National
ਪ੍ਰਧਾਨ ਮੰਤਰੀ ਮੋਦੀ ਅਤੇ ਸਪੇਨ ਦੇ ਰਾਸ਼ਟਰਪਤੀ ਸਾਂਚੇਜ਼ ਵੱਲੋਂ ਟਾਟਾ ਏਅਰਬੱਸ ਸੀ-295 ਏਅਰਕ੍ਰਾਫਟ ਪਲਾਂਟ ਦਾ ਉਦਘਾਟਨ
ਵਡੋਦਰਾ, 28 ਅਕਤੂਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਾਟਾ-ਏਅਰਬੱਸ ਸੀ-295 ਏਅਰਕ੍ਰਾਫਟ ਪਲਾਂਟ ਦੇ ਉਦਘਾਟਨ ਤੋਂ ਬਾਅਦ ਸੋਮਵਾਰ ਨੂੰ ਵਡੋਦਰਾ ਦੇ ਮਸ਼ਹੂਰ ਲਕਸ਼ਮੀ ਵਿਲਾਸ ਪੈਲੇਸ ਦੇ ਦਰਬਾਰ ਹਾਲ ਵਿੱਚ ਸਪੇਨ ਦੇ ਰਾਸ਼ਟਰਪਤੀ ਪੇਡਰੋ ਸਾਂਚੇਜ਼ ਨਾਲ ਮੁਲਾਕਾਤ ਕੀਤੀ। ਪੇਡਰੋ ਸਾਂਚੇਜ਼ ਨਾਲ ਦੁਵੱਲੀ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਮੋਦੀ ਨੇ ਸਾਂਚੇਜ਼ ਨੂੰ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਮੈਨੂੰ ਦੀਵਾਲੀ ਦੇ ਤਿਉਹਾਰ ਦੌਰਾਨ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਰੋਸ਼ਨੀ, ਉਤਸ਼ਾਹ, ਆਨੰਦ, ਊਰਜਾ ਅਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੈ। ਇਸੇ ਤਰ੍ਹਾਂ ਤੁਹਾਡੀ ਫੇਰੀ ਨੇ ਸਾਡੇ ਸਬੰਧਾਂ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਭਰਿਆ ਹੈ।
ਇਸ ਤੋਂ ਪਹਿਲਾਂ ਵਡੋਦਰਾ ਵਿੱਚ ਟਾਟਾ-ਏਅਰਬੱਸ ਏਅਰਕ੍ਰਾਫਟ ਅਸੈਂਬਲੀ ਸਹੂਲਤ ਦੇ ਉਦਘਾਟਨ ਦੌਰਾਨ ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਪ੍ਰਸਿੱਧ ਸਪੈਨਿਸ਼ ਗਿਟਾਰਿਸਟ ਪਾਕੋ ਡੇ ਦਾ ਜ਼ਿਕਰ ਕਰਦਿਆਂ ਭਾਰਤ ਅਤੇ ਸਪੇਨ ਦਰਮਿਆਨ ਸੱਭਿਆਚਾਰਕ ਅਤੇ ਉਦਯੋਗਿਕ ਸਬੰਧਾਂ ਬਾਰੇ ਭਾਸ਼ਨ ਦਿੱਤਾ ਕੀਤਾ। ਸਾਂਚੇਜ਼ ਨੇ ਕਿਹਾ ਕਿ 1960 ਦੇ ਦਹਾਕੇ ਦੇ ਅਖੀਰ ਵਿੱਚ ਪ੍ਰਤਿਭਾਸ਼ਾਲੀ ਪਾਕੋ ਡੀ ਲੂਸੀਆ ਅਤੇ ਮਹਾਨ ਭਾਰਤੀ ਸੰਗੀਤਕਾਰ ਰਵੀ ਸ਼ੰਕਰ ਨੇ ਸੰਗੀਤ ਰਾਹੀਂ ਸਾਡੇ ਦੋਵਾਂ ਦੇਸ਼ਾਂ ਨੂੰ ਨੇੜੇ ਲਿਆਂਦਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਅੱਜ ਵਡੋਦਰਾ ਵਿੱਚ ਇੱਕ ਰੋਡ ਸ਼ੋਅ ਵਿੱਚ ਹਿੱਸਾ ਲਿਆ, ਉਹ ਟਾਟਾ ਐਡਵਾਂਸਡ ਸਿਸਟਮਜ਼ ਲਿਮਟਿਡ ਦੀ ਏਅਰਕ੍ਰਾਫਟ ਅਸੈਂਬਲੀ ਸਹੂਲਤ ਦਾ ਉਦਘਾਟਨ ਕਰਨ ਜਾ ਰਹੇ ਸਨ। ਇਸ ਦੌਰਾਨ ਆਗੂਆਂ ਦੇ ਸਵਾਗਤ ਲਈ ਸ਼ਹਿਰ ਨੂੰ ਲਾਈਟਾਂ ਨਾਲ ਸਜਾਇਆ ਗਿਆ। ਵਡੋਦਰਾ ਦੇ ਵਸਨੀਕਾਂ ਨੇ ਇਸ ਦੌਰੇ ਦਾ ਭਰਵਾਂ ਸਵਾਗਤ ਕਰਦਿਆਂ ਉਤਸ਼ਾਹ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਸਾਂਚੇਜ਼ ਅੱਜ ਵਡੋਦਰਾ ਵਿੱਚ ਟਾਟਾ-ਏਅਰਬੱਸ ਦੇ ਸੀ295 ਏਅਰਕ੍ਰਾਫਟ ਅਸੈਂਬਲੀ ਪਲਾਂਟ ਦਾ ਉਦਘਾਟਨ ਕਰਨਗੇ।
ਟਾਟਾ ਐਡਵਾਂਸਡ ਸਿਸਟਮਜ਼ ਲਿਮਿਟੇਡ ਅਤੇ ਏਅਰਬੱਸ ਸਪੇਨ ਵਿਚਕਾਰ ਇਹ ਸਹਿਯੋਗ ਫੌਜੀ ਜਹਾਜ਼ਾਂ ਲਈ ਭਾਰਤ ਦੀ ਪਹਿਲੀ ਨਿੱਜੀ ਖੇਤਰ ਦੀ ਫਾਈਨਲ ਅਸੈਂਬਲੀ ਲਾਈਨ ਨੂੰ ਚਿੰਨ੍ਹਿਤ ਕਰੇਗਾ, ਜਿਸ ਨਾਲ ਦੇਸ਼ ਦੀ ਏਅਰੋਸਪੇਸ ਸਮਰੱਥਾਵਾਂ ਨੂੰ ਹੁਲਾਰਾ ਮਿਲੇਗਾ।
National
ਟਰੱਕ ਖਾਈ ਵਿਚ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ, 11 ਜ਼ਖਮੀ
ਉੱਤਰਾ ਕੰਨੜ, 22 ਜਨਵਰੀ (ਸ.ਬ.) ਕਰਨਾਟਕ ਦੇ ਉੱਤਰਾ ਕੰਨੜ ਦੇ ਅਰੇਬਿਲੇ ਖੇਤਰ ਵਿੱਚ ਅੱਜ ਸਵੇਰੇ ਵਾਪਰੇ ਇੱਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 11 ਹੋ ਗਈ। ਕੇਐਮਸੀ ਹਸਪਤਾਲ ਦੇ ਡਾਇਰੈਕਟਰ ਐਸਐਫ ਕਮਰ ਨੇ ਕਿਹਾ ਇੱਕ ਮਰੀਜ਼ ਨੂੰ ਮ੍ਰਿਤਕ ਹਸਪਤਾਲ ਵਿੱਚ ਲਿਆਂਦਾ ਗਿਆ ਸੀ, ਬਾਕੀ 11 ਜ਼ਖਮੀ ਸਾਡੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਹਨ। ਇਨ੍ਹਾਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਫਿਲਹਾਲ ਉਹ ਖਤਰੇ ਤੋਂ ਬਾਹਰ ਹਨ।
ਜ਼ਿਕਰਯੋਗ ਹੈ ਕਿ ਪੀੜਤ ਸਬਜ਼ੀ ਵਿਕਰੇਤਾ ਦੱਸੇ ਗਏ ਹਨ ਜੋ ਸਾਵਨੂਰ ਤੋਂ ਕੁਮਟਾ ਮੰਡੀ ਵਿੱਚ ਸਬਜ਼ੀ ਵੇਚਣ ਲਈ ਜਾ ਰਹੇ ਸਨ, ਜਦੋਂ ਉਨ੍ਹਾਂ ਦਾ ਟਰੱਕ ਬੇਕਾਬੂ ਹੋ ਕੇ 50 ਮੀਟਰ ਹੇਠਾਂ ਖਾਈ ਵਿੱਚ ਡਿੱਗ ਗਿਆ। ਸੂਬੇ ਵਿੱਚ ਵਾਪਰੇ ਘਾਤਕ ਹਾਦਸਿਆਂ ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਸਿੱਧਰਮਈਆ ਨੇ ਮੌਤਾਂ ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਦਫਤਰ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਲਈ 3 ਲੱਖ ਰੁਪਏ ਦੀ ਐਕਸ- ਗ੍ਰੇਸ਼ੀਆ ਅਦਾਇਗੀ ਦਾ ਐਲਾਨ ਕੀਤਾ ਹੈ। ਉੱਤਰਾ ਕੰਨੜ ਜ਼ਿਲ੍ਹੇ ਦੇ ਯੱਲਾਪੁਰ ਅਤੇ ਰਾਏਚੂਰ ਜ਼ਿਲ੍ਹੇ ਦੇ ਸਿੰਧਨੂਰ ਵਿਖੇ ਦੋ ਵੱਖ-ਵੱਖ ਹਾਦਸਿਆਂ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਰਾਜ ਸਰਕਾਰ ਵੱਲੋਂ 3-3 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੇ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾਵੇਗਾ।
National
ਹਥਿਆਰਾਂ ਸਮੇਤ ਬੰਗਲਾਦੇਸ਼ੀ ਨਾਗਰਿਕ ਗ੍ਰਿਫਤਾਰ
ਅਗਰਤਲਾ, 22 ਜਨਵਰੀ (ਸ.ਬ.) ਤ੍ਰਿਪੁਰਾ ਪੁਲੀਸ ਨੇ ਅਗਰਤਲਾ ਦੇ ਰਹਿਣ ਵਾਲੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਮਾਜ ਪ੍ਰਿਓ ਚੱਕਮਾ ਵਜੋਂ ਹੋਈ ਹੈ। ਉਸ ਨੂੰ ਬੀਤੀ ਦੇਰ ਰਾਤ ਅਗਰਤਲਾ ਦੇ ਮਿਲਨ ਚੱਕਰ ਇਲਾਕੇ ਤੋਂ ਹਿਰਾਸਤ ਵਿਚ ਲਿਆ ਗਿਆ। ਪੁਲੀਸ ਨੇ ਦੱਸਿਆ ਕਿ ਉਸ ਕੋਲੋਂ ਹਥਿਆਰ, ਕਾਰਤੂਸ ਅਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਹੈ। ਚੱਕਮਾ ਪਿਛਲੇ ਛੇ ਮਹੀਨਿਆਂ ਤੋਂ ਇਸ ਇਲਾਕੇ ਵਿੱਚ ਰਹਿ ਰਿਹਾ ਸੀ।
ਸਦਰ ਸਬ-ਡਿਵੀਜ਼ਨਲ ਪੁਲੀਸ ਅਧਿਕਾਰੀ ਦੇਬਾ ਪ੍ਰਸਾਦ ਰਾਏ ਨੇ ਕਿਹਾ ਕਿ ਇੱਕ ਗੁਪਤ ਸੂਚਨਾ ਦੇ ਆਧਾਰ ਤੇ, ਅਸੀਂ ਮਿਲਨ ਚੱਕਰ ਖੇਤਰ ਵਿੱਚ ਛਾਪੇਮਾਰੀ ਕੀਤੀ ਅਤੇ ਸ਼ਾਮਜ ਪ੍ਰਿਓ ਚੱਕਮਾ ਨਾਮ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਅਸੀਂ ਉਸ ਕੋਲੋਂ ਇੱਕ 9 ਐਮਐਮ ਦਾ ਪਿਸਤੌਲ, ਦੋ ਕਾਰਤੂਸ ਬਰਾਮਦ ਕੀਤੇ , 2 ਲੱਖ ਭਾਰਤੀ ਰੁਪਏ ਅਤੇ 25 ਹਜ਼ਾਰ ਬੰਗਲਾਦੇਸ਼ੀ ਟਕੇ ਬਰਾਮਦ ਕੀਤੇ ਗਏ ਹਨ।
ਪੁਲੀਸ ਅਧਿਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਬੰਗਲਾਦੇਸ਼ ਦੇ ਚਕਮਾ ਦੇ ਖਗੜਾਚੜੀ ਦਾ ਵਸਨੀਕ ਹੈ। ਉਸ ਨੂੰ ਪੁੱਛਗਿੱਛ ਲਈ ਪੁਲੀਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਸਰਹੱਦ ਅੰਦਰ ਕਿਵੇਂ ਦਾਖਲ ਹੋਇਆ ਐਸਡੀਪੀਓ ਨੇ ਦੱਸਿਆ ਕਿ ਉਸ ਖ਼ਿਲਾਫ਼ ਦੋ ਕੇਸ ਦਰਜ ਕੀਤੇ ਗਏ ਹਨ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਭਾਰਤ ਵਿੱਚ ਉਸ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
National
ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਸਮੇਤ 4 ਵਿਅਕਤੀਆਂ ਦੀ ਮੌਤ
ਰਾਏਚੁਰ, 22 ਜਨਵਰੀ (ਸ.ਬ.) ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਹੋਰ ਜ਼ਖ਼ਮੀ ਹੋ ਗਏ। ਇਹ ਗੱਡੀ ਮੰਤਰਾਲਾ ਸੰਸਕ੍ਰਿਤ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਲੈ ਕੇ ਨਰਹਰੀ ਮੰਦਰ ਵਿਖੇ ਪੂਜਾ ਕਰਨ ਲਈ ਹੰਪੀ ਦੀ ਯਾਤਰਾ ਤੇ ਜਾ ਰਹੀ ਸੀ।
ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਸਿੰਧਨੂਰ ਦੇ ਅਰਾਗਿਨਾਮਾਰਾ ਕੈਂਪ ਨੇੜੇ ਹੋਇਆ। ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਆਰੀਆਵੰਦਨ, ਸੁਚੇਂਦਰ ਅਤੇ ਅਭਿਲਾਸ਼ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਡਰਾਈਵਰ ਸ਼ਿਵਾ ਦੀ ਵੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 10 ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਿੰਧਨੂਰ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਅਨੁਸਾਰ ਇਸ ਸਬੰਧੀ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
National2 months ago
ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National1 month ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ