Punjab
ਸਕੂਲ ਬੱਸ ਹਾਦਸੇ ਵਿੱਚ ਜ਼ਖ਼ਮੀ ਬੱਚੇ ਦੀ ਇਲਾਜ ਦੌਰਾਨ ਮੌਤ
![](https://skyhawktimes.com/wp-content/uploads/2024/10/death-2.jpg)
ਗਿੱਦੜਬਾਹਾ, 29 ਅਕਤੂਬਰ (ਸ.ਬ.) ਗਿੱਦੜਬਾਹਾ ਦੇ ਮੱਲਣ ਵਿੱਚ ਸਕੂਲ ਬੱਸ ਹਾਦਸੇ ਵਿੱਚ 9 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ। ਬੀਤੇ ਦਿਨ ਨਿਊ ਮਾਲਵਾ ਪਬਲਿਕ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਦਾ ਟਾਇਰ ਫਟਣ ਕਾਰਨ ਹਾਦਸਾ ਵਾਪਰ ਗਿਆ ਸੀ। ਜਿਸ ਕਾਰਨ ਸਕੂਲ ਬੱਸ ਦਰੱਖਤ ਨਾਲ ਟਕਰਾ ਗਈ ਸੀ, ਉਸ ਸਮੇਂ ਸਕੂਲ ਵੈਨ ਵਿੱਚ 30 ਤੋਂ 35 ਬੱਚੇ ਸਵਾਰ ਸਨ, ਜਿਸ ਵਿੱਚ ਡਰਾਈਵਰ ਸਮੇਤ ਚਾਰ ਲੋਕ ਜ਼ਖਮੀ ਹੋ ਗਏ ਸਨ, ਜਿਨ੍ਹਾਂ ਵਿੱਚੋਂ ਅੱਜ ਜਸਕਮਲ ਨਾਂ ਦੇ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
Mohali
ਡੀ ਸੀ ਆਸ਼ਿਕਾ ਜੈਨ ਨੇ ਲਾਲੜੂ ਨਗਰ ਕੌਂਸਲ ਖੇਤਰ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਦਾ ਜਾਇਜ਼ਾ ਲਿਆ
![](https://skyhawktimes.com/wp-content/uploads/2025/02/dc.jpg)
ਕਬਜ਼ੇ ਹਟਵਾਉਣ ਲਈ ਐਮ.ਸੀ ਨੂੰ ਪੁਲੀਸ ਦੀ ਮਦਦ ਲੈਣ ਲਈ ਕਿਹਾ, ਬਿਨਾਂ ਕਿਸੇ ਦੇਰੀ ਤੋਂ ਕਾਨੂੰਨ ਅਨੁਸਾਰ ਕਬਜ਼ੇ ਹਟਾਉਣ ਦੇ ਹੁਕਮ
ਐਸ ਏ ਐਸ ਨਗਰ, 6 ਫਰਵਰੀ (ਸ.ਬ.) ਲਾਲੜੂ ਨਗਰ ਕੌਂਸਲ ਖੇਤਰ ਵਿੱਚ ਨਗਰ ਕੌਂਸਲ ਦੀ ਜ਼ਮੀਨ ਤੇ ਹੋਏ ਨਾਜਾਇਜ਼ ਕਬਜ਼ਿਆਂ ਅਤੇ ਬਿਲਡਿੰਗ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਕੀਤੀਆਂ ਉਸਾਰੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਨੂੰ ਬਿਨਾਂ ਕਿਸੇ ਦੇਰੀ ਤੋਂ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਅਤੇ ਸਹਾਇਕ ਮਿਉਂਸਪਲ ਇੰਜਨੀਅਰ ਹਰਦੀਪ ਸਿੰਘ ਨਾਲ ਨਜਾਇਜ਼ ਕਬਜ਼ਿਆਂ ਦੇ ਮੁੱਦੇ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸ਼ਹਿਰੀ ਲੋਕਲ ਬਾਡੀਜ਼, ਬਿਲਡਿੰਗ ਬਾਈ-ਲਾਜ਼ ਨੂੰ ਅੱਖੋਪਰੋਖੇ ਕਰਕੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਅਤੇ ਉਸਾਰੀਆਂ ਨੂੰ ਗੰਭੀਰਤਾ ਨਾਲ ਲੈਣ। ਉਹਨਾਂ ਕਿਹਾ ਕਿ ਨਾਜਾਇਜ ਕਬਜਿਆਂ ਅਤੇ ਗੈਰ-ਕਾਨੂੰਨੀ ਉਸਾਰੀ ਵੱਲ ਅੱਖਾਂ ਬੰਦ ਕਰਕੇ ਰੱਖਣ ਅਤੇ ਡਿਊਟੀ ਵਿੱਚ ਢਿੱਲ ਲਈ ਨਗਰ ਕੌਂਸਲ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਉਨ੍ਹਾਂ ਨਗਰ ਕੌਂਸਲ ਨੂੰ ਪੁਲੀਸ ਦੀ ਮਦਦ ਲੈਣ ਦੇ ਨਾਲ ਨਾਲ ਉਪ ਮੰਡਲ ਮੈਜਿਸਟਰੇਟ ਤੋਂ ਜ਼ਿਲ੍ਹਾ ਮੈਜਿਸਟਰੇਟ ਨਿਯੁਕਤ ਕਰਵਾ ਕੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਾਲੜੂ ਵਿੱਚ ਛੱਪੜ ਦੀ ਜ਼ਮੀਨ ਖਾਲੀ ਕਰਵਾ ਕੇ ਪਾਰਕ ਜਾਂ ਖੇਡ ਮੈਦਾਨ ਵਿੱਚ ਤਬਦੀਲ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਨਗਰ ਕੌਂਸਲਾਂ ਨੂੰ ਵੀ ਆਪਣੇ ਇਲਾਕਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਧਿਆਨ ਦੇਣਾ ਚਾਹੀਦਾ ਹੈ।
Mohali
ਸੇਵਾਮੁਕਤ ਪੁਲੀਸ ਮੁਲਾਜਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਹੱਲ ਕਰਾਂਗੇ : ਹਰਚਰਨ ਸਿੰਘ ਭੁੱਲਰ
![](https://skyhawktimes.com/wp-content/uploads/2025/02/ppp.jpg)
ਐਸ ਏ ਐਸ ਨਗਰ, 6 ਫਰਵਰੀ (ਸ.ਬ.) ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਹੈ ਕਿ ਸੇਵਾਮੁਕਤ ਪੁਲੀਸ ਮੁਲਾਜਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ। ਪੰਜਾਬ ਪੁਲੀਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜਿਲਾ ਐਸ ਏ ਐਸ ਨਗਰ ਇਕਾਈ ਵਲੋਂ ਤਿਆਰ ਕੀਤਾ ਨਵੇਂ ਸਾਲ ਦਾ ਕਲੰਡਰ ਰਿਲੀਜ ਕਰਨ ਮੌਕੇ ਉਹਨਾਂ ਕਿਹਾ ਕਿ ਜੇਕਰ ਕਿਸੇ ਸੇਵਾ ਮੁਕਤ ਮੁਲਾਜ਼ਮ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਹੋਵੇ ਤਾਂ ਉਹ ਮੇਰੇ ਦਫਤਰ ਆਪਣੇ ਸਮੱਸਿਆ ਦੇ ਹੱਲ ਕਰਵਾਉਣ ਲਈ ਕਿਸ ਦੇ ਸਮੇਂ ਵੀ ਆ ਸਕਦਾ ਹੈ।
ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਦਫਤਰ (ਥਾਣਾ ਫੇਜ਼ 11) ਵਿਖੇ ਕਰਵਾਏ ਗਏ ਇਸ ਪੋ੍ਰਗਰਾਮ ਦੌਰਾਨ ਸz. ਭੁੱਲਰ ਨੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਤੇ ਸੰਬੰਧਿਤ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ। ਉਹਨਾਂ ਕਿਹਾ ਕਿ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਰੇਂਜ ਪੱਧਰ ਤੇ ਸੇਵਾ ਮੁਕਤ ਮੁਲਾਜ਼ਮਾਂ ਨਾਲ ਮੀਟਿੰਗ ਕਰਨਗੇ ਤੇ ਦਰਪੇਸ਼ ਸਮੱਸਿਆਵਾਂ ਦਾ ਨਿਪਟਾਰਾ ਵੀ ਕਰਨਗੇ। ਇਸ ਮੌਕੇ ਐਸ ਪੀ ਹਰਿੰਦਰ ਸਿੰਘ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਕੱਠ ਨੂੰ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਸੰਧੂ ਐਸ ਪੀ, ਹਰਿਗੋਬਿੰਦ ਸਿੰਘ ਏ ਆਈ ਜੀ, ਸੁਖਜੀਤ ਸਿੰਘ ਡੀ ਐਸ ਪੀ, ਸਤਨਾਮ ਸਿੰਘ ਡੀ ਐਸ ਪੀ (ਸਾਰੇ ਸੇਵਾ ਮੁਕਤ) ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵੰਤ ਸਿੰਘ ਮਜੀਠਾ, ਸੁਭਾਸ਼ ਚੰਦ, ਮਨਮੋਹਨ ਸਿੰਘ, ਹਰਵਿੰਦਰ ਕੁਮਾਰ, ਰਘਵੀਰ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ ਰੀਡਰ, ਦਲਜੀਤ ਸਿੰਘ ਕੈਲੋਂ, ਮਹਿੰਦਰ ਸਿੰਘ ਬਾਕਰਪੁਰ (ਸਾਰੇ ਸੇਵਾ ਮੁਕਤ ਇਸਪੈਕਟਰ) ਉਚੇਚੇ ਤੌਰ ਤੇ ਹਾਜ਼ਰ ਹੋਏ। ਅਖੀਰ ਵਿੱਚ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ (ਸੇਵਾਮੁਕਤ ਇਸਪੈਕਟਰ) ਨੇ ਸਭ ਦਾ ਧੰਨਵਾਦ ਕੀਤਾ।
Mohali
ਪੰਜਾਬ ਸਰਕਾਰ ਸਿਹਤ ਸੇਵਾਵਾਂ ਪ੍ਰਤੀ ਪੂਰੀ ਤਰ੍ਹਾਂ ਲਾਪਰਵਾਹ : ਕੁਲਜੀਤ ਸਿੰਘ ਬੇਦੀ
![](https://skyhawktimes.com/wp-content/uploads/2025/02/bedi-2.jpg)
ਮੁਹਾਲੀ ਦੇ ਸਿਵਲ ਹਸਪਤਾਲ ਦੀ ਗਿਰਦੀ ਰੈਂਕਿੰਗ ਤੇ ਜਤਾਈ ਚਿੰਤਾ, ਤੁਰੰਤ ਕਾਰਵਾਈ ਦੀ ਮੰਗ ਕੀਤੀ
ਐਸ ਏ ਐਸ ਨਗਰ, 6 ਫਰਵਰੀ (ਸ.ਬ.) ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਪ੍ਰਤੀ ਪੂਰੀ ਤਰ੍ਹਾਂ ਲਾਪਰਵਾਹ ਹੈ। ਮੁਹਾਲੀ ਦੇ ਸਿਵਲ ਹਸਪਤਾਲ ਦੀ ਗਿਰਦੀ ਹਾਲਤ ਅਤੇ ਤਾਜ਼ਾ ਰੈਂਕਿੰਗ ਵਿੱਚ ਇਸਦੀ ਖਰਾਬ ਹਾਲਤ ਤੇ ਚਿੰਤਾ ਜਾਹਿਰ ਕਰਦਿਆਂ ਉਹਨਾਂ ਕਿਹਾ ਕਿ ਇਹ ਹਸਪਤਾਲ, ਜੋ ਹਜ਼ਾਰਾਂ ਮਰੀਜ਼ਾਂ ਲਈ ਇੱਕ ਮਹੱਤਵਪੂਰਨ ਸਿਹਤ ਕੇਂਦਰ ਹੈ, ਹਾਲੀਆ ਸੂਬਾ ਹਸਪਤਾਲ ਰੈਂਕਿੰਗ ਵਿੱਚ ਅਪਣੀ ਥਾਂ ਬਣਾਉਣ ਵਿੱਚ ਅਸਫਲ ਰਿਹਾ ਹੈ। ਹਸਪਤਾਲ ਦੀ ਰੈਂਕ 14ਵੇਂ ਸਥਾਨ ਤੇ ਆ ਗਈ ਹੈ, ਜੋ ਕਿ ਪਿਛਲੇ ਦਰਜਿਆਂ ਨਾਲੋਂ ਕਾਫ਼ੀ ਹੇਠਾਂ ਹੈ।
ਸz. ਬੇਦੀ ਨੇ ਹਸਪਤਾਲ ਦੀ ਡਿਗਦੀ ਕਾਰਗੁਜ਼ਾਰੀ ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੀ ਰੈਂਕਿੰਗ 100 ਵਿੱਚੋਂ ਸਿਰਫ਼ 64.61 ਆਈ ਹੈ, ਜਦਕਿ ਰੈਂਕਿੰਗ ਵਿੱਚ ਥਾਂ ਬਣਾਉਣ ਲਈ ਘੱਟੋ-ਘੱਟ 70 ਅੰਕ ਲਾਜ਼ਮੀ ਹਨ। ਉਹਨਾਂ ਕਿਹਾ ਕਿ ਮੁਹਾਲੀ ਦਾ ਸਿਵਲ ਹਸਪਤਾਲ, ਜੋ ਇੱਕ ਸਮੇਂ ਭਰੋਸੇਯੋਗ ਇਲਾਜੀ ਕੇਂਦਰ ਸੀ, ਹੁਣ ਸਿਰਫ਼ ਇੱਕ ਰੈਫ਼ਰਲ ਸੈਂਟਰ ਬਣ ਗਿਆ ਹੈ ਅਤੇ ਢੁਕਵੇਂ ਇਲਾਜ ਅਤੇ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਚੰਡੀਗੜ੍ਹ ਦੇ ਹਸਪਤਾਲਾਂ (ਸੈਕਟਰ 16, ਸੈਕਟਰ 32 ਅਤੇ ਪੀਜੀਆਈ) ਵਿੱਚ ਭੇਜਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸਰਕਾਰ ਇੱਕ ਪਾਸੇ ਨਵੇਂ ਮੈਡੀਕਲ ਕਾਲਜ ਖੋਲ੍ਹਣ ਅਤੇ ਹਸਪਤਾਲਾਂ ਦੀ ਅੱਪਗਰੇਡੇਸ਼ਨ ਦੀ ਗੱਲ ਕਰ ਰਹੀ ਹੈ, ਪਰ ਅਸਲ ਹਕੀਕਤ ਕੁਝ ਹੋਰ ਹੀ ਦੱਸ ਰਹੀ ਹੈ। ਉਹਨਾਂ ਕਿਹਾ ਕਿ ਇਹ ਰਿਪੋਰਟ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਨੰਬਰ 1 ਬਣਾਉਣ ਦੇ ਝੂਠੇ ਦਾਅਵਿਆਂ ਨੂੰ ਬੇਨਕਾਬ ਕਰਦੀ ਹੈ।
ਡਿਪਟੀ ਮੇਅਰ ਨੇ ਹਸਪਤਾਲ ਦੀ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮੁਹਾਲੀ ਦੇ ਹਸਪਤਾਲ ਦੀ ਹਾਲਤ ਤੇ ਧਿਆਨ ਦੇਣ ਅਤੇ ਤੁਰੰਤ ਸੁਧਾਰਾਤਮਕ ਕਦਮ ਚੁੱਕਣ।
-
National2 months ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International3 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਪਾਕਿਸਤਾਨ ਵੱਲੋਂ ਅਫ਼ਗ਼ਾਨਿਸਤਾਨ ਤੇ ਕੀਤੇ ਹਵਾਈ ਹਮਲੇ ਦੌਰਾਨ 15 ਵਿਅਕਤੀਆਂ ਦੀ ਮੌਤ