਨਿੱਜੀ ਜੀਵਨ ਵਿੱਚ ਪੈਦਾ ਹੋਣ ਵਾਲੇ ਤਣਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਮਦਦ ਕਰਨ ਲਈ ਅਹਿਮ ਜਾਣਕਾਰੀ ਪ੍ਰਦਾਨ ਕੀਤੀ।

ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ ਜੀਵਨ ਜੀਣ ਲਈ ਕੰਮ ਅਤੇ ਨਿੱਜੀ ਜ਼ਿੰਦਗੀ ਦਰਮਿਆਨ ਸੰਤੁਲਨ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਆਪਣੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਆਪਣੇ ਸ਼ੌਕ, ਪਰਿਵਾਰ ਅਤੇ ਆਰਾਮ ਲਈ ਸਮਾਂ ਕੱਢਣ ਵਾਸਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਅਤੇ ਸੰਪੂਰਨ ਜੀਵਨ ਜਿਊਣ ਲਈ ਤਣਾਅ ਪ੍ਰਬੰਧਨ ਬਹੁਤ ਜ਼ਰੂਰੀ ਹੈ। ਮੰਤਰੀ ਨੇ ਕਿਹਾ ਕਿ ਪ੍ਰਭਾਵੀ ਢੰਗ ਨਾਲ ਸਮਾਂ ਪ੍ਰਬੰਧਨ ਕਰਕੇ ਤਣਾਅ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ, ਇਸ ਲਈ ਅਸਲ ਸਮਾਂ-ਸੀਮਾ ਨਿਰਧਾਰਤ ਕਰਕੇ ਕਾਰਜਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਲੋੜੀਂਦੀ ਨੀਂਦ ਯਕੀਨੀ ਬਣਾ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ।

ਸ. ਖੁੱਡੀਆਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਕੰਮ ਨਾਲ ਸਬੰਧਤ ਕੋਈ ਸਮੱਸਿਆ ਪੇਸ਼ ਆ ਰਹੀ ਹੈ ਤਾਂ ਉਹ ਮਦਦ ਅਤੇ ਸਹਾਇਤਾ ਲਈ ਹਮੇਸ਼ਾ ਉਪਲਬਧ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਦੇ ਪਸ਼ੂ-ਪਾਲਕਾਂ ਤੱਕ ਵਿਭਾਗ ਦੀਆਂ ਨੀਤੀਆਂ ਤੇ ਪ੍ਰੋਗਰਾਮ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਤਣਾਅ ਪ੍ਰਬੰਧਨ ਵਿੱਚ ਪਰਿਵਾਰ, ਸਮਾਂ, ਕੰਮ, ਸਾਦਾ ਜੀਵਨ ਅਤੇ ਸਕਾਰਾਤਮਕ ਰਵੱਈਏ ਦੀ ਮਹੱਤਤਾ ਬਾਰੇ ਜਾਜਣਕਾਰੀ ਦਿੱਤੀ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਗਸੀਪਾ ਦੇ ਕੋਰਸ ਡਾਇਰੈਕਟਰ ਗਗਨਦੀਪ ਸ਼ਰਮਾ ਅਤੇ ਕੋਰਸ ਕੋਆਰਡੀਨੇਟਰ ਪ੍ਰਭਜੋਤ ਸਿੰਘ ਵੀ ਮੌਜੂਦ ਸਨ।

Continue Reading

Chandigarh

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Published

on

By

 

ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਮਨੋਜ ਉਰਫ ਮੋਜੀ ਵਸਨੀਕ ਡੀ ਐਮ ਸੀ, ਚੰਡੀਗੜ੍ਹ ਨੂੰ ਵਿਸ਼ਵਕਰਮਾ ਮੰਦਿਰ ਨੇੜਲੇ ਪਾਰਕ ਤੋਂ ਕਾਬੂ ਕਰਕੇ ਗ੍ਰਿਫਤਾਰ ਕਰਕੇ ਉਸ ਪਾਸੋਂ 48 ਕੁਆਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ।

ਇਸ ਸਬੰਧੀ ਥਾਣਾ ਮਲੋਆ ਵਿਖੇ ਐਕਸਾਈਜ ਐਕਟ ਦੀ ਧਾਰਾ 61-1-14 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਬਾਅਦ ਵਿਚ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Continue Reading

Chandigarh

ਜਨਤਕ ਥਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਤਿੰਨ ਵਿਅਕਤੀ ਕਾਬੂ

Published

on

By

 

ਚੰਡੀਗੜ੍ਹ, 2 ਜਨਵਰੀ (ਸ.ਬ.) ਚੰਡੀਗੜ੍ਹ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਜਨਤਕ ਥਾਵਾਂ ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ। ਇਸ ਸਬੰਧੀ ਪੁਲੀਸ ਨੇ ਪੰਜਾਬ ਪੁਲੀਸ ਐਕਟ 2007 ਦੀ ਧਾਰਾ 68-1(ਬੀ) ਅਤੇ ਆਈ ਪੀ ਸੀ ਦੀ ਧਾਰਾ 510 ਅਧੀਨ ਮਾਮਲੇ ਦਰਜ ਕੀਤੇ ਹਨ। ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Continue Reading

Chandigarh

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ ਭਲਕੇ

Published

on

By

 

ਚੰਡੀਗੜ੍ਹ, 2 ਜਨਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ਆਨਲਾਈਨ ਐਨ ਆਰ.ਆਈ ਮਿਲਣੀ 3 ਜਨਵਰੀਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ ਰਾਹੀਂ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸਤੋਂ ਇਲਾਵਾ ਐਨ. ਆਰ. ਆਈ. ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ ਤੇ ਵੀ ਭੇਜ ਸਕਦੇ ਹਨ।

Continue Reading

Latest News

Trending