Mohali
ਫਾਰਚੂਨਰ ਗੱਡੀ ਚਾਲਕ ਨੇ ਸਕੋਡਾ ਕਾਰ ਸਵਾਰਾਂ ਨੂੰ ਮਾਰੀ ਟੱਕਰ, ਦੋ ਦੀ ਮੌਤ

ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਜਦੀਕੀ ਸਨ ਨੌਜਵਾਨ
ਐਸ ਏ ਐਸ ਨਗਰ, 28 ਅਕਤੂਬਰ (ਜਸਵੀਰ ਸਿੰਘ ਜੱਸੀ) ਥਾਣਾ ਸੁਹਾਣਾ ਅਧੀਨ ਪੈਂਦੇ ਸੈਕਟਰ 79 ਵਿਖੇ ਇੱਕ ਫਾਰਚੁਨਰ ਕਾਰ ਦੇ ਚਾਲਕ ਵੱਲੋਂ ਸਕੋਡਾ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਵਿੱਚ ਸਕੌਡਾ ਕਾਰ ਸਵਾਰ ਦੋਵਾਂ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਦਲਜੀਤ ਸਿੰਘ ਅਤੇ ਰਾਜਾ ਢਿੱਲੋਂ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਵਿਅਕਤੀ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਜਦੀਕੀ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਦਿਲਜੀਤ ਸਿੰਘ ਅਤੇ ਰਾਜਾ ਢਿੱਲੋਂ ਬੀਤੇ ਐਤਵਾਰ ਦੀ ਰਾਤ ਸੈਕਟਰ 79 ਵਿਚਲੇ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਆਏ ਸਨ ਅਤੇ ਖਾਣਾ ਖਾਣ ਤੋਂ ਬਾਅਦ ਦੋਵੇਂ ਹੀ ਆਪਣੀ ਸਕੋਡਾ ਕਾਰ ਵੀ ਸਵਾਰ ਹੋ ਕੇ ਵਾਪਸ ਜਾ ਰਹੇ ਸਨ। ਇਸ ਦੌਰਾਨ ਏਅਰਪੋਰਟ ਰੋਡ ਤੇ ਇੱਕ ਫਾਰਚੂਨਰ ਕਾਰ ਦੇ ਚਾਲਕ ਵੱਲੋਂ ਉਹਨਾਂ ਦੀ ਗੱਡੀ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ।
ਇਸ ਹਾਦਸੇ ਦੌਰਾਨ ਸਕੋਡਾ ਸਵਾਰ ਦੋਵੇਂ ਵਿਅਕਤੀ ਜ਼ਖਮੀ ਹੋ ਗਏ, ਜਿਹਨਾਂ ਨੂੰ ਪਹਿਲਾਂ ਇੱਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦਲਜੀਤ ਸਿੰਘ ਅਤੇ ਰਾਜਾ ਢਿੱਲੋਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਇਸ ਮਾਮਲੇ ਵਿੱਚ ਪਿੰਡ ਸੰਤੇ ਮਾਜਰਾ ਦੇ ਰਹਿਣ ਵਾਲੇ ਫਾਰਚੂਨਰ ਕਾਰ ਚਾਲਕ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਅੱਜ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਨ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਹਨਾਂ ਦੇ ਵੱਡੀ ਗਿਣਤੀ ਸਮਰਥਕ ਮੌਜੂਦ ਸਨ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹਾਂ ਨੂੰ ਅੰਤਮ ਸਸਕਾਰ ਵਾਸਤੇ ਤਪਾ ਲਿਜਾਇਆ ਜਾਣਾ ਸੀ।
Mohali
ਪਟਾਕਿਆਂ ਦੇ ਸਟਾਲਾਂ ਵਾਲੀ ਥਾਂ ਤੇ ਬਿਨਾਂ ਲਾਈਸੰਸ ਵਾਲੇ ਦੁਕਾਨਦਾਰਾਂ ਨੇ ਕੀਤੇ ਕਬਜ਼ੇ

ਮਾਮਲੇ ਦੀ ਜਾਂਚ ਕਰਕੇ ਕੀਤੀ ਜਾਵੇਗੀ ਬਣਦੀ ਕਾਰਵਾਈ : ਡਿਪਟੀ ਕਮਿਸ਼ਨਰ
ਐਸ ਏ ਐਸ ਨਗਰ, 28 ਅਕਤੂਬਰ (ਜਸਬੀਰ ਸਿੰਘ ਜੱਸੀ) ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹਿਰ ਵਿੱਚ 14 ਦੇ ਕਰੀਬ ਵੱਖ-ਵੱਖ ਧਾਰਕਾਂ ਨੂੰ ਲਾਈਸੈਂਸ ਜਾਰੀ ਕੀਤੇ ਗਏ ਹਨ ਪਰੰਤੂ ਪ੍ਰਸ਼ਾਸ਼ਨ ਵੱਲੋਂ ਫੇਜ਼ 8 ਵਿਖੇ ਪਟਾਕਿਆਂ ਦੀ ਵਿਕਰੀ ਲਈ ਅਲਾਟ ਕੀਤੀ ਜਗ੍ਹਾਂ ਤੇ ਅਜਿਹੇ ਵਿਅਕਤੀਆਂ ਵਲੋਂ ਕਬਜਾ ਕਰਕੇ ਆਪਣੇ ਟੈਂਟ ਲਗਾ ਲਏ ਗਏ ਹਨ ਜਿਹਨਾਂ ਨੂੰ ਲਾਈਸੰਸ ਨਹੀਂ ਮਿਲਿਆ ਹੈ। ਇਸ ਸੰਬੰਧੀ ਪ੍ਰਸ਼ਾਸ਼ਨ ਤੋਂ ਲਾਈਸੰਸ ਹਾਸਿਲ ਕਰਨ ਵਾਲੇ ਰਵਿੰਦਰਪਾਲ ਸਿੰਘ, ਸ਼ਹਿਰੀਨ, ਰੋਹਿਤ, ਕਿਰਨਦੀਪ ਕੌਰ, ਦਮਨਦੀਪ ਸਿੰਘ, ਹਰਕਮਲ ਪੀਤ ਕੌਰ, ਅਮਨਦੀਪ ਸਿੰਘ ਅਤੇ ਹੋਰਨਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਸਮੇਤ ਪਟਾਕਿਆਂ ਦੀ ਵਿਕਰੀ ਲਈ 14 ਲਾਈਸੈਂਸ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਪ੍ਰਸ਼ਾਸ਼ਨ ਨੂੰ ਵੱਖ-ਵੱਖ ਫੀਸਾਂ ਜਮ੍ਹਾ ਕਰਵਾ ਕੇ ਐਨ ਓ ਸੀ ਵੀ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਜਦੋਂ ਅਲਾਟ ਕੀਤੀ ਗਈ ਜਗ੍ਹਾ ਤੇ ਪਟਾਕਿਆਂ ਦੀ ਵਿਕਰੀ ਲਈ ਆਪਣਾ ਆਪਣਾ ਟੈਂਟ ਲਗਾਉਣ ਗਏ ਤਾਂ ਉਕਤ ਜਗ੍ਹਾ ਤੇ ਪਹਿਲਾਂ ਹੀ ਕਈ ਟੈਂਟ ਲੱਗੇ ਹੋਏ ਸਨ। ਉਹਨਾਂ ਲਿਖਿਆ ਹੈ ਕਿ ਇਸ ਥਾਂ ਤੇ ਕਬਜ਼ਾਧਾਰਕ ਵਿਅਕਤੀਆਂ ਵੱਲੋਂ ਉਹਨਾਂ ਨੂੰ ਟੈਂਟ ਲਗਾਉਣ ਤੋਂ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਗਾਲੀ ਗਲੋਚ ਅਤੇ ਝਗੜਾ ਕੀਤਾ ਗਿਆ।
ਉਨ੍ਹਾਂ ਡਿਪਟੀ ਕਮਿਸ਼ਨਰ ਮੁਹਾਲੀ ਕੋਲੋ ਮੰਗ ਕੀਤੀ ਹੈ ਕਿ ਅਲਾਟ ਕੀਤੀ ਜਗ੍ਹਾ ਤੇ ਲਾਈਸੈਂਸ ਧਾਰਕਾਂ ਦੇ ਲੜੀਵਾਰ (ਸੀਰੀਜਵਾਰ) 14 ਟੈਂਟ ਲਗਵਾਏ ਜਾਣ ਅਤੇ ਉੱਥੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਜਾਣ। ਇਸਦੇ ਨਾਲ ਹੀ ਗੁੰਡਾ ਅਨਸਰਾਂ ਅਤੇ ਸਿਫਾਰਸ਼ੀ ਲੋਕਾਂ ਦੇ ਟੈਂਟ ਤੁਰੰਤ ਹਟਵਾਏ ਜਾਣ।
ਇਸ ਸਬੰਧੀ ਸੰਪਰਕ ਕਰਨ ਤੇ ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲ ਗਈ ਹੈ ਅਤੇ ਇਸ ਸਬੰਧੀ ਸਬੰਧਤ ਅਫਸਰ ਤੋਂ ਮੌਕੇ ਦੀ ਜਾਂਚ ਕਰਵਾ ਕੇ ਬਿਨਾਂ ਲਾਈਸੈਂਸ ਤੋਂ ਟੈਂਟ ਲਗਾ ਕੇ ਪਟਾਕੇ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਬਿਨਾਂ ਲਾਈਸੈਂਸ ਦੇ ਪਟਾਕੇ ਵੇਚਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਿਰਫ ਲਾਈਸੰਸ ਧਾਰਕਾਂ ਨੂੰ ਹੀ ਪਟਾਕੇ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜਤ ਦਿੱਤੀ ਜਾਵੇਗੀ।
Mohali
ਮਿਲਾਵਟੀ, ਨਕਲੀ ਜਾਂ ਸਿੰਥੈਟਿਕ ਉਤਪਾਦਾਂ ਤੇ ਨਜ਼ਰ ਰੱਖ ਕੇ ਬਾਜ਼ਾਰ ਵਿੱਚ ਵਿਕਦੇ ਸਮਾਨ ਦੀ ਸ਼ੁੱਧਤਾ ਨੂੰ ਯਕੀਨੀ ਬਣਾਏ ਫੂਡ ਸੇਫਟੀ ਵਿੰਗ : ਡਿਪਟੀ ਕਮਿਸ਼ਨਰ

ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਤੇ ਬੇਕਰੀ ਦੇ ਸਮਾਨ ਵਿੱਚ ਜਨ ਸੁਰੱਖਿਆ ਮਿਆਰਾਂ ਦੀ ਪਾਲਣਾ ਦੀ ਕੀਤੀ ਸਮੀਖਿਆ
ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸੇ ਵੀ ਕਿਸਮ ਦੇ ਮਿਲਾਵਟੀ, ਨਕਲੀ ਜਾਂ ਸਿੰਥੈਟਿਕ ਉਤਪਾਦਾਂ ਤੇ ਨਜ਼ਰ ਰੱਖ ਕੇ ਬਾਜ਼ਾਰ ਵਿੱਚ ਵਿਕਦੀਆਂ ਮਠਿਆਈਆਂ ਅਤੇ ਬੇਕਰੀ ਦੇ ਸਮਾਨ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਵਿਚ ਮਿਲਾਵਟਖੋਰੀ ਤੇ ਨਜ਼ਰ ਰੱਖਣ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵੱਲੋਂ ਨਿਰਧਾਰਤ ਮਿਆਰਾਂ ਦੀ ਮਿਠਾਈ/ਬੇਕਰੀ ਦਾ ਸਮਾਨ ਬਣਾਉਣ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮਠਿਆਈਆਂ ਅਤੇ ਬੇਕਰੀ ਵਸਤਾਂ ਦੀ ਗੁਣਵੱਤਾ ਨੂੰ ਫੂਡ ਸੇਫਟੀ ਤੇ ਸਟੈਂਡਰਡਜ਼ ਐਕਟ ਦੁਆਰਾ ਨਿਰਧਾਰਤ ਮਾਪਦੰਡਾਂ ਅਤੇ ਸ਼ਰਤਾਂ ਜਿਵੇਂ ਕਿ ਨਿਰਮਾਣ ਮਿਤੀ, ਮਿਆਦ ਪੁੱਗਣ ਦੀ ਮਿਤੀ, ਵਰਤੀ ਗਈ ਸਮੱਗਰੀ ਆਦਿ ਦੇ ਅਨੁਸਾਰ ਯਕੀਨੀ ਬਣਾਉਣ ਲਈ ਕਿਹਾ।
ਮੀਟਿੰਗ ਦੌਰਾਨ ਸਿਵਲ ਸਰਜਨ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਨੇ ਡਿਪਟੀ ਕਮਿਸ਼ਨਰ ਨੂੰ ਪਿਛਲੇ ਸਮੇਂ ਦੌਰਾਨ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਿਹਤ ਵਿਭਾਗ ਅਤੇ ਫ਼ੂਡ ਤੇ ਡਰੱਗ ਪ੍ਰਸ਼ਾਸਨ ਦੇ ਅਧਿਕਾਰੀ ਤਿਉਹਾਰ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਪਹਿਲਾਂ ਹੀ ਫੀਲਡ ਵਿੱਚ ਕੰਮ ਕਰ ਰਹੇ ਹਨ।
ਡਾ. ਅੰਮ੍ਰਿਤ ਵੜਿੰਗ ਨੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਬਤੌਰ ਜ਼ਿਲ੍ਹਾ ਸਿਹਤ ਅਫ਼ਸਰ ਅੱਜ ਹੀ ਅਹੁਦਾ ਸੰਭਲਿਆ ਹੈ ਅਤੇ ਉਹ ਜ਼ਿਲ੍ਹੇ ਵਿੱਚ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰਾਂ ਦਾ ਖਿਲਵਾੜ ਨਹੀਂ ਹੋਣ ਦੇਣਗੇ।
ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਨੇ ਕਈ ਮਿਠਾਈ ਨਿਰਮਾਤਾਵਾਂ ਦੀਆਂ ਵਰਕਸ਼ਾਪਾਂ/ਰਸੋਈਆਂ ਦੀ ਚੈਕਿੰਗ ਕੀਤੀ ਤਾਂ ਜੋ ਉਨ੍ਹਾਂ ਨੂੰ ਨਕਲੀ/ਸਿੰਥੈਟਿਕ ਖੋਆ ਅਤੇ ਪਨੀਰ ਤੋਂ ਸਾਵਧਾਨ ਕਰਨ ਤੋਂ ਇਲਾਵਾ ਸਾਫ਼-ਸਫ਼ਾਈ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਖਾਣ-ਪੀਣ ਵਾਲੀਆਂ ਵਸਤਾਂ ਦੀ ਸ਼ੁੱਧਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਐਫ ਐਸ ਐਸ ਏ ਆਈ ਦੁਆਰਾ ਨਿਰਧਾਰਤ ਸਾਰੇ ਮਿਆਰਾਂ ਨੂੰ ਪੂਰਾ ਕਰਨ ਲਈ ਨਿਰਮਾਣ ‘ਤੇ ਨਜ਼ਰ ਰੱਖਣਾ ਹੈ। ਇਸ ਦੌਰਾਨ ਕਈਆਂ ਦੇ ਚਲਾਣ ਵੀ ਕੀਤੇ ਗਏ।
Mohali
ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਨਾ ਹੋਣ ਲਈ ਪੰਜਾਬ ਦੀ ਆਪ ਸਰਕਾਰ ਜ਼ਿੰਮੇਵਾਰ : ਸੁਭਾਸ਼ ਸ਼ਰਮਾ

ਮੁੱਖ ਮੰਤਰੀ ਆਪਣੀ ਗੱਦੀ ਬਚਾਉਣ ਵਿੱਚ ਵਿਅਸਤ : ਸੰਜੀਵ ਵਸ਼ਿਸ਼ਠ
ਖਰੜ, 28 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸ਼ਰਮਾ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਖਰੀਦ ਅਤੇ ਲਿਫ਼ਟਿੰਗ ਨਾ ਹੋਣ ਲਈ ਪੰਜਾਬ ਦੀ ਆਪ ਸਰਕਾਰ ਨੂੰ ਜਿੰਮੇਵਾਰ ਦੱਸਦਿਆਂ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਹੀ ਝੋਨਾ ਖਰੀਦ ਕਰਨ ਲਈ 44 ਹਜਾਰ ਕਰੋੜ ਦੇ ਕਰੀਬ ਰਕਮ ਭੇਜੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਨਾਕਾਮ ਹੈ ਤਾਂ ਉਸਨੂੰ ਇਸਦੀ ਜਿੰਮੇਵਾਰੀ ਵੀ ਲੈਣੀ ਹੀ ਪੈਣੀ ਹੈ।
ਖਰੜ ਅਨਾਜ ਮੰਡੀ ਖਰੜ ਵਿਖੇ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਨਾ ਹੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਅਤੇ ਹੋਰਨਾਂ ਭਾਜਪਾ ਆਗੂਆਂ ਨਾਲ ਮੰਡੀ ਦਾ ਦੌਰਾ ਕਰਨ ਅਤੇ ਕਿਸਾਨਾਂ ਨਾਲ ਗੱਲ ਕਰਨ ਦੌਰਾਨ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਤਰਫੋਂ ਲੋੜੀਂਦੇ ਸਾਰੇ ਜ਼ਰੂਰੀ ਕਦਮ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਹਨ ਅਤੇ ਅੱਗੇ ਜੋ ਵੀ ਲੋੜ ਹੋਵੇਗੀ ਉਹ ਕੀਤੇ ਜਾਣਗੇ।
ਇਸ ਮੌਕੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਕਿ ਕਿਸਾਨ ਇੱਕ ਮਹੀਨੇ ਤੋਂ ਮੰਡੀਆਂ ਵਿੱਚ ਰੁਲ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਗੱਦੀ ਬਚਾਉਣ ਵਿੱਚ ਵਿਅਸਤ ਹਨ।
ਇਸ ਮੌਕੇ ਭਾਜਪਾ ਆਗੂਆਂ ਨੇ ਆੜ੍ਹਤੀਆਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਡਿਪਟੀ ਕਮਿਸ਼ਨਰ ਮੁਹਾਲੀ ਫ਼ੋਨ ਤੇ ਗੱਲਬਾਤ ਕਰਕੇ ਕੇ ਝੋਨੇ ਦੀ ਢੋਆ-ਢੁਆਈ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਕਿਹਾ।
ਇਸ ਮੌਕੇ ਕਿਸਾਨ ਮੋਰਚਾ ਪ੍ਰਧਾਨ ਦਲਜੀਤ ਸਿੰਘ, ਮੰਡਲ ਪ੍ਰਧਾਨ ਸੁਭਾਸ਼ ਅਗਰਵਾਲ, ਸੁਖਬੀਰ ਰਾਣਾ, ਪਵਨ ਮਨੋਚਾ, ਤਾਹਿਲ ਸ਼ਰਮਾ, ਰਜਿੰਦਰ ਸ਼ਰਮਾ ਅਤੇ ਪਾਰਟੀ ਦੇ ਹੋਰ ਸੀਨੀਅਰ ਮੈਂਬਰ ਹਾਜ਼ਰ ਸਨ।
-
International2 months ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International2 months ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
International2 months ago
ਵੀਅਤਨਾਮ ਵਿੱਚ ਯਾਗੀ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 141 ਹੋਈ
-
International2 months ago
ਭਾਰਤ ਵਿੱਚ ਹੁਨਰਮੰਦ ਲੋਕਾਂ ਨੂੰ ਲਾਂਭੇ ਕੀਤਾ ਜਾ ਰਿਹੈ: ਰਾਹੁਲ ਗਾਂਧੀ
-
National2 months ago
ਰੇਲਵੇ ਟਰੈਕ ਤੇ ਸਿਲੰਡਰ ਰੱਖ ਕੇ ਰੇਲ ਪਲਟਣ ਦੀ ਕੋਸ਼ਿਸ਼
-
International1 month ago
ਕੋਲੰਬੀਆ ਵਿੱਚ ਮਹਿਸੂਸ ਹੋਏ ਭੂਚਾਲ ਦੇ 2 ਝਟਕੇ
-
International1 month ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali2 months ago
ਪੰਜਾਬ ਪੁਲੀਸ ਨੇ ਗੈਰਕਾਨੂੰਨੀ ਟਰੈਵਲ ਏਜੰਟਾਂ ਤੇ ਸ਼ਿਕੰਜਾ ਕਸਿਆ, 25 ਏਜੰਟਾਂ ਵਿਰੁੱਧ ਮਾਮਲਾ ਦਰਜ