Connect with us

Punjab

ਗੈਸ ਸਿਲੰਡਰ ਫਟਣ ਕਾਰਨ ਔਰਤ ਸਮੇਤ 4 ਵਿਅਕਤੀ ਝੁਲਸੇ

Published

on

 

 

ਲੁਧਿਆਣਾ, 26 ਅਕਤੂਬਰ (ਸ.ਬ.) ਚੰਡੀਗੜ੍ਹ ਰੋਡ ਤੇ ਸਥਿਤ ਮੋਤੀ ਨਗਰ ਇਲਾਕੇ ਅਧੀਨ ਪੈਂਦੀ ਭਗਤ ਸਿੰਘ ਕਾਲੋਨੀ ਵਿੱਚ ਦੇਰ ਰਾਤ ਗੈਸ ਸਿਲੰਡਰ ਫਟਣ ਨਾਲ ਇਕ ਔਰਤ ਬੁਰੀ ਤਰ੍ਹਾਂ ਝੁਲਸ ਗਈ ਅਤੇ 3 ਹੋਰ ਲੋਕ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਇਲਾਕਾ ਨਿਵਾਸੀਆਂ ਵੱਲੋਂ ਸਾਰੇ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।

 

Continue Reading

Chandigarh

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

Published

on

By

 

ਚੰਡੀਗੜ੍ਹ, 26 ਅਕਤੂਬਰ (ਸ.ਬ.) ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵਲੋਂ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮਾਹਿਰਾਂ ਨੇ ਤਣਾਅ ਪ੍ਰਬੰਧਨ ਲਈ ਵੱਖ-ਵੱਖ ਉਪਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਤਣਾਅ ਪ੍ਰਬੰਧਨ ਵਿੱਚ ਪਰਿਵਾਰ, ਸਮਾਜ, ਸਮੇਂ ਅਤੇ ਨਿੱਜੀ ਵਿਚਾਰਾਂ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਹਨਾਂ ਨੇ ਅਧਿਕਾਰੀਆਂ ਨੂੰ ਉਹਨਾਂ ਦੇ ਪੇਸ਼ੇਵਰ ਅਤੇ ਨਿੱਜੀ ਜੀਵਨ ਵਿੱਚ ਪੈਦਾ ਹੋਣ ਵਾਲੇ ਤਣਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਮਦਦ ਕਰਨ ਲਈ ਅਹਿਮ ਜਾਣਕਾਰੀ ਪ੍ਰਦਾਨ ਕੀਤੀ।

ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ ਜੀਵਨ ਜੀਣ ਲਈ ਕੰਮ ਅਤੇ ਨਿੱਜੀ ਜ਼ਿੰਦਗੀ ਦਰਮਿਆਨ ਸੰਤੁਲਨ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਆਪਣੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਆਪਣੇ ਸ਼ੌਕ, ਪਰਿਵਾਰ ਅਤੇ ਆਰਾਮ ਲਈ ਸਮਾਂ ਕੱਢਣ ਵਾਸਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਅਤੇ ਸੰਪੂਰਨ ਜੀਵਨ ਜਿਊਣ ਲਈ ਤਣਾਅ ਪ੍ਰਬੰਧਨ ਬਹੁਤ ਜ਼ਰੂਰੀ ਹੈ। ਮੰਤਰੀ ਨੇ ਕਿਹਾ ਕਿ ਪ੍ਰਭਾਵੀ ਢੰਗ ਨਾਲ ਸਮਾਂ ਪ੍ਰਬੰਧਨ ਕਰਕੇ ਤਣਾਅ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ, ਇਸ ਲਈ ਅਸਲ ਸਮਾਂ-ਸੀਮਾ ਨਿਰਧਾਰਤ ਕਰਕੇ ਕਾਰਜਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਲੋੜੀਂਦੀ ਨੀਂਦ ਯਕੀਨੀ ਬਣਾ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ।

ਸ. ਖੁੱਡੀਆਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਕੰਮ ਨਾਲ ਸਬੰਧਤ ਕੋਈ ਸਮੱਸਿਆ ਪੇਸ਼ ਆ ਰਹੀ ਹੈ ਤਾਂ ਉਹ ਮਦਦ ਅਤੇ ਸਹਾਇਤਾ ਲਈ ਹਮੇਸ਼ਾ ਉਪਲਬਧ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਦੇ ਪਸ਼ੂ-ਪਾਲਕਾਂ ਤੱਕ ਵਿਭਾਗ ਦੀਆਂ ਨੀਤੀਆਂ ਤੇ ਪ੍ਰੋਗਰਾਮ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਤਣਾਅ ਪ੍ਰਬੰਧਨ ਵਿੱਚ ਪਰਿਵਾਰ, ਸਮਾਂ, ਕੰਮ, ਸਾਦਾ ਜੀਵਨ ਅਤੇ ਸਕਾਰਾਤਮਕ ਰਵੱਈਏ ਦੀ ਮਹੱਤਤਾ ਬਾਰੇ ਜਾਜਣਕਾਰੀ ਦਿੱਤੀ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਗਸੀਪਾ ਦੇ ਕੋਰਸ ਡਾਇਰੈਕਟਰ ਗਗਨਦੀਪ ਸ਼ਰਮਾ ਅਤੇ ਕੋਰਸ ਕੋਆਰਡੀਨੇਟਰ ਪ੍ਰਭਜੋਤ ਸਿੰਘ ਵੀ ਮੌਜੂਦ ਸਨ।

Continue Reading

Mohali

ਵੱਖ-ਵੱਖ ਰਾਜਾਂ ਵਿੱਚ ਕੋਲਡ ਸਟੋਰੇਜ ਵਿੱਚ ਨਿਵੇਸ਼ ਦੇ ਨਾਮ ਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਮੈਂਬਰ ਕਾਬੂ

Published

on

By

 

 

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ ਵੱਖ-ਵੱਖ ਰਾਜਾਂ ਵਿੱਚ ਕੋਲਡ ਸਟੋਰੇਜ ਵਿੱਚ ਨਿਵੇਸ਼ ਦੇ ਨਾਮ ਤੇ ਠੱਗੀ ਮਾਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਕਾਬੂ ਕੀਤਾ ਹੈ। ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਥਾਣਾ ਫੇਜ਼ 11 ਦੇ ਮੁੱਖ ਅਫਸਰ ਇਸੰਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਵਲੋਂ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਵਿਅਕਤੀ ਸ਼ੋਨਿਕ ਮਾਰੀਆ ਵਾਸੀ ਮਹਿਣੀ ਗੇਟ, ਫਗਵਾੜਾ, ਜਿਲ੍ਹਾ ਕਪੂਰਥਲਾ ਨੂੰ ਪੁਲੀਸ ਵਲੋਂ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਠੱਗਾਂ, ਚੋਰਾਂ, ਲੁਟੇਰਿਆਂ ਅਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁੰਹਿਮ ਤਹਿਤ ਖੁਫੀਆ ਜਾਣਕਾਰੀ ਦੇ ਆਧਾਰ ਤੇ ਆਈ ਪੀ ਸੀ ਦੀ ਧਾਰਾ 406,420,120 ਬੀ ਤਹਿਤ ਦੋ ਮਾਮਲਿਆਂ ਦੇ ਸੰਬੰਧ ਵਿੱਚ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਵਿਅਕਤੀ ਅਤੇ ਇਸਦੇ ਪਿਤਾ ਮਹੇਸ਼ ਮਾਰੀਆ ਵਲੋਂ ਉਕਤ ਮੁਕੱਦਮਿਆਂ ਵਿੱਚ ਕਰੀਬ 20 ਲੱਖ ਰੁਪਏ ਦੀ ਠੱਗੀ ਮਾਰੀ ਗਈ ਸੀ। ਇਹਨਾਂ ਵਿਅਕਤੀਆਂ ਤੇ ਹੋਰਨਾਂ ਵੱਖੋ-ਵੱਖ ਸੂਬਿਆਂ ਵਿੱਚ ਵੀ ਕਰੀਬ 5 ਮੁਕੱਦਮੇ ਦਰਜ ਹਨ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਮੁਲਜਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਕੱਦਮੇ ਵਿੱਚ ਸ਼ਾਮਿਲ ਮਹੇਸ਼ ਮਾਰੀਆ ਫਰਾਰ ਹੈ ਜਿਸਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

Continue Reading

Mohali

ਦਸ਼ਮੇਸ਼ ਵੈਲਫੇਅਰ ਕੌਂਸਲ ਵੱਲੋਂ ਕੀਤੀ ਪਟਾਕਿਆਂ ਉੱਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਮੰਗ

Published

on

By

 

ਪਟਾਕਿਆਂ ਦੀ ਥਾਂ ਇੱਕ ਦੂਜੇ ਨੂੰ ਬੂਟੇ ਗਿਫਟ ਕਰਨ ਲੋਕ : ਮਨਜੀਤ ਸਿੰਘ ਮਾਨ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਪੰਜਾਬ ਵਿੱਚ ਪਟਾਕਿਆਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਉੱਤੇ ਉਹਨਾਂ ਦੇ ਖਿਲਾਫ ਪਰਚੇ ਕਰ ਰਹੀ ਹੈ, ਉਹਨਾਂ ਦੀ ਜ਼ਮੀਨ ਨੂੰ ਰੈਡ ਲਾਈਨ ਐਂਟਰੀ ਵਿੱਚ ਪਾ ਰਹੀ ਹੈ ਅਤੇ ਦੂਜੇ ਪਾਸੇ ਪ੍ਰਦੂਸ਼ਣ ਨੂੰ ਖੁਦ ਬੜਾਵਾ ਦਿੰਦੇ ਹੋਏ ਦਿਵਾਲੀ ਮੌਕੇ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਰਹੀ ਹੈ ਜਿਸ ਨਾਲ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਨੰਗੇ ਚਿੱਟੇ ਰੂਪ ਵਿੱਚ ਸਾਹਮਣੇ ਆ ਗਿਆ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸਰਕਾਰ ਲੋਕਾਂ ਨੂੰ ਦਿਵਾਲੀ ਦੇ ਮੌਕੇ ਤੇ ਵੱਖ-ਵੱਖ ਤਰ੍ਹਾਂ ਦੇ ਬੂਟੇ ਗਿਫਟ ਵਜੋਂ ਵੰਡਣ ਦੀ ਪ੍ਰੇਰਨਾ ਦਿੰਦੀ ਅਤੇ ਖੁਦ ਵੀ ਆਪਣੇ ਜੰਗਲਾਤ ਮਹਿਕਮੇ ਰਾਹੀਂ ਅਜਿਹਾ ਕੋਈ ਕਦਮ ਚੁੱਕਦੀ, ਜਿਸ ਨਾਲ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦਾ ਮੌਕਾ ਵੀ ਮਿਲਦਾ ਅਤੇ ਪ੍ਰਦੂਸ਼ਣ ਨਾਲ ਲੜਨ ਲਈ ਉਹ ਆਪਣੇ ਘਰਾਂ ਵਿੱਚ ਬੂਟੇ ਵੀ ਲਗਾਉਂਦੇ। ਪਰ ਅਜਿਹਾ ਕਰਨ ਦੀ ਥਾਂ ਉਲਟਾ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਕੇ ਸਰਕਾਰ ਨੇ ਪ੍ਰਦੂਸ਼ਣ ਵਧਾਉਣ ਦਾ ਹੀ ਕੰਮ ਕੀਤਾ ਹੈ।

ਉਹਨਾਂ ਕਿਹਾ ਕਿ ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿੱਥੇ ਅਦਾਲਤ ਵੱਲੋਂ ਪਟਾਕਿਆਂ ਉੱਤੇ ਬੈਨ ਲਗਾਇਆ ਗਿਆ ਹੈ ਤਾਂ ਫਿਰ ਪੰਜਾਬ ਵਿੱਚ ਅਜਿਹਾ ਕਿਉਂ ਨਹੀਂ ਹੋ ਸਕਦਾ? ਉਹਨਾਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀ ਬੇਨਤੀ ਕੀਤੀ ਕਿ ਇਸ ਮਾਮਲੇ ਵਿੱਚ ਆਪਣੇ ਪੱਧਰ ਤੇ ਨੋਟਿਸ ਲੈ ਕੇ ਦਿਵਾਲੀ ਮੌਕੇ ਪੰਜਾਬ ਵਿੱਚ ਪਟਾਕਿਆਂ ਦੀ ਵਰਤੋਂ ਉੱਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ ਅਤੇ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਈ ਜਾਵੇ।

Continue Reading

Latest News

Trending